ਟਮਾਟਰ ਦਾ ਜ਼ਿਆਦਾ ਸੇਵਨ ਕਰਨ ਵਾਲੇ ਸਾਵਧਾਨ, ਹੋ ਸਕਦੇ ਨੇ ਇਨ੍ਹਾਂ ਬੀਮਾਰੀਆਂ ਦੇ ਸ਼ਿਕਾਰ
Monday, May 08, 2023 - 07:33 PM (IST)

ਨਵੀਂ ਦਿੱਲੀ (ਬਿਊਰੋ)- ਟਮਾਟਰ ਸਾਡੀ ਡਾਈਟ ਦਾ ਇਕ ਪ੍ਰਮੁੱਖ ਹਿੱਸਾ ਹੈ। ਇਹ ਹਰ ਸਬਜ਼ੀ 'ਚ ਪੈਂਦਾ ਹੈ। ਟਮਾਟਰ ਨੂੰ ਸਲਾਦ, ਸੂਪ ਜਾਂ ਚਟਨੀ 'ਚ ਵੀ ਵਰਤਿਆ ਜਾਂਦਾ ਹੈ। ਪਰ ਕੀ ਤੁਸੀਂ ਜਾਣਦੇ ਹੋ ਕਿ ਸਵਾਦ-ਸਵਾਦ 'ਚ ਜ਼ਿਆਦਾ ਟਮਾਟਰ ਦਾ ਸੇਵਨ ਨੁਕਸਾਨਦੇਹ ਹੋ ਸਕਦਾ ਹੈ। ਦਰਅਸਲ, ਟਮਾਟਰ ਵਿੱਚ ਵਿਟਾਮਿਨ, ਪੋਟਾਸ਼ੀਅਮ ਤੇ ਐਂਟੀਆਕਸੀਡੈਂਟ ਵਰਗੇ ਕਈ ਪੌਸ਼ਟਿਕ ਤੱਤ ਹੁੰਦੇ ਹਨ, ਜੋ ਸਿਹਤ ਲਈ ਫਾਇਦੇਮੰਦ ਹੁੰਦੇ ਹਨ, ਪਰ ਜੇਕਰ ਇਸ ਨੂੰ ਜ਼ਿਆਦਾ ਮਾਤਰਾ ਵਿੱਚ ਲਿਆ ਜਾਵੇ ਤਾਂ ਨੁਕਸਾਨ ਵੀ ਹੋ ਸਕਦਾ ਹੈ। ਇਸ ਲਈ ਬਿਨਾਂ ਦੇਰੀ ਕੀਤੇ ਅਸੀਂ ਤੁਹਾਨੂੰ ਦੱਸਦੇ ਹਾਂ ਕਿ ਟਮਾਟਰ ਦੇ ਜ਼ਿਆਦਾ ਸੇਵਨ ਦੇ ਕੀ ਨੁਕਸਾਨ ਹਨ। ਅੱਜ ਅਸੀਂ ਤੁਹਾਨੂੰ ਜ਼ਿਆਦਾ ਟਮਾਟਰ ਖਾਣ ਦੇ ਨੁਕਸਾਨ ਬਾਰੇ ਦੱਸਣ ਜਾ ਰਹੇ ਹਾਂ-
ਹੋ ਸਕਦੀ ਹੈ ਪੱਥਰੀ
ਪੱਥਰੀ ਦੇ ਰੋਗੀਆਂ ਨੂੰ ਗਲਤੀ ਨਾਲ ਵੀ ਟਮਾਟਰ ਨਹੀਂ ਖਾਣਾ ਚਾਹੀਦਾ। ਦਰਅਸਲ, ਟਮਾਟਰ ਦੇ ਬੀਜਾਂ ਕਾਰਨ ਪੱਥਰੀ ਵਧਣ ਦੀ ਸਮੱਸਿਆ ਹੋ ਸਕਦੀ ਹੈ। ਦੂਜੇ ਪਾਸੇ ਜੇਕਰ ਤੁਸੀਂ ਟਮਾਟਰ ਖਾਂਦੇ ਹੋ ਤਾਂ ਵੀ ਉਨ੍ਹਾਂ ਦੇ ਬੀਜ ਵੱਖ ਕਰ ਕੇ ਖਾਓ।
ਐਸੀਡਿਟੀ ਦੀ ਹੋ ਸਕਦੀ ਹੈ ਸਮੱਸਿਆ
