Health Tips: ਢਿੱਡ ਦਰਦ ਤੋਂ ਰਾਹਤ ਪਾਉਣ ਲਈ ਕਰੋ 'ਪੁਦੀਨੇ ਦਾ ਸੇਵਨ', ਹੋਣਗੇ ਹੋਰ ਵੀ ਕਈ ਬੇਮਿਸਾਲ ਫ਼ਾਇਦੇ

05/28/2024 11:50:25 AM

ਜਲੰਧਰ - ਪੁਦੀਨਾ ਖਾਣ 'ਚ ਸੁਆਦ ਹੋਣ ਦੇ ਨਾਲ-ਨਾਲ ਸਿਹਤ ਲਈ ਕਾਫ਼ੀ ਫ਼ਾਇਦੇਮੰਦ ਸਾਬਿਤ ਹੋ ਰਿਹਾ ਹੈ। ਇਸ ਦੀ ਤਾਸੀਰ ਠੰਢੀ ਹੁੰਦੀ ਹੈ। ਪੁਦੀਨੇ ’ਚ ਕਈ ਤਰ੍ਹਾਂ ਦੇ ਔਸ਼ਧੀ ਗੁਣ ਮੌਜੂਦ ਹੁੰਦੇ ਹਨ, ਜੋ ਸਿਹਤ ਸਬੰਧੀ ਕਈ ਸਮੱਸਿਆਵਾਂ ਨੂੰ ਠੀਕ ਕਰਨ 'ਚ ਸਾਡੀ ਮਦਦ ਕਰਦੇ ਹਨ। ਪੁਦੀਨੇ ਦੀਆਂ ਪੱਤੀਆਂ ‘ਚ ਵਿਟਾਮਿਨ-ਏ, ਬੀ, ਸੀ, ਡੀ ਅਤੇ ਈ ਸਣੇ ਕੈਲਸ਼ੀਅਮ, ਫਾਸਫੋਰਸ ਅਤੇ ਆਇਰਨ ਦੀ ਪ੍ਰਚੂਰ ਤੱਤ ਪਾਏ ਜਾਂਦੇ ਹਨ। ਗਰਮੀਆਂ ਦੇ ਮੌਸਮ 'ਚ ਪੁਦੀਨੇ ਦੀ ਹਰ ਘਰ 'ਚ ਵਰਤੋਂ ਖੱਟੀਆਂ ਚੀਜ਼ਾਂ ਅਤੇ ਚਾਹ ਬਣਾਉਣ 'ਚ ਕੀਤੀ ਜਾਂਦੀ ਹੈ। ਪੁਦੀਨਾ ਸਾਡੇ ਖਾਣੇ ਦਾ ਸੁਆਦ ਵਧਾਉਣ ਦੇ ਨਾਲ-ਨਾਲ ਦਵਾਈਆਂ ਦੀ ਤਰ੍ਹਾਂ ਕੰਮ ਵੀ ਕਰਦਾ ਹੈ। 

ਪੁਦੀਨੇ ਦਾ ਇਸਤੇਮਾਲ ਕਰਨ ਨਾਲ ਹੋਣਗੇ ਕਈ ਫ਼ਾਇਦੇ 

1. ਮੂੰਹ ਦੀ ਬਦਬੂ
ਕਈ ਵਾਰ ਬਰੱਸ਼ ਕਰਨ ਦੇ ਬਾਅਦ ਵੀ ਮੂੰਹ 'ਚੋਂ ਬਦਬੂ ਆਉਂਦੀ ਰਹਿੰਦੀ ਹੈ ਤੁਸੀਂ ਇਸ ਨੂੰ ਹਟਾਉਣ ਲਈ ਪੁਦੀਨੇ ਦੀਆਂ ਪੱਤੀਆਂ ਨੂੰ ਚਬਾ ਸਕਦੇ ਹੋ। ਇਸ ਤੋਂ ਇਲਾਵਾ ਤੁਸੀਂ ਪੁਦੀਨੇ ਨੂੰ ਸੁੱਕਾ ਕੇ ਇਸ ਦਾ ਚੂਰਨ ਵੀ ਬਣਾ ਕੇ ਵਰਤੋਂ ਕਰ ਸਕਦੇ ਹੋ। ਇਸ ਲਈ ਤੁਸੀਂ ਇਸ ਨਾਲ ਮੰਜਨ ਦੀ ਤਰ੍ਹਾਂ ਵਰਤੋਂ ਕਰਕੇ ਦੰਦ ਸਾਫ਼ ਕਰ ਸਕਦੇ ਹੋ। ਅਜਿਹਾ ਕਰਨ ਨਾਲ ਤੁਹਾਡੇ ਮਸੂੜੇ ਵੀ ਮਜ਼ਬੂਤ ਹੋਣਗੇ।

