Health: ਕੀ ਤੁਸੀਂ ਪਸੀਨੇ ਦੀ ਬਦਬੂ ਕਾਰਨ ਹੁੰਦੈ ਹੋ ਸ਼ਰਮਿੰਦਾ, ਤਾਂ ਸੇਂਧਾ ਲੂਣ ਸਣੇ ਇਨ੍ਹਾਂ ਚੀਜ਼ਾਂ ਦੀ ਕਰੋ ਵਰਤੋਂ
Thursday, Jun 22, 2023 - 06:40 PM (IST)

ਜਲੰਧਰ (ਬਿਊਰੋ) - ਗਰਮੀ ਦੇ ਮੌਸਮ ਵਿੱਚ ਪਸੀਨਾ ਆਉਣਾ ਆਮ ਗੱਲ ਹੈ। ਜਦੋਂ ਲੋਕ ਬਾਹਰ ਧੁੱਪ ਵਿੱਚ ਜਾਂਦੇ ਹਨ ਅਤੇ ਕੰਮ ਕਰਦੇ ਹਨ ਤਾਂ ਪਸੀਨਾ ਜ਼ਰੂਰ ਆਉਂਦਾ ਹੈ। ਪਸੀਨਾ ਸਰੀਰ ਦੇ ਜ਼ਹਿਰੀਲੇ ਤੱਤ ਬਾਹਰ ਕੱਢਣ ਦਾ ਕੰਮ ਕਰਦਾ ਹੈ। ਕਈ ਵਾਰ ਪਸੀਨਾ ਆਉਣ ਨਾਲ ਸਰੀਰ 'ਚੋਂ ਬਦਬੂ ਆਉਣੀ ਸ਼ੁਰੂ ਹੋ ਜਾਂਦੀ ਹੈ।, ਜਿਸ ਕਾਰਨ ਅਸੀਂ ਪਰੇਸ਼ਾਨ ਹੋ ਜਾਂਦੇ ਹਾਂ। ਪਸੀਨੇ 'ਚੋਂ ਗੰਦੀ ਬਦਬੂ ਆਉਣ 'ਤੇ ਸਾਡੇ ਨੇੜੇ ਬੈਠੇ ਕੋਲ ਵੀ ਪ੍ਰੇਸ਼ਾਨ ਹੁੰਦੇ ਹਨ। ਪਸੀਨੇ ਦੀ ਬਦਬੂ ਤੋਂ ਛੁਟਕਾਰਾ ਪਾਉਣ ਤੁਸੀਂ ਘਰੇਲੂ ਨੁਸਖ਼ਿਆਂ ਦੀ ਵਰਤੋਂ ਕਰ ਸਕਦੇ ਹੋ। ਅੱਜ ਅਸੀਂ ਤੁਹਾਨੂੰ ਕੁਝ ਅਜਿਹੇ ਦੇਸੀ ਨੁਸਖ਼ਿਆਂ ਬਾਰੇ ਜਾਣਕਾਰੀ ਦੇਵਾਂਗੇ, ਜਿਨ੍ਹਾਂ ਦੀ ਵਰਤੋਂ ਨਾਲ ਪਸੀਨੇ 'ਚੋਂ ਆਉਣ ਵਾਲੀ ਬਦਬੂ ਦੂਰ ਹੋ ਜਾਵੇਗੀ....
