ਢਿੱਡ ਦੀਆਂ ਸਮੱਸਿਆਵਾਂ ਸਣੇ ਇਨ੍ਹਾਂ ਬੀਮਾਰੀਆਂ ਤੋਂ ਰਾਹਤ ਪਾਉਣ ਲਈ ਜ਼ਰੂਰ ਖਾਓ ਆਂਵਲੇ ਦਾ ਮੁਰੱਬਾ

08/01/2022 5:28:13 PM

ਜਲੰਧਰ - ਆਂਵਲੇ ਦਾ ਮੁਰੱਬਾ ਸਿਹਤ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ। ਸਰੀਰ ਨੂੰ ਤੰਦਰੁਸਤ ਰੱਖਣ ਅਤੇ ਬੀਮਾਰੀਆਂ ਤੋਂ ਬਚਾਉਣ ਲਈ ਇਸ ਦਾ ਸੇਵਨ ਕਰਨਾ ਬਹੁਤ ਜ਼ਰੂਰ ਹੈ। ਆਂਵਲੇ 'ਚ ਵਿਟਾਮਿਨ-ਸੀ ਭਰਪੂਰ ਮਾਤਰਾ 'ਚ ਪਾਇਆ ਜਾਂਦਾ ਹੈ। ਆਂਵਲੇ ਨੂੰ ਸੁੱਕਾ ਕੱਚਾ ਜਾਂ ਫਿਰ ਮੁਰੱਬੇ ਦੇ ਰੂਪ 'ਚ ਵੀ ਖਾਇਆ ਜਾ ਸਕਦਾ ਹੈ। ਇਸ 'ਚ ਵਿਟਾਮਿਨ-ਸੀ, ਈ, ਆਇਰਨ, ਕੈਲਸ਼ੀਅਮ, ਮੈਗਨੀਸ਼ੀਅਮ ਅਤੇ ਫਾਈਬਰ ਭਰਪੂਰ ਮਾਤਰਾ 'ਚ ਪਾਏ ਜਾਂਦੇ ਹਨ। ਰੋਜ਼ਾਨਾਂ 1 ਤੋਂ 2 ਪੀਸ ਆਂਵਲੇ ਦੇ ਮੁਰੱਬੇ ਦੇ ਖਾਣ ਨਾਲ ਸਿਹਤ ਨੂੰ ਬਹੁਤ ਸਾਰੇ ਲਾਭ ਹੁੰਦੇ ਹਨ। ਇਹ ਖੂਨ, ਅੱਖਾਂ ਦੀ ਰੋਸ਼ਨੀ ਅਤੇ ਇਮਿਊਨੀਟੀ ਦਾ ਵਿਕਾਸ ਕਰਨ ਵਿਚ ਮਦਦ ਕਰਦਾ ਹੈ।  

ਆਂਵਲਾ ਦਾ ਮੁਰੱਬਾ ਖਾਣ ਨਾਲ ਹੋਣ ਵਾਲੇ ਫ਼ਾਇਦੇ...

1. ਚਮੜੀ ਲਈ ਫ਼ਾਇਦੇਮੰਦ
ਲੋਕ ਆਪਣੀ ਚਮੜੀ ਨੂੰ ਸੁੰਦਰ ਅਤੇ ਚਮਕਦਾਰ ਬਣਾਉਣ ਲਈ ਬਹੁਤ ਸਾਰੀਆਂ ਦਵਾਈਆਂ ਦੀ ਵਰਤੋਂ ਕਰਦੇ ਹਨ। ਜੇਕਰ ਰੋਜ਼ਾਨਾ 1 ਜਾਂ 2 ਆਂਵਲੇ ਦੇ ਮੁਰੱਬੇ ਦਾ ਸੇਵਨ ਕੀਤਾ ਜਾਵੇ ਤਾਂ ਚਮੜੀ ਚਮਕਦਾਰ ਅਤੇ ਸੁੰਦਰ ਹੋ ਜਾਂਦੀ ਹੈ। 

