ਭਿੱਜੇ ਹੋਏ ਬਦਾਮ ਖਾਣ ਨਾਲ ਹੁੰਦੇ ਹਨ ਇਹ ਫਾਇਦੇ

09/20/2017 6:19:38 PM

ਜਲੰਧਰ— ਬਦਾਮ ਨੂੰ ਸ਼ੁਰੂ ਤੋਂ ਹੀ ਸਿਹਤ ਲਈ ਇਕ ਵਰਦਾਨ ਮੰਨਿਆ ਜਾਂਦਾ ਹੈ। ਜਦੋਂ ਅਸੀਂ ਬਦਾਮ ਨੂੰ ਪੂਰੀ ਰਾਤ ਪਾਣੀ 'ਚ ਭਿਓ ਕੇ ਸਵੇਰੇ ਇਸ ਨੂੰ ਛਿੱਲ ਕੇ ਖਾਲੀ ਪੇਟ ਖਾਂਦੇ ਹਾਂ ਤਾਂ ਇਸ ਦੇ ਫਾਇਦੇ ਦੋ-ਗੁਣਾਂ ਵੱਧ ਜਾਂਦੇ ਹਨ। ਬਦਾਮ 'ਚ ਮੌਜ਼ੂਦ ਖਣਿਜ, ਵਿਟਾਮਿਨ, ਫਾਇਬਰ ਦਿਮਾਗ ਨੂੰ ਤਾਜ਼ਾ ਰੱਖਣ ਦੇ ਨਾਲ-ਨਾਲ ਸਰੀਰ ਦੀ ਮੋਟਾਬਾਲਿਜਮ 'ਚ ਵੀ ਮਦਦਗਾਰ ਹੁੰਦਾ ਹੈ। ਭਿੱਜੇ ਹੋਏ ਬਦਾਮ ਪਚਨ 'ਚ ਵੀ ਆਸਾਨ ਹੁੰਦੇ ਹਨ। ਅੱਜ ਅਸੀਂ ਤੁਹਾਨੂੰ ਬਦਾਮ ਦੇ ਗੁਣਾ ਬਾਰੇ ਦੱਸਣ ਜਾਂ ਰਹੇ ਹਾਂ।
1. ਬਲੱਡ ਪ੍ਰੈਸ਼ਰ ਕੰਟਰੋਲ
ਥੋੜ੍ਹੇ ਸਮੇਂ ਪਹਿਲਾ ਹੋਈ ਰਿਸਰਚ ਅਨੁਸਾਰ, ਖੋਜਕਾਰਾਂ ਨੇ ਦੱਸਿਆਂ ਹੈ ਕਿ ਬਦਾਮ ਖਾਣ ਨਾਲ ਖੂਨ 'ਚ ਅਲਫਾ ਟੋਕੋਫੇਰਾਲ ਦੀ ਮਾਤਰਾ ਵੱਧ ਜਾਂਦੀ ਹੈ, ਜੋ ਬੀ. ਪੀ. ਨੂੰ ਕੰਟਰੋਲ ਕਰਨ ਲਈ ਮਹੱਤਵਪੂਰਨ ਹੁੰਦਾ ਹੈ। ਇਹ 30 ਤੋਂ 70 ਸਾਲ ਦੇ ਉਮਰ ਦੇ ਲੋਕਾਂ 'ਤੇ ਖਾਸ ਕਰਕੇ ਪ੍ਰਭਾਵ ਪਾਉਂਦੀ ਹੈ।
2. ਸ਼ੂਗਰ
ਜਿਨ੍ਹਾਂ ਲੋਕਾਂ ਨੂੰ ਸ਼ੂਗਰ ਦੀ ਬੀਮਾਰੀ ਹੁੰਦੀ ਹੈ ਜੇਕਰ ਉਹ ਰਾਤ ਨੂੰ ਬਦਾਮ ਨੂੰ ਪਾਣੀ 'ਚ ਭਿਓ ਕੇ ਸਵੇਰੇ ਇਸਦੇ ਛਿਲਕੇ ਉਤਾਰ ਕੇ ਖਾਣ ਤਾਂ ਉਹਨਾਂ ਦੀ ਕਮਜ਼ੋਰੀ ਦੂਰ ਹੁੰਦੀ ਹੈ। ਖਾਣਾ ਖਾਣ ਤੋਂ ਬਾਅਦ ਬਦਾਮ ਖਾਣ ਨਾਲ ਸ਼ੂਗਰ ਅਤੇ ਇਨਸੁਲਿਨ ਦਾ ਲੈਵਲ ਵੱਧਣ ਤੋਂ ਰੁੱਕਦਾ ਹੈ।
3. ਮੋਟਾਪਾ ਦੂਰ 
ਭਿੱਜੇ ਹੋਏ ਬਦਾਮ ਐਂਟੀਆਕਸੀਡੈਂਟ ਦਾ ਸਰੋਤ ਹੁੰਦੇ ਹਨ। ਇਸ 'ਚ ਮੌਜੂਦ ਮੋਨੋਅਨਸੇਚੁਰੇਟੇਡ ਫੈਟ ਭੁੱਖ ਨੂੰ ਰੋਕਣ 'ਚ ਮਦਦ ਕਰਦੇ ਹਨ। ਇਲ ਨਾਲ ਭਾਰ ਵੀ ਘੱਟਦਾ ਹੈ।
4. ਸਿਹਤਮੰਦ ਦਿਲ
ਜੇਕਰ ਤੁਸੀਂ ਦਿਲ ਦੀ ਬੀਮਾਰੀ ਤੋਂ ਪਰੇਸ਼ਾਨ ਹੋ ਤਾਂ ਆਪਣੇ ਦਿਲ ਨੂੰ ਸਿਹਤਮੰਦ ਰੱਖਣ ਦੇ ਲਈ ਆਪਣੀ ਖੁਰਾਕ 'ਚ ਭਿੱਜੇ ਹੋਏ ਬਾਦਾਮ ਜ਼ਰੂਰ ਸ਼ਾਮਿਲ ਕਰੋ।
5. ਝੁਰੜੀਆਂ ਤੋਂ ਛੁਟਕਾਰਾ
ਹਰ ਰੋਜ ਭਿੱਜੇ ਹੋਏ ਬਦਾਮ ਖਾਣ ਨਾਲ ਕਮਜ਼ੋਰੀ ਅਤੇ ਝੁਰੜੀਆਂ ਦੀ ਪਰੇਸ਼ਾਨੀ ਦੂਰ ਹੁੰਦੀ ਹੈ। ਇਸ 'ਚ ਵਿਟਾਮਿਨ ਦੀ ਬਹੁਤ ਮਾਤਰਾ ਹੁੰਦੀ ਹੈ ਜਿਸ ਨਾਲ ਇਹ ਸਾਨੂੰ ਜਲਦੀ ਬੁੱਢਾ ਨਹੀਂ ਹੋਣ ਦਿੰਦਾ।
6. ਤੇਜ਼ ਦਿਮਾਗ
ਹਰ ਰੋਜ਼ 5-7 ਬਦਾਮ ਬੱਚਿਆਂ ਨੂੰ ਜ਼ਰੂਰ ਦੇਣੇ ਚਾਹੀਦੇ ਹਨ, ਕਿਉਂਕਿ ਇਸ ਨਾਲ ਉਨ੍ਹਾਂ ਦਾ ਦਿਮਾਗ ਤੇਜ਼ ਹੁੰਦਾ ਹੈ।