ਹਾਈ ਬਲੱਡ ਪ੍ਰੈਸ਼ਰ ਨੂੰ ਨਾਰਮਲ ਰੱਖਣ ''ਚ ਬੇਹੱਦ ਅਸਰਦਾਰ ਹਨ ਇਹ ਚੀਜ਼ਾਂ
Monday, Mar 26, 2018 - 11:18 AM (IST)

ਨਵੀਂ ਦਿੱਲੀ— ਹਾਈ ਬਲੱਡ ਪ੍ਰੈਸ਼ਰ ਨੂੰ ਨਾਰਮਲ ਰੱਖਣ ਲਈ ਤੁਹਾਨੂੰ ਆਪਣੇ ਰੋਜ਼ਾਨਾ ਖਾਣ-ਪੀਣ 'ਤੇ ਵਿਸ਼ੇਸ਼ ਧਿਆਨ ਦੇਣ ਦੀ ਜ਼ਰੂਰਤ ਹੁੰਦੀ ਹੈ। ਤੁਹਾਨੂੰ ਪੋਟਾਸ਼ੀਅਮ, ਮੈਗਨੀਸ਼ੀਅਮ ਅਤੇ ਕੈਲਸ਼ੀਅਮ ਨਾਲ ਭਰਪੂਰ ਚੀਜ਼ਾਂ ਦੀ ਵਰਤੋਂ ਕਰਨੀ ਚਾਹੀਦੀ ਹੈ। ਜੇ ਤੁਹਾਡਾ ਬਲੱਡ ਪ੍ਰੈਸ਼ਰ 140/90 ਐੱਮ ਐੱਮ ਐੱਚ ਜੀ ਜਾਂ ਉਸ ਤੋਂ ਜ਼ਿਆਦਾ ਰਹਿੰਦਾ ਹੈ ਤਾਂ ਤੁਸੀਂ ਇਸ ਸਮੱਸਿਆ ਨਾਲ ਗ੍ਰਸਤ ਹੋ। ਹਾਈ ਬਲੱਡ ਪ੍ਰੈਸ਼ਰ ਦਾ ਸਮੇਂ 'ਤੇ ਨਾ ਇਲਾਜ ਕੀਤਾ ਜਾਵੇ ਤਾਂ ਇਹ ਦਿਲ ਦੀ ਬੀਮਾਰੀ, ਕਿਡਨੀ ਸਮੱਸਿਆ ਆਦਿ ਗੰਭੀਰ ਸਮੱਸਿਆ ਪੈਦਾ ਕਰ ਦਿੰਦਾ ਹੈ। ਅੱਜ ਅਸੀਂ ਤੁਹਾਨੂੰ ਅਜਿਹੇ ਹੀ ਕੁਝ ਫੂਡਸ ਬਾਰੇ ਦੱਸਣ ਜਾ ਰਹੇ ਹਾਂ ਜੋ ਤੁਹਾਡੇ ਬਲੱਡ ਪ੍ਰੈਸ਼ਰ ਨੂੰ ਕੁਦਰਤੀ ਤਰੀਕਿਆਂ ਨਾਲ ਨਾਰਮਲ ਰੱਖਣਗੇ। ਆਓ ਜਾਣਦੇ ਹਾਂ ਇਸ ਬਾਰੇ...
