ਸਾਹ ਸੰਬੰਧੀ ਮੁਸ਼ਕਲਾਂ ਨੂੰ ਦੂਰ ਕਰਦੀ ਹੈ ‘ਹਲਦੀ’, ਦਿਲ ਲਈ ਵੀ ਹੈ ਫਾਇਦੇਮੰਦ
Thursday, Jun 04, 2020 - 06:26 PM (IST)
ਜਲੰਧਰ— ਆਯੁਰਵੈਦ ਵਿਚ ਵੀ ਹਲਦੀ ਨੂੰ ਬਹੁਤ ਮਹੱਤਵਪੂਰਣ ਮੰਨਿਆ ਜਾਂਦਾ ਹੈ। ਹਲਦੀ ਭਾਰਤੀ ਰਸੋਈ ਦੇ ਪ੍ਰਮੁੱਖ ਮਸਾਲਿਆਂ ‘ਚੋਂ ਇੱਕ ਹੈ। ਹਲਦੀ ਦੀ ਵਰਤੋਂ ਹਰ ਘਰ 'ਚ ਕੀਤੀ ਜਾਂਦੀ ਹੈ। ਹਲਦੀ ਖਾਣੇ ਦਾ ਸੁਆਦ ਵਧਾਉਣ ਦੇ ਨਾਲ ਸਰੀਰ ਨੂੰ ਕਈ ਬੀਮਾਰੀਆਂ ਤੋਂ ਵੀ ਦੂਰ ਰੱਖਦੀ ਹੈ। ਇਸ 'ਚ ਮੌਜੂਦ ਤੱਤ ਸਿਹਤ ਅਤੇ ਚਮੜੀ ਦੋਹਾਂ ਲਈ ਫਾਇਦੇਮੰਦ ਹਨ। ਇਸ ਲਈ ਆਪਣੇ ਭੋਜਨ 'ਚ ਹਲਦੀ ਨੂੰ ਜ਼ਰੂਰ ਸ਼ਾਮਲ ਕਰੋ। ਇਸ ਨਾਲ ਸਰੀਰ ਵਿਚ ਬਲੱਡ ਸਰਕੂਲੇਸ਼ਨ ਸਹੀ ਢੰਗ ਨਾਲ ਹੁੰਦਾ ਹੈ। ਇਸ ਤੋਂ ਇਲਾਵਾ ਸਰੀਰ ਵਿਚ ਬਲੌਕ ਧਮਨੀਆਂ ਵੀ ਖੁਲ੍ਹ ਜਾਂਦੀਆਂ ਹਨ, ਜਿਸ ਕਾਰਨ ਦਿਲ ਦੇ ਦੌਰੇ ਦਾ ਖ਼ਤਰਾ ਘੱਟ ਹੋ ਜਾਂਦਾ ਹੈ। ਅੱਜ ਅਸੀਂ ਤੁਹਾਨੂੰ ਰੋਜ਼ਾਨਾ ਹਲਦੀ ਦੀ ਵਰਤੋਂ ਨਾਲ ਸਰੀਰ ਨੂੰ ਹੋਣ ਵਾਲੇ ਫਾਇਦਿਆਂ ਬਾਰੇ ਦੱਸ ਰਹੇ ਹਾਂ ਆਓ ਜਾਣਦੇ ਹਾਂ ਇਸ ਦੇ ਫਾਇਦਿਆਂ ਬਾਰੇ...
1. ਦਿਲ ਲਈ ਫਾਇਦੇਮੰਦ
ਹਲਦੀ 'ਚ ਮੌਜੂਦ ਤੱਤ ਕੋਲੈਸਟਰੋਲ ਨੂੰ ਘੱਟ ਕਰਨ 'ਚ ਮਦਦ ਕਰਦੇ ਹਨ। ਇਸਦੇ ਇਲਾਵਾ ਇਹ ਖੂਨ ਨੂੰ ਜੰਮਣ ਤੋਂ ਰੋਕਦੇ ਹਨ।ਇਸ ਲਈ ਹਲਦੀ ਨੂੰ ਆਪਣੇ ਭੋਜਨ 'ਚ ਜ਼ਰੂਰ ਸ਼ਾਮਲ ਕਰੋ।
2. ਦਿਮਾਗ ਲਈ ਫਾਇਦੇਮੰਦ
ਰੋਜ਼ਾਨਾ ਹਲਦੀ ਦੀ ਵਰਤੋਂ ਕਰਨ ਨਾਲ ਦਿਮਾਗ ਸੁਰੱਖਿਅਤ ਰਹਿੰਦਾ ਹੈ। ਇਸ ਨਾਲ ਦਿਮਾਗ ਦੀਆਂ ਨਾੜੀਆਂ ਸੁਕੜਣ ਵਰਗੀਆਂ ਸਮੱਸਿਆਵਾਂ ਤੋਂ ਛੁਟਕਾਰਾ ਮਿਲਦਾ ਹੈ।
3. ਕੈਂਸਰ ਤੋਂ ਬਚਾਏ
