Health : ਕੀੜੇ ਲੱਗਣ ਕਾਰਨ ਬੱਚਿਆਂ ਦੇ ਦੰਦਾਂ ’ਚ ਹੋ ਰਿਹੈ ਜ਼ਿਆਦਾ ਦਰਦ, ਫਟਕੜੀ ਸਣੇ ਅਪਣਾਓ ਇਹ ਘਰੇਲੂ ਨੁਸਖ਼ੇ

Tuesday, Oct 05, 2021 - 06:33 PM (IST)

Health : ਕੀੜੇ ਲੱਗਣ ਕਾਰਨ ਬੱਚਿਆਂ ਦੇ ਦੰਦਾਂ ’ਚ ਹੋ ਰਿਹੈ ਜ਼ਿਆਦਾ ਦਰਦ, ਫਟਕੜੀ ਸਣੇ ਅਪਣਾਓ ਇਹ ਘਰੇਲੂ ਨੁਸਖ਼ੇ

ਜਲੰਧਰ (ਬਿਊਰੋ) - ਦੰਦਾਂ ਦਾ ਦਰਦ ਸਹਿਣ ਕਰਨਾ ਬਹੁਤ ਹੀ ਔਖਾ ਹੁੰਦਾ ਹੈ। ਬਜ਼ੁਰਗਾਂ ਨੂੰ ਤਾਂ ਦੰਦਾ ਦੇ ਦਰਦ ਦੀ ਸਮੱਸਿਆ ਹੁੰਦੀ ਹੀ ਹੈ ਪਰ ਅੱਜ ਕੱਲ ਛੋਟੀ ਉਮਰ ਦੇ ਬੱਚਿਆਂ ਨੂੰ ਵੀ ਦੰਦਾਂ ਵਿਚ ਕੀੜੇ ਲੱਗਣ ਵਰਗੀ ਸਮੱਸਿਆ ਹੋ ਰਹੀਆਂ ਹਨ। ਅਜਿਹਾ ਹੋਣ ਦਾ ਕਾਰਨ ਇਹ ਹੈ ਕਿ ਬੱਚੇ ਮਿੱਠਾ ਖਾਣਾ ਬਹੁਤ ਜ਼ਿਆਦਾ ਪਸੰਦ ਕਰਦੇ ਹਨ। ਦੰਦਾਂ ਦੀ ਚੰਗੀ ਤਰ੍ਹਾਂ ਦੇਖਭਾਲ ਨਾ ਕਰਨ ਕਰਕੇ ਬੱਚਿਆਂ ਦੇ ਦੰਦਾਂ ਵਿਚ ਕੀੜੇ ਲੱਗ ਜਾਂਦੇ ਹਨ, ਜਿਸ ਕਾਰਨ ਉਨ੍ਹਾਂ ਨੂੰ ਬਹੁਤ ਦਰਦ ਹੁੰਦੀ ਹੈ। ਇਸੇ ਲਈ ਅੱਜ ਅਸੀਂ ਤੁਹਾਨੂੰ ਦੰਦਾਂ ਦੇ ਦਰਦ ਤੋਂ ਨਿਜ਼ਾਤ ਪਾਉਣ ਦੇ ਕੁਝ ਘਰੇਲੂ ਨੁਸਖ਼ੇ ਦੱਸਣ ਜਾ ਰਹੇ ਹਾਂ.... 

ਹਲਦੀ ਅਤੇ ਲੂਣ
ਪੀਹ ਕੇ ਰੱਖੀ ਹੋਈ ਹਲਦੀ ਅਤੇ ਲੂਣ ਨੂੰ ਸਰ੍ਹੋਂ ਦੇ ਤੇਲ ਵਿਚ ਮਿਲਾ ਲਵੋ ਅਤੇ ਫਿਰ ਇਸ ਨਾਲ ਬੱਚੇ ਦੇ ਦੰਦਾਂ ਉਤੇ ਮੰਜਨ ਵਾਂਗ ਮਲੋ। ਇਸ ਨਾਲ ਦੰਦਾਂ ਵਿਚ ਲੱਗੇ ਕੀੜੇ ਮਰ ਜਾਂਦੇ ਹਨ।

ਦਾਲ ਚੀਨੀ ਦਾ ਤੇਲ
ਦਾਲ ਚੀਨੀ ਦੇ ਤੇਲ ਵਿਚ ਰੂੰ ਨੂੰ ਚੰਗੀ ਤਰ੍ਹਾਂ ਭਿਉਂ ਲਵੋ। ਫਿਰ ਇਸ ਨੂੰ ਬੱਚੇ ਦੇ ਦੰਦ ’ਤੇ ਜਿਥੇ ਦਰਦ ਹੋ ਰਿਹਾ ਹੈ, ਉਥੇ ਰੱਖ ਕੇ ਦੱਬ ਦਿਉ। ਇਸ ਨਾਲ ਦੰਦ ਦੇ ਕੀੜੇ ਤਾਂ ਨਸ਼ਟ ਹੁੰਦੇ ਹੀ ਹਨ, ਨਾਲ ਹੀ ਦਰਦ ਤੋਂ ਰਾਹਤ ਮਿਲ ਜਾਂਦੀ ਹੈ।

ਪੜ੍ਹੋ ਇਹ ਵੀ ਖ਼ਬਰ - ਸਾਵਧਾਨ! ਜੇਕਰ ਤੁਹਾਡੀ ਜਨਾਨੀ ਝੂਠੇ ਭਾਂਡੇ ਰੱਖਣ ਸਣੇ ਕਰਦੀ ਹੈ ਇਹ ਕੰਮ, ਤਾਂ ਤੁਸੀਂ ਹੋ ਜਾਵੋਗੇ ‘ਕੰਗਾਲ’

