ਸਿਰ ਦਰਦ ਅਤੇ ਤਣਾਅ ਸਣੇ ਇਨ੍ਹਾਂ ਬੀਮਾਰੀਆਂ ਤੋਂ ਨਿਜ਼ਾਤ ਦਿਵਾਉਂਦਾ ਹੈ ‘ਤੁਲਸੀ ਵਾਲਾ ਦੁੱਧ’

Thursday, Aug 20, 2020 - 04:30 PM (IST)

ਸਿਰ ਦਰਦ ਅਤੇ ਤਣਾਅ ਸਣੇ ਇਨ੍ਹਾਂ ਬੀਮਾਰੀਆਂ ਤੋਂ ਨਿਜ਼ਾਤ ਦਿਵਾਉਂਦਾ ਹੈ ‘ਤੁਲਸੀ ਵਾਲਾ ਦੁੱਧ’

ਜਲੰਧਰ - ਸਰੀਰ ਨੂੰ ਸਿਹਤਮੰਦ ਰੱਖਣ ਲਈ ਦੁੱਧ ਦੀ ਵਰਤੋਂ ਕਰਨੀ ਚਾਹੀਦੀ ਹੈ। ਦੁੱਧ ’ਚ ਪਾਏ ਜਾਣ ਵਾਲਾ ਕੈਲਸ਼ੀਅਮ ਅਤੇ ਮੈਗਨੀਸ਼ੀਅਮ ਹੱਡੀਆਂ ਨੂੰ ਮਜ਼ਬੂਤ ਬਣਾਉਣ ਵਿਚ ਮਦਦ ਕਰਦਾ ਹੈ। ਇਸ ਤੋਂ ਇਲਾਵਾ ਤੁਲਸੀ ਦੇ ਪੱਤੇ ਖਾਣਾ ਜਾਂ ਉਨ੍ਹਾਂ ਦਾ ਕਿਸੇ ਤਰ੍ਹਾਂ ਸੇਵਨ ਕਰਨਾ ਵੀ ਸਿਹਤ ਲਈ ਬਹੁਤ ਫਾਇਦੇਮੰਦ ਸਿੱਧ ਹੁੰਦਾ ਹਨ। ਬਹੁਤ ਸਾਰੇ ਲੋਕ ਅਜਿਹੇ ਹਨ, ਜੋ ਤੁਲਸੀ ਵਾਲੀ ਚਾਹ ਪੀਣ ਦੇ ਸ਼ੌਕਿਨ ਹੁੰਦੇ ਹਨ। ਜੇਕਰ ਦੁੱਧ ਅਤੇ ਤੁਲਸੀ ਦੀਆਂ ਪੱਤੀਆਂ ਨੂੰ ਮਿਲਾ ਕੇ ਪੀਤਾ ਜਾਵੇ ਤਾਂ ਸਰੀਰ ਨੂੰ ਦੋਗੁਣਾ ਫਾਇਦਾ ਹੋਵੇਗਾ। ਇਸ ਲਈ ਦੁੱਧ ਨੂੰ ਉਬਾਲਦੇ ਸਮੇਂ ਉਸ ਵਿਚ ਤੁਲਸੀ ਦੀਆਂ 3-4 ਪੱਤੀਆਂ ਮਿਲਾ ਲਓ। ਇਸ ਤੋਂ ਬਾਅਦ ਖਾਲੀ ਪੇਟ ਦੁੱਧ ਵੀ ਵਰਤੋ ਕਰੋ। ਅਜਿਹਾ ਕਰਨ ਨਾਲ ਸਰੀਰ ਦੀਆਂ ਕਈ ਬੀਮਾਰੀਆਂ ਦੂਰ ਹੋ ਜਾਂਦੀਆਂ ਹਨ। ਤੁਲਸੀ ਵਾਲਾ ਦੁੱਧ ਪੀਣ ਨਾਲ ਹੋਰ ਕਿਹੜੇ ਫਾਇਦੇ ਹੁੰਦੇ ਹਨ ਆਓ ਜਾਣਦੇ ਹਾਂ.... 

