'ਦਹੀਂ ਤੇ ਪਿਆਜ਼' ਸਿਹਤ ਲਈ ਹੈ ਵਰਦਾਨ, ਕਈ ਗੰਭੀਰ ਬੀਮਾਰੀਆਂ ਨੂੰ ਰੱਖਦੈ ਦੂਰ

08/27/2022 4:22:58 PM

ਜਲੰਧਰ (ਬਿਊਰੋ) : ਅੱਜ ਦੇ ਦੌਰ ਵਿਚ ਗਲਤ ਖਾਣ-ਪੀਣ ਦੀਆਂ ਆਦਤਾਂ ਕਾਰਨ ਲੋਕਾਂ ਵਿਚ ਮੋਟਾਪਾ, ਬਲੱਡ ਪ੍ਰੈਸ਼ਰ ਅਤੇ ਸ਼ੂਗਰ ਵਰਗੀਆਂ ਕਈ ਗੰਭੀਰ ਬੀਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ। ਇਨ੍ਹਾਂ ਬਿਮਾਰੀਆਂ ਤੋਂ ਬਚਣ ਦਾ ਸਭ ਤੋਂ ਆਸਾਨ ਤਰੀਕਾ ਹੈ ਡਾਇਟ ਅਤੇ ਲਾਈਫਸਟਾਈਲ ਵਿਚ ਬਦਲਾਅ। ਹੈਲਥੀ ਡਾਇਟ ਲੈਣ ਨਾਲ ਤੁਹਾਡੇ ਸਰੀਰ ਨੂੰ ਲੋੜੀਂਦਾ ਪੋਸ਼ਣ ਮਿਲਦਾ ਹੈ ਅਤੇ ਲੋੜੀਂਦੇ ਪੌਸ਼ਟਿਕ ਤੱਤ ਦੀ ਸਪਲਾਈ ਹੁੰਦੀ ਹੈ। ਇਹ ਤੁਹਾਡੇ ਸਰੀਰ ਨੂੰ ਕਈ ਗੰਭੀਰ ਬੀਮਾਰੀਆਂ ਤੋਂ ਵੀ ਬਚਾਉਂਦਾ ਹੈ। ਤੁਸੀਂ ਖਾਣੇ ਨੂੰ ਲੈ ਕੇ ਹਰ ਤਰ੍ਹਾਂ ਦੀ ਸਲਾਹ ਜ਼ਰੂਰ ਸੁਣੀ ਹੋਵੇਗੀ। ਦਹੀਂ ਅਤੇ ਪਿਆਜ਼ ਖਾਣ ਨਾਲ ਤੁਹਾਡੀ ਸਿਹਤ ਨੂੰ ਕਈ ਫਾਇਦੇ ਹੋ ਸਕਦੇ ਹਨ। ਦਹੀਂ ਅਤੇ ਪਿਆਜ਼ ਵਿਚ ਮੌਜੂਦ ਗੁਣ ਸਰੀਰ ਨੂੰ ਠੰਡਾ ਰੱਖਣ ਦੇ ਨਾਲ-ਨਾਲ ਪਾਚਨ ਤੰਤਰ ਨੂੰ ਵੀ ਸਿਹਤਮੰਦ ਰੱਖਣ ਦਾ ਕੰਮ ਕਰਦੇ ਹਨ। ਆਓ ਜਾਣਦੇ ਹਾਂ ਸਿਹਤ ਲਈ ਦਹੀਂ ਅਤੇ ਪਿਆਜ਼ ਖਾਣ ਦੇ ਫਾਇਦਿਆਂ ਅਤੇ ਸਾਵਧਾਨੀਆਂ ਬਾਰੇ :-

ਦਹੀਂ ਅਤੇ ਪਿਆਜ਼ ਖਾਣ ਦੇ ਫਾਇਦੇ:
ਦਹੀਂ ਅਤੇ ਪਿਆਜ਼ ਦੋਵੇਂ ਹੀ ਸਿਹਤ ਲਈ ਬਹੁਤ ਫਾਇਦੇਮੰਦ ਹੁੰਦੇ ਹਨ। ਇਨ੍ਹਾਂ ਦੋਵਾਂ ਫੂਡਜ਼ ਦੀ ਤਾਸੀਰ ਠੰਡੀ ਹੁੰਦੀ ਹੈ ਇਸ ਲਈ ਇਨ੍ਹਾਂ ਦਾ ਇਕੱਠੇ ਸੇਵਨ ਕਰਨ ਨਾਲ ਕੋਈ ਨੁਕਸਾਨ ਨਹੀਂ ਹੁੰਦਾ। ਦਹੀਂ ਵਿਚ ਮੌਜੂਦ ਗੁਣ ਸਰੀਰ ਨੂੰ ਠੰਡਾ ਰੱਖਣ ਅਤੇ ਪਾਚਨ ਤੰਤਰ ਨੂੰ ਠੀਕ ਕਰਨ ਵਿਚ ਫਾਇਦੇਮੰਦ ਹੁੰਦੇ ਹਨ। ਇਸ ਦੇ ਨਾਲ ਹੀ ਪਿਆਜ਼ ਵਿਚ ਕਈ ਅਜਿਹੇ ਗੁਣ ਪਾਏ ਜਾਂਦੇ ਹਨ, ਜੋ ਸਰੀਰ ਨੂੰ ਇੰਫੈਕਸ਼ਨ ਆਦਿ ਤੋਂ ਬਚਾਉਣ ਦਾ ਕੰਮ ਕਰਦੇ ਹਨ। ਦਹੀ ਅਤੇ ਪਿਆਜ਼ ਇਕੱਠੇ ਖਾ ਕੇ ਪਾ ਸਕਦੇ ਹੋ ਇਹ ਫਾਇਦੇ-

