ਅਦਾਕਾਰਾ ਜੈਕਲੀਨ ਫਰਨਾਂਡੀਜ਼ ਨੇ ਮਾਂ ਵੈਸ਼ਨੋ ਦੇਵੀ ਦੇ ਦਰਬਾਰ ’ਚ ਟੇਕਿਆ ਮੱਥਾ
Thursday, Jan 05, 2023 - 11:12 AM (IST)
ਕਟੜਾ, (ਅਮਿਤ)– ਮਸ਼ਹੂਰ ਅਦਾਕਾਰਾ ਜੈਕਲੀਨ ਫਰਨਾਂਡੀਜ਼ ਨੇ ਬੁੱਧਵਾਰ ਨੂੰ ਮਾਂ ਵੈਸ਼ਨੋ ਦੇਵੀ ਦੇ ਦਰਬਾਰ ’ਚ ਮੱਥਾ ਟੇਕਿਆ। ਇਸ ਦੌਰਾਨ ਜੈਕਲੀਨ ਨੇ ਸ਼੍ਰਾਈਨ ਬੋਰਡ ਵਲੋਂ ਸ਼ਰਧਾਲੂਆਂ ਨੂੰ ਦਿੱਤੀਆਂ ਜਾ ਰਹੀਆਂ ਵੱਖ-ਵੱਖ ਸਹੂਲਤਾਂ ਦੀ ਸ਼ਲਾਘਾ ਕੀਤੀ।
ਇਹ ਖ਼ਬਰ ਵੀ ਪੜ੍ਹੋ : ਅਹਿਮਦਾਬਾਦ : ਫਿਲਮ 'ਪਠਾਨ' ਖ਼ਿਲਾਫ਼ ਬਜਰੰਗ ਦਲ ਦਾ ਹੰਗਾਮਾ, ਪਾੜੇ ਸ਼ਾਹਰੁਖ ਖਾਨ ਦੇ ਪੋਸਟਰ
ਉਨ੍ਹਾਂ ਕਿਹਾ ਕਿ ਸ਼੍ਰਾਈਨ ਬੋਰਡ ਪ੍ਰਸ਼ਾਸਨ ਵਲੋਂ ਸ਼ਰਧਾਲੂਆਂ ਦੀ ਸਹੂਲਤ ਲਈ ਚੰਗੇ ਉਪਰਾਲੇ ਕੀਤੇ ਜਾ ਰਹੇ ਹਨ।

ਫਰਨਾਂਡੀਜ਼ ਨੇ ਹੈਲੀਕਾਪਟਰ ਰਾਹੀਂ ਕਟੜਾ ਤੋਂ ਸੰਜੀਛਤ ਤੱਕ ਦਾ ਸਫਰ ਤੈਅ ਕੀਤਾ। ਉਥੋਂ ਭਵਨ ਪਹੁੰਚ ਕੇ ਮਾਂ ਭਗਵਤੀ ਨੂੰ ਮੱਥਾ ਟੇਕਣ ਤੋਂ ਬਾਅਦ ਬੇਸ ਕੈਂਪ ਕਟੜਾ ਵਾਪਸੀ ਕੀਤੀ।

ਦੱਸ ਦੇਈਏ ਕਿ ਜੈਕਲੀਨ ਦੀ 23 ਦਸੰਬਰ, 2022 ਨੂੰ ਰਣਵੀਰ ਸਿੰਘ ਨਾਲ ‘ਸਰਕਸ’ ਫ਼ਿਲਮ ਰਿਲੀਜ਼ ਹੋਈ ਹੈ, ਜਿਸ ਨੂੰ ਲੋਕਾਂ ਦੇ ਫ਼ਿਲਮ ਸਮੀਖਿਅਕਾਂ ਵਲੋਂ ਪਸੰਦ ਨਹੀਂ ਕੀਤਾ ਗਿਆ।
ਨੋਟ- ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।
