Health Tips: ਸਰਦੀਆਂ ’ਚ ਜਾਣੋ ਕਿਉਂ ਰੋਜ਼ਾਨਾ ਖਾਲੀ ਢਿੱਡ ਖਾਣੀ ਚਾਹੀਦੀ ਹੈ ‘ਸੌਗੀ’, ਦੂਰ ਹੁੰਦੇ ਨੇ ਕਈ ਰੋਗ

Monday, Dec 06, 2021 - 11:15 AM (IST)

ਜਲੰਧਰ (ਬਿਊਰੋ) - ਡ੍ਰਾਈਫਰੂਟ ਖਾਣੇ ਸਿਹਤ ਲਈ ਬਹੁਤ ਚੰਗੇ ਮੰਨੇ ਜਾਂਦੇ ਹਨ, ਉਥੇ ਹੀ ਸਰਦੀਆਂ ’ਚ ਕਿਸ਼ਮਿਸ਼ ਖਾਣ ਦੇ ਸਰੀਰ ਨੂੰ ਬਹੁਤ ਸਾਰੇ ਫ਼ਾਇਦੇ ਹਨ। ਅੰਗੂਰ ਨੂੰ ਸੁਕਾ ਕੇ ਬਣਾਈ ਜਾਣ ਵਾਲੀ ਕਿਸ਼ਮਿਸ਼ ਭਾਵ ਸੌਗੀ ਖਾਣ ’ਚ ਜਿੰਨੀ ਸੁਆਦ ਹੁੰਦੀ ਹੈ, ਉਨੀ ਸਿਹਤ ਲਈ ਫ਼ਾਇਦੇਮੰਦ ਹੈ। ਕਿਸ਼ਮਿਸ਼ ਕੁਦਰਤੀ ਤੌਰ ’ਤੇ ਮਿੱਠੀ ਹੁੰਦੀ ਹੈ। ਇਸ 'ਚ ਆਇਰਨ, ਪੋਟਾਸ਼ੀਅਮ, ਕੈਲਸ਼ੀਅਮ, ਮੈਗਨੀਸ਼ੀਅਮ ਅਤੇ ਫਾਇਬਰ ਦੀ ਮਾਤਰਾ ਸਮਰੱਥ ਹੁੰਦੀ ਹੈ। ਜੇਕਰ ਤੁਸੀਂ ਇਸ ਨੂੰ ਹਰ ਰੋਜ਼ ਖਾਲੀ ਢਿੱਡ ਖਾਂਦੇ ਹੋ ਤਾਂ ਤੁਹਾਨੂੰ ਕਈ ਫਾਇਦੇ ਮਿਲਣਗੇ। ਸਰਦੀਆਂ ’ਚ ਕਿਸ਼ਮਿਸ਼ ਦੀ ਵਰਤੋਂ ਕਰਨਾ ਬਹੁਤ ਲਾਭਦਾਇਕ ਹੈ। 

ਖਾਲੀ ਢਿੱਡ ਕਿਸ਼ਮਿਸ਼ ਖਾਣ ਨਾਲ ਹੁੰਦੇ ਨੇ ਇਹ ਫ਼ਾਇਦੇ...

ਭਾਰ ਘਟਾਉਣ 'ਚ ਲਾਹੇਵੰਦ 
ਕਿਸ਼ਮਿਸ਼ ਭਾਰ ਘਟਾਉਣ 'ਚ ਬੇਹੱਦ ਲਾਹੇਵੰਦ ਹੁੰਦੀ ਹੈ। ਜੇਕਰ ਤੁਸੀਂ ਮੋਟਾਪੇ ਦੇ ਸ਼ਿਕਾਰ ਹੋ ਰਹੇ ਹੋ ਤਾਂ ਕਿਸ਼ਮਿਸ਼ ਤੁਹਾਡਾ ਭਾਰ ਘੱਟ ਕਰਨ 'ਚ ਮਦਦ ਕਰੇਗੀ। ਭਾਰ ਘੱਟ ਕਰਨ ਲਈ ਕਿਸ਼ਮਿਸ਼ ਦਾ ਰੋਜ਼ਾਨਾ ਸੇਵਨ ਕਰੋ।