2. ਆਇਰਨ ਦੀ ਘਾਟ
ਔੌਰਤਾਂ 'ਚ ਆਇਰਨ ਦੀ ਕਮੀ ਬਹੁਤ ਪਾਈ ਜਾਂਦੀ ਹੈ। ਇਸੇ ਲਈ ਔਰਤਾਂ ਨੂੰ ਆਂਵਲੇ ਦੇ ਮੁਰੱਬੇ ਦਾ ਸੇਵਨ ਕਰਨਾ ਚਾਹੀਦਾ ਹੈ, ਜਿਸ ਨਾਲ ਸਰੀਰ ’ਚ ਆਇਰਨ ਦੀ ਘਾਟ ਪੂਰੀ ਹੋ ਜਾਂਦੀ ਹੈ। 

3. ਖੂਨ ਦੀ ਘਾਟ
ਸਰੀਰ 'ਚ ਖੂਨ ਦੀ ਘਾਟ ਨੂੰ ਦੂਰ ਕਰਨ ਲਈ ਆਂਵਲੇ ਦਾ ਮੁਰੱਬਾ ਫ਼ਾਇਦੇਮੰਦ ਹੁੰਦਾ ਹੈ। ਜਿਨ੍ਹਾਂ ਲੋਕਾਂ 'ਚ ਖੂਨ ਦੀ ਘਾਟ ਹੁੰਦੀ ਹੈ, ਉਨ੍ਹਾਂ ਲਈ ਆਂਵਲੇ ਦਾ ਮੁਰੱਬਾ ਬਹੁਤ ਵਧੀਆ ਹੈ।

4. ਢਿੱਡ ਦੀਆਂ ਸਮੱਸਿਆਵਾਂ
ਜੇਕਰ ਤੁਹਾਨੂੰ ਘਾਟ ਦੀ ਕੋਈ ਸਮੱਸਿਆ ਹੈ ਤਾਂ ਤੁਸੀਂ ਰੋਜ਼ਾਨਾ ਆਂਵਲੇ ਦੇ ਮੁਰੱਬੇ ਦਾ ਸੇਵਨ ਕਰੋ। ਇਸ ਨਾਲ ਘਾਟ ਦੀਆਂ ਸਮੱਸਿਆਵਾਂ ਦੂਰ ਹੋ ਜਾਂਦੀਆਂ ਹਨ। ਇਹ ਮੁਰੱਬਾ ਜਿਗਰ ਲਈ ਬਹੁਤ ਫ਼ਾਇਦੇਮੰਦ ਹੈ। ਬਦਹਜ਼ਮੀ ਅਤੇ ਘਾਟ ਦਾ ਭਾਰੀਪਨ ਮਹਿਸੂਸ ਹੋਣ 'ਤੇ ਰੋਜ਼ਾਨਾ ਆਂਵਲੇ ਦੇ ਮੁਰੱਬੇ ਦਾ ਸੇਵਨ ਕਰੋ।

5. ਮੁਹਾਸੇ ਅਤੇ ਦਾਗ ਧੱਬੇ 
ਬਹੁਤ ਸਾਰੇ ਲੋਕ ਅਜਿਹੇ ਹਨ, ਜਿਨ੍ਹਾਂ ਦੇ ਚਿਹਰੇ ’ਤੇ ਮੁਹਾਸੇ ਅਤੇ ਦਾਗ ਧੱਬੇ ਹਨ। ਦਾਗ ਧੱਬਿਆਂ ਤੋਂ ਛੁਟਕਾਰਾ ਪਾਉਣ ਲਈ ਉਹ ਕਈ ਤਰ੍ਹਾਂ ਦੀਆਂ ਕ੍ਰੀਮਾਂ ਦੀ ਵਰਤੋਂ ਕਰਦੇ ਹਨ, ਜਿਸ ਠੀਕ ਨਹੀਂ ਹੁੰਦੇ। ਅਜਿਹੇ ਲੋਕਾਂ ਨੂੰ ਆਂਵਲੇ ਦਾ ਮੁਰੱਬਾ ਖਾਣਾ ਚਾਹੀਦਾ ਹੈ, ਜਿਸ ਨਾਲ ਮੁਹਾਸੇ ਅਤੇ ਦਾਗ ਧੱਬਿਆਂ ਤੋਂ ਛੁਟਕਾਰਾ ਮਿਲ ਜਾਂਦਾ ਹੈ।