ਹਲਦੀ 'ਚ ਕੈਂਸਰ ਵਿਰੋਧੀ ਤੱਤ ਮੌਜੂਦ ਹੁੰਦੇ ਹਨ, ਜੋ ਸਰੀਰ ਨੂੰ ਕੈਂਸਰ ਵਰਗੀ ਬੀਮਾਰੀ ਤੋਂ ਦੂਰ ਰੱਖਦੇ ਹਨ । ਇਸਦੇ ਇਲਾਵਾ ਹਲਦੀ ਕੈਂਸਰ ਨੂੰ ਵਧਣ ਤੋਂ ਰੋਕਦੀ ਹੈ।
4. ਸਾਹ ਸੰਬੰਧੀ ਸਮੱਸਿਆ
ਹਲਦੀ 'ਚ ਐਂਟੀ-ਮਾਈਕਰੋਬੀਅਲ ਗੁਣ ਹੁੰਦੇ ਹਨ। ਇਸ ਲਈ ਇਸ ਨੂੰ ਗਰਮ ਦੁੱਧ ਦੇ ਨਾਲ ਲੈਣ ਨਾਲ ਦਮਾ, ਫੇਫੜਿਆਂ 'ਚ ਰੇਸ਼ਾ ਆਦਿ ਬੀਮਾਰੀਆਂ ਤੋਂ ਆਰਾਮ ਮਿਲਦਾ ਹੈ।
ਪੜ੍ਹੋ ਇਹ ਵੀ - ਬਲੱਡ ਪ੍ਰੈਸ਼ਰ ਤੇ ਮੋਟਾਪੇ ਤੋਂ ਪਰੇਸ਼ਾਨ ਲੋਕ ਖਾਣ ‘ਵੇਸਣ ਦੀ ਕੜੀ’, ਹੋਣਗੇ ਹੈਰਾਨੀਜਨਕ ਫਾਇਦੇ
ਪੜ੍ਹੋ ਇਹ ਵੀ - ਪਸੀਨੇ ਦੀ ਬਦਬੂ ਤੋਂ ਜੇਕਰ ਤੁਸੀਂ ਹੋ ਪਰੇਸ਼ਾਨ ਤਾਂ ਅਪਣਾਓ ਇਹ ਦੇਸੀ ਨੁਸਖੇ
5. ਭਾਰ ਕੰਟਰੋਲ ਕਰੇ
ਹਲਦੀ 'ਚ ਕੈਲਸ਼ੀਅਮ ਅਤੇ ਮਿਨਰਲਸ ਜਿਹੇ ਕਈ ਪੌਸ਼ਕ ਤੱਤ ਮੌਜੂਦ ਹੁੰਦੇ ਹਨ, ਜੋ ਭਾਰ ਘਟਾਉਣ 'ਚ ਮਦਦਗਾਰ ਹੁੰਦੇ ਹਨ। ਇਸਦੀ ਵਰਤੋਂ ਕਰਨ ਨਾਲ ਸਰੀਰ 'ਚ ਚਰਬੀ ਘੱਟ ਹੁੰਦੀ ਹੈ।ਇਸ ਲਈ ਜੋ ਲੋਕ ਮੋਟਾਪੇ ਦੀ ਸਮੱਸਿਆ ਤੋਂ ਪ੍ਰੇਸ਼ਾਨ ਰਹਿੰਦੇ ਹਨ ਉਨ੍ਹਾਂ ਨੂੰ ਇਸ ਦੀ ਵਰਤੋਂ ਜ਼ਰੂਰ ਕਰਨੀ ਚਾਹੀਦੀ ਹੈ।
6. ਪਾਚਨ ਸ਼ਕਤੀ ਨੂੰ ਮਜ਼ਬੂਤ ਕਰੇ
ਹਲਦੀ ਪਾਚਨ ਸ਼ਕਤੀ ਨੂੰ ਮਜ਼ਬੂਤ ਕਰਨ 'ਚ ਵੀ ਸਹਾਈ ਹੁੰਦੀ ਹੈ। ਇਸ ਤੋਂ ਇਲਾਵਾ ਇਹ ਪੇਟ ਸੰਬੰਧੀ ਸਮੱਸਿਆਵਾਂ ਜਿਵੇਂ ਗੈਸ, ਐਸਿਡਿਟੀ, ਕਬਜ਼ ਆਦਿ ਨੂੰ ਦੂਰ ਕਰਦੀ ਹੈ।
7. ਫੇਫੜਿਆਂ ਦੀ ਰੇਸ਼ਾ ਨੂੰ ਕਰੇ ਦੂਰ
ਹਲਦੀ ‘ਚ ਐਂਟੀ-ਮਾਈਕਰੋਬੀਅਲ ਗੁਣ ਹੁੰਦੇ ਹਨ। ਇਸ ਲਈ ਇਸ ਨੂੰ ਗਰਮ ਦੁੱਧ ਦੇ ਨਾਲ ਲੈਣ ਨਾਲ ਦਮਾ, ਫੇਫੜਿਆਂ ‘ਚ ਰੇਸ਼ਾ ਆਦਿ ਬੀਮਾਰੀਆਂ ਤੋਂ ਆਰਾਮ ਮਿਲਦਾ ਹੈ।