ਥਕਾਵਟ ਦੂਰ ਰਹਿੰਦੀ
ਕਿਸ਼ਮਿਸ਼ ਢਿੱਡ ਸਬੰਧੀ ਰੋਗਾਂ ਲਈ ਕਾਫ਼ੀ ਫ਼ਾਇਦੇਮੰਦ ਹੁੰਦੀ ਹੈ। ਇਸ 'ਚ ਮੌਜੂਦ ਤੱਤ ਸਰੀਰ ਦੀ ਪੂਰੀ ਗੰਦਗੀ ਨੂੰ ਬਾਹਰ ਕੱਢ ਦਿੰਦੇ ਹਨ, ਜਿਸ ਨਾਲ ਕਬਜ਼, ਗੈਸ ਆਦਿ ਨਹੀਂ ਹੁੰਦੀ। ਇਸ ਦੇ ਸੇਵਨ ਨਾਲ ਥਕਾਵਟ ਦੂਰ ਰਹਿੰਦੀ ਹੈ ਅਤੇ ਪਾਚਨ ਤੰਤਰ ਮਜ਼ਬੂਤ ਹੁੰਦਾ ਹੈ।

ਹੱਡੀਆਂ ਹੁੰਦੀਆਂ ਨੇ ਮਜ਼ਬੂਤ 
ਰੋਜ਼ਾਨਾ ਕਿਸ਼ਮਿਸ਼ ਖਾਣ ਨਾਲ ਹੱਡੀਆਂ ਮਜ਼ਬੂਤ ਹੁੰਦੀਆਂ ਹਨ। ਕਿਸ਼ਮਿਸ਼ 'ਚ ਕੈਲਸ਼ੀਅਮ ਦੀ ਵਧੀਆ ਮਾਤਰਾ ਪਾਈ ਜਾਂਦੀ ਹੈ, ਜੋ ਹੱਡੀਆਂ ਨੂੰ ਮਜ਼ਬੂਤ ਕਰਨ 'ਚ ਸਹਾਇਕ ਹੁੰਦਾ ਹੈ। 

ਗਲੇ ਦੇ ਇਨਫੈਕਸ਼ਨ 
ਖਾਲੀ ਢਿੱਡ ਕਿਸ਼ਮਿਸ਼ ਯਾਨੀ ਸੌਗੀ ਦਾ ਸੇਵਨ ਕਰਨ ਨਾਲ ਇਸ 'ਚ ਮੌਜੂਦ ਐਂਟੀਬੈਕਟੀਰਿਅਲ ਦੇ ਗੁਣ ਮੂੰਹ 'ਚੋਂ ਆਉਣ ਵਾਲੀ ਬਦਬੂ ਨੂੰ ਦੂਰ ਕਰਦੇ ਹਨ। ਨਾਲ ਹੀ ਗਲੇ ਦੀ ਇਨਫੈਕਸ਼ਨ ਤੋਂ ਛੁਟਕਾਰਾ ਦਿਵਾਉਣ 'ਚ ਮਦਦ ਕਰਦੇ ਹਨ। 

ਖੂਨ ਦੀ ਘਾਟ
ਇਸ ਦਾ ਖੱਟਾ-ਮਿੱਠਾ ਸੁਆਦ ਹਰ ਭੋਜਨ ਨੂੰ ਖ਼ਾਸ ਬਣਾ ਦਿੰਦਾ ਹੈ। ਇਸ ਦਾ ਸੇਵਨ ਕਰਨ ਨਾਲ 'ਚ ਖੂਨ ਦੀ ਘਾਟ ਪੂਰੀ ਹੁੰਦੀ ਹੈ। ਇਹ ਭਾਰ ਘਟਾਉਣ 'ਚ ਮਦਦ ਕਰਦੀ ਹੈ। ਸਰੀਰ ਨੂੰ ਊਰਜਾ ਦੇਣ ਦੇ ਨਾਲ ਨਾਲ ਇਹ ਵਿਟਾਮਿਨ-ਸੀ ਦੀ ਘਾਟ ਨੂੰ ਪੂਰਾ ਕਰਦੀ ਹੈ।