6. ਜੋੜਾਂ ਦੇ ਦਰਦ
ਗਠੀਆ ਅਤੇ ਸੋਜ ਦਾ ਇਲਾਜ ਕਰਨ ਲਈ ਆਂਵਲੇ ਦੇ ਮੁਰੱਬੇ ਦਾ ਉਪਯੋਗ ਕੀਤਾ ਜਾ ਸਕਦਾ ਹੈ। ਇਹ ਗੋਡਿਆਂ ਅਤੇ ਜੋੜਾਂ ਦੇ ਦਰਦ ਤੋਂ ਛੁਟਕਾਰਾ ਦਿਵਾਉਂਦਾ ਹੈ। ਜੋੜਾਂ ਦੇ ਦਰਦ ਨੂੰ ਠੀਕ ਕਰਨ ਲਈ ਆਂਵਲੇ ਦੇ ਮੁਰੱਬੇ ਨੂੰ ਦਿਨ 'ਚ 2 ਵਾਰ ਖਾ ਸਕਦੇ ਹੋ।

7. ਰੋਗ ਪ੍ਰਤੀਰੋਧਕ ਸ਼ਮਤਾ ਵਧਾਵੇ
ਆਂਵਲੇ ਦਾ ਮੁਰੱਬਾ ਰੋਗ ਪ੍ਰਤੀਰੋਧਕ ਸ਼ਮਤਾ ਵਧਾਉਣ ਲਈ ਸਹਾਇਕ ਹੁੰਦਾ ਹੈ। ਇਸ 'ਚ ਵਿਟਾਮਿਨ-ਸੀ ਕਾਫੀ ਮਾਤਰਾ 'ਚ ਹੁੰਦਾ ਹੈ। ਇਸ 'ਚ ਐਂਟੀਆਕਸੀਡੈਂਟ ਗੁਣ ਵੀ ਹੁੰਦੇ ਹਨ, ਜੋ ਰੋਗ ਪ੍ਰਤੀਰੋਧਕ ਸ਼ਮਤਾ ਨੂੰ ਵਧਾਉਣ ਲਈ ਫਾਇਦੇਮੰਦ ਹਨ।

6. ਗਰਭ ਅਵਸਥਾ 'ਚ ਫ਼ਾਇਦੇਮੰਦ
ਗਰਭ ਅਵਸਥਾ 'ਚ ਆਂਵਲੇ ਦੇ ਮੁਰੱਬੇ ਦਾ ਸੇਵਨ ਕੀਤਾ ਜਾਵੇ ਤਾਂ ਮਾਂ ਅਤੇ ਬੱਚੇ ਦੋਵਾਂ ਦੀ ਸਿਹਤ ਠੀਕ ਰਹਿੰਦੀ ਹੈ। ਗਰਭ ਅਵਸਥਾ 'ਚ ਹਾਰਮੋਨ ਪਰਿਵਰਤਨ ਹੋਣ ਨਾਲ ਵਾਲ ਝੜਨ ਦੀ ਸਮੱਸਿਆ ਹੋ ਜਾਂਦੀ ਹੈ। ਆਂਵਲੇ ਦੇ ਮੁਰੱਬੇ ਦਾ ਸੇਵਨ ਕਰਨ ਨਾਲ ਇਹ ਸਮੱਸਿਆ ਨਹੀਂ ਹੁੰਦੀ ।


rajwinder kaur

Content Editor

Related News