1. ਨਿੰਬੂ ਦੀ ਕਰੋ ਵਰਤੋਂ
ਪਸੀਨੇ ਦੀ ਬਦਬੂ ਤੋਂ ਛੁਟਕਾਰਾ ਦਿਵਾਉਣ ਲਈ ਨਿੰਬੂ ਬਹੁਤ ਫ਼ਾਇਦੇਮੰਦ ਹੁੰਦਾ ਹੈ। ਨੀਂਬੂ ਐਸੀਡਿੱਕ ਹੁੰਦਾ ਹੈ। ਪਸੀਨੇ ਦੀ ਬਦਬੂ ਤੋਂ ਛੁਟਕਾਰਾ ਪਾਉਣ ਲਈ ਨਿੰਬੂ ਨੂੰ 10 ਮਿੰਟ ਲਈ ਅੰਡਰਆਰਮ 'ਤੇ ਰਗੜੋ। ਅਜਿਹਾ ਕਰਨ ਨਾਲ ਪਸੀਨੇ ਦੀ ਬਦਬੂ ਤੋਂ ਛੁਟਕਾਰਾ ਮਿਲੇਗਾ।
2. ਆਲੂ ਦਾ ਇਸਤੇਮਾਲ
ਆਲੂ ਦੇ ਇਸਤੇਮਾਲ ਨਾਲ ਪਸੀਨੇ ਦੀ ਬਦਬੂ ਨੂੰ ਦੂਰ ਕੀਤਾ ਜਾ ਸਕਦਾ ਹੈ। ਤੁਸੀਂ ਇਕ ਆਲੂ ਲਓ ਅਤੇ ਇਸ ਨੂੰ ਛਿਲ ਕੇ ਉਸ ਦੇ ਸਲਾਇਸ ਕੱਟ ਲਓ। ਹੁਣ ਇਨ੍ਹਾਂ ਟੁੱਕੜਿਆਂ ਨੂੰ ਇਕ-ਇਕ ਕਰਕੇ ਅੰਡਰਆਰਮ 'ਚ ਰਗੜੋ ਅਤੇ ਫਿਰ ਅੱਧੇ ਘੰਟੇ ਬਾਅਦ ਪਾਣੀ ਨਾਲ ਧੋ ਲਓ।
3. ਬੇਕਿੰਗ ਸੋਡਾ ਦੀ ਵਰਤੋਂ
ਬੇਕਿੰਗ ਸੋਡਾ ਪਸੀਨਾ ਸੋਕਣ 'ਚ ਮਦਦ ਕਰਦਾ ਹੈ। ਬੇਕਿੰਗ ਸੋਡਾ ਗੰਦੇ ਅਤੇ ਬਦਬੂ ਪੈਦਾ ਕਰਨ ਵਾਲੇ ਬੈਕਟੀਰੀਆ ਨੂੰ ਖ਼ਤਮ ਕਰਦਾ ਹੈ। ਸੋਡੇ 'ਚ ਨੀਂਬੂ ਦਾ ਰਸ ਮਿਲਾ ਕੇ 15 ਮਿੰਟ ਲਈ ਅੰਡਰਆਰਮ 'ਤੇ ਲਗਾਓ। ਅਜਿਹਾ ਕਰਨ ਨਾਲ ਪਸੀਨੇ ਦੀ ਬਦਬੂ ਤੋਂ ਛੁਟਕਾਰਾ ਮਿਲੇਗਾ।
4. ਟੀ-ਟ੍ਰੀ ਆਇਲ ਦੀ ਵਰਤੋਂ