ਅੱਖਾਂ ਦੀ ਰੋਸ਼ਨੀ
ਕਿਸ਼ਮਿਸ਼ ਅੱਖਾਂ ਦੀ ਰੋਸ਼ਨੀ ਲਈ ਬੇਹੱਦ ਫ਼ਾਇਦੇਮੰਦ ਮੰਨੀ ਜਾਂਦੀ ਹੈ। ਕਿਸ਼ਮਿਸ਼ ਦੇ ਪਾਣੀ 'ਚ ਐਂਟੀਆਕਸੀਡੈਂਟਸ, ਵਿਟਾਮਿਨ-ਏ ਅਤੇ ਬੀਟਾ ਕੈਰੋਟਿਨ ਵਰਗੇ ਤੱਤ ਪਾਏ ਜਾਂਦੇ ਹਨ, ਜੋ ਅੱਖਾਂ ਦੀ ਰੌਸ਼ਨੀ ਵਧਾਉਣ 'ਚ ਮਦਦ ਕਰਦੇ ਹਨ। 

ਵਾਇਰਲ ਇਨਫੈਕਸ਼ਨ
ਕਿਸ਼ਮਿਸ਼ 'ਚ ਉਹ ਸਾਰੇ ਤੱਤ ਪਾਏ ਜਾਂਦੇ ਹਨ, ਜੋ ਸਰੀਰ ਦੀ ਰੋਗ ਰੋਕਣ ਵਾਲਾ ਸਮਰੱਥਾ ਨੂੰ ਵਧਾਉਣ 'ਚ ਸਹਾਇਕ ਹੁੰਦੇ ਹੈ। ਸਰਦੀਆਂ 'ਚ ਰੋਜ਼ਾਨਾ ਇਸ ਦਾ ਸੇਵਨ ਕਰਨ ਨਾਲ ਬੈਕਟੀਰੀਆ ਅਤੇ ਵਾਇਰਲ ਇਨਫੈਕਸ਼ਨ ਨਾਲ ਲੜਨ 'ਚ ਮਦਦ ਮਿਲਦੀ ਹੈ।

ਦੰਦਾਂ ਲਈ ਫਾਇਦੇਮੰਦ
ਕਿਸ਼ਮਿਸ਼ 'ਚ ਆਲੀਆਨਾਲਿਕ ਐਸਿਡ ਹੁੰਦਾ ਹੈ, ਜੋ ਫਾਇਟੋਕੈਮੀਕਲਸ 'ਚੋਂ ਇਕ ਹੈ। ਇਹ ਦੰਦਾਂ ਨੂੰ ਕੈਵਿਟੀ ਸਮੇਤ ਕਈ ਦਿੱਕਤਾਂ ਤੋਂ ਬਚਾਉਂਦਾ ਹੈ। ਕਿਸ਼ਮਿਸ਼ ਦੰਦਾਂ 'ਚ ਬੈਕਟੀਰੀਆ ਫੈਲਣ ਤੋਂ ਰੋਕਦੀ ਹੈ। ਇਸ ਨਾਲ ਦੰਦਾਂ 'ਚ ਮਜ਼ਬੂਤੀ ਆਉਂਦੀ ਹੈ। ਇਸ 'ਚ ਕੈਲਸ਼ੀਅਮ ਦੀ ਮਾਤਰਾ ਬਹੁਤ ਜ਼ਿਆਦਾ ਹੁੰਦੀ ਹੈ ਅਤੇ ਦੰਦਾਂ ਨੂੰ ਟੁੱਟਣ ਤੋਂ ਬਚਾਉਂਦਾ ਹੈ।

