Health Tips: ਗਠੀਏ ਦੇ ਦਰਦ ਸਣੇ ਇਨ੍ਹਾਂ ਬੀਮਾਰੀਆਂ ਦਾ ਇਲਾਜ ਕਰਦਾ 'ਹਲਦੀ ਵਾਲਾ ਦੁੱਧ', ਇੰਝ ਕਰੋ ਸੇਵਨ

Friday, Apr 19, 2024 - 01:57 PM (IST)

Health Tips: ਗਠੀਏ ਦੇ ਦਰਦ ਸਣੇ ਇਨ੍ਹਾਂ ਬੀਮਾਰੀਆਂ ਦਾ ਇਲਾਜ ਕਰਦਾ 'ਹਲਦੀ ਵਾਲਾ ਦੁੱਧ', ਇੰਝ ਕਰੋ ਸੇਵਨ

ਜਲੰਧਰ (ਬਿਊਰੋ) : ਹਲਦੀ ਇੱਕ ਅਜਿਹਾ ਤੱਤ ਹੈ, ਜੋ ਸਿਹਤ ਲਈ ਬਹੁਤ ਫ਼ਾਇਦੇਮੰਦ ਮੰਨਿਆ ਜਾਂਦਾ ਹੈ। ਆਯੁਰਵੇਦ 'ਚ ਹਲਦੀ ਨੂੰ ਬੇਹਿਤਰੀਨ ਨੈਚੁਰਲ ਐਂਟੀ-ਬਾਯੋਟਿਕ ਮੰਨਿਆ ਗਿਆ ਹੈ। ਹਲਦੀ 'ਚ ਵਿਨਟਾਮਿਨ, ਕੈਲਸ਼ੀਅਮ, ਆਇਰਨ, ਐਂਟੀ-ਆਕਸੀਡੈਂਟ, ਐਂਟੀ-ਬੈਕਟਰੀਅਲ, ਐਂਟੀ-ਵਾਇਰਲ ਗੁਣ ਹੁੰਦੇ ਹਨ। ਇਹ ਚਮੜੀ ਅਤੇ ਸਰੀਰ ਦੇ ਕਈ ਰੋਗਾਂ ਨੂੰ ਠੀਕ ਕਰ ਦਿੰਦਾ ਹੈ। ਹਲਦੀ ਅਤੇ ਦੁੱਧ ਦੋਵੇਂ ਗੁਣਕਾਰੀ ਹਨ। ਜੇਕਰ ਇਨ੍ਹਾਂ ਨੂੰ ਇਕੱਠਾ ਮਿਲਾ ਕੇ ਸੇਵਨ ਕੀਤਾ ਜਾਵੇ ਤਾਂ ਫ਼ਾਇਦੇ ਦੁੱਗਣੇ ਹੋ ਜਾਂਦੇ ਹਨ। ਹਲਦੀ ਵਾਲਾ ਦੁੱਧ ਪੀਣ ਨਾਲ ਸਰੀਰ ਦੇ ਦਰਦਾਂ ਤੋਂ ਹੀ ਨਹੀਂ ਸਗੋਂ ਕਈ ਗੰਭੀਰ ਬੀਮਾਰੀਆਂ ਤੋਂ ਵੀ ਛੁਟਕਾਰਾ ਮਿਲਦਾ ਹੈ। ਇਸ ਲਈ ਇੱਕ ਗਿਲਾਸ ਦੁੱਧ ਵਿੱਚ 2 ਚੁਟਕੀਆਂ ਹਲਦੀ ਮਿਲਾਕੇ ਰੋਜ਼ਾਨਾ ਰਾਤ ਨੂੰ ਸੌਣ ਤੋਂ ਪਹਿਲਾਂ ਜ਼ਰੂਰ ਪੀਓ, ਜਿਸ ਨਾਲ ਸਰੀਰ ਦੀਆਂ ਕਈ ਬੀਮਾਰੀਆਂ ਦੂਰ ਹੋਣਗੀਆਂ। ਹਲਦੀ ਵਾਲਾ ਦੁੱਧ ਪੀਣ ਨਾਲ ਕਿਹੜੀਆਂ ਸਮੱਸਿਆਵਾਂ ਦੂਰ ਹੁੰਦੀਆਂ ਹਨ, ਦੇ ਬਾਰੇ ਆਓ ਜਾਣਦੇ ਹਾਂ...

