ਸਰਦੀਆਂ ’ਚ ਹੋਣ ਵਾਲੀਆਂ ਇਨ੍ਹਾਂ ਸਮੱਸਿਆ ਦਾ ਜੜ੍ਹ ਤੋਂ ਇਲਾਜ ਕਰਦੈ ‘ਅਦਰਕ’, ਜਾਣੋ ਹੋਰ ਵੀ ਫ਼ਾਇਦੇ

Wednesday, Jan 06, 2021 - 06:22 PM (IST)

ਸਰਦੀਆਂ ’ਚ ਹੋਣ ਵਾਲੀਆਂ ਇਨ੍ਹਾਂ ਸਮੱਸਿਆ ਦਾ ਜੜ੍ਹ ਤੋਂ ਇਲਾਜ ਕਰਦੈ ‘ਅਦਰਕ’, ਜਾਣੋ ਹੋਰ ਵੀ ਫ਼ਾਇਦੇ

ਜਲੰਧਰ (ਬਿਊਰੋ) - ਅਦਰਕ ਬਹੁਤ ਫ਼ਾਇਦੇਮੰਦ ਮਸਾਲਾ ਹੈ। ਇਹ ਹਰ ਘਰ ਦੀ ਰਸੋਈ ‘ਚ ਆਮ ਪਾਇਆ ਜਾਂਦਾ ਹੈ। ਇਸ ਦੀ ਸਭ ਤੋਂ ਵੱਧ ਵਰਤੋਂ ਸਰਦੀਆਂ ’ਚ ਕੀਤੀ ਜਾਂਦੀ ਹੈ। ਇਸ ‘ਚ ਕਾਪਰ ਅਤੇ ਮੈਗਨੀਜ਼ ਵਰਗੇ ਤੱਤ ਭਰਪੂਰ ਮਾਤਰਾ ‘ਚ ਮੌਜੂਦ ਹੁੰਦੇ ਹਨ। ਅਦਰਕ ਦੀ ਜ਼ਿਆਦਾ ਵਰਤੋਂ ਵੱਖ-ਵੱਖ ਸਬਜ਼ੀਆਂ ਤੇ ਦਾਲਾਂ ‘ਚ ਕੀਤੀ ਜਾਂਦੀ ਹੈ। ਅਦਰਕ ਦੇ ਸੁਆਦ ਬਿਨਾਂ ਹਰ ਸਬਜ਼ੀ ਅਧੂਰੀ ਹੈ। ਇਹ ਖਾਣੇ ਦਾ ਸੁਆਦ ਤਾਂ ਵਧਾਉਂਦਾ ਹੀ ਹੈ, ਨਾਲ ਹੀ ਸਿਹਤ ਦਾ ਖ਼ਿਆਲ ਵੀ ਰੱਖਦਾ ਹੈ। ਸਰਦੀਆਂ ’ਚ ਅਦਰਕ ਦੀ ਵਰਤੋਂ ਕਰਨ ’ਤੇ ਕੀ ਫ਼ਾਇਦੇ ਹੁੰਦੇ ਨੇ, ਆਓ ਜਾਣਦੇ ਹਾਂ ਵਿਸਥਾਰ ਨਾਲ... 

