ਸ਼ੂਗਰ ਨੂੰ ਕੰਟਰੋਲ 'ਚ ਰੱਖਦਾ ਹੈ ਟਮਾਟਰ ਦਾ ਜੂਸ, ਜਾਣੋ ਹੋਰ ਵੀ ਬੇਮਿਸਾਲ ਫ਼ਾਇਦੇ

Wednesday, Mar 17, 2021 - 10:25 AM (IST)

ਸ਼ੂਗਰ ਨੂੰ ਕੰਟਰੋਲ 'ਚ ਰੱਖਦਾ ਹੈ ਟਮਾਟਰ ਦਾ ਜੂਸ, ਜਾਣੋ ਹੋਰ ਵੀ ਬੇਮਿਸਾਲ ਫ਼ਾਇਦੇ

ਨਵੀਂ ਦਿੱਲੀ—ਟਮਾਟਰ ਦੀ ਰੋਜ਼ ਵਰਤੋਂ ਕਰਨੀ ਸਿਹਤ ਲਈ ਬਹੁਤ ਫ਼ਾਇਦੇਮੰਦ ਹੁੰਦੀ ਹੈ। ਕੈਲਸ਼ੀਅਮ, ਫਾਰਫੋਰਸ ਅਤੇ ਵਿਟਾਮਿਨ-ਸੀ ਦੇ ਗੁਣਾਂ ਨਾਲ ਭਰਪੂਰ ਟਮਾਟਰ ਦਾ ਜੂਸ ਐਸੀਡਿਟੀ, ਮੋਟਾਪਾ ਅਤੇ ਅੱਖਾਂ ਤੱਕ ਦੀ ਸਮੱਸਿਆ ਨੂੰ ਦੂਰ ਕਰਨ 'ਚ ਮਦਦ ਕਰਦਾ ਹੈ। ਆਓ ਜਾਣਦੇ ਹਾਂ ਇਸ ਦੇ ਫ਼ਾਇਦਿਆਂ ਦੇ ਬਾਰੇ 'ਚ...

ਇਹ ਵੀ ਪੜ੍ਹੋ-Beauty Tips: ਚਿਹਰੇ ’ਤੋਂ ਕਿੱਲ-ਮੁਹਾਸੇ ਦੂਰ ਕਰਨ ਲਈ ਇੰਝ ਲਗਾਓ ਹਲਦੀ ਦਾ ਫੇਸਪੈਕ
ਪੋਸ਼ਟਿਕ ਤੱਤਾਂ ਨਾਲ ਭਰਪੂਰ
ਟਮਾਟਰ 'ਚ ਕੈਲੋਰੀ ਦੀ ਮਾਤਰਾ ਬਹੁਤ ਘੱਟ ਹੁੰਦੀ ਹੈ। ਇਸ 'ਚ ਵਿਟਾਮਿਨ-ਏ, ਸੀ ਅਤੇ ਹੋਰ ਪੋਸ਼ਟਿਕ ਤੱਤ ਭਰਪੂਰ ਮਾਤਰਾ 'ਚ ਹੁੰਦੇ ਹਨ, ਜੋ ਬਲੱਡ ਸ਼ੂਗਰ ਨੂੰ ਕੰਟਰੋਲ 'ਚ ਰੱਖਦੇ ਹਨ।
ਕੈਂਸਰ ਤੋਂ ਬਚਾਅ
ਟਮਾਟਰ 'ਚ ਮੌਜੂਦ ਅਲਫਾ ਲਿਪੋਈਕ ਐਸਿਡ, ਕੈਲੋਰੀ, ਫੋਲਿਕ ਐਸਿਡ, ਵੀਟਾ ਕੈਰੋਟੀਨ ਵਰਗੇ ਪੋਸ਼ਕ ਤੱਤ ਤੁਹਾਨੂੰ ਪ੍ਰੋਟੈਸਟ ਕੈਂਸਰ ਵਰਗੀਆਂ ਸਮੱਸਿਆਵਾਂ ਤੋਂ ਬਚਾਉਂਦੇ ਹਨ। ਹਾਲ ਹੀ 'ਚ ਇਕ ਸ਼ੋਧ 'ਚ ਪਤਾ ਚੱਲਿਆ ਹੈ ਕਿ ਰੋਜ਼ਾਨਾ ਇਕ ਟਮਾਟਰ ਖਾਣ ਨਾਲ ਪ੍ਰੋਟੈਸਟ ਕੈਂਸਰ ਵਰਗੀਆਂ ਬੀਮਾਰੀਆਂ ਤੋਂ ਬਚਾਅ ਰਹਿੰਦਾ ਹੈ।

PunjabKesari
ਦਿਲ ਦੀਆਂ ਬੀਮਾਰੀਆਂ
ਫਾਈਬਰ, ਪੌਟਾਸ਼ੀਅਮ, ਵਿਟਾਮਿਨ-ਸੀ ਅਤੇ ਕੈਲੋਰੀ ਅਤੇ ਭਰਪੂਰ ਟਮਾਟਰ ਤੁਹਾਡੇ ਦਿਲ ਦਾ ਖ਼ਾਸ ਧਿਆਨ ਰੱਖਦਾ ਹੈ। ਇਸ 'ਚ ਮੌਜੂਦ ਲੀਕੋਪੀਨ ਦਿਲ ਲਈ ਫ਼ਾਇਦੇਮੰਦ ਹੁੰਦਾ ਹੈ। ਰੋਜ਼ਾਨਾ ਇਕ ਟਮਾਟਰ ਖਾਣ ਨਾਲ ਦਿਲ ਦੀਆਂ ਬੀਮਾਰੀਆਂ ਤੋਂ ਬਚਣ ਤੋਂ ਇਲਾਵਾ ਤੁਹਾਡੇ ਸਰੀਰ 'ਚ ਕੋਲੈਸਟਰੋਲ ਨੂੰ ਵਧਣ ਤੋਂ ਰੋਕਦਾ ਹੈ।