1. ਤਣਾਅ
ਭੱਜਦੋੜ ਭਰੀ ਜ਼ਿੰਦਗੀ ਵਿਚ ਲੋਕਾਂ ਨੂੰ ਕਾਫੀ ਤਣਾਅ ਰਹਿੰਦਾ ਹੈ ਇਸ ਤਣਾਅ ਦੇ ਕਾਰਨ ਲੋਕਾਂ ਨੂੰ ਰਾਤ ਦੇ ਸਮੇਂ ਸਹੀਂ ਨੀਂਦ ਵੀ ਨਹੀਂ ਆਉਂਦੀ, ਜਿਸ ਕਰਕੇ ਗੰਭੀਰ ਬੀਮਾਰੀਆਂ ਹੋ ਸਕਦੀਆਂ ਹਨ। ਅਜਿਹੇ ਵਿਚ ਜੇ ਗਰਮ ਦੁੱਧ ਵਿਚ ਤੁਲਸੀ ਮਿਲਾ ਕੇ ਪੀਤਾ ਜਾਵੇ ਤਾਂ ਇਸ ਨਾਲ ਕਾਫੀ ਫਾਇਦਾ ਹੁੰਦਾ ਹੈ। ਇਸ ਸਰੀਰ ਵਿਚ ਸਟ੍ਰੈਸ ਹਾਰਮੋਨ ਨੂੰ ਘੱਟ ਕਰਦਾ ਹੈ ਅਤੇ ਡਿਪ੍ਰੈਸ਼ਨ ਤੋਂ ਬਚਾਉਂਦਾ ਹੈ। 

PunjabKesari

2. ਅਸਥਮਾ
ਜਿਨ੍ਹਾਂ ਲੋਕਾਂ ਨੂੰ ਅਸਥਮਾ ਜਾਂ ਸਾਹ ਸੰਬੰਧੀ ਕੋਈ ਸਮੱਸਿਆ ਹੈ ਤਾਂ ਉਸ ਦੇ ਲਈ ਤੁਲਸੀ ਵਾਲਾ ਦੁੱਧ ਬਹੁਤ ਫਾਇਦੇਮੰਦ ਹੁੰਦਾ ਹੈ ਇਸ ਵਿਚ ਮੌਜੂਦ ਐਂਟੀ-ਬੈਕਟੀਰਿਅਲ ਗੁਣ ਸਾਹ ਨਾਲ ਜੁੜੀ ਸਮੱਸਿਆ ਨੂੰ ਕੁਝ ਹੀ ਦਿਨਾਂ ਵਿਚ ਠੀਕ ਕਰ ਦਿੰਦਾ ਹੈ।

3. ਕਿਡਨੀ
ਗੁਰਦੇ ਵਿਚ ਪੱਥਰੀ ਜਾਂ ਕਿਡਨੀ ਦੀ ਕੋਈ ਹੋਰ ਬੀਮਾਰੀ ਹੋਣ 'ਤੇ ਵੀ ਇਹ ਦੁੱਧ ਬਹੁਤ ਫਾਇਦਾ ਦਿੰਦਾ ਹੈ। ਰੋਜ਼ਾਨਾ ਸਵੇਰੇ ਖਾਲੀ ਪੇਟ ਇਸ ਦੁੱਧ ਦੀ ਵਰਤੋਂ ਨਾਲ ਕਿਡਨੀ ਸਿਹਤਮੰਦ ਰਹਿੰਦੀ ਹੈ ਅਤੇ ਪੱਥਰੀ ਵੀ ਘੁੱਲ ਕੇ ਬਾਹਰ ਨਿਕਲ ਆਉਂਦੀ ਹੈ।