ਜ਼ੁਕਾਮ
ਮੌਸਮ ਬਦਲਣ ਕਰਕੇ ਅਕਸਰ ਸਰੀਰ ਗਰਮ ਸਰਦ ਹੋ ਜਾਂਦਾ ਹੈ, ਜਿਸ ਕਰਕੇ ਜ਼ੁਕਾਮ ਹੋ ਜਾਂਦਾ ਹੈ। ਜ਼ੁਕਾਮ ਹੋਣ ‘ਤੇ 1 ਚੱਮਚ ਸ਼ੁੱਧ ਦੇਸੀ ਘਿਉ ‘ਚ ਥੋੜ੍ਹਾ ਜਿਹਾ ਅਦਰਕ ਪਾ ਕੇ ਭੁੰਨ ਲਓ। ਫਿਰ ਇਸ ‘ਚ ਪੀਸੇ ਹੋਏ 4 ਦਾਣੇ ਕਾਲੀ ਮਿਰਚ ਅਤੇ 1 ਲੌਂਗ ਪਾ ਦਿਓ। ਚੁਟਕੀ ਭਰ ਲੂਣ ਮਿਲਾ ਕੇ ਰਾਤ ਨੂੰ ਸੌਂਣ ਤੋਂ ਪਹਿਲਾ ਇਸ ਦੀ ਵਰਤੋਂ ਕਰੋ ਅਤੇ ਬਾਅਦ ‘ਚ ਗਰਮ ਦੁੱਧ ਪੀ ਲਓ। ਇਸ ਦੀ ਵਰਤੋਂ ਕਰਨ ਦੇ ਨਾਲ ਜ਼ੁਕਾਮ ਤੋਂ ਰਾਹਤ ਮਿਲੇਗੀ। ਇਸ ਤੋਂ ਇਲਾਵਾ ਅਦਰਕ ਵਾਲੀ ਚਾਹ ਦਾ ਸੇਵਨ ਕਰਨ ਨਾਲ ਜ਼ੁਕਾਮ ‘ਚ ਰਾਹਤ ਮਿਲਦੀ ਹੈ ।

ਮੂੰਹ ਦੀ ਬਦਬੂ
ਬਹੁਤ ਸਾਰੇ ਲੋਕ ਮੂੰਹ ਦੀ ਬਦਬੂ ਤੋਂ ਬਹੁਤ ਤੰਗ ਹੁੰਦੇ ਨੇ, ਜਿਸ ਕਰਕੇ ਉਨ੍ਹਾਂ ਨੂੰ ਕਈ ਵਾਰ ਸ਼ਰਮਿੰਦਗੀ ਦਾ ਸਾਹਮਣਾ ਕਰਨਾ ਪੈਂਦਾ ਹੈ। ਸੋ ਮੂੰਹ ਦੀ ਬਦਬੂ ਨੂੰ ਦੂਰ ਕਰਨ ਲਈ 1 ਚਮਚ ਅਦਰਕ ਦਾ ਰਸ, 1 ਕੱਪ ਗਰਮ ਪਾਣੀ ‘ਚ ਪਾ ਕੇ ਮਿਕਸ ਕਰ ਲਓ। ਇਸ ਪਾਣੀ ਨਾਲ ਕੁਰਲੀ ਕਰਨ ਨਾਲ ਮੂੰਹ ਦੀ ਬਦਬੂ ਦੂਰ ਹੋ ਜਾਂਦੀ ਹੈ।

ਪੜ੍ਹੋ ਇਹ ਵੀ ਖ਼ਬਰ - Health Tips : ਸਰਦੀ ਦੇ ਮੌਸਮ ’ਚ ਕੀ ਤੁਸੀਂ ਹੀਟਰ ਜਾਂ ਬਲੋਅਰ ਦੀ ਕਰਦੇ ਹੋ ਵਰਤੋਂ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ

ਢਿੱਡ ਦੀ ਗੈਸ
ਬਹੁਤ ਸਾਰੇ ਲੋਕ ਗਲਤ ਖਾਣ-ਪੀਣ ਕਰਕੇ ਢਿੱਡ ‘ਚ ਗੈਸ ਦੀ ਪ੍ਰੇਸ਼ਾਨੀ ਦਾ ਸਾਹਮਣਾ ਕਰਦੇ ਨੇ। ਇਸ ਲਈ 125 ਗ੍ਰਾਮ ਸੁੰਢ ਅਤੇ 250 ਗ੍ਰਾਮ ਤਿਲ ਦੇ ਲੱਡੂ ਬਣਾ ਲਓ। ਰੋਜ਼ਾਨਾ ਇਕ ਲੱਡੂ ਦੀ ਵਰਤੋਂ ਗਰਮ ਦੁੱਧ ਨਾਲ ਕਰਨ ਨਾਲ ਢਿੱਡ ਨਾਲ ਜੁੜੀਆਂ ਸਾਰੀਆਂ ਪ੍ਰੇਸ਼ਾਨੀਆਂ ਤੋਂ ਛੁਟਕਾਰਾ ਮਿਲਦਾ ਹੈ।

