''Uric Acid'' ਨੂੰ ਤੁਰੰਤ ਘੱਟ ਕਰਨ ਲਈ ਜ਼ਰੂਰ ਅਪਣਾਓ ਇਹ ਕਾਰਗਰ ਆਯੁਰਵੈਦਿਕ ਉਪਾਅ

Tuesday, Nov 05, 2024 - 11:37 AM (IST)

ਹੈਲਥ ਡੈਸਕ- ਜੋੜਾਂ ਵਿੱਚ ਦਰਦ ਜਾਂ ਸੋਜ, ਜੋੜਾਂ ਦੇ ਆਲੇ-ਦੁਆਲੇ ਦੀ ਚਮੜੀ ਦਾ ਰੰਗ ਬਦਲਣਾ, ਛੂਹਣ 'ਤੇ ਜੋੜਾਂ ਵਿੱਚ ਨਿੱਘ ਮਹਿਸੂਸ ਹੋਣਾ, ਪਿੱਠ ਦੇ ਹੇਠਲੇ ਹਿੱਸੇ ਵਿੱਚ ਤੇਜ਼ ਦਰਦ ਹੋਣਾ, ਵਾਰ-ਵਾਰ ਪਿਸ਼ਾਬ ਆਉਣਾ, ਮਤਲੀ ਜਾਂ ਉਲਟੀ ਆਉਣਾ, ਪਿਸ਼ਾਬ ਕਰਦੇ ਸਮੇਂ ਦਰਦ ਜਾਂ ਪਿਸ਼ਾਬ ਵਿੱਚ ਖੂਨ ਆਉਣਾ ਸਰੀਰ 'ਚ ਯੂਰਿਕ ਐਸਿਡ ਵਧਣ ਦੇ ਲੱਛਣ ਹਨ। ਜੇਕਰ ਤੁਸੀਂ ਵੀ ਆਪਣੇ ਸਰੀਰ 'ਚ ਅਜਿਹੇ ਲੱਛਣ ਦੇਖ ਰਹੇ ਹੋ ਤਾਂ ਇੱਥੇ ਦੱਸੇ ਗਏ ਆਯੁਰਵੈਦਿਕ ਉਪਚਾਰ ਤੁਹਾਡੇ ਲਈ ਫਾਇਦੇਮੰਦ ਸਾਬਤ ਹੋ ਸਕਦੇ ਹਨ-

ਇਹ ਵੀ ਪੜ੍ਹੋ- 'Brain Stroke' ਤੋਂ ਖੁਦ ਨੂੰ ਬਚਾਉਣ ਲਈ ਅਪਣਾਓ ਇਹ ਨਵੀਂ Guidelines

PunjabKesari
ਗਲੋਅ
ਗਲੋਅ ਯੂਰਿਕ ਐਸਿਡ ਨੂੰ ਕੰਟਰੋਲ ਕਰਨ 'ਚ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ਵਿੱਚ ਐਂਟੀ-ਇੰਫਲੇਮੇਟਰੀ ਗੁਣ ਹੁੰਦੇ ਹਨ, ਜੋ ਜੋੜਾਂ ਦੀ ਸੋਜ ਅਤੇ ਦਰਦ ਤੋਂ ਰਾਹਤ ਪ੍ਰਦਾਨ ਕਰ ਸਕਦੇ ਹਨ। ਇਸ ਦੇ ਲਈ ਤੁਸੀਂ ਰੋਜ਼ਾਨਾ ਸਵੇਰੇ ਖਾਲੀ ਪੇਟ ਗਲੋਅ ਦਾ ਜੂਸ ਜਾਂ ਕਾੜ੍ਹੇ ਦਾ ਸੇਵਨ ਕਰ ਸਕਦੇ ਹੋ।

ਇਹ ਵੀ ਪੜ੍ਹੋ- Chicken-Mutton ਤੋਂ ਵੀ ਜ਼ਿਆਦਾ ਤਾਕਤਵਰ, ਸ਼ਾਕਾਹਾਰੀ ਲੋਕ ਪ੍ਰੋਟੀਨ ਲਈ ਜ਼ਰੂਰ ਖਾਓ ਇਹ ਚੀਜ਼
ਤੁਲਸੀ ਦੇ ਪੱਤੇ
ਤੁਲਸੀ ਦੀਆਂ ਪੱਤੀਆਂ ਵਿੱਚ ਐਂਟੀ-ਇੰਫਲੇਮੇਟਰੀ ਅਤੇ ਐਂਟੀਆਕਸੀਡੈਂਟ ਗੁਣ ਹੁੰਦੇ ਹਨ, ਜੋ ਯੂਰਿਕ ਐਸਿਡ ਦੇ ਪੱਧਰ ਨੂੰ ਘਟਾਉਣ ਵਿੱਚ ਮਦਦ ਕਰ ਸਕਦੇ ਹਨ। ਇਸ ਦੇ ਲਈ ਤੁਸੀਂ ਤੁਲਸੀ ਦੇ 4-5 ਪੱਤੇ ਚਬਾ ਸਕਦੇ ਹੋ ਜਾਂ ਸਵੇਰੇ ਖਾਲੀ ਪੇਟ ਇਸ ਦੀ ਚਾਹ ਦਾ ਸੇਵਨ ਕਰ ਸਕਦੇ ਹੋ।

