ਇਨ੍ਹਾਂ ਬੀਮਾਰੀਆਂ ਨੂੰ ਕਹਿਣਾ ਹੈ ਅਲਵਿਦਾ ਤਾਂ ਰੋਜ਼ ਸਵੇਰੇ ਨਾਸ਼ਤੇ ''ਚ ਪੀਓ Orange Juice

03/16/2023 7:46:45 PM

ਨਵੀਂ ਦਿੱਲੀ- ਦਿਨ ਭਰ ਊਰਜਾਵਾਨ ਰਹਿਣ ਲਈ ਦਿਨ ਦੀ ਸ਼ੁਰੂਆਤ ਵੀ ਹੈਲਦੀ ਹੋਣੀ ਚਾਹੀਦੀ ਹੈ। ਇਸੇ ਲਈ ਸਿਹਤ ਮਾਹਿਰ ਵੀ ਸਵੇਰ ਦੇ ਨਾਸ਼ਤੇ ਵਿੱਚ ਪੌਸ਼ਟਿਕ ਫਲਾਂ ਅਤੇ ਫਲਾਂ ਦੇ ਜੂਸ ਪੀਣ ਦੀ ਸਲਾਹ ਦਿੰਦੇ ਹਨ। ਜੇਕਰ ਤੁਸੀਂ ਵੀ ਆਪਣੀ ਸਵੇਰ ਦੀ ਰੁਟੀਨ ਜੂਸ ਨਾਲ ਸ਼ੁਰੂ ਕਰਦੇ ਹੋ ਤਾਂ ਤੁਸੀਂ ਸੰਤਰੇ ਦਾ ਜੂਸ ਪੀ ਸਕਦੇ ਹੋ। ਇਸ 'ਚ ਵਿਟਾਮਿਨ-ਸੀ, ਫਾਈਬਰ, ਪੋਟਾਸ਼ੀਅਮ, ਮੈਗਨੀਸ਼ੀਅਮ ਅਤੇ ਐਂਟੀਆਕਸੀਡੈਂਟ ਵਰਗੇ ਪੋਸ਼ਕ ਤੱਤ ਪਾਏ ਜਾਂਦੇ ਹਨ। ਨਾਸ਼ਤੇ 'ਚ ਇਸ ਦਾ ਸੇਵਨ ਕਰਨ ਨਾਲ ਤੁਹਾਡੇ ਸਰੀਰ ਨੂੰ ਊਰਜਾ ਮਿਲੇਗੀ ਅਤੇ ਇਮਿਊਨਿਟੀ ਵੀ ਮਜ਼ਬੂਤ ਹੋਵੇਗੀ। ਸੰਤਰੇ ਦਾ ਰਸ ਪੀਣ ਨਾਲ ਸਰੀਰ ਕਈ ਬੀਮਾਰੀਆਂ ਤੋਂ ਵੀ ਦੂਰ ਰਹੇਗਾ।

ਸੰਤਰੇ ਦਾ ਜੂਸ ਪੀਣ ਦੇ ਫਾਇਦੇ

ਖੂਨ ਦੀ ਘਾਟ ਦੂਰ ਕਰੇ

ਨਾਸ਼ਤੇ ਵਿੱਚ ਸੰਤਰੇ ਦਾ ਜੂਸ ਦਾ ਸੇਵਨ ਕਰਨ ਨਾਲ ਤੁਹਾਡੇ ਸਰੀਰ ਵਿੱਚੋਂ ਖੂਨ ਦੀ ਘਾਟ ਦੂਰ ਹੋ ਜਾਂਦੀ ਹੈ। ਇਸ ਜੂਸ ਵਿੱਚ ਵਿਟਾਮਿਨ-ਏ, ਵਿਟਾਮਿਨ-ਸੀ ਅਤੇ ਆਇਰਨ ਬਹੁਤ ਚੰਗੀ ਮਾਤਰਾ ਵਿੱਚ ਪਾਏ ਜਾਂਦੇ ਹਨ। ਇਹ ਪੋਸ਼ਕ ਤੱਤ ਸਰੀਰ ਵਿੱਚ ਹੀਮੋਗਲੋਬਿਨ ਦੇ ਪੱਧਰ ਨੂੰ ਵਧਾਉਂਦੇ ਹਨ ਅਤੇ ਸਰੀਰ ਵਿੱਚੋਂ ਅਨੀਮੀਆ ਦੀ ਸਮੱਸਿਆ ਦੂਰ ਹੋ ਜਾਂਦੀ ਹੈ।

ਅੱਖਾਂ ਰੱਖੇ ਸਵਸਥ 

ਸੰਤਰੇ ਦਾ ਜੂਸ ਪੀਣ ਨਾਲ ਅੱਖਾਂ ਵੀ ਤੰਦਰੁਸਤ ਰਹਿੰਦੀਆਂ ਹਨ। ਇਸ ਜੂਸ ਵਿੱਚ ਪਾਇਆ ਜਾਣ ਵਾਲਾ ਵਿਟਾਮਿਨ-ਸੀ ਅੱਖਾਂ ਦੀ ਰੋਸ਼ਨੀ ਨੂੰ ਤੇਜ਼ ਕਰਨ ਵਿੱਚ ਮਦਦ ਕਰਦਾ ਹੈ। ਇਸ ਤੋਂ ਇਲਾਵਾ ਇਹ ਜੂਸ ਅੱਖਾਂ 'ਚ ਹੋਣ ਵਾਲੇ ਕਿਸੇ ਵੀ ਇਨਫੈਕਸ਼ਨ ਨੂੰ ਰੋਕਣ 'ਚ ਵੀ ਕਾਫੀ ਮਦਦਗਾਰ ਮੰਨਿਆ ਜਾਂਦਾ ਹੈ।

