Health Tips : ਢਿੱਡ ਦੀ ਗੈਸ ਤੋਂ ਛੁਟਕਾਰਾ ਪਾਉਣ ਲਈ ਰਾਮਬਾਣ ਨੇ ਇਹ ਨੁਸਖ਼ੇ, 5 ਮਿੰਟਾਂ 'ਚ ਮਿਲੇਗਾ ਆਰਾਮ
Monday, Jul 24, 2023 - 03:13 PM (IST)
ਜਲੰਧਰ - ਬਹੁਤ ਸਾਰੇ ਲੋਕ ਅਜਿਹੇ ਹੁੰਦੇ ਹਨ, ਜੋ ਢਿੱਡ 'ਚ ਗੈਸ ਬਣਨ ਦੀ ਸਮੱਸਿਆ ਤੋਂ ਪੀੜਤ ਹਨ। ਕਈ ਲੋਕ ਇਸ ਸਮੱਸਿਆ ਨੂੰ ਮਾਮੂਲੀ ਸਮਝ ਕੇ ਅਣਦੇਖਾ ਕਰ ਦਿੰਦੇ ਹਨ, ਜਿਸ ਨਾਲ ਕਈ ਪਰੇਸ਼ਾਨੀਆਂ ਹੋ ਜਾਂਦੀਆਂ ਹਨ। ਕਈ ਵਾਰ ਗ਼ਲਤ ਖਾਣ-ਪੀਣ ਦੇ ਕਾਰਨ ਵੀ ਇਹ ਸਮੱਸਿਆ ਹੋ ਜਾਂਦੀ ਹੈ, ਜਿਸ ਨਾਲ ਬਦਹਜ਼ਮੀ ਅਤੇ ਐਸੀਡਿਟੀ ਦਾ ਸਾਹਮਣਾ ਕਰਨਾ ਪੈਂਦਾ ਹੈ। ਜੇਕਰ ਤੁਸੀਂ ਵੀ ਢਿੱਡ ਵਿੱਚ ਗੈਸ ਬਣਨ ਦੀ ਸਮੱਸਿਆ ਤੋਂ ਪਰੇਸ਼ਾਨ ਹੋ ਤਾਂ ਅੱਜ ਤੁਹਾਨੂੰ ਅਸੀਂ ਕੁਝ ਅਜਿਹੇ ਨਸਖ਼ੇ ਦੱਸਾਂਗੇ, ਜਿਹਨਾਂ ਦੀ ਮਦਦ ਨਾਲ ਤੁਸੀਂ ਰਾਹਤ ਪਾ ਸਕਦੇ ਹੋ....
ਨਾਰੀਅਲ ਪਾਣੀ
ਆਪਣੀ ਡਾਈਟ 'ਚ ਨਾਰੀਅਲ ਪਾਣੀ ਨੂੰ ਸ਼ਾਮਲ ਕਰਨ ਨਾਲ ਢਿੱਡ ਦੀ ਗੈਸ ਦੀ ਸਮੱਸਿਆ ਨੂੰ ਦੂਰ ਕੀਤਾ ਜਾ ਸਕਦਾ ਹੈ। ਨਾਰੀਅਲ ਪਾਣੀ ਐਂਟੀ-ਆਕਸੀਡੈਂਟ ਗੁਣਾਂ ਨਾਲ ਭਰਪੂਰ ਹੁੰਦਾ ਹੈ। ਜੋ ਤੁਹਾਨੂੰ ਗੈਸ ਅਤੇ ਐਸੀਡਿਟੀ ਤੋਂ ਰਾਹਤ ਦਿਵਾਉਣ ਵਿੱਚ ਮਦਦ ਕਰਦਾ ਹੈ। ਇਸ ਦੇ ਲਈ ਰੋਜ਼ ਸਵੇਰੇ ਖਾਲੀ ਢਿੱਡ ਨਾਰੀਅਲ ਪਾਣੀ ਪੀਓ।
ਕੇਲਾ
ਗੈਸ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਤੁਸੀਂ ਕੇਲੇ ਦਾ ਸੇਵਨ ਕਰ ਸਕਦੇ ਹੋ। ਇਸ ਨਾਲ ਤੁਹਾਨੂੰ ਗੈਸ ਤੋਂ ਛੁਟਕਾਰਾ ਪਾਉਣ 'ਚ ਕਾਫੀ ਮਦਦ ਮਿਲ ਸਕਦੀ ਹੈ। ਕੇਲੇ 'ਚ ਫਾਈਬਰ, ਆਇਰਨ ਅਤੇ ਕੈਲਸ਼ੀਅਮ ਵਰਗੇ ਪੋਸ਼ਕ ਤੱਤ ਹੁੰਦੇ ਹਨ, ਜੋ ਗੈਸ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ 'ਚ ਮਦਦ ਕਰਦੇ ਹਨ।