1. ਚੁਕੰਦਰ
ਚੁਕੰਦਰ ਹਾਈ ਬਲੱਡ ਪ੍ਰੈਸ਼ਰ ਨੂੰ ਨਾਰਮਲ ਕਰਨ ਦਾ ਸਭ ਤੋਂ ਬਿਹਤਰ ਆਹਾਰ ਹੈ। ਇਸ 'ਚ ਵਿਟਾਮਿਨ ਸੀ, ਫਾਈਬਰ ਅਤੇ ਪੋਟਾਸ਼ੀਅਮ ਪੋਸ਼ਕ ਤੱਤ ਮੌਜੂਦ ਹੁੰਦੇ ਹਨ ਜੋ ਖੂਨ ਦੀਆਂ ਨਾੜੀਆਂ ਨੂੰ ਖੋਲ੍ਹਣ ਅਤੇ ਬਲੱਡ ਪ੍ਰੈਸ਼ਰ ਨੂੰ ਘੱਟ ਕਰਨ 'ਚ ਮਦਦ ਕਰਦੇ ਹਨ। ਜੇ ਤੁਸੀਂ ਇਸ ਨੂੰ ਭੋਜਨ 'ਚ ਨਹੀਂ ਲੈ ਰਹੇ ਹੋ ਤਾਂ ਇਸ ਨੂੰ ਅੱਜ ਹੀ ਸ਼ਾਮਲ ਕਰੋ। ਤੁਸੀਂ ਇਸ ਦਾ ਜੂਸ ਬਣਾ ਕੇ ਵੀ ਇਸ ਦੀ ਵਰਤੋਂ ਕਰ ਸਕਦੇ ਹੋ।
2. ਡਾਰਕ ਚਾਕਲੇਟ
ਜੇ ਤੁਸੀਂ ਚਾਕਲੇਟ ਖਾਣ ਦੇ ਸ਼ੌਕੀਨ ਹੋ ਤਾਂ ਡਾਰਕ ਚਾਕਲੇਟ ਹਾਈ ਬਲੱਡ ਪ੍ਰੈਸ਼ਰ ਨੂੰ ਨਾਰਮਲ ਕਰਨ 'ਚ ਮਦਦ ਕਰਦੀ ਹੈ। ਜ਼ਿਆਦਾ ਮੈਗਨੀਸ਼ੀਅਮ ਵਾਲੀ ਚਾਕਲੇਟ ਖਾਣ ਨਾਲ ਹਾਈ ਬਲੱਡ ਪ੍ਰੈਸ਼ਰ ਤੋਂ ਰਾਹਤ ਮਿਲ ਸਕਦੀ ਹੈ।
3. ਅਨਾਰ
ਇਸ 'ਚ ਕਈ ਔਸ਼ਧੀ ਦੇ ਗੁਣ ਐਂਟੀਆਕਸੀਡੈਂਟ ਅਤੇ ਬਾਓਐਕਿਟਵ ਪਾਲੀਫੇਨੋਲ ਮੌਜੂਦ ਹੁੰਦੇ ਹਨ ਜੋ ਹਾਈ ਬਲੱਡ ਪ੍ਰੈਸ਼ਰ ਵਾਲੇ ਰੋਗੀ ਲਈ ਫਾਇਦੇਮੰਦ ਹੁੰਦੇ ਹਨ। ਰੋਜ਼ਾਨਾ 2 ਔਜ ਅਨਾਰ ਦਾ ਜੂਸ ਪੀਣ ਨਾਲ ਇਸ ਸਮੱਸਿਆ ਤੋਂ ਰਾਹਤ ਮਿਲਦੀ ਹੈ।
4. ਓਟਸ
ਓਟਸ ਵੀ ਹਾਈ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ 'ਚ ਮਦਦ ਕਰਦੀ ਹੈ ਇਸ 'ਚ ਫਾਈਬਰ ਕਾਫੀ ਮਾਤਰਾ 'ਚ ਮੌਜੂਦ ਹੁੰਦਾ ਹੈ ਜੋ ਹਾਈ ਬਲੱਡ ਪ੍ਰੈਸ਼ਰ ਅਤੇ ਖਰਾਬ ਕੋਲੈਸਟਰੋਲ ਨੂੰ ਘੱਟ ਕਰਦਾ ਹੈ।
5. ਤਰਬੂਜ਼