PunjabKesari

2. ਡੀਹਾਈਡ੍ਰੇਸ਼ਨ ਤੋਂ ਬਚਾਅ
ਜੇਕਰ ਤੁਸੀਂ ਪਾਣੀ ਦੀ ਕਮੀ ਤੋਂ ਬਚਣਾ ਚਾਹੁੰਦੇ ਹੋ ਤਾਂ ਪੁਦੀਨੇ ਦਾ ਰਸ, ਨਿੰਬੂ ਦਾ ਰਸ ਮਿਲਾ ਕੇ ਸੇਵਨ ਕਰੋ। ਜੇਕਰ ਤੁਸੀਂ ਉਲਟੀ, ਦਸਤ ਦੀ ਸਮੱਸਿਆ ਤੋਂ ਪ੍ਰੇਸ਼ਾਨ ਹੋ ਤਾਂ ਦਿਨ ਵਿੱਚ ਦੋ- ਦੋ ਘੰਟੇ ਬਾਅਦ ਪੁਦੀਨੇ ਦੇ ਰਸ ਦਾ ਸੇਵਨ ਕਰਨ ਨਾਲ ਇਹ ਸਮੱਸਿਆ ਠੀਕ ਹੋ ਜਾਂਦੀ ਹੈ।

3. ਢਿੱਡ ਦਰਦ ਤੋਂ ਛੁਟਕਾਰਾ
ਪੁਦੀਨਾ ਢਿੱਡ ਦੀ ਸਮੱਸਿਆ ਲਈ ਕਾਫੀ ਫ਼ਾਇਦੇਮੰਦ ਹੁੰਦਾ ਹੈ। ਜਦੋਂ ਕਦੇ ਵੀ ਕਿਸੇ ਦਾ ਢਿੱਡ ਚੰਗੀ ਤਰ੍ਹਾਂ ਨਾਲ ਸਾਫ ਨਾ ਹੋਇਆ ਹੋਵੇ ਅਤੇ ਢਿੱਡ 'ਚ ਦਰਦ ਹੋ ਰਿਹਾ ਹੋਵੇ ਤਾਂ ਪੁਦੀਨਾ ਇਕ ਦਵਾਈ ਦੀ ਤਰ੍ਹਾਂ ਕੰਮ ਕਰਦਾ ਹੈ। ਇਸ ਦੀ ਵਰਤੋਂ ਕਰਨ ਲਈ ਪੁਦੀਨੇ ਨੂੰ ਪੀਸ ਕੇ ਪਾਣੀ 'ਚ ਮਿਲਾ ਲਓ ਅਤੇ ਫਿਰ ਛਾਣ ਕੇ ਪਾਣੀ ਨੂੰ ਪੀਓ। ਇਸ ਨਾਲ ਤੁਹਾਡੀ ਪਾਚਨ ਸ਼ਕਤੀ ਵਧੇਗੀ ਅਤੇ ਢਿੱਡ ਦਰਦ ਤੋਂ ਵੀ ਰਾਹਤ ਮਿਲੇਗੀ।

ਇਹ ਵੀ ਪੜ੍ਹੋ : Health Tips: ਰਾਤ ਨੂੰ ਖਾਣਾ ਖਾਣ ਤੋਂ ਬਾਅਦ ਜ਼ਰੂਰ ਕਰੋ ਸੈਰ, ਤਣਾਅ ਸਣੇ ਇਨ੍ਹਾਂ ਸਮੱਸਿਆਵਾਂ ਤੋਂ ਮਿਲੇਗੀ ਰਾਹਤ