ਸੇਬ ਦਾ ਸਿਰਕਾ
ਕਈ ਵਾਰ ਸਰੀਰ ਵਿੱਚ ਐਸਿਡ ਰਿਫਲਕਸ ਦੇ ਕਾਰਨ ਢਿੱਡ ਵਿੱਚ ਗੈਸ ਬਣ ਜਾਂਦੀ ਹੈ। ਅਜਿਹੇ 'ਚ ਤੁਸੀਂ ਸੇਬ ਦੇ ਸਿਰਕੇ ਦੀ ਵਰਤੋਂ ਕਰ ਸਕਦੇ ਹੋ। ਇਸ ਲਈ ਇੱਕ ਕੱਪ ਪਾਣੀ ਵਿੱਚ ਦੋ ਚਮਚ ਅਨਫਿਲਟਰਡ ਐਪਲ ਸਾਈਡਰ ਵਿਨੇਗਰ ਦੀ ਵਰਤੋਂ ਕਰੋ। ਇਸ ਦਾ ਦੋ ਵਾਰ ਸੇਵਨ ਕਰਨ ਨਾਲ ਗੈਸ ਦੀ ਸਮੱਸਿਆ ਤੋਂ ਛੁਟਕਾਰਾ ਮਿਲ ਜਾਵੇਗਾ।
ਜੀਰੇ ਦਾ ਪਾਣੀ
ਗੈਸ ਦੀ ਸਮੱਸਿਆ ਨੂੰ ਦੂਰ ਕਰਨ ਲਈ ਜੀਰੇ ਦੇ ਪਾਣੀ ਦਾ ਸੇਵਨ ਕਰੋ, ਕਿਉਂਕਿ ਇਸ ਨਾਲ ਭੋਜਨ ਠੀਕ ਮਾਤਰਾ ਵਿੱਚ ਹਜ਼ਮ ਹੋ ਜਾਂਦਾ ਹੈ। ਇਹ ਢਿੱਡ ਵਿੱਚ ਵਾਧੂ ਗੈਸ ਬਣਨ ਤੋਂ ਰੋਕਦਾ ਹੈ। ਜੀਰੇ ਦਾ ਪਾਣੀ ਬਣਾਉਣ ਲਈ ਇੱਕ ਚਮਚ ਜੀਰਾ ਲੈ ਕੇ ਦੋ ਕੱਪ ਪਾਣੀ ਵਿੱਚ 10-15 ਮਿੰਟ ਤੱਕ ਉਬਾਲੋ। ਇਸ ਨੂੰ ਠੰਡਾ ਹੋਣ ਤੋਂ ਬਾਅਦ ਪੀਓ।
ਹੀਂਗ ਦਾ ਪਾਣੀ
ਹੀਂਗ ਦਾ ਸੇਵਨ ਕਰਨ ਨਾਲ ਗੈਸ ਦੀ ਸਮੱਸਿਆ ਦੂਰ ਹੋ ਜਾਂਦੀ ਹੈ। ਇਸ ਲਈ ਕੋਸੇ ਪਾਣੀ 'ਚ ਅੱਧਾ ਚਮਚ ਹੀਂਗ ਮਿਲਾ ਕੇ ਪੀਣ ਨਾਲ ਗੈਸ ਬਣਨੀ ਘੱਟ ਹੋ ਜਾਂਦੀ ਹੈ। ਇਸ ਨਾਲ ਢਿੱਡ ਵੀ ਸਾਫ਼ ਹੁੰਦਾ ਹੈ ਅਤੇ ਗੈਸ ਤੋਂ ਵੀ ਰਾਹਤ ਮਿਲਦੀ ਹੈ।
ਖੀਰੇ ਦਾ ਸੇਵਨ
ਖੀਰਾ ਖਾਣ ਨਾਲ ਢਿੱਡ 'ਚ ਗੈਸ ਬਣਨ ਦੀ ਸਮੱਸਿਆ ਕਾਫ਼ੀ ਘੱਟ ਹੋ ਜਾਂਦੀ ਹੈ। ਇਸ ਲਈ ਤੁਹਾਨੂੰ ਰੋਜ਼ਾਨਾ ਸਲਾਦ 'ਚ ਖੀਰੇ ਦਾ ਸੇਵਨ ਕਾਲਾ ਲੂਣ ਲੱਗਾ ਕੇ ਕਰਨਾ ਚਾਹੀਦਾ ਹੈ। ਇਹ ਢਿੱਡ ਨੂੰ ਠੰਡਾ ਰੱਖਦਾ ਹੈ ਅਤੇ ਸਰੀਰ ਨੂੰ ਹਾਈਡਰੇਟ ਰੱਖਣ ਵਿੱਚ ਮਦਦ ਕਰਦਾ ਹੈ।