Health Tips: ਸਰਦੀਆਂ ’ਚ ਜ਼ਰੂਰ ਖਾਓ ਇਹ ਹਰੀਆਂ ਸਬਜ਼ੀਆਂ, ਸਵਾਦ ਦੇ ਨਾਲ-ਨਾਲ ਸਿਹਤ ਲਈ ਵੀ ਨੇ ਫ਼ਾਇਦੇਮੰਦ

11/24/2021 2:05:29 PM

ਜਲੰਧਰ (ਬਿਊਰੋ) : ਸਰਦੀਆਂ ਵਿੱਚ ਹਰੀਆਂ ਸਬਜ਼ੀਆਂ ਦਾ ਸੇਵਨ ਸਿਹਤ ਦੇ ਲਿਹਾਜ਼ ਨਾਲ ਬਹੁਤ ਫ਼ਾਇਦੇਮੰਦ ਮੰਨਿਆ ਜਾਂਦਾ ਹੈ। ਸਰਦੀਆਂ ਦਾ ਮੌਸਮ ਖਾਣ-ਪੀਣ ਲਈ ਸਭ ਤੋਂ ਢੁੱਕਵਾਂ ਹੁੰਦਾ ਹੈ। ਜੇਕਰ ਇਸ ਮੌਸਮ 'ਚ ਸਿਹਤਮੰਦ ਖੁਰਾਕ ਲਈ ਜਾਵੇ ਤਾਂ ਇਸ ਨਾਲ ਸਰੀਰ ਨੂੰ ਕਾਫੀ ਫ਼ਾਇਦਾ ਹੁੰਦਾ ਹੈ। ਕੁਝ ਸਬਜ਼ੀਆਂ ਅਜਿਹੀਆਂ ਹਨ, ਜੋ ਸਰਦੀਆਂ ਦੇ ਮੌਸਮ 'ਚ ਬਾਜ਼ਾਰ 'ਚ ਦੇਖਣ ਨੂੰ ਮਿਲਦੀਆਂ ਹਨ। ਇਸ ਮੌਸਮ 'ਚ ਇਹ ਹਰੀਆਂ ਸਬਜ਼ੀਆਂ ਜ਼ਰੂਰ ਖਾਣੀਆਂ ਚਾਹੀਦੀਆਂ ਹਨ। ਅਸੀਂ ਤੁਹਾਨੂੰ ਕੁਝ ਅਜਿਹੀਆਂ ਹਰੀਆਂ ਪੱਤੇਦਾਰ ਸਬਜ਼ੀਆਂ ਬਾਰੇ ਦੱਸਣ ਜਾ ਰਹੇ ਹਾਂ ਜੋ ਸਿਹਤ ਲਈ ਬਹੁਤ ਫ਼ਾਇਦੇਮੰਦ ਹਨ। ਇਹ ਕਈ ਬੀਮਾਰੀਆਂ ਲਈ ਬਹੁਤ ਫ਼ਾਇਦੇਮੰਦ ਹਨ।

ਪਾਲਕ
ਸਰਦੀਆਂ ਵਿੱਚ ਪਾਲਕ ਖਾਣਾ ਸਿਹਤ ਦੇ ਲਿਹਾਜ਼ ਨਾਲ ਬਹੁਤ ਫ਼ਾਇਦੇਮੰਦ ਹੁੰਦਾ ਹੈ। ਇਹ ਆਇਰਨ, ਮੈਗਨੀਸ਼ੀਅਮ, ਵਿਟਾਮਿਨ-ਕੇ ਅਤੇ ਏ ਨਾਲ ਭਰਪੂਰ ਹੁੰਦਾ ਹੈ। ਪਾਲਕ ਸਾਡੇ ਸਰੀਰ ਦੀ ਇਮਿਊਨ ਸਿਸਟਮ ਨੂੰ ਮਜ਼ਬੂਤ ​​ਕਰਦੀ ਹੈ।