ਮਜ਼ਬੂਤ ਹੁੰਦੀਆਂ ਹਨ ਹੱਡੀਆਂ  
ਰੋਜ਼ਾਨਾ ਇਕ ਗਿਲਾਸ ਹਲਦੀ ਵਾਲਾ ਦੁੱਧ ਪੀਣ ਨਾਲ ਸਰੀਰ ਨੂੰ ਲੋੜੀਦੀ ਮਾਤਰਾ 'ਚ ਕੈਲਸ਼ੀਅਮ ਮਿਲਦਾ ਹੈ। ਇਸ ਦੁੱਧ ਨਾਲ ਹੱਡੀਆਂ ਮਜ਼ਬੂਤ ਹੁੰਦੀਆਂ ਹਨ ਅਤੇ ਸਰੀਰ ਸਡੋਲ ਹੁੰਦਾ ਹੈ। ਜੋੜਾਂ ਦੇ ਦਰਦਾਂ ਤੋਂ ਵੀ ਜਲਦੀ ਰਾਹਤ ਮਿਲਦੀ ਹੈ।

PunjabKesari

ਗਠੀਏ ਦੇ ਦਰਦ ਤੋਂ ਰਾਹਤ
ਰੋਜ਼ਾਨਾ ਹਲਦੀ ਵਾਲਾ ਦੁੱਧ ਪੀਣ ਨਾਲ ਗਠੀਏ ਕਾਰਨ ਹੋਣ ਵਾਲੀ ਸੋਜ ਦੂਰ ਹੋ ਜਾਂਦੀ ਹੈ। ਇਹ ਜੋੜਾਂ ਅਤੇ ਮਾਸਪੇਸ਼ੀਆਂ ਨੂੰ ਲਚਕੀਲਾ ਬਣਾਉਣ ਦਾ ਕੰਮ ਕਰਦਾ ਹੈ ਅਤੇ ਦਰਦ ਨੂੰ ਘੱਟ ਕਰਨ ਦਾ ਕੰਮ ਕਰਦਾ ਹੈ। ਰੋਜ਼ਾਨਾ ਹਲਦੀ ਵਾਲਾ ਦੁੱਧ ਪੀਣ ਨਾਲ ਯਾਦਦਾਸ਼ਤ ਤੇ ਦਿਮਾਗ ਦੀ ਕਾਰਜਸ਼ੀਲਤਾ 'ਚ ਸੁਧਾਰ ਹੁੰਦਾ ਹੈ।

ਚਿਹਰਾ ਬਣਾਵੇ ਚਮਕਦਾਰ 
ਰੋਜ਼ਾਨਾ ਹਲਦੀ ਵਾਲੇ ਦੁੱਧ ਪੀਣ ਨਾਲ ਚਿਹਰਾ ਚਮਕਣ ਲੱਗਦਾ ਹੈ। ਚਿਹਰੇ ਦਾ ਨਿਖ਼ਾਰ ਵਧਾਉਣ ਲਈ ਹਲਦੀ ਵਾਲਾ ਦੁੱਧ ਰੂੰ ਦੀ ਮਦਦ ਨਾਲ ਚਿਹਰੇ 'ਤੇ ਲਗਾਓ। ਇਸ ਨਾਲ ਚਮੜੀ ਦੀ ਗੁਣਵੱਤਾ ਵਿੱਚ ਵੀ ਸੁਧਾਰ ਹੁੰਦਾ ਹੈ।

PunjabKesari

ਬਲੱਡ ਸਰਕੂਲੇਸ਼ਨ ਰੱਖੇ ਠੀਕ 
ਹਲਦੀ ਨੂੰ ਬਲੱਡ ਪਿਊਯੋਫਾਇਰ ਮੰਨਿਆ ਗਿਆ ਹੈ। ਇਹ ਸਰੀਰ 'ਚ ਬਲੱਡ ਸਰਕੂਲੇਸ਼ਨ ਨੂੰ ਮਜ਼ਬੂਤ ਬਣਾਉਂਦਾ ਹੈ। ਇਹ ਖੂਨ ਨੂੰ ਪਤਲਾ ਕਰਨ ਵਾਲਾ ਅਤੇ ਖੂਨ ਵਾਹਿਕਾਂ ਦੀ ਗੰਦਗੀ ਨੂੰ ਸਾਫ਼ ਕਰਦਾ ਹੈ। ਇਹ ਦਿਲ ਦੀਆਂ ਬੀਮਾਰੀਆਂ ਦੇ ਖ਼ਤਰੇ ਨੂੰ ਘਟਾਉਂਦਾ ਹੈ।