ਪਾਚਨ ਲਈ ਬਹੁਤ ਵਧੀਆ
ਪਾਚਨ ਤੰਤਰ ਨੂੰ ਮਜ਼ਬੂਤ ਬਣਾਉਣ ਲਈ ਦਹੀਂ ਅਤੇ ਪਿਆਜ਼ ਦਾ ਸੇਵਨ ਬਹੁਤ ਫਾਇਦੇਮੰਦ ਹੁੰਦਾ ਹੈ। ਦਹੀਂ ਅਤੇ ਪਿਆਜ਼ ਖਾਣ ਨਾਲ ਤੁਹਾਡੀਆਂ ਅੰਤੜੀਆਂ ਨੂੰ ਲਾਭ ਮਿਲਦਾ ਹੈ ਅਤੇ ਪੇਟ ਖਰਾਬ ਹੋਣ ਦੀ ਸਮੱਸਿਆ ਤੋਂ ਛੁਟਕਾਰਾ ਮਿਲਦਾ ਹੈ। ਦਹੀਂ ਵਿਚ ਮੌਜੂਦ ਗੁਣ ਅੰਤੜੀਆਂ ਵਿਚ ਲਾਭਕਾਰੀ ਬੈਕਟੀਰੀਆ ਨੂੰ ਵਧਾਉਣ ਦਾ ਕੰਮ ਕਰਦੇ ਹਨ।

ਸਰੀਰ ਦੀ ਚਮੜੀ ਲਈ ਫਾਇਦੇਮੰਦ
ਦਹੀਂ ਅਤੇ ਪਿਆਜ਼ ਖਾਣਾ ਵੀ ਸਕਿਨ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਇਸ ਵਿਚ ਮੌਜੂਦ ਗੁਣ ਤੁਹਾਡੀ ਸਕਿਨ ਨੂੰ ਵਧੀਆ ਬਣਾਉਂਦੇ ਹਨ ਅਤੇ ਕਈ ਸਮੱਸਿਆਵਾਂ ਤੋਂ ਛੁਟਕਾਰਾ ਪਾਉਣ ਵਿਚ ਵੀ ਫਾਇਦੇਮੰਦ ਹੁੰਦੇ ਹਨ। ਇਸ ਦਾ ਸੇਵਨ ਕਰਨ ਨਾਲ ਤੁਹਾਡੀ ਸਕਿਨ ਨੂੰ ਇੰਫੈਕਸ਼ਨ ਤੋਂ ਬਚਾਉਣ ਵਿਚ ਵੀ ਫਾਇਦਾ ਹੁੰਦਾ ਹੈ।

ਇਮਿਊਨਿਟੀ ਵਧਾਉਣ ਵਿਚ ਫਾਇਦੇਮੰਦ
ਦਹੀਂ ਅਤੇ ਪਿਆਜ਼ ਖਾਣ ਨਾਲ ਤੁਹਾਡੇ ਸਰੀਰ ਦੀ ਇਮਿਊਨਿਟੀ ਬੂਸਟ ਹੁੰਦੀ ਹੈ। ਇਨ੍ਹਾਂ ਦੋਵਾਂ ਵਿਚ ਮੌਜੂਦ ਗੁਣ ਸਰੀਰ ਦੀ ਇਮਿਊਨਿਟੀ ਵਧਾ ਕੇ ਬੀਮਾਰੀਆਂ ਅਤੇ ਇੰਫੈਕਸ਼ਨ ਨਾਲ ਲੜਨ ਦੀ ਸਮਰੱਥਾ ਨੂੰ ਵਧਾਉਂਦੇ ਹਨ। ਕਈ ਖੋਜਾਂ ਅਤੇ ਅਧਿਐਨਾਂ ਵਿਚ ਵੀ ਇਸ ਗੱਲ ਦੀ ਪੁਸ਼ਟੀ ਹੋਈ ਹੈ।

