ਸੇਬ ਬਕਸਿਆਂ ਦੇ ਹਿਸਾਬ ਨਾਲ ਨਹੀਂ, ਕਿਲੋ ਦੇ ਹਿਸਾਬ ਨਾਲ ਵੇਚੇ ਜਾਣਗੇ : ਹਿਮਾਚਲ ਦੇ ਬਾਗਬਾਨੀ ਮੰਤਰੀ

07/24/2023 12:00:55 PM

ਸ਼ਿਮਲਾ (ਭਾਸ਼ਾ) – ਸੇਬ ਦੀ ਵਿਕਰੀ ’ਤੇ ਭਰਮ ਖ਼ਤਮ ਕਰਦੇ ਹੋਏ ਹਿਮਾਚਲ ਪ੍ਰਦੇਸ਼ ਦੇ ਬਾਗਬਾਨੀ ਮੰਤਰੀ ਜਗਤ ਸਿੰਘ ਨੇਗੀ ਨੇ ਸ਼ਨੀਵਾਰ ਨੂੰ ਕਿਹਾ ਕਿ ਸੇਬ ਸਮੇਤ ਸਾਰੇ ਫ਼ਲ ਬਕਸਿਆਂ ਦੇ ਹਿਸਾਬ ਨਾਲ ਨਹੀਂ ਸਗੋਂ ਭਾਰ (ਕਿਲੋ) ਦੇ ਹਿਸਾਬ ਨਾਲ ਵੇਚੇ ਜਾਣਗੇ। ਨੇਗੀ ਨੇ ਇਹ ਵੀ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ’ਤੇ ਸਖ਼ਤ ਕਾਰਵਾਈ ਕੀਤੀ ਜਾਏਗੀ।

ਇਹ ਵੀ ਪੜ੍ਹੋ : ਭਾਰਤੀ ਚੌਲਾਂ ਦੇ ਨਿਰਯਾਤ 'ਤੇ ਪਾਬੰਦੀ ਤੋਂ ਘਬਰਾਏ ਅਮਰੀਕਾ 'ਚ ਰਹਿੰਦੇ Indians, ਸ਼ਾਪਿੰਗ ਮਾਲ 'ਚ ਲੱਗੀ ਭੀੜ (ਵੀਡੀਓ)

ਮੀਡੀਆ ਕਰਮਚਾਰੀਆਂ ਨੂੰ ਆਪਣੇ ਸੰਬੋਧਨ ਦੌਰਾਨ ਉਹਨਾਂ ਨੇ ਕਿਹਾ ਕਿ ਉਕਤ ਮਾਪਦੰਡਾਂ ਦੀ ਪਾਲਣਾ ਨਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਏਗੀ। ਆੜ੍ਹਤੀਆਂ ਦੇ ਲਾਈਸੈਂਸ ਰੱਦ ਕਰ ਦਿੱਤੇ ਜਾਣਗੇ ਅਤੇ ਉਲੰਘਣਾ ਦੇ ਮਾਮਲੇ ’ਚ ਉਨ੍ਹਾਂ ਨੂੰ ਮੰਡੀਆਂ (ਫਲ ਬਾਜ਼ਾਰਾਂ) ਤੋਂ ਬਾਹਰ ਕਰ ਦਿੱਤਾ ਜਾਏਗਾ। ਉਨ੍ਹਾਂ ਨੇ ਵੱਖ-ਵੱਖ ਸੂਬਿਆਂ ਦੇ ਲੋਕਾਂ ਨੂੰ ਹਿਮਾਚਲ ਪ੍ਰਦੇਸ਼ ਆਉਣ ਅਤੇ ਸੇਬ ਖਰੀਦਣ ਲਈ ਸੱਦਾ ਦਿੰਦੇ ਹੋਏ ਕਿਹਾ ਕਿ ਸੇਬ ਦਾ ਵਪਾਰ ਕਰਨ ਦੇ ਇਛੁੱਕ ਲੋਕਾਂ ਨੂੰ ਲਾਈਸੈਂਸ ਦਿੱਤੇ ਜਾਣਗੇ, ਕਿਉਂਕਿ ਸਰਕਾਰ ਏਕਾਧਿਕਾਰ ਸਮਾਪਤ ਕਰਨਾ ਚਾਹੁੰਦੀ ਹੈ। 

ਇਹ ਵੀ ਪੜ੍ਹੋ : ਮੁੜ ਤੋਂ ਉਡਾਣ ਭਰ ਸਕਦੀ ਹੈ Go First, DGCA ਨੇ ਇਨ੍ਹਾਂ ਸ਼ਰਤਾਂ ਰਾਹੀਂ ਦਿੱਤੀ ਉੱਡਣ ਦੀ ਇਜਾਜ਼ਤ

ਉਨ੍ਹਾਂ ਨੇ ਦੱਸਿਆ ਕਿ ਹਿਮਾਚਲ ਪ੍ਰਦੇਸ਼ ਬਾਗਬਾਨੀ ਉਤਪਾਦਨ ਮਾਰਕੀਟਿੰਗ ਅਤੇ ਪ੍ਰੋਸੈਸਿੰਗ ਨਿਗਮ (ਐੱਚ. ਪੀ. ਐੱਮ. ਸੀ.) ਪਰਾਲਾ, ਪਰਵਾਣੂ ਅਤੇ ਸੋਲਨ ਮੰਡੀਆਂ ’ਚ ਵੀ ਸੇਬ ਖਰੀਦੇਗਾ। ਇਸ ਤੋਂ ਪਹਿਲਾਂ ਆੜ੍ਹਤੀਆਂ ਨੇ ਕਿਹਾ ਸੀ ਕਿ ਥਾਂ ਦੀ ਕਮੀ ਕਾਰਣ ਉਪਜ ਦਾ ਭਾਰ ਕਰਨਾ ਸੰਭਵ ਨਹੀਂ ਹੈ। ਇਸ ਬਾਰੇ ਨੇਗੀ ਨੇ ਕਿਹਾ ਕਿ ਸੂਬਾ ਸਰਕਾਰ ਮੰਡੀਆਂ ਵਿਚ ਆੜ੍ਹਤੀਆਂ ਨੂੰ ਵਾਧੂ ਜ਼ਮੀਨ ਦੇਣ ਲਈ ਤਿਆਰ ਹੈ।

ਇਹ ਵੀ ਪੜ੍ਹੋ : ਰੇਲ ਯਾਤਰੀਆਂ ਲਈ ਖ਼ੁਸ਼ਖਬਰੀ: ਜਨਰਲ ਡੱਬਿਆਂ 'ਚ ਮਿਲੇਗਾ 20 ਰੁਪਏ ’ਚ ਭੋਜਨ, 3 ਰੁਪਏ 'ਚ ਪਾਣੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8  


rajwinder kaur

Content Editor

Related News