PunjabKesari
ਹਲਦੀ
ਹਲਦੀ ਵਿੱਚ ਐਂਟੀਆਕਸੀਡੈਂਟ ਅਤੇ ਐਂਟੀ-ਇੰਫਲੇਮੇਟਰੀ ਗੁਣ ਹੁੰਦੇ ਹਨ, ਜੋ ਜੋੜਾਂ ਦੇ ਦਰਦ ਅਤੇ ਸੋਜ ਨੂੰ ਦੂਰ ਕਰਨ ਵਿੱਚ ਮਦਦ ਕਰ ਸਕਦੇ ਹਨ। ਇਸ ਦੇ ਲਈ ਤੁਸੀਂ ਇਕ ਗਲਾਸ ਗਰਮ ਦੁੱਧ 'ਚ ਅੱਧਾ ਚਮਚ ਹਲਦੀ ਮਿਲਾ ਕੇ ਰੋਜ਼ ਰਾਤ ਨੂੰ ਸੌਣ ਤੋਂ ਪਹਿਲਾਂ ਪੀ ਸਕਦੇ ਹੋ।

PunjabKesari
ਤ੍ਰਿਫਲਾ
ਤ੍ਰਿਫਲਾ ਤਿੰਨ ਫਲਾਂ ਦਾ ਮਿਸ਼ਰਣ ਹੈ- ਹਰਿਤਕੀ, ਵਿਭੀਤਕੀ ਅਤੇ ਆਂਵਲਾ। ਇਸ 'ਚ ਅਮੀਨੋ ਐਸਿਡ ਅਤੇ ਫਲੇਵੋਨੋਇਡ ਮੌਜੂਦ ਹੁੰਦੇ ਹਨ, ਜੋ ਯੂਰਿਕ ਐਸਿਡ ਦੇ ਪੱਧਰ ਨੂੰ ਘੱਟ ਕਰਨ 'ਚ ਮਦਦ ਕਰਦੇ ਹਨ। ਇਸ ਦੇ ਲਈ ਤੁਸੀਂ ਰੋਜ਼ਾਨਾ ਸਵੇਰੇ ਖਾਲੀ ਪੇਟ ਇੱਕ ਗਲਾਸ ਕੋਸੇ ਪਾਣੀ ਦੇ ਨਾਲ ਇੱਕ ਚੱਮਚ ਤ੍ਰਿਫਲਾ ਪਾਊਡਰ ਦਾ ਸੇਵਨ ਕਰ ਸਕਦੇ ਹੋ।

ਇਹ ਵੀ ਪੜ੍ਹੋ- ਜ਼ੁਕਾਮ 'ਚ ਲਾਹੇਵੰਦ ਹੈ 'ਸੁੰਢ' ਦੀ ਵਰਤੋਂ, ਜਾਣੋ ਵਰਤੋਂ ਦੇ ਢੰਗ
ਨਿੰਮ
ਨਿੰਮ ਵਿੱਚ ਐਂਟੀ ਇੰਫਲੇਮੇਂਟਰੀ ਗੁਣ ਮੌਜੂਦ ਹੁੰਦੇ ਹਨ, ਜੋ ਜੋੜਾਂ ਦੇ ਦਰਦ ਅਤੇ ਸੋਜ ਨੂੰ ਘੱਟ ਕਰਨ ਵਿੱਚ ਮਦਦ ਕਰ ਸਕਦੇ ਹਨ। ਯੂਰਿਕ ਐਸਿਡ ਦੇ ਲੱਛਣਾਂ ਨੂੰ ਕੰਟਰੋਲ ਕਰਨ ਲਈ ਤੁਸੀਂ ਨਿੰਮ ਦੀਆਂ ਪੱਤੀਆਂ ਦਾ ਪੇਸਟ ਬਣਾ ਕੇ ਪ੍ਰਭਾਵਿਤ ਥਾਂ 'ਤੇ ਲਗਾ ਸਕਦੇ ਹੋ। ਇਸ ਤੋਂ ਇਲਾਵਾ ਤੁਸੀਂ ਨਿੰਮ ਦੀਆਂ ਪੱਤੀਆਂ ਅਤੇ ਛਾਲ ਦਾ ਕਾੜ੍ਹਾ ਬਣਾ ਕੇ ਵੀ ਪੀ ਸਕਦੇ ਹੋ।

ਨੋਟ : ਕਿਸੇ ਵੀ ਘਰੇਲੂ ਨੁਸਖ਼ੇ ਨੂੰ ਵਰਤਣ ਤੋਂ ਪਹਿਲਾਂ ਮਾਹਿਰ ਦੀ ਸਲਾਹ ਜ਼ਰੂਰ ਲਓ। ਕਿਸੇ ਵੀ ਬਿਮਾਰੀ ਤੋਂ ਨਿਜ਼ਾਤ ਲਈ ਡਾਕਟਰ ਨਾਲ ਸੰਪਰਕ ਲਾਜ਼ਮੀ ਕਰੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


Aarti dhillon

Content Editor

Related News