PunjabKesari

4. ਗਰਮੀ ਤੋਂ ਰਾਹਤ
ਪੁਦੀਨੇ ਦੀ ਵਰਤੋਂ ਖ਼ਾਸ ਕਰਕੇ ਗਰਮੀਆਂ 'ਚ ਗੰਨੇ ਦੇ ਰਸ 'ਚ, ਅੰਬ ਦਾ ਪੰਨਾ ਬਣਾਉਣਾ 'ਚ ਭੋਜਨ 'ਚ ਕੀਤੀ ਜਾਂਦੀ ਹੈ, ਕਿਉਂਕਿ ਇਹ ਸਰੀਰ 'ਚ ਗਰਮੀ ਤੋਂ ਰਾਹਤ ਦਿਵਾਉਂਦਾ ਹੈ। ਇਸ ਨਾਲ ਨਮੀ ਬਣੀ ਰਹਿੰਦੀ ਹੈ ਅਤੇ ਇਹ ਘਬਰਾਹਟ, ਉਲਟੀ, ਹੈਜਾ ਵਰਗੀਆਂ ਸਮੱਸਿਆਵਾਂ ਤੋਂ ਛੁਟਕਾਰਾ ਦਿਵਾਉਂਦਾ ਹੈ।

5. ਹੱਡੀਆਂ ਨੂੰ ਬਣਾਏ ਮਜ਼ਬੂਤ
ਪੁਦੀਨਾ ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਹੈ। ਇਸ 'ਚ ਮੈਗਨੀਸ਼ੀਅਮ ਤੱਤ ਮੌਜੂਦ ਹੁੰਦਾ ਹੈ, ਜੋ ਹੱਡੀਆਂ ਲਈ ਜ਼ਰੂਰੀ ਹੁੰਦਾ ਹੈ।

6. ਕੋਲੈਸਟੋਰਲ ਲੇਵਲ ਨੂੰ ਠੀਕ ਰੱਖੇ
ਪੁਦੀਨੇ 'ਚ ਫਾਈਬਰ ਭਰਪੂਰ ਮਾਤਰਾ 'ਚ ਮੌਜੂਦ ਹੁੰਦਾ ਹੈ, ਜੋ ਵਧੇ ਹੋਏ ਕੋਲੈਸਟਰੋਲ ਲੇਵਲ ਨੂੰ ਠੀਕ ਕਰਨ 'ਚ ਮਦਦ ਕਰਦਾ ਹੈ।

ਇਹ ਵੀ ਪੜ੍ਹੋ : Health Tips: ਖੰਡ ਜਾਂ ਗੁੜ, ਜਾਣੋ ਇਨ੍ਹਾਂ ਦੋਵਾਂ ’ਚੋਂ ਕਿਸ ਦੇ ਇਸਤੇਮਾਲ ਨਾਲ ਘੱਟ ਹੋ ਸਕਦੈ ਤੁਹਾਡਾ ‘ਭਾਰ’

PunjabKesari

7. ਮੋਟਾਪਾ ਘਟਾਉਣ 'ਚ ਮਦਦ ਕਰੇ
ਜੋ ਲੋਕ ਮੋਟਾਪੇ ਤੋਂ ਪ੍ਰੇਸ਼ਾਨ ਹਨ ਉਹ ਭਾਰ ਘੱਟ ਕਰਨ ਲਈ ਇਸ ਦੀ ਵਰਤੋਂ ਕਰ ਸਕਦੇ ਹਨ। ਇਸ 'ਚ ਔਸ਼ਧੀ ਗੁਣ ਮੌਜੂਦ ਹੁੰਦੇ ਹਨ, ਜੋ ਸਰੀਰ 'ਚ ਜਮ੍ਹਾ ਵਸਾ ਨੂੰ ਘੱਟ ਕਰਦੇ ਹਨ ਅਤੇ ਮੋਟਾਪੇ ਤੋਂ ਛੁਟਕਾਰਾ ਦਿਵਾਉਂਦੇ ਹਨ।

8. ਜ਼ਖਮ ਤੋਂ ਰਾਹਤ
ਪੁਦੀਨੇ 'ਚ ਐਂਟੀ ਬੈਕਟੀਰੀਅਲ ਮੌਜੂਦ ਹੁੰਦਾ ਹੈ ਜੋ ਜਖ਼ਮ ਜਾਂ ਸੱਟ ਨੂੰ ਠੀਕ ਕਰਨ 'ਚ ਮਦਦ ਕਰਦਾ ਹੈ। ਜਦੋਂ ਤੁਹਾਨੂੰ ਕਦੇਂ ਵੀ ਜਖ਼ਮ ਜਾਂ ਸੱਟ ਲੱਗ ਗਈ ਹੋਵੇ ਤਾਂ ਤੁਸੀਂ ਪੁਦੀਨੇ ਦੀਆਂ ਪੱਤੀਆਂ ਮਸਲ ਕੇ ਇਸ ਦੀ ਪੇਸਟ ਬਣਾ ਕੇ ਜਖ਼ਮ ਵਾਲੀ ਥਾਂ 'ਤੇ ਲਗਾਓ।