ਇਹ ਵੀ ਪੜ੍ਹੋ-ਸਰ੍ਹੋਂ ਦੇ ਤੇਲ ’ਚ ਲਸਣ ਮਿਲਾ ਕੇ ਇੰਝ ਕਰੋ ਨਵਜੰਮੇ ਬੱਚੇ ਦੀ ਮਾਲਿਸ਼, ਹੱਡੀਆਂ ਹੋਣਗੀਆਂ ਮਜ਼ਬੂਤ
ਅੱਖਾਂ ਲਈ ਫ਼ਾਇਦੇਮੰਦ
ਰੋਜ਼ ਟਮਾਟਰ ਦਾ 1 ਗਿਲਾਸ ਜੂਸ ਪੀਣ ਨਾਲ ਅੱਖਾਂ ਦੀ ਰੌਸ਼ਨੀ ਤੇਜ਼ ਹੁੰਦੀ ਹੈ। ਇਸ ਤੋਂ ਇਲਾਵਾ ਜੇਕਰ ਤੁਹਾਨੂੰ ਐਨਕ ਲੱਗੀ ਹੈ ਤਾਂ ਦਿਨ 'ਚ 2 ਵਾਰ ਇਸ ਜੂਸ ਦੀ ਵਰਤੋਂ ਕਰੋ। ਤੁਹਾਡੀ ਐਨਕ ਕੁਝ ਸਮੇਂ 'ਚ ਹੀ ਉਤਰ ਜਾਵੇਗੀ।

PunjabKesari
ਚਮਕਦਾਰ ਚਮੜੀ
ਟਮਾਟਰ ਦਾ ਜੂਸ ਸਿਹਤ ਹੀ ਨਹੀਂ ਸਗੋਂ ਚਿਹਰੇ ਲਈ ਵੀ ਫ਼ਾਇਦੇਮੰਦ ਹੁੰਦਾ ਹੈ। ਇਸ 'ਚ ਮੌਜੂਦ ਐਂਟੀ-ਆਕਸੀਡੈਂਟ, ਵਿਟਾਮਿਨ ਅਤੇ ਕੈਲਸ਼ੀਅਮ ਵਰਗੇ ਗੁਣ ਤੁਹਾਡੀ ਚਮੜੀ ਨੂੰ ਸੂਰਜ ਦੀਆਂ ਨੁਕਸਾਨਦਾਇਕ ਕਿਰਨਾਂ ਦੇ ਪ੍ਰਭਾਵ ਤੋਂ ਬਚਾਉਂਦੇ ਹਨ। ਜਿਸ ਦੇ ਨਾਲ ਤੁਹਾਨੂੰ ਰੈਸ਼ੇਜ ਅਤੇ ਸਨਟੈਨ ਵਰਗੀਆਂ ਪ੍ਰੇਸ਼ਾਨੀਆਂ ਨਹੀਂ ਹੁੰਦੀਆਂ।
ਭਾਰ ਘਟਾਉਣ 'ਚ ਮਦਦਗਾਰ
ਇਸ ਦੀ ਵਰਤੋਂ ਕਰਨ ਨਾਲ ਭਾਰ ਵੀ ਘੱਟ ਹੁੰਦਾ ਹੈ। ਰੋਜ਼ ਸਵੇਰੇ ਖਾਲੀ ਢਿੱਡ ਟਮਾਟਰ ਦਾ ਜੂਸ ਪੀਓ। ਤੁਹਾਨੂੰ ਕੁਝ ਸਮੇਂ 'ਚ ਹੀ ਫਰਕ ਨਜ਼ਰ ਆਉਣ ਲੱਗੇਗਾ।

PunjabKesari
ਲਿਵਰ ਡਿਟਾਕਸ
ਲਿਵਰ ਨੂੰ ਡਿਟਾਕਸ ਕਰਨ ਲਈ ਇਹ ਸਭ ਤੋਂ ਚੰਗਾ ਤਰੀਕਾ ਹੈ। ਇਸ ਦੀ ਵਰਤੋਂ ਬਾਡੀ ਅਤੇ ਲਿਵਰ 'ਚੋਂ ਸਾਰੇ ਜ਼ਹਿਰੀਲੇ ਪਦਾਰਥ ਕੱਢ ਕੇ ਲਿਵਰ ਨੂੰ ਸਿਹਤਮੰਦ ਰੱਖਦਾ ਹੈ। ਇਸ ਦੇ ਨਾਲ ਹੀ ਇਹ ਸਰੀਰ ਨੂੰ ਹੋਣ ਵਾਲੇ ਕਈ ਨੁਕਸਾਨਾਂ ਤੋਂ ਵੀ ਬਚਾਉਂਦਾ ਹੈ।

ਨੋਟ: ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਬਾਕਸ ’ਚ ਦਿਓ।  


author

Aarti dhillon

Content Editor

Related News