PunjabKesari

4. ਖੂਨ ਦਾ ਦੌਰਾ
ਤੁਲਸੀ ਵਾਲੇ ਦੁੱਧ ਦੀ ਵਰਤੋਂ ਨਾਲ ਸਰੀਰ ਵਿਚ ਕੋਲੈਸਟਰੋਲ ਲੇਵਲ ਸੰਤੁਲਿਤ ਰਹਿੰਦਾ ਹੈ, ਜਿਸ ਨਾਲ ਦਿਲ ਦੀਆਂ ਕੋਸ਼ਿਕਾਵਾਂ ਤੱਕ ਖੂਨ ਦਾ ਦੌਰਾ ਸਹੀ ਤਰੀਕੇ ਨਾਲ ਚਲਦਾ ਹੈ। ਇਸ ਨਾਲ ਹਾਰਟ ਅਟੈਕ ਹੋਣ ਦਾ ਖਤਰਾ ਨਹੀਂ ਰਹਿੰਦਾ ਹੈ।

5. ਕੈਂਸਰ 
ਤੁਲਸੀ ਵਾਲੇ ਦੁੱਧ ਵਿਚ ਮੌਜੂਦ ਐਂਟੀਬਾਓਟਿਕ ਅਤੇ ਐਂਟੀਆਕਸੀਡੇਂਟ ਗੁਣ ਸਰੀਰ ਦੀ ਰੋਗਾਂ ਨਾਲ ਲੜਣ ਦਾ ਸ਼ਕਤੀ ਨੂੰ ਮਜ਼ਬੂਤ ਕਰਦਾ ਹੈ। ਇਸ ਨਾਲ ਕੈਂਸਰ ਵਰਗੀਆਂ ਬੀਮਾਰੀਆਂ ਤੋਂ ਸਰੀਰ ਦੂਰ ਰਹਿੰਦਾ ਹੈ। 

PunjabKesari

6. ਬੁਖਾਰ 
ਮੌਸਮ ਬਦਲਣ ਦੇ ਨਾਲ ਹੀ ਲੋਕਾਂ ਨੂੰ ਵਾਇਰਲ ਬੁਖਾਰ ਹੋ ਜਾਂਦਾ ਹੈ। ਅਜਿਹੇ ਵਿਚ ਤੁਲਸੀ ਵਾਲਾ ਦੁੱਧ ਬੁਖਾਰ ਨਾਲ ਲੜਨ ਵਿਚ ਮਦਦ ਕਰਦਾ ਹੈ। ਇਸ ਲਈ ਦੁੱਧ ਵਿਚ ਥੋੜ੍ਹੀ ਜਿਹੀਆਂ ਤੁਲਸੀ ਦੀਆਂ ਪੱਤੀਆਂ ਅਤੇ ਛੋਟੀ ਇਲਾਇਚੀ ਪਾਊਡਰ ਮਿਲਾ ਕੇ ਉਬਾਲ ਲਓ। ਉਬਲਣ ਤੋਂ ਬਾਅਦ ਇਸ ਵਿਚ ਖੰਡ ਮਿਲਾ ਕੇ ਕਾੜ੍ਹਾ ਬਣਾ ਲਓ। ਹਰ 2-3 ਘੰਟੇ ਬਾਅਦ ਇਸ ਦੀ ਵਰਤੋਂ ਕਰਨ ਨਾਲ ਬੁਖਾਰ ਜਲਦੀ ਉਤਰ ਜਾਵੇਗਾ।  

7. ਫਲੂ
ਫਲੂ ਹੋ ਜਾਣ ’ਤੇ ਤੁਲਸੀ ਦੇ ਪੱਤਿਆ ਨੂੰ ਦੁੱਧ ’ਚ ਮਿਲਾ ਕੇ ਪੀਣ ਨਾਲ ਆਰਾਮ ਮਿਲਦਾ ਹੈ। ਇਸ ਨਾਲ ਮਰੀਜ਼ ਨੂੰ ਜਲਦੀ ਠੀਕ ਹੋ ਜਾਣ ਦੀ ਸ਼ਕਤੀ ਪ੍ਰਦਾਨ ਹੁੰਦੀ ਹੈ। 