ਪੜ੍ਹੋ ਇਹ ਵੀ ਖ਼ਬਰ - ਕੰਮਚੋਰ ਤੇ ਗੱਲਾਂ ਨੂੰ ਲੁਕਾ ਕੇ ਰੱਖਣ ਵਾਲੇ ਹੁੰਦੇ ਨੇ ਇਸ ਅੱਖਰ ਦੇ ਲੋਕ, ਜਾਣੋ ਹੋਰ ਵੀ ਹੈਰਾਨੀਜਨਕ ਗੱਲਾਂ

ਢਿੱਡ ਦੇ ਕੀੜੇ
ਛੋਟੇ ਬੱਚੇ ਅਕਸਰ ਢਿੱਡ ਦੇ ਕੀੜਿਆਂ ਤੋਂ ਤੰਗ ਰਹਿੰਦੇ ਨੇ। ਅੱਧਾ ਚਮਚ ਅਦਰਕ ਦਾ ਰਸ, 1 ਕੱਪ ਗਰਮ ਪਾਣੀ ਨਾਲ ਮਿਲਾ ਕੇ ਸਵੇਰੇ ਖਾਲੀ ਢਿੱਡ ਪੀਣ ਨਾਲ ਢਿੱਡ ਦੇ ਕੀੜੇ ਮਰ ਜਾਂਦੇ ਹਨ।

ਪੜ੍ਹੋ ਇਹ ਵੀ ਖ਼ਬਰ - Health Alert : ਹਾਰਟ ਅਟੈਕ ਹੋਣ ਤੋਂ ਪਹਿਲਾਂ ਦਿਖਾਈ ਦਿੰਦੇ ਨੇ ਇਹ ਲੱਛਣ, ਤਾਂ ਹੋ ਜਾਵੋ ਸਾਵਧਾਨ

ਕਫ ਜਾਂ ਖਾਂਸੀ
ਅਕਸਰ ਮੌਸਮ ਦੇ ਬਦਲਾਅ ਕਰਕੇ ਜ਼ੁਕਾਮ ਤੇ ਖਾਂਸੀ ਹੋ ਜਾਂਦੀ ਹੈ। ਸਰਦੀ ਕਾਰਨ ਜਮ੍ਹਾ ਕਫ਼ ਜਾਂ ਖਾਂਸੀ ਤੋਂ ਰਾਹਤ ਪਾਉਣ ਲਈ 1 ਸੁੰਢ ਅਤੇ ਸ਼ਹਿਦ ਮਿਲਾ ਕੇ ਦਿਨ ‘ਚ ਦੋ ਵਾਰ ਇਸ ਦਾ ਸੇਵਨ ਕਰੋ। ਇਸ ਤਰ੍ਹਾਂ ਖਾਂਸੀ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ ।

ਪਾਚਨ ਵਿਚ ਮਦਦਗਾਰ 
ਅਦਰਕ ਵਾਲਾ ਪਾਣੀ ਸਰੀਰ ਵਿਚ ਡਾਈਜੇਸਟਿਵ ਜੂਸ ਨੂੰ ਵਧਾਉਂਦਾ ਹੈ। ਇਸ ਦੀ ਵਰਤੋਂ ਨਾਲ ਪਾਚਨ ਕਿਰਿਆ ਵਿਚ ਸੁਧਾਰ ਆਉਂਦਾ ਹੈ ਅਤੇ ਖਾਣਾ ਆਸਾਨੀ ਨਾਲ ਪਚ ਜਾਂਦਾ ਹੈ। 

ਪੜ੍ਹੋ ਇਹ ਵੀ ਖ਼ਬਰ - ਵਾਸਤੂ ਸ਼ਾਸਤਰ ਅਨੁਸਾਰ : ਆਪਣੇ ਘਰ 'ਚ ਜ਼ਰੂਰ ਰੱਖੋ ਇਹ ਚੀਜ਼ਾਂ, ਹਮੇਸ਼ਾ ਹੋਵੇਗਾ ਧਨ ’ਚ ਲਾਭ