ਇਸ 'ਚ ਅਮੀਨੋ ਐਸਿਡ ਦੀ ਕਾਫੀ ਜ਼ਿਆਦਾ ਮਾਤਰਾ ਹੁੰਦੀ ਹੈ ਜੋ ਨਾਈਟ੍ਰਿਕ ਆਕਸਾਈਡ ਨੂੰ ਵਧਾਵਾ ਦਿੰਦਾ ਹੈ। ਇਹ ਬਲੱਡ ਪ੍ਰੈਸ਼ਰ ਨੂੰ ਨਾਰਮਲ ਰੱਖਦਾ ਹੈ। ਦਿਨ 'ਚ ਰੋਜ਼ਾਨਾ ਤਰਬੂਜ਼ ਦੀ ਵਰਤੋਂ ਕਰਨੀ ਚਾਹੀਦੀ ਹੈ
6. ਲਸਣ
ਲਸਣ ਹਾਈ ਬਲੱਡ ਪ੍ਰੈਸ਼ਰ ਨੂੰ ਘਟਾਉਣ 'ਚ ਮਦਦ ਕਰਦਾ ਹੈ। ਜੇ ਤੁਸੀਂ ਵੀ ਇਸ ਨੂੰ ਭੋਜਨ 'ਚ ਸ਼ਾਮਲ ਕਰਦੇ ਹੋ ਤਾਂ ਇਹ ਤੁਹਾਡੇ ਬਲੱਡ ਪ੍ਰੈਸ਼ਰ ਨੂੰ ਠੀਕ ਕਰ ਦੇਵੇਗਾ।
7. ਬਲੂਬੇਰੀ
ਬਲੂਬੇਰੀ ਐਂਟੀਆਕਸੀਡੈਂਟ ਨਾਲ ਭਰਪੂਰ ਫਲ ਹੈ ਜੋ ਦਿਮਾਗ ਨੂੰ ਤੇਜ਼ ਕਰਦਾ ਹੈ। ਇਹ ਹਾਈ ਬਲੱਡ ਪ੍ਰੈਸ਼ਰ ਨੂੰ ਰੋਕ ਕੇ ਰੱਖਦੇ ਹਨ। ਬਲੂਬੇਰੀ ਤੋਂ ਇਲਾਵਾ ਤੁਸੀਂ ਰਾਸਪਬੇਰੀ ਅਤੇ ਸਟ੍ਰਾਬੇਰੀ ਨੂੰ ਵੀ ਸ਼ਾਮਲ ਕਰ ਸਕਦੇ ਹੋ।
8. ਪਾਲਕ
ਬਲੱਡ ਪ੍ਰੈਸ਼ਰ ਨੂੰ ਨਾਰਮਲ ਕਰਨ ਲਈ ਵੀ ਤੁਸੀਂ ਆਪਣੀ ਡਾਈਟ 'ਚ ਹਰੀਆਂ ਸਬਜ਼ੀਆਂ ਨੂੰ ਵੀ ਸ਼ਾਮਲ ਕਰ ਸਕਦੇ ਹੋ। ਇਹ ਆਇਰਨ ਅਤੇ ਕੈਲਸ਼ੀਅਮ ਦਾ ਵੀ ਪ੍ਰਮੁੱਖ ਸਰੋਤ ਹੁੰਦੀ ਹੈ। ਜਿਸ ਦੀ ਵਰਤੋਂ ਕਰਨ ਨਾਲ ਬੀ.ਪੀ ਨਾਰਮਲ ਰਹਿੰਦਾ ਹੈ।
9. ਦਹੀਂ
ਦਹੀਂ 'ਚ ਪ੍ਰੋਟੀਨ, ਕੈਲਸ਼ੀਅਮ, ਰਾਈਬੋਫਲੋਵਿਨ ਪੋਸ਼ਕ ਤੱਤ ਹੁੰਦੇ ਹਨ ਜੋ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਨੂੰ ਘੱਟ ਕਰਦੇ ਹਨ। ਇਹ ਦੰਦਾਂ ਅਤੇ ਨਹੁੰਆਂ ਨੂੰ ਮਜ਼ਬੂਤ ਬਣਾਉਂਦੇ ਹਨ।
10. ਸ਼ੱਕਰਕੰਦੀ
ਸ਼ੱਕਰਕੰਦੀ 'ਚ ਬੀਟਾ ਕੈਰੋਟੀਨ, ਕੈਲਸ਼ੀਅਮ ਅਤੇ ਘੁਲਣਸ਼ੀਲ ਰੇਸ਼ੇ ਹੁੰਦੇ ਹਨ ਜੋ ਸਟ੍ਰੈਸ ਨੂੰ ਘੱਟ ਕਰਦੇ ਹਨ। ਹਾਈ ਬਲੱਡ ਪ੍ਰੈਸ਼ਰ ਤੋਂ ਪ੍ਰੇਸ਼ਾਨ ਲੋਕ ਰੋਜ਼ਾਨਾ ਆਪਣੇ ਆਹਾਰ 'ਚ 1 ਤੋਂ 2 ਸਲਾਈਸ ਸ਼ੱਕਰਕੰਦੀ ਸ਼ਾਮਲ ਕਰੋ।