ਫਟਕੜੀ 
ਫਟਕੜੀ ਨੂੰ ਗਰਮ ਪਾਣੀ ਵਿਚ ਘੋਲ ਕੇ ਰੋਜ਼ਾਨਾ ਅਪਣੇ ਬੱਚੇ ਨੂੰ ਕੁਰਲੀ ਕਰਵਾਓ। ਇਸ ਨਾਲ ਦੰਦਾਂ ਦੇ ਕੀੜੇ ਅਤੇ ਬਦਬੂ ਦੋਵੇਂ ਖ਼ਤਮ ਹੋ ਜਾਂਦੇ ਹਨ। 

ਬੋਹੜ ਦਾ ਦੁੱਧ 
ਇਸ ਤੋਂ ਇਲਾਵਾ ਬੱਚਿਆਂ ਦੇ ਕੀੜੇ ਵਾਲੇ ਦੰਦ ਜਾਂ ਸੜੇ ਹੋਏ ਦੰਦਾਂ ਵਿਚ ਬੋਹੜ ਦਾ ਦੁੱਧ ਲਾਓ। ਇਸ ਨਾਲ ਕੀੜੇ ਅਤੇ ਦਰਦ ਦੋਹਾਂ ਤੋਂ ਬੱਚੇ ਨੂੰ ਰਾਹਤ ਮਿਲੇਗੀ।

ਪੜ੍ਹੋ ਇਹ ਵੀ ਖ਼ਬਰ -  Health Tips : ਡਿਲਿਵਰੀ ਤੋਂ ਬਾਅਦ ਵਧੇ ਹੋਏ ਢਿੱਡ ਨੂੰ ਘਟਾਉਣ ਲਈ ਮੇਥੀ ਦੇ ਪਾਣੀ ਸਣੇ ਅਪਣਾਓ ਇਹ ਘਰੇਲੂ ਨੁਸਖ਼ੇ

ਹਿੰਗ ਦੀ ਵਰਤੋਂ
ਘਰ ਵਿਚ ਰੱਖੀ ਹਿੰਗ ਨਾਲ ਵੀ ਤੁਸੀਂ ਇਸ ਦਾ ਇਲਾਜ ਕਰ ਸਕਦੇ ਹੋ। ਹਿੰਗ ਨੂੰ ਥੋੜ੍ਹਾ ਗਰਮ ਕਰ ਕੇ ਬੱਚੇ ਦੇ ਕੀੜੇ ਲੱਗੇ ਦੰਦਾਂ ਦੇ ਹੇਠਾਂ ਦੱਬ ਕੇ ਰੱਖਣ ਨਾਲ ਦੰਦ ਅਤੇ ਮਸੂੜਿਆਂ ਦੇ ਕੀੜੇ ਮਰ ਜਾਂਦੇ ਹਨ।

ਲੌਂਗ ਦਾ ਤੇਲ
ਬੱਚਿਆਂ ਦੇ ਕੀੜੇ ਲੱਗੇ ਦੰਦਾਂ ਦੇ ਖੋਖਲੇ ਹਿੱਸੇ ਵਿਚ ਲੌਂਗ ਦਾ ਤੇਲ ਰੂੰ ਵਿਚ ਭਿਉਂ ਕੇ ਰੱਖਣ ਨਾਲ ਦੰਦ ਦੇ ਕੀੜੇ ਨਸ਼ਟ ਹੁੰਦੇ ਹਨ ਅਤੇ ਬੱਚੇ ਨੂੰ ਆਰਾਮ ਮਿਲਦਾ ਹੈ।

ਪੜ੍ਹੋ ਇਹ ਵੀ ਖ਼ਬਰ - Health Tips: ਗਰਭਪਾਤ ਤੋਂ ਬਾਅਦ ਮਾਨਸਿਕ ਤਣਾਅ 'ਚੋਂ ਪਰੇਸ਼ਾਨ ਜਨਾਨੀਆਂ ਇੰਝ ਰੱਖਣ ਆਪਣਾ ਖ਼ਾਸ ਧਿਆਨ

ਨਿੰਮ ਦੀ ਦਾਤਣ
ਨਿੰਮ ਦੀ ਦਾਤਣ ਦਾ ਇਸਤੇਮਾਲ ਪ੍ਰਾਚੀਨ ਕਾਲ ਤੋਂ ਹੀ ਦੰਦਾਂ ਨੂੰ ਸਾਫ਼ ਕਰਨ ਲਈ ਕੀਤਾ ਜਾਂਦਾ ਰਿਹਾ ਹੈ। ਜੇਕਰ ਤੁਹਾਨੂੰ ਨਿੰਮ ਦੀ ਦਾਤਣ ਆਸਾਨੀ ਨਾਲ ਮਿਲ ਸਕਦੀ ਹੈ ਤਾਂ ਤੁਸੀਂ ਟੁਥ-ਬਰੱਸ਼ ਦੀ ਥਾਂ ਉਨ੍ਹਾਂ ਦਾ ਹੀ ਇਸਤੇਮਾਲ ਦੰਦਾਂ ਨੂੰ ਸਾਫ਼ ਕਰਨ ਲਈ ਕਰੋ। ਇਸ ਨਾਲ ਤੁਹਾਡੇ ਸਾਹ ਤੋਂ ਵੀ ਬਦਬੂ ਨਹੀਂ ਆਵੇਗੀ।


author

rajwinder kaur

Content Editor

Related News