ਚਮੜੀ ਸੰਬੰਧੀ ਰੋਗਾਂ ਨੂੰ ਦੂਰ ਰੱਖਦਾ ਹੈ
ਅਦਰਕ ਦਾ ਪਾਣੀ ਪੀਣ ਨਾਲ ਖੂਨ ਸਾਫ ਹੁੰਦਾ ਹੈ ਅਤੇ ਚਮੜੀ ਗਲੋ ਕਰਦੀ ਹੈ ਇਹ ਪਿੰਪਲਸ ਅਤੇ ਚਮੜੀ ਦੇ ਖ਼ਤਰੇ ਨੂੰ ਵੀ ਦੂਰ ਕਰਦਾ ਹੈ। 

ਸ਼ੂਗਰ ਨੂੰ ਕਰੇ ਕਾਬੂ
ਅਦਰਕ ਦਾ ਪਾਣੀ ਡਾਈਬੀਟੀਜ਼ ਦੇ ਮਰੀਜਾ ਲਈ ਬਹੁਤ ਹੀ ਫਾਇਦੇਮੰਦ ਹੁੰਦਾ ਹੈ। ਇਸ ਦੀ ਨਿਯਮਿਤ ਵਰਤੋਂ ਨਾਲ ਬਲੱਡ ਸ਼ੂਗਰ ਲੇਵਲ ਕੰਟਰੋਲ ਵਿਚ ਰਹਿੰਦਾ ਹੈ। ਇੰਨਾਂ ਹੀ ਨਹੀਂ ਇਸ ਨਾਲ ਆਮ ਲੋਕਾਂ ਵਿਚ ਡਾਈਬੀਟੀਜ਼ ਹੋਣ ਦਾ ਖਤਰਾ ਘੱਟ ਹੋ ਜਾਂਦਾ ਹੈ। 

ਪੜ੍ਹੋ ਇਹ ਵੀ ਖ਼ਬਰ - ਖ਼ੁਸ਼ਖ਼ਬਰੀ : UK ਦੇ ਪੋਸਟ-ਬ੍ਰੈਕਸਿਟ ਅਧੀਨ ਹੁਣ ਅਪਲਾਈ ਹੋ ਸਕਦੈ ‘ਵਰਕ ਵੀਜ਼ਾ ਐਪਲੀਕੇਸ਼ਨਜ਼’

ਦਰਦ ਤੋਂ ਰਾਹਤ
ਅਦਰਕ ਦਾ ਪਾਣੀ ਪੀਣ ਨਾਲ ਬਲੱਡ ਸਰਕੁਲੇਸ਼ਨ ਸਹੀ ਰਹਿੰਦਾ ਹੈ ਅਤੇ ਮਸਲਸ ਵਿਚ ਹੋਣ ਵਾਲੇ ਦਰਦ ਤੋਂ ਰਾਹਤ ਮਿਲਦੀ ਹੈ। ਨਾਲ ਹੀ ਸਿਰ ਦਰਦ ਵਿਚ ਵੀ ਇਹ ਬਹੁਤ ਹੀ ਫਾਇਦੇਮੰਦ ਸਾਬਤ ਹੁੰਦਾ ਹੈ। 

ਭਾਰ ਕਰੇ ਕਾਬੂ
ਅਦਰਕ ਦਾ ਪਾਣੀ ਪੀਣ ਨਾਲ ਸਰੀਰ ਦਾ ਮੈਟਾਬੋਲੀਜ਼ਮ ਠੀਕ ਰਹਿੰਦਾ ਹੈ। ਇਸ ਨੂੰ ਰੋਜ਼ ਪੀਣ ਨਾਲ ਸਰੀਰ ਦਾ ਵਾਧੂ ਫੈਟ ਖਤਮ ਹੋ ਜਾਂਦਾ ਹੈ। 


author

rajwinder kaur

Content Editor

Related News