9. ਪਿੰਪਲਸ ਤੋਂ ਛੁਟਕਾਰਾ
ਗਰਮੀਆਂ ਵਿੱਚ ਚਿਹਰੇ ਤੇ ਪਿੰਪਲਸ ਦੀ ਸਮੱਸਿਆ ਬਹੁਤ ਜ਼ਿਆਦਾ ਰਹਿੰਦੀ ਹੈ। ਜੇਕਰ ਤੁਸੀਂ ਇਸ ਸਮੱਸਿਆ ਤੋਂ ਛੁਟਕਾਰਾ ਪਾਉਣਾ ਚਾਹੁੰਦੇ ਹੋ ਤਾਂ ਪੁਦੀਨੇ ਦੇ ਪੱਤਿਆਂ ਦੇ ਰਸ ਵਿਚ ਨਿੰਬੂ ਦਾ ਰਸ ਮਿਲਾ ਕੇ ਪਿੰਪਲਸ ਤੇ ਲਗਾਓ। ਪਿੰਪਲਸ ਠੀਕ ਹੋ ਜਾਣਗੇ।'

ਇਹ ਵੀ ਪੜ੍ਹੋ : Health Tips: ਸਾਵਧਾਨ! ਰਾਤ ਦੇ ਸਮੇਂ ਕਦੇ ਨਾ ਕਰੋ ਇਨ੍ਹਾਂ ਚੀਜ਼ਾਂ ਦਾ ਸੇਵਨ, ਸਿਹਤ ਹੋ ਸਕਦੀ ਹੈ ਖ਼ਰਾਬ

PunjabKesari

10. ਆਇਲੀ ਸਕਿਨ ਪ੍ਰਾਬਲਮ
ਆਇਲੀ ਸਕਿਨ ਪ੍ਰਾਬਲਮ ਦੀ ਸਮੱਸਿਆ ਤੋਂ ਪ੍ਰੇਸ਼ਾਨ ਹੋ ਤਾਂ ਪੁਦੀਨੇ ਦੀ ਪੱਤੀਆਂ ਦਾ ਰਸ, ਦਹੀਂ ਵਿੱਚ ਮਿਲਾ ਕੇ ਚਿਹਰੇ ਤੇ 10-15 ਮਿੰਟ ਲਗਾਓ ।

11. ਵਾਲਾਂ ਦੀ ਸਮੱਸਿਆ ਤੋਂ ਛੁਟਕਾਰਾ
ਵਾਲਾਂ ਦੀ ਸਮੱਸਿਆ ਤੋਂ ਛੁਟਕਾਰਾ ਪਾਉਣਾ ਚਾਹੁੰਦੇ ਹੋ ਤਾਂ ਪਹਿਲਾਂ ਪੁਦੀਨੇ ਦੇ ਪਾਣੀ ਨਾਲ ਵਾਲ ਧੋ ਲਓ, ਫਿਰ ਤਾਜ਼ੇ ਪਾਣੀ ਨਾਲ ਵਾਲ ਧੋਣ ਨਾਲ ਵਾਲਾਂ ਦੀ ਹਰ ਤਰ੍ਹਾਂ ਦੀ ਸਮੱਸਿਆ ਦੂਰ ਹੋ ਜਾਂਦੀ ਹੈ।

ਇਹ ਵੀ ਪੜ੍ਹੋ : Health Tips: ਸਾਰਾ ਦਿਨ ਕੰਮ ਕਰਨ ਤੋਂ ਬਾਅਦ ਕੀ ਤੁਹਾਡੇ ਪੈਰਾਂ 'ਚ ਵੀ ਪੈਂਦੀ 'ਸੋਜ' ਤਾਂ ਇੰਝ ਪਾਓ ਰਾਹਤ


rajwinder kaur

Content Editor

Related News