ਕਬਜ਼ ਦੀ ਸਮੱਸਿਆ  
ਢਿੱਡ ਦਰਦ, ਕਬਜ਼ ਤੋਂ ਪਰੇਸ਼ਾਨ ਲੋਕਾਂ ਲਈ ਕਿਸ਼ਮਿਸ਼ ਕਾਫ਼ੀ ਮਦਦਗਾਰ ਸਾਬਤ ਹੁੰਦੀ ਹੈ। ਰੋਜ਼ਾਨਾ 12 ਕਿਸ਼ਮਿਸ਼ ਰਾਤ ਦੇ ਸਮੇਂ ਇਕ ਗਿਲਾਸ ਪਾਣੀ 'ਚ ਭਿਓ ਕੇ ਰੱਖੋ। ਸਵੇਰੇ ਖਾਲੀ ਢਿੱਡ ਇਸ ਪਾਣੀ ਨੂੰ ਕਿਸ਼ਮਿਸ਼ ਨਾਲ ਪੀਓ, ਤੁਹਾਨੂੰ ਫ਼ਾਇਦਾ ਹੋਵੇਗਾ। 

ਦਿਲ ਦੀ ਸਮੱਸਿਆ 
ਹਾਰਟ ਦੇ ਮਰੀਜ਼ਾਂ ਲਈ ਕਿਸ਼ਮਿਸ਼ ਕਾਫੀ ਫ਼ਾਇਦੇਮੰਦ ਹੈ। ਹਰ ਰੋਜ਼ ਕਿਸ਼ਮਿਸ਼ ਦਾ ਪਾਣੀ ਉਨ੍ਹਾਂ ਲੋਕਾਂ ਲਈ ਜ਼ਿਆਦਾ ਫ਼ਾਇਦੇਮੰਦ ਹੈ, ਜੋ ਕੋਲੈਸਟਰੋਲ ਦੇ ਪੱਧਰ ਤੋਂ ਪਰੇਸ਼ਾਨ ਹਨ। ਦਰਅਸਲ ਕਿਸ਼ਮਿਸ਼ ਦਾ ਪਾਣੀ ਸਰੀਰ 'ਚ ਟ੍ਰਾਈਗਲਾਈਸਰਾਇਡਜ਼ ਦੇ ਪੱਧਰ ਨੂੰ ਘੱਟ ਕਰਨ 'ਚ ਮਦਦ ਕਰਦਾ ਹੈ। ਇਸ ਨਾਲ ਤੁਹਾਡੇ ਸਰੀਰ 'ਚ ਹਾਰਟ ਸਬੰਧੀ ਬੀਮਾਰੀਆਂ ਹੋਣ ਦਾ ਖ਼ਤਰਾ ਘੱਟ ਹੋ ਜਾਂਦਾ ਹੈ।

ਸਰੀਰ 'ਚ ਲਿਆਉਂਦੀ ਹੈ ਤਾਕਤ 
ਰੋਜ਼ਾਨਾ ਕਿਸ਼ਮਿਸ਼ ਦਾ ਸੇਵਨ ਕਰਨ ਨਾਲ ਸਰੀਰ ਨੂੰ ਤਾਕਤ ਮਿਲਦੀ ਹੈ। ਕਿਸ਼ਮਿਸ਼ 'ਚ ਕੁਦਰਤੀ ਸ਼ੂਗਰ ਪਾਈ ਜਾਂਦੀ ਹੈ, ਜੋ ਆਸਾਨੀ ਨਾਲ ਪਚ ਜਾਂਦੀ ਹੈ। ਕਿਸ਼ਮਿਸ਼ 'ਚ ਕੋਲੈਸਟਰੋਲ ਨਹੀਂ ਹੁੰਦਾ, ਇਸ ਲਈ ਇਹ ਦਿਲ ਦੇ ਮਰੀਜ਼ਾਂ ਲਈ ਲਾਭਦਾਇਕ ਹੁੰਦੀ ਹੈ। 


rajwinder kaur

Content Editor

Related News