ਮਾਈਗ੍ਰੇਨ ਤੋਂ ਮਿੰਟਾਂ ''ਚ ਛੁਟਕਾਰਾ ਪਾਉਣ ਲਈ ਅਪਣਾਓ ਇਹ ਘਰੇਲੂ ਨੁਸਖੇ

03/18/2018 12:59:19 PM

ਜਲੰਧਰ— ਇਸ ਭੱਜਦੌੜ ਅਤੇ ਤਨਾਅ ਨਾਲ ਭਰੀ ਜ਼ਿੰਦਗੀ ਵਿਚ ਜਿਆਦਾਤਰ ਲੋਕਾਂ ਨੂੰ ਸਿਰ ਵਿਚ ਦਰਦ ਦੀ ਸ਼ਿਕਾਇਤ ਰਹਿੰਦੀ ਹੈ। ਇਹ ਪਰੇਸ਼ਾਨੀ ਵਾਰ-ਵਾਰ ਹੋਣ 'ਤੇ ਮਾਈਗਰੇਨ ਦਾ ਰੂਪ ਲੈ ਲੈਂਦੀ ਹੈ। ਮਾਈਗਰੇਨ ਕਾਰਨ ਸਿਰ ਦੇ ਇੱਕ ਹਿੱਸੇ 'ਚ ਤੇਜ਼ ਦਰਦ ਹੋਣ ਲੱਗਦਾ ਹੈ। ਕਈ ਵਾਰ ਤਾਂ ਇਹ ਦਰਦ ਮਿੰਟਾਂ ਵਿਚ ਠੀਕ ਹੋ ਜਾਂਦਾ ਹੈ ਤਾਂ ਕਈ ਵਾਰ ਇਹ ਦਰਦ ਘੰਟਿਆਂ ਤੱਕ ਬਣਿਆ ਰਹਿੰਦਾ ਹੈ। ਜਿਵੇਂ ਹੀ ਤੁਸੀਂ ਇੱਕੋ ਜਿਹੇ ਹਾਲਤ 'ਚ ਇੱਕਦਮ ਤਨਾਵ ਭਰੇ ਮਾਹੌਲ ਵਿਚ ਪੁੱਜਦੇ ਹੋ ਤਾਂ ਤੁਹਾਡਾ ਸਿਰਦਰਦ ਅਤੇ ਬਲੱਡਪ੍ਰੈਸ਼ਰ ਹਾਈ ਹੋ ਜਾਂਦਾ ਹੈ। ਅਜਿਹਾ ਹੋਣ 'ਤੇ ਤੁਸੀਂ ਸਮਝ ਜਾਓ ਕਿ ਤੁਸੀਂ ਮਾਈਗਰੇਨ ਦਾ ਸ਼ਿਕਾਰ ਹੋ ਰਹੇ ਹੋ। ਅਜਿਹੀ ਹਾਲਤ ਵਿਚ ਆਪਣੀ ਮਰਜ਼ੀ ਨਾਲ ਕੋਈ ਵੀ ਪੇਨ ਕਿਲਰ ਲੈਣ ਦੀ ਥਾਂ ਡਾਕਟਰੀ ਜਾਂਚ ਕਰਵਾਓ। ਨਹੀਂ ਤਾਂ ਤੁਸੀਂ ਕੁਝ ਘਰੇਲੂ ਨੁਸਖੇ ਅਪਣਾ ਕੇ ਵੀ ਮਾਈਗਰੇਨ ਦੇ ਦਰਦ ਤੋਂ ਛੁਟਕਾਰਾ ਪਾ ਸਕਦੇ ਹੋ। 
ਮਾਈਗਰੇਨ ਦੇ ਕਾਰਨ
- ਹਾਈ ਬਲੱਡ ਪ੍ਰੈਸ਼ਰ
- ਜ਼ਿਆਦਾ ਤਨਾਅ ਲੈਣਾ
- ਨੀਂਦ ਪੂਰੀ ਨਾ ਹੋਣਾ
- ਮੌਸਮ ਵਿਚ ਬਦਲਾਅ ਦੇ ਕਾਰਨ
- ਦਰਦ ਨਿਵਾਰਕ ਦਵਾਈਆਂ ਦਾ ਜ਼ਿਆਦਾ ਸੇਵਨ 
ਮਾਈਗਰੇਨ ਦੇ ਲੱਛਣ
- ਭੁੱਖ ਘੱਟ ਲਗਨਾ
- ਪਸੀਨਾ ਜ਼ਿਆਦਾ ਆਉਣਾ
- ਕਮਜ਼ੋਰੀ ਮਹਿਸੂਸ ਹੋਣਾ
- ਅੱਖਾਂ ਵਿਚ ਦਰਦ ਜਾਂ ਧੁੰਧਲਾ ਦਿਖਾਈ ਦੇਣਾ
- ਪੂਰੇ ਜਾਂ ਅੱਧੇ ਸਿਰ ਵਿਚ ਤੇਜ਼ ਦਰਦ
- ਤੇਜ਼ ਆਵਾਜ਼ ਜਾਂ ਰੋਸ਼ਨੀ ਤੋਂ ਬੇਚੈਨੀ