ਇਮਿਊਨ ਸਿਸਟਮ ਕਮਜ਼ੋਰ 
ਬਦਲਦੇ ਮੌਸਮ 'ਚ ਲੋਕ ਛੋਟੀਆਂ-ਮੋਟੀਆਂ ਬੀਮਾਰੀਆਂ ਦਾ ਸ਼ਿਕਾਰ ਹੋ ਜਾਂਦੇ ਹਨ, ਜਿਸ ਕਾਰਨ ਇਮਿਊਨ ਸਿਸਟਮ ਕਮਜ਼ੋਰ ਹੋ ਜਾਂਦਾ ਹੈ। ਇਸ ਹਾਲਤ ਵਿੱਚ ਲੋਕ ਆਪਣੀ ਖੁਰਾਕ ਵਿੱਚ ਹਲਦੀ ਵਾਲਾ ਦੁੱਧ ਜ਼ਰੂਰ ਸ਼ਾਮਲ ਕਰਨ, ਜਿਸ ਨਾਲ ਸਰੀਰ ਨੂੰ ਬਹੁਤ ਫ਼ਾਇਦਾ ਹੋਵੇਗਾ।

PunjabKesari

ਲੀਵਰ ਨੂੰ ਬਣਾਉਂਦਾ ਹੈ ਮਜ਼ਬੂਤ
ਹਲਦ ਵਾਲਾ ਦੁੱਧ ਲੀਵਰ ਨੂੰ ਮਜ਼ਬੂਤ ਬਣਾਉਂਦਾ ਹੈ। ਇਹ ਲੀਵਰ ਨਾਲ ਸੰਬੰਧਿਤ ਸਮੱਸਿਆਵਾਂ ਤੋਂ ਸਰੀਰ ਦੀ ਰੱਖਿਆ ਕਰਦਾ ਹੈ।

ਮਹਾਮਾਰੀ ਦੇ ਦਰਦ ਤੋਂ ਮਿਲਦੀ ਹੈ ਰਾਹਤ
ਜਿਹਨਾਂ ਔਰਤਾਂ ਨੂੰ ਮਹਾਮਾਰੀ ਦੇ ਸਮੇਂ ਦਰਦ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ, ਉਹਨਾਂ ਲਈ ਹਲਦੀ ਵਾਲਾ ਦੁੱਧ ਬਹੁਤ ਫ਼ਾਇਦੇਮੰਦ ਹੁੰਦਾ ਹੈ। ਹਲਦੀ ਵਾਲਾ ਦੁੱਧ ਪੀਣ ਨਾਲ ਮਹਾਮਾਰੀ 'ਚ ਹੋਣ ਵਾਲੇ ਦਰਦ ਤੋਂ ਕਾਫ਼ੀ ਰਾਹਤ ਮਿਲਦੀ ਹੈ ਅਤੇ ਇਸ ਨਾਲ ਕਈ ਬੀਮਾਰੀਆਂ ਠੀਕ ਹੋ ਜਾਂਦੀਆਂ ਹਨ।

PunjabKesari

ਢਿੱਡ ਨਾਲ ਸਬੰਧਿਤ ਸਮੱਸਿਆਵਾਂ 
ਹਲਦੀ ਵਾਲਾ ਦੁੱਧ ਢਿੱਡ ਨਾਲ ਸਬੰਧਿਤ ਸਮੱਸਿਆਵਾਂ ਤੋਂ ਰਾਹਤ ਦਿਵਾਉਣ ਦਾ ਕੰਮ ਕਰਦਾ ਹੈ। ਹਲਦੀ ਵਾਲਾ ਦੁੱਧ ਪੀਣ ਨਾਲ ਪਾਚਨ ਕਿਰਿਆ ਵਿੱਚ ਸੁਧਾਰ ਆਉਂਦਾ ਹੈ, ਜਿਸ ਨਾਲ ਸਬੰਧਿਤ ਸਮੱਸਿਆਵਾਂ ਜਿਵੇਂ ਕਬਜ਼, ਐਸੀਡਿਟੀ ਆਦਿ ਤੋਂ ਰਾਹਤ ਮਿਲ ਜਾਂਦੀ ਹੈ। 


author

rajwinder kaur

Content Editor

Related News