ਇਹ ਵੀ ਪੜ੍ਹੋ : ਜੇਕਰ ਤੁਸੀਂ ਵੀ ਖਾਂਦੇ ਹੋ ਨੀਂਦ ਦੀਆਂ ਗੋਲੀਆਂ, ਤਾਂ ਹੋ ਜਾਓ ਸਾਵਧਾਨ, ਜਾਨਲੇਵਾ ਹੈ ਤੁਹਾਡੀ ਇਹ ਆਦਤ

ਦਿਲ ਰੱਖੇ ਸਿਹਤਮੰਦ

ਇਸ ਦੇ ਸੇਵਨ ਨਾਲ ਦਿਲ ਸੰਬੰਧੀ ਸਮੱਸਿਆਵਾਂ ਵੀ ਦੂਰ ਹੁੰਦੀਆਂ ਹਨ। ਸੰਤਰੇ ਦੇ ਜੂਸ ਵਿੱਚ ਵਿਟਾਮਿਨ-ਬੀ9, ਫੋਲੇਟ ਵਰਗੇ ਪੋਸ਼ਕ ਤੱਤ ਚੰਗੀ ਮਾਤਰਾ ਵਿੱਚ ਪਾਏ ਜਾਂਦੇ ਹਨ, ਜੋ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ਵਿੱਚ ਮਦਦ ਕਰਦੇ ਹਨ। ਸੰਤਰੇ ਤੋਂ ਤਿਆਰ ਜੂਸ ਦਾ ਰੋਜ਼ਾਨਾ ਸੇਵਨ ਕਰਨ ਨਾਲ ਤੁਹਾਡੇ ਸਰੀਰ ਵਿਚ ਕੋਲੈਸਟ੍ਰੋਲ ਦਾ ਪੱਧਰ ਵੀ ਘੱਟ ਜਾਵੇਗਾ। ਇਸ ਤੋਂ ਇਲਾਵਾ ਦਿਲ ਨਾਲ ਜੁੜੀਆਂ ਬੀਮਾਰੀਆਂ ਦੇ ਖਤਰੇ ਨੂੰ ਸੰਤਰੇ ਦਾ ਜੂਸ ਪੀਣ ਨਾਲ ਘੱਟ ਕੀਤਾ ਜਾ ਸਕਦਾ ਹੈ।

ਭਾਰ ਘਟਾਏ

ਜੇਕਰ ਤੁਸੀਂ ਵਧਦੇ ਭਾਰ ਤੋਂ ਪਰੇਸ਼ਾਨ ਹੋ ਤਾਂ ਤੁਸੀਂ ਸੰਤਰੇ ਦੇ ਜੂਸ ਨੂੰ ਆਪਣੀ ਰੁਟੀਨ ਵਿੱਚ ਸ਼ਾਮਲ ਕਰ ਸਕਦੇ ਹੋ। ਇਸ 'ਚ ਫਾਈਬਰ ਪਾਇਆ ਜਾਂਦਾ ਹੈ ਜੋ ਤੁਹਾਡੇ ਪੇਟ ਨੂੰ ਲੰਬੇ ਸਮੇਂ ਤੱਕ ਭਰਿਆ ਰੱਖੇਗਾ। ਸੰਤਰੇ ਦਾ ਜੂਸ ਪੀਣ ਨਾਲ ਤੁਹਾਨੂੰ ਭੁੱਖ ਵੀ ਘੱਟ ਲੱਗੇਗੀ। ਅਜਿਹੇ 'ਚ ਜੇਕਰ ਤੁਸੀਂ ਭਾਰ ਨੂੰ ਕੰਟਰੋਲ ਕਰਨਾ ਚਾਹੁੰਦੇ ਹੋ ਤਾਂ ਇਸ ਨੂੰ ਆਪਣੀ ਡਾਈਟ 'ਚ ਸ਼ਾਮਲ ਕਰ ਸਕਦੇ ਹੋ।

ਇਮਿਊਨਿਟੀ ਮਜ਼ਬੂਤ ਕਰੇ

ਸੰਤਰੇ ਦਾ ਜੂਸ ਪੀਣ ਨਾਲ ਤੁਹਾਡੀ ਇਮਿਊਨਿਟੀ ਵੀ ਮਜ਼ਬੂਤ ਹੁੰਦੀ ਹੈ। ਇਸ 'ਚ ਵਿਟਾਮਿਨ-ਸੀ, ਐਂਟੀਆਕਸੀਡੈਂਟ ਕਾਫੀ ਮਾਤਰਾ 'ਚ ਪਾਏ ਜਾਂਦੇ ਹਨ। ਇਹ ਪੋਸ਼ਕ ਤੱਤ ਸਰੀਰ ਨੂੰ ਕਿਸੇ ਵੀ ਤਰ੍ਹਾਂ ਦੇ ਇਨਫੈਕਸ਼ਨ ਤੋਂ ਬਚਾਉਣ ਵਿੱਚ ਮਦਦ ਕਰਦੇ ਹਨ। ਸੰਤਰੇ ਦਾ ਜੂਸ ਪੀਣ ਨਾਲ ਜ਼ੁਕਾਮ, ਫਲੂ ਅਤੇ ਹੋਰ ਬੀਮਾਰੀਆਂ ਹੋਣ ਦਾ ਖ਼ਤਰਾ ਘੱਟ ਹੁੰਦਾ ਹੈ।

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।

Tarsem Singh

This news is Content Editor Tarsem Singh