ਪੱਤਾ ਗੋਭੀ
ਗੋਭੀ ਸਾਡੇ ਸਰੀਰ ਵਿੱਚ ਮੌਜੂਦ ਕਾਰਬੋਹਾਈਡ੍ਰੇਟਸ ਨੂੰ ਚਰਬੀ ਵਿੱਚ ਬਦਲਣ ਤੋਂ ਰੋਕਦੀ ਹੈ। ਇਸ ਨੂੰ ਖਾਣ ਨਾਲ ਸਾਡਾ ਭਾਰ ਕੰਟਰੋਲ 'ਚ ਰਹਿੰਦਾ ਹੈ। ਇਸ ਦਾ ਸੇਵਨ ਗੋਭੀ ਦੀ ਸਬਜ਼ੀ, ਸਲਾਦ ਜਾਂ ਜੂਸ ਦੇ ਰੂਪ ਵਿਚ ਵੀ ਕੀਤਾ ਜਾਂਦਾ ਹੈ।

ਪੜ੍ਹੋ ਇਹ ਵੀ ਖ਼ਬਰ - Health Tips: ‘ਮੋਟੇ ਢਿੱਡ’ ਨੂੰ ਘੱਟ ਕਰਨ ਲਈ ਲੋਕ ਇਸਤੇਮਾਲ ਕਰਨ ਰਸੋਈ ਦੀਆਂ ਇਹ ਚੀਜ਼ਾਂ, ਹੋਵੇਗਾ ਫ਼ਾਇਦਾ

ਬ੍ਰੋਕਲੀ
ਬ੍ਰੋਕਲੀ ਖਾਣ ਨਾਲ ਨਾ ਸਿਰਫ਼ ਸਰੀਰ ਦਾ ਭਾਰ ਕੰਟਰੋਲ ਹੁੰਦਾ ਹੈ, ਸਗੋਂ ਕਿਹਾ ਜਾਂਦਾ ਹੈ ਕਿ ਇਸ ਨੂੰ ਖਾਣ ਨਾਲ ਕੈਂਸਰ ਦਾ ਖਤਰਾ ਵੀ ਕਾਫ਼ੀ ਹੱਦ ਤੱਕ ਘੱਟ ਹੋ ਜਾਂਦਾ ਹੈ। ਇਸ 'ਚ ਮੌਜੂਦ ਤੱਤ ਬੁਖ਼ਾਰ, ਸੋਜ ਵਰਗੀਆਂ ਸਮੱਸਿਆਵਾਂ ਨੂੰ ਰੋਕਣ 'ਚ ਵੀ ਮਦਦਗਾਰ ਹੁੰਦੇ ਹਨ।

ਮੂਲੀ
ਸਰਦੀਆਂ ਵਿੱਚ ਮੂਲੀ ਅਤੇ ਮੂਲੀ ਦੇ ਪੱਤੇ ਦੋਵੇਂ ਸਿਹਤ ਲਈ ਬਹੁਤ ਫ਼ਾਇਦੇਮੰਦ ਹੁੰਦੇ ਹਨ। ਇਹ ਸਾਡੀ ਪਾਚਨ ਕਿਰਿਆ ਨੂੰ ਠੀਕ ਰੱਖਣ ਦੇ ਨਾਲ-ਨਾਲ ਸਰੀਰ ਨੂੰ ਸਰਦੀ, ਖਾਂਸੀ, ਜ਼ੁਕਾਮ ਵਰਗੀਆਂ ਸਮੱਸਿਆਵਾਂ ਤੋਂ ਵੀ ਬਚਾਉਂਦਾ ਹੈ। ਮੂਲੀ ਸਰੀਰ ਨੂੰ ਗਰਮ ਰੱਖਦੀ ਹੈ।

