ਸਿਹਤ ਦੇ ਲਈ ਫਾਇਦੇਮੰਦ ਹੈ ਧਨੀਏ ਦੀ ਵਰਤੋ
Monday, Jun 12, 2017 - 03:35 PM (IST)

ਨਵੀਂ ਦਿੱਲੀ— ਹਰਾ ਧਨੀਏ ਦੀ ਵਰਤੋ ਖਾਣੇ ਦਾ ਸੁਆਦ ਵਧਾਉਣ ਦੇ ਲਈ ਕੀਤੀ ਜਾਂਦੀ ਹੈ ਪਰ ਇਹ ਸਿਹਤ ਦੇ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਇਸ 'ਚ ਪ੍ਰੋਟੀਨ, ਵਸਾ,ਫਾਇਵਰ, ਕਾਰਬੋਹਾਈਡ੍ਰੇਟ ਅਤੇ ਮਿਨਰਲਸ ਕਾਫੀ ਮਾਤਰਾ 'ਚ ਮੋਜੂਦ ਹੁੰਦੇ ਹਨ। ਜੋ ਸਿਹਤ ਦੇ ਲਈ ਬਹੁਤ ਫਾਇਦੇਮੰਦ ਹੁੰਦੇ ਹਨ। ਇਹ ਪੇਟ ਦੀਆਂ ਸਮੱਸਿਆਵਾਂ ਤੋਂ ਛੁਟਕਾਰਾ ਦਵਾਉਂਦਾ ਹੈ ਅਤੇ ਪਾਚਨ ਸ਼ਕਤੀ ਨੂੰ ਵਧਾਉਂਦਾ ਹੈ।
1. ਮੋਕਿਆਂ ਤੋਂ ਛੁਟਕਾਰਾ
ਧਨੀਆ ਪੀਸ ਕੇ ਪੇਸਟ ਬਣਾ ਲਓ ਅਤੇ ਰੋਜ਼ ਮੋਕਿਆਂ 'ਤੇ ਲਗਾਓ ਇਸ ਨਾਲ ਮੋਕਿਆਂ ਦੀ ਸਮੱਸਿਆ ਤੋਂ ਛੁਟਕਾਰਾ ਮਿਲ ਜਾਂਦਾ ਹੈ।
2. ਕਮਜ਼ੋਰੀ ਦੂਰ ਕਰੇ
ਕਮਜ਼ੋਰੀ ਮਹਿਸੂਸ ਹੋਣ 'ਤੇ 2 ਚਮਚ ਧਨੀਏ ਦੇ ਰਸ 'ਚ 10 ਗ੍ਰਾਮ ਮਿਸ਼ਰੀ ਅਤੇ ਅੱਧੀ ਕਟੋਰੀ ਪਾਣੀ ਮਿਲਾ ਕੇ ਸਵੇਰੇ ਅਤੇ ਸ਼ਾਮ ਨੂੰ ਪੀਣ ਨਾਲ ਕਾਫੀ ਫਾਇਦਾ ਹੁੰਦਾ ਹੈ।
3. ਚਮੜੀ ਦੇ ਲਈ ਫਾਇਦੇਮੰਦ
ਧਨੀਏ ਚ ਐਂਟੀਸੈਪਟਿਕ ਅਤੇ ਐਂਟੀਬੈਕਟੀਰੀਅਲ ਗੁਣ ਹੁੰਦੇ ਹਨ ਜਿਸ ਨਾਲ ਮੂੰਹ ਦੇ ਛਾਲਿਆਂ ਤੋਂ ਆਰਾਮ ਮਿਲਦਾ ਹੈ 2 ਚਮਚ ਧਨੀਏ ਦੇ ਜੂਸ ਨੂੰ ਚੁਟਕੀ ਇਕ ਹਲਦੀ 'ਚ ਮਿਲਾ ਕੇ ਪੇਸਟ ਤਿਆਰ ਕਰ ਲਓ ਅਤੇ ਮੁਹਾਸਿਆਂ 'ਤੇ ਲਗਾਓ। ਇਸ ਨਾਲ ਇਸ ਸਮੱਸਿਆ ਤੋਂ ਛੁਟਕਾਰਾ ਮਿਲ ਜਾਂਦਾ ਹੈ।
4. ਪਾਚਨ ਸ਼ਕਤੀ ਵਧਾਏ
ਧਨੀਆ, ਹਰੀ ਮਿਰਚ, ਕਸਿਆ ਹੋਇਆ ਨਾਰੀਅਲ ਅਤੇ ਅਦਰਕ ਦੀ ਚਟਨੀ ਬਣਾ ਕੇ ਖਾਣ ਨਾਲ ਅਪਚ ਦੀ ਸਮੱਸਿਆ ਠੀਕ ਹੋ ਜਾਂਦੀ ਹੈ ਅਤੇ ਪੇਟ ਨਾਲ ਸੰਬੰਧਿਤ ਬੀਮਾਰੀਆਂ ਤੋਂ ਵੀ ਆਰਾਮ ਮਿਲਦਾ ਹੈ।
5. ਅੱਖਾਂ ਦੀ ਰੋਸ਼ਨੀ ਵਧਾਏ
ਹਰੇ ਧਨੀਏ 'ਚ ਵਿਟਾਮਿਨ ਏ ਭਪਪੂਰ ਮਾਤਰਾ 'ਚ ਹੁੰਦਾ ਹੈ ਜੋ ਅੱਖਾਂ ਦੇ ਲਈ ਬਹੁਤ ਜ਼ਰੂਰੀ ਹੁੰਦਾ ਹੈ ਰੋਜ਼ਾਨਾ ਇਸ ਦੀ ਵਰਤੋ ਕਰਨ ਨਾਲ ਅੱਖਾਂ ਦੀ ਰੋਸ਼ਨੀ ਵਧਣ ਲਗਦੀ ਹੈ।
6. ਬਲੱਡ ਪ੍ਰੈਸ਼ਰ ਦੇ ਮਰੀਜ਼ ਦੇ ਲਈ ਫਾਇਦੇਮੰਦ
ਜੋ ਲੋਕ ਬਲੱਡ ਪ੍ਰੈਸ਼ਰ ਦੀ ਸਮੱਸਿਆ ਤੋਂ ਪਰੇਸ਼ਾਨ ਹਨ ਉਨ੍ਹਾਂ ਦੇ ਲਈ ਧਨੀਆ ਬਹੁਤ ਹੀ ਫਾਇਦੇਮੰਦ ਹੁੰਦਾ ਹੈ ਇਹ ਬਲੱਡ ਪ੍ਰੈਸ਼ਰ ਨੂੰ ਘੱਟ ਕਰਨ 'ਚ ਮਦਦ ਕਰਦਾ ਹੈ ਅਤੇ ਇਸ ਦੀ ਰੋਜ਼ਾਨਾ ਵਰਤੋ ਕਰਨ ਨਾਲ ਹਾਰਟ ਅਟੈਕ ਆਉਣ ਦੀ ਸੰਭਾਵਨਾ ਘੱਟ ਹੋ ਜਾਂਦੀ ਹੈ।