ਟਮਾਟਰ 'ਚ ਵਿਟਾਮਿਨ ਸੀ ਦੀ ਮਾਤਰਾ ਭਰਪੂਰ ਹੁੰਦੀ ਹੈ। ਇਹ ਸਿਹਤ ਲਈ ਬਹੁਤ ਜ਼ਰੂਰੀ ਹੈ ਪਰ ਲੋੜ ਨਾਲੋਂ ਜ਼ਿਆਦਾ ਸੇਵਨ ਕਰਨ ਨਾਲ ਐਸੀਡਿਟੀ ਦੀ ਸਮੱਸਿਆ ਹੋ ਸਕਦੀ ਹੈ। ਟਮਾਟਰ ਨੂੰ ਸੀਮਤ ਮਾਤਰਾ ਵਿੱਚ ਹੀ ਖਾਣਾ ਚਾਹੀਦਾ ਹੈ।
ਗੈਸ ਦੀ ਸਮੱਸਿਆ
ਜੇਕਰ ਤੁਸੀਂ ਪੇਟ 'ਚ ਗੈਸ ਬਣਨ ਦੀ ਸਮੱਸਿਆ ਤੋਂ ਪ੍ਰੇਸ਼ਾਨ ਹੋ ਤਾਂ ਤੁਹਾਨੂੰ ਟਮਾਟਰ ਦਾ ਜ਼ਿਆਦਾ ਸੇਵਨ ਕਰਨ ਤੋਂ ਬਚਣਾ ਚਾਹੀਦਾ ਹੈ। ਦਰਅਸਲ, ਟਮਾਟਰ ਪੇਟ ਵਿੱਚ ਗੈਸ ਬਣਨ ਦਾ ਇੱਕ ਵੱਡਾ ਕਾਰਨ ਬਣ ਸਕਦਾ ਹੈ। ਇਸ ਲਈ ਜੇ ਤੁਸੀਂ ਗੈਸ ਦੀ ਸਮੱਸਿਆ ਤੋਂ ਬਚਣਾ ਚਾਹੁੰਦੇ ਹੋ ਤਾਂ ਟਮਾਟਰ ਨੂੰ ਸੀਮਤ ਮਾਤਰਾ 'ਚ ਹੀ ਖਾਓ।
ਇਹ ਵੀ ਪੜ੍ਹੋ : ਮਹਿੰਗੇ ਪ੍ਰੋਡਕਟਸ ਨੂੰ ਆਖੋ ਅਲਵਿਦਾ, ਗੁਲਾਬੀ ਬੁੱਲ੍ਹਾਂ ਲਈ ਅਪਣਾਓ ਇਹ ਆਸਾਨ ਘਰੇਲੂ ਨੁਸਖ਼ੇ
ਦਿਲ ਦੀ ਜਲਣ
ਟਮਾਟਰ ਜਿੰਨਾ ਫਾਇਦੇਮੰਦ ਹੁੰਦਾ ਹੈ, ਜੇ ਤੁਸੀਂ ਇਸ ਨੂੰ ਜ਼ਿਆਦਾ ਮਾਤਰਾ 'ਚ ਖਾਓ ਤਾਂ ਇਹ ਨੁਕਸਾਨਦੇਹ ਵੀ ਹੋ ਸਕਦੇ ਹਨ। ਕਈ ਲੋਕਾਂ ਨੂੰ ਦਿਲ ਦੀ ਜਲਨ ਮਹਿਸੂਸ ਹੋ ਸਕਦੀ ਹੈ, ਕਿਉਂਕਿ ਟਮਾਟਰ 'ਚ ਵਿਟਾਮਿਨ ਸੀ ਹੁੰਦਾ ਹੈ। ਇਹ ਗੈਸ ਦੀ ਸਮੱਸਿਆ ਨੂੰ ਵਧਾ ਕੇ ਦਿਲ 'ਚ ਜਲਨ ਦਾ ਕਾਰਨ ਬਣਦਾ ਹੈ। ਜੇਕਰ ਤੁਸੀਂ ਵੀ ਜ਼ਿਆਦਾ ਟਮਾਟਰ ਖਾਣਾ ਪਸੰਦ ਕਰਦੇ ਹੋ ਤਾਂ ਸਾਵਧਾਨੀ ਨਾਲ ਖਾਓ।
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।