ਟੀ-ਟ੍ਰੀ ਆਇਲ ਐਂਟੀ ਬੈਕਟੀਰੀਆ ਅਤੇ ਐਂਟੀ-ਸੈਪਟਿਕ ਦੇ ਤਰੀਕੇ ਨਾਲ ਕੰਮ ਕਰਦਾ ਹੈ। ਪਸੀਨੇ ਦੀ ਬਦਬੂ ਤੋਂ ਛੁਟਕਾਰਾ ਪਾਉਣ ਲਈ ਤੁਸੀਂ ਇਸ ਦਾ ਇਸਤੇਮਾਲ ਕਰ ਸਕਦੇ ਹੋ। ਇਕ ਕੱਪ ਪਾਣੀ 'ਚ 3-4 ਬੂੰਦਾਂ ਟੀ-ਟ੍ਰੀ ਆਇਲ ਨੂੰ ਮਿਕਸ ਕਰੋ। ਰੋਜ਼ ਨਹਾਉਣ ਤੋਂ ਬਾਅਦ ਇਸ ਨੂੰ ਅੰਡਰਆਰਮਸ 'ਤੇ ਸਪਰੇਅ ਕਰੋ। ਅਜਿਹਾ ਕਰਨ ਦੇ ਨਾਲ ਪਸੀਨੇ ਤੋਂ ਆਉਣ ਵਾਲੀ ਬਦਬੂ ਤੋਂ ਛੁਟਕਾਰਾ ਮਿਲੇਗਾ।
5. ਟਮਾਟਰ ਦੀ ਵਰਤੋਂ
ਪਸੀਨੇ ਦੀ ਬਦਬੂ ਨੂੰ ਖ਼ਤਮ ਕਰਨ ਲਈ ਟਮਾਟਰ ਬੇਹੱਦ ਮਦਦਗਾਰ ਸਾਬਤ ਹੁੰਦਾ ਹੈ। ਟਮਾਟਰ ਇਕ ਤਰੀਕੇ ਦਾ ਐਂਟੀ ਸੈਪਟਿਕ ਹੁੰਦਾ ਹੈ, ਜੋ ਪਸੀਨੇ ਦੀ ਬਦਬੂ ਤੋਂ ਛੁਟਕਾਰਾ ਦਿਵਾਉਂਦਾ ਹੈ। ਟਮਾਟਰ ਦਾ ਰਸ ਕੱਢ ਕੇ ਅੰਡਰਆਰਮਸ 'ਤੇ ਲਗਾਉਣ ਨਾਲ ਪਸੀਨੇ 'ਚੋਂ ਆ ਰਹੀ ਬਦਬੂ ਤੋਂ ਛੁਟਕਾਰਾ ਮਿਲੇਗਾ।
6. ਸੇਬ ਦਾ ਸਿਰਕਾ
ਸੇਬ ਦਾ ਸਿਰਕਾ ਵੀ ਸਕਿਨ ਦੇ ਪੀ. ਐੱਚ. ਪੱਧਰ ਨੂੰ ਠੀਕ ਕਰਦਾ ਹੈ। ਸੇਬ ਦਾ ਸਿਰਕਾ ਰੂੰ 'ਤੇ ਲਗਾ ਕੇ ਉਸ ਨੂੰ ਅੰਡਰਆਰਮਸ 'ਚ ਲਗਾਓ। ਪੰਜ ਮਿੰਟ ਬਾਅਦ ਉਸ ਨੂੰ ਕੱਢ ਦਿਓ। ਰੋਜ਼ ਸਵੇਰੇ-ਸ਼ਾਮ ਇਕ ਹਫ਼ਤੇ ਤੱਕ ਇੰਝ ਕਰਨ ਨਾਲ ਤੁਹਾਡੇ ਪਸੀਨੇ ਦੀ ਬਦਬੂ ਠੀਕ ਹੋ ਜਾਵੇਗੀ।
7. ਸੇਂਧਾ ਲੂਣ
ਪਸੀਨੇ ਦੀ ਬਦਬੂ ਦੂਰ ਕਰਨ ਦਾ ਕਾਰਗਰ ਉਪਾਅ ਮੰਨਿਆ ਜਾਂਦਾ ਹੈ। ਨਹਾਉਣ ਦੇ ਸਮੇਂ ਬਾਲਟੀ 'ਚ ਸੇਂਧਾ ਲੂਣ ਮਿਲਾ ਲਓ ਅਤੇ ਇਸ ਪਾਣੀ ਨਾਲ ਪੂਰਾ ਸਰੀਰ ਧੋ ਲਓ। ਅਜਿਹਾ ਕਰਨ ਨਾਲ ਪਸੀਨੇ ਦੀ ਬਦਬੂ ਦੂਰ ਹੋ ਸਕਦੀ ਹੈ।