ਵੈਜਾਇਨਲ ਇੰਫੈਕਸ਼ਨ ਵਿਚ ਫ਼ਾਇਦੇਮੰਦ
ਦਹੀਂ ਅਤੇ ਪਿਆਜ਼ ਖਾਣ ਨਾਲ ਤੁਹਾਨੂੰ ਵੈਜਾਇਨਲ ਇੰਫੈਕਸ਼ਨ ਦੀ ਸਮੱਸਿਆ ਵਿਚ ਵੀ ਫਾਇਦਾ ਮਿਲਦਾ ਹੈ। ਇਸ ਲਈ ਔਰਤਾਂ ਨੂੰ ਦਹੀ ਅਤੇ ਪਿਆਜ਼ ਖਾਣ ਦੀ ਸਲਾਹ ਦਿੱਤੀ ਜਾਂਦੀ ਹੈ। ਇਸ ਵਿਚ ਮੌਜੂਦ ਗੁਣ ਯੀਸਟ ਇੰਫੈਕਸ਼ਨ ਦੇ ਖਤਰੇ ਨੂੰ ਘੱਟ ਕਰਨ ਵਿਚ ਫਾਇਦੇਮੰਦ ਹੁੰਦੇ ਹਨ।

ਹਾਈ ਬਲੱਡ ਪ੍ਰੈਸ਼ਰ ਵਿੱਚ ਫਾਇਦੇਮੰਦ
ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਵਿਚ ਦਹੀਂ ਅਤੇ ਪਿਆਜ਼ ਦਾ ਸੇਵਨ ਬਹੁਤ ਫਾਇਦੇਮੰਦ ਹੁੰਦਾ ਹੈ। ਇੱਕ ਰਿਸਰਚ ਅਨੁਸਾਰ ਜੋ ਲੋਕ ਦਹੀਂ ਦਾ ਸੇਵਨ ਕਰਦੇ ਹਨ ਉਨ੍ਹਾਂ ਵਿਚ ਹਾਈ ਬਲੱਡ ਪ੍ਰੈਸ਼ਰ ਦਾ ਖ਼ਤਰਾ ਦੂਜੇ ਲੋਕਾਂ ਦੇ ਮੁਕਾਬਲੇ ਬਹੁਤ ਘੱਟ ਹੁੰਦਾ ਹੈ।

ਹੱਡੀਆਂ ਲਈ ਫਾਇਦੇਮੰਦ
ਦਹੀਂ ਅਤੇ ਪਿਆਜ਼ ਦਾ ਸੇਵਨ ਹੱਡੀਆਂ ਨੂੰ ਮਜ਼ਬੂਤ ਬਣਾਉਣ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਦਹੀਂ ਅਤੇ ਪਿਆਜ਼ ਦੋਵਾਂ ਵਿਚ ਕੈਲਸ਼ੀਅਮ ਦੀ ਬਹੁਤ ਮਾਤਰਾ ਹੁੰਦੀ ਹੈ। ਇਸ ਦਾ ਸੇਵਨ ਕਰਨ ਨਾਲ ਤੁਹਾਡੀਆਂ ਹੱਡੀਆਂ ਮਜ਼ਬੂਤ ਹੁੰਦੀਆਂ ਹਨ ਅਤੇ ਬੋਨ ਡੈਂਸਿਟੀ ਵਧਾਉਣ ਵਿਚ ਮਦਦ ਮਿਲਦੀ ਹੈ।

ਹਾਲਾਂਕਿ, ਕਿਸੇ ਵੀ ਭੋਜਨ ਦਾ ਸੇਵਨ ਕਰਨ ਦਾ ਤਰੀਕਾ ਕੁਝ ਲੋਕਾਂ ਲਈ ਲਾਭਦਾਇਕ ਅਤੇ ਨੁਕਸਾਨਦੇਹ ਵੀ ਹੋ ਸਕਦਾ ਹੈ। ਇਸੇ ਤਰ੍ਹਾਂ ਪਿਆਜ਼ ਅਤੇ ਦਹੀਂ ਖਾਣਾ ਵੀ ਕੁਝ ਲੋਕਾਂ ਲਈ ਹਾਨੀਕਾਰਕ ਮੰਨਿਆ ਜਾਂਦਾ ਹੈ। ਕਈ ਲੋਕਾਂ ਵਿਚ ਦਹੀਂ ਅਤੇ ਪਿਆਜ਼ ਖਾਣ ਨਾਲ ਐਸੀਡਿਟੀ, ਐਗਜ਼ੀਮਾ, ਸੋਰਾਇਸਿਸ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ। ਇਸ ਲਈ ਇਸ ਦਾ ਸੇਵਨ ਕਰਦੇ ਸਮੇਂ ਸਾਵਧਾਨੀਆਂ ਦਾ ਧਿਆਨ ਰੱਖੋ। ਪਿਆਜ਼ ਨੂੰ ਦਹੀਂ ਰਾਇਤਾ ਵਿਚ ਮਿਲਾ ਕੇ ਖਾਣ ਨਾਲ ਫਾਇਦਾ ਮਿਲਦਾ ਹੈ।

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।


sunita

Content Editor

Related News