ਪੜ੍ਹੋ ਇਹ ਵੀ ਖਬਰ - Ganesh Chaturthi 2020 : 126 ਸਾਲਾਂ ਬਾਅਦ ਬਣਿਆ ਇਹ ਯੋਗ, ਜਾਣੋ ਕਿਨ੍ਹਾਂ ਰਾਸ਼ੀਆਂ ਲਈ ਹੈ ਸ਼ੁੱਭ

PunjabKesari

8. ਦਿਲ ਨੂੰ ਰੱਖੇ ਸਿਹਤਮੰਦ
ਜਿਨ੍ਹਾਂ ਲੋਕਾਂ ਨੂੰ ਦਿਲ ਸਬੰਧੀ ਕੋਈ ਵੀ ਬੀਮਾਰੀ ਹੈ ਜਾਂ ਜਿਨ੍ਹਾਂ ਦੇ ਪਰਿਵਾਰ ’ਚੋਂ ਕਿਸੇ ਨੂੰ ਦਿਲ ਸਬੰਧੀ ਕੋਈ ਰੋਗ ਹੈ ਤਾਂ ਅਜਿਹੇ ਲੋਕਾਂ ਨੂੰ ਰੋਜ਼ ਸਵੇਰੇ ਖਾਲੀ ਪੇਟ ਤੁਲਸੀ ਵਾਲੇ ਦੁੱਧ ਦੀ ਵਰਤੋਂ ਕਰਨੀ ਚਾਹੀਦੀ ਹੈ। ਇਸ ਨਾਲ ਉਕਤ ਲੋਕਾਂ ਨੂੰ ਬਹੁਤ ਆਰਾਮ ਮਿਲੇਗਾ। 

9.ਸਿਰ ਦਰਦ ਦੂਰ ਕਰੇ
ਥੋੜੇ-ਥੋੜੇ ਦਿਨਾਂ ਬਾਅਦ ਜੇਕਰ ਤੁਹਾਡੇ ਸਿਰ ’ਚ ਦਰਦ ਹੋਣ ਲੱਗਦਾ ਹੈ ਤਾਂ ਤੁਹਾਨੂੰ ਤੁਲਸੀ ਵਾਲਾ ਦੁੱਧ ਫੈਂਟ ਕੇ ਹਰ ਰੋਜ਼ ਸਵੇਰ ਦੇ ਸਮੇਂ ਪੀਣਾ ਚਾਹੀਦਾ ਹੈ। ਅਜਿਹਾ ਕਰਨ ਨਾਲ ਤੁਹਾਨੂੰ ਆਰਾਮ ਮਿਲੇਗਾ ਅਤੇ ਮਾਈਗ੍ਰੇਨ ਜਿਹੀ ਬੀਮਾਰੀ ਦੂਰ ਹੋ ਜਾਵੇਗੀ।

ਪੜ੍ਹੋ ਇਹ ਵੀ ਖਬਰ - ਸ਼ਾਨੋ ਸ਼ੌਕਤ ਵਾਲੀ ਜ਼ਿੰਦਗੀ ਜਿਉਣਾ ਚਾਹੁੰਦੇ ਹਨ ਇਸ ਅੱਖਰ ਦੇ ਲੋਕ, ਜਾਣੋ ਹੋਰ ਵੀ ਗੱਲਾਂ

ਪੜ੍ਹੋ ਇਹ ਵੀ ਖਬਰ - ਸ਼ੂਗਰ ਦੇ ਮਰੀਜ਼ ਕੀ ਖਾਣ ਤੇ ਕਿੰਨਾਂ ਵਸਤੂਆਂ ਤੋਂ ਕਰਨ ਤੋਬਾ, ਜਾਣਨ ਲਈ ਪੜ੍ਹੋ ਇਹ ਖ਼ਬਰ

PunjabKesari


author

rajwinder kaur

Content Editor

Related News