ਪੜ੍ਹੋ ਇਹ ਵੀ ਖ਼ਬਰ - Health Tips: ਜਾਣੋ ਕਿਹੜੇ ਕਾਰਨਾਂ ਕਰਕੇ ਪੈਂਦਾ ਹੈ ‘ਦਿਲ ਦਾ ਦੌਰਾ’, ਬਚਣ ਲਈ ਫ਼ਾਇਦੇਮੰਦ ਹੁੰਦੈ ਨੇ ਇਹ ਘਰੇਲੂ ਨੁਸਖ਼ੇ

ਬਾਥੂ
ਬਾਥੂ ਦੀ ਸਬਜ਼ੀ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੁੰਦੀ ਹੈ। ਠੰਡ ਵਿਚ ਸਰੀਰ ਦੇ ਕੁਝ ਹਿੱਸਿਆਂ ਵਿਚ ਦਰਦ, ਪੁਰਾਣੀ ਸੱਟ ਦਾ ਦਰਦ, ਬਦਹਜ਼ਮੀ ਸਮੇਤ ਹੋਰ ਬੀਮਾਰੀਆਂ ਵਿਚ ਵੀ ਬਾਥੂ ਦੀ ਸਬਜ਼ੀ ਲਾਭਦਾਇਕ ਹੈ।

ਮੇਥੀ
ਸਰਦੀਆਂ ਵਿੱਚ ਪਾਈ ਜਾਣ ਵਾਲੀ ਮੇਥੀ ਬਹੁਤ ਫ਼ਾਇਦੇਮੰਦ ਹੁੰਦੀ ਹੈ। ਇਹ ਫਾਈਬਰ ਨਾਲ ਭਰਪੂਰ ਹੁੰਦਾ ਹੈ। ਇਹ ਕੈਲਸ਼ੀਅਮ, ਆਇਰਨ ਅਤੇ ਵਿਟਾਮਿਨਾਂ ਨਾਲ ਵੀ ਭਰਪੂਰ ਹੁੰਦਾ ਹੈ। ਇਹ ਪਾਚਨ ਕਿਰਿਆ ਨੂੰ ਠੀਕ ਰੱਖਣ ਦੇ ਨਾਲ ਇਮਿਊਨ ਸਿਸਟਮ ਨੂੰ ਮਜ਼ਬੂਤ ​​ਕਰਦਾ ਹੈ।

ਪੜ੍ਹੋ ਇਹ ਵੀ ਖ਼ਬਰ - Health Tips: ਕੀ ਤੁਹਾਡੀ ਵੀ ਸੌਂਦੇ ਸਮੇਂ ਵਾਰ-ਵਾਰ ਚੜ੍ਹਦੀ ਹੈ ‘ਨਾੜ’ ਤਾਂ ਅੱਜ ਤੋਂ ਖਾਣੀਆਂ ਸ਼ੁਰੂ ਕਰ ਦਿਓ ਇਹ ਚੀਜ਼ਾ

ਸਰੋਂ ਦਾ ਸਾਗ 
ਤੁਸੀਂ ਮੱਕੀ ਦੀ ਰੋਟੀ ਅਤੇ ਸਰੋਂ ਦਾ ਸਾਗ ਜ਼ਰੂਰ ਖਾਧਾ ਹੋਵੇਗਾ। ਸਰ੍ਹੋਂ ਦਾ ਸਾਗ ਸਰਦੀਆਂ ਵਿੱਚ ਸਰੀਰ ਦੀ ਗਰਮੀ ਨੂੰ ਬਰਕਰਾਰ ਰੱਖਦਾ ਹੈ। ਇਸ ਦੇ ਨਾਲ ਹੀ ਇਸ 'ਚ ਪ੍ਰੋਟੀਨ, ਫਾਈਬਰ ਸਮੇਤ ਹੋਰ ਪੋਸ਼ਕ ਤੱਤ ਭਰਪੂਰ ਮਾਤਰਾ 'ਚ ਹੁੰਦੇ ਹਨ।


rajwinder kaur

Content Editor

Related News