ਵੀਰਭੱਦਰ ਦੀ ਸਿਹਤ ਵਿਗੜੀ, ਹਸਪਤਾਲ ’ਚ ਦਾਖਲ

05/01/2021 10:22:18 AM

ਸ਼ਿਮਲਾ– ਹਿਮਾਚਲ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦੀ ਚੰਡੀਗੜ੍ਹ ਤੋਂ ਸ਼ਿਮਲਾ ਪਰਤਨ ’ਤੇ ਅਚਾਨਕ ਸਿਹਤ ਖਰਾਬ ਹੋ ਗਈ, ਜਿਸ ਕਾਰਣ ਉਨ੍ਹਾਂ ਨੂੰ ਇੰਦਰਾ ਗਾਂਧੀ ਮੈਡੀਕਲ ਕਾਲਜ ਸ਼ਿਮਲਾ ’ਚ ਦਾਖਲ ਕਰਵਾਇਆ ਗਿਆ। ਵੀਰਭੱਦਰ ਨੂੰ ਸਾਹ ਲੈਣ ’ਚ ਤਕਲੀਫ ਹੋ ਰਹੀ ਸੀ। ਉਨ੍ਹਾਂ ਦੀ ਹਾਲਤ ਹੁਣ ਸਥਿਰ ਦੱਸੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ 13 ਅਪ੍ਰੈਲ ਨੂੰ ਵੀਰਭੱਦਰ ਦੇ ਕੋਰੋਨਾ ਪਾਜ਼ੇਟਿਵ ਆਉਣ ਤੋਂ ਬਾਅਦ ਉਨ੍ਹਾਂ ਨੂੰ ਚੰਡੀਗੜ੍ਹ ਦੇ ਮੈਕਸ ਹਸਪਤਾਲ ’ਚ ਦਾਖਲ ਕੀਤਾ ਗਿਆ ਸੀ।


Rakesh

Content Editor

Related News