- ਉਲਟੀ ਆਉਣਾ
- ਕਿਸੇ ਕੰਮ ਵਿਚ ਮਨ ਨਾ ਲੱਗਣਾ
ਮਾਈਗਰੇਨ ਦੇ ਘਰੇਲੂ ਉਪਾਅ
1. ਦੇਸੀ ਘਿਓ
ਮਾਈਗਰੇਨ ਦੇ ਦਰਦ ਤੋਂ ਛੁਟਕਾਰਾ ਪਾਉਣ ਲਈ ਰੋਜ਼ਾਨਾ ਸ਼ੁੱਧ ਦੇਸੀ ਘਿਓ ਦੀਆਂ 2-2 ਬੂੰਦਾਂ ਨੱਕ ਵਿਚ ਪਾਓ। ਇਸ ਨਾਲ ਤੁਹਾਨੂੰ ਇਸ ਦੇ ਦਰਦ ਤੋਂ ਰਾਹਤ ਮਿਲੇਗੀ।
2. ਸੇਬ
ਰੋਜ਼ ਸਵੇਰੇ ਖਾਲੀ ਪੇਟ ਸੇਬ ਦਾ ਸੇਵਨ ਕਰੋ। ਮਾਈਗਰੇਨ ਤੋਂ ਛੁਟਕਾਰਾ ਪਾਉਣ ਲਈ ਇਹ ਕਾਫੀ ਅਸਰਦਾਰ ਤਰੀਕਾ ਹੈ। 
3. ਲੌਂਗ ਪਾਊਡਰ 
ਜੇਕਰ ਸਿਰ ਵਿਚ ਜ਼ਿਆਦਾ ਦਰਦ ਹੋ ਰਿਹਾ ਹੈ ਤਾਂ ਤੁਰੰਤ ਲੌਂਗ ਪਾਊਡਰ ਅਤੇ ਨਮਕ ਮਿਲਾ ਕੇ ਦੁਧ ਨਾਲ ਮਿਲਾ ਕੇ ਪਿਓ। ਅਜਿਹਾ ਕਰਨ ਨਾਲ ਸਿਰ ਦਾ ਦਰਦ ਝੱਟ ਨਾਲ ਗਾਇਬ ਹੋ ਜਾਵੇਗਾ। 
4. ਨਿੰਬੂ ਦਾ ਛਿਲਕਾ
ਨਿੰਬੂ ਦੇ ਛਿਲਕੇ ਨੂੰ ਧੁੱਪੇ ਸੁੱਕਾ ਕੇ ਪੇਸਟ ਬਣਾ ਲਓ। ਇਸ ਪੇਸਟ ਨੂੰ ਮੱਥੇ 'ਤੇ ਲਗਾਉਣ ਨਾਲ ਤੁਹਾਨੂੰ ਮਾਈਗਰੇਨ ਦੇ ਦਰਦ ਤੋਂ ਛੁਟਕਾਰਾ ਮਿਲ ਜਾਵੇਗਾ। 5. ਪਾਲਕ ਅਤੇ ਗਾਜਰ ਦਾ ਜੂਸ
ਮਾਈਗਰੇਨ ਦੇ ਦਰਦ ਨਾਲ ਛੁਟਕਾਰਾ ਪਾਉਣ ਲਈ ਪਾਲਕ ਅਤੇ ਗਾਜਰ ਦਾ ਜੂਸ ਪੀਓ ਇਸ ਨਾਲ ਤੁਹਾਡਾ ਦਰਦ ਮਿੰਟਾਂ ਵਿਚ ਗਾਇਬ ਹੋ ਜਾਵੇਗਾ। 
5.ਖੀਰਾ
ਖੀਰੇ ਦੀ ਸਲਾਈਸ ਨੂੰ ਸਿਰ 'ਤੇ ਰੱਗੜੋ ਜਾਂ ਫਿਰ ਇਸ ਨੂੰ ਸੁੰਘੋਂ। ਇਸ ਨਾਲ ਤੁਹਾਨੂੰ ਮਾਈਗਰੇਨ ਦੇ ਦਰਦ ਤੋਂ ਆਰਾਮ ਮਿਲੇਗਾ। 
6.ਅਦਰਕ
1 ਚੱਮਚ ਅਦਰਕ ਦਾ ਰਸ ਅਤੇ ਸ਼ਹਿਦ ਨੂੰ ਮਿਕਸ ਕਰਕੇ ਪੀਓ। ਇਸ ਤੋਂ ਇਲਾਵਾ ਮਾਈਗਰੇਨ ਦੇ ਦਰਦ ਨੂੰ ਦੂਰ ਕਰਨ ਲਈ ਤੁਸੀਂ ਅਦਰਕ ਦਾ ਟੁੱਕੜਾ ਵੀ ਮੂੰਹ 'ਚ ਰੱਖ ਸਕਦੇ ਹੋ। ਅਦਰਕ ਦਾ ਕਿਸੇ ਵੀ ਰੂਪ ਵਿਚ ਸੇਵਨ ਮਾਈਗਰੇਨ ਵਿਚ ਰਾਹਤ ਦਵਾਉਂਦਾ ਹੈ।


Related News