ਸਰੀਰ ਲਈ ਲਾਹੇਵੰਦ ਹੁੰਦੈ ਹਲਦੀ ਵਾਲਾ ਪਾਣੀ, ਵਰਤੋਂ ਕਰਨ ’ਤੇ ‘ਗਠੀਏ’ ਲਣੇ ਇਨ੍ਹਾਂ ਰੋਗਾਂ ਤੋਂ ਮਿਲੇਗੀ ਨਿਜ਼ਾਤ

10/22/2021 4:29:55 PM

ਜਲੰਧਰ (ਬਿਊਰੋ) - ਹਲਦੀ ਦਾ ਇਸਤੇਮਾਲ ਖਾਣ ਦੇ ਸਵਾਦ ਅਤੇ ਰੰਗ ਨੂੰ ਵਧਾਉਣ ਦੇ ਲਈ ਕੀਤਾ ਜਾਂਦਾ ਹੈ। ਆਯੁਰਵੈਦ ਵਿਚ ਵੀ ਹਲਦੀ ਨੂੰ ਬਹੁਤ ਮਹੱਤਵਪੂਰਣ ਮੰਨਿਆ ਜਾਂਦਾ ਹੈ। ਹਲਦੀ ਨਾ ਸਿਰਫ਼ ਖਾਣੇ ਦਾ ਸੁਆਦ ਵਧਾਉਂਦੀ ਹੈ ਸਗੋਂ ਇਹ ਸਰੀਰ ਦੀਆਂ ਕਈ ਸਮੱਸਿਆਵਾਂ ਤੋਂ ਵੀ ਦੂਰ ਰੱਖਦੀ ਹੈ। ਇਹ ਸਾਡੀ ਸਿਹਤ ਲਈ ਬਹੁਤ ਫ਼ਾਇਦੇਮੰਦ ਹੁੰਦੀ ਹੈ। ਹਲਦੀ ਵਿਚ ਐਂਟੀਬਾਇਓਟਕ ਦੀ ਭਰਪੂਰ ਮਾਤਰਾ ਹੁੰਦੀ ਹੈ, ਜੋ ਕਿਸੇ ਵੀ ਤਰ੍ਹਾਂ ਦੇ ਇਨਫੈਕਸ਼ਨ ਤੋਂ ਸਾਡੇ ਸਰੀਰ ਨੂੰ ਬਚਾਉਣ ਵਿਚ ਸਹਾਇਕ ਹੁੰਦੇ ਹਨ। ਜਿਵੇਂ ਹਲਦੀ ਦਾ ਦੁੱਧ ਪੀਣਾ ਸਿਹਤ ਲਈ ਲਾਹੇਵੰਦ ਮੰਨਿਆ ਜਾਂਦਾ ਹੈ, ਉਸੇ ਤਰ੍ਹਾਂ ਹਲਦੀ ਦਾ ਪਾਣੀ ਪੀਣਾ ਵੀ ਸਿਹਤ ਲਈ ਬੇਹੱਦ ਫ਼ਾਇਦੇਮੰਦ ਹੁੰਦਾ ਹੈ। ਅੱਜ ਅਸੀਂ ਤੁਹਾਨੂੰ ਹਲਦੀ ਵਾਲਾ ਪਾਣੀ ਪੀਣ ਨਾਲ ਹੋਣ ਵਾਲੇ ਫ਼ਾਇਦਿਆਂ ਬਾਰੇ ਦੱਸਣ ਜਾ ਰਹੇ ਹਾਂ।

ਹਲਦੀ ਵਾਲਾ ਪਾਣੀ ਪੀਣ ਦੇ ਫ਼ਾਇਦੇ...

1. ਦਿਮਾਗ ਨੂੰ ਕਰੇ ਤੇਜ਼ 
ਹਲਦੀ ਵਾਲਾ ਗਰਮ ਪਾਣੀ ਦਿਮਾਗ ਲਈ ਬਹੁਤ ਜ਼ਿਆਦਾ ਫ਼ਾਇਦੇਮੰਦ ਮੰਨਿਆ ਜਾਂਦਾ ਹੈ। ਸਵੇਰ ਦੇ ਸਮੇਂ ਗੁਨਗੁਨਾ ਹਲਦੀ ਵਾਲਾ ਪਾਣੀ ਪੀਣ ਨਾਲ ਦਿਮਾਗ ਤੇਜ਼ ਅਤੇ ਐਕਟਿਵ ਰਹਿੰਦਾ ਹੈ। 

2. ਗਠੀਏ 'ਚ ਫ਼ਾਇਦੇਮੰਦ
ਗਠੀਏ ਦੇ ਰੋਗੀ ਲਈ ਹਲਦੀ ਦੀ ਵਰਤੋਂ ਕਰਨਾ ਫ਼ਾਇਦੇਮੰਦ ਹੈ। ਇਸ ਲਈ ਗਠੀਏ ਦੇ ਰੋਗੀ ਨੂੰ ਰੋਜ਼ਾਨਾ ਹਲਦੀ ਦੇ ਪਾਣੀ ਦੀ ਵਰਤੋਂ ਕਰਨੀ ਚਾਹੀਦੀ ਹੈ।

ਪੜ੍ਹੋ ਇਹ ਵੀ ਖ਼ਬਰ - Health Tips:ਆਇਓਡੀਨ ਦੀ ਘਾਟ ਹੋਣ ’ਤੇ ਵਿਖਾਈ ਦਿੰਦੇ ਨੇ ਕਈ ਲੱਛਣ, ਦੂਰ ਕਰਨ ਲਈ ‘ਦਹੀਂ’ ਸਣੇ ਖਾਓ ਇਹ ਚੀਜ਼ਾਂ

3. ਸਰੀਰ ਦੀ ਸੋਜ ਕਰੇ ਘੱਟ 
ਹਲਦੀ ਵਾਲਾ ਪਾਣੀ ਸਰੀਰ ਦੀ ਸੋਜ ਠੀਕ ਕਰਨ 'ਚ ਵੀ ਮਦਦ ਕਰਦਾ ਹੈ। ਸਰੀਰ 'ਚ ਕਿਸੇ ਵੀ ਤਰ੍ਹਾਂ ਦੀ ਸੋਜ ਠੀਕ ਨਾ ਹੁੰਦੀ ਹੋਵੇ ਤਾਂ ਹਲਦੀ ਵਾਲਾ ਪਾਣੀ ਪੀਣਾ ਚਾਹੀਦਾ ਹੈ। ਇਸ ਨਾਲ ਸਰੀਰ ਨੂੰ ਰਾਹਤ ਮਿਲਦੀ ਹੈ। 

4. ਹਲਦੀ ਦੇ ਪਾਣੀ 'ਚ ਨਿੰਬੂ ਅਤੇ ਸ਼ਹਿਦ ਦੀ ਕਰੋ ਵਰਤੋਂ 
ਹਲਦੀ ਦੇ ਪਾਣੀ 'ਚ ਨਿੰਬੂ ਅਤੇ ਸ਼ਹਿਦ ਮਿਲਾ ਕੇ ਪੀਣ ਨਾਲ ਸਰੀਰ 'ਚ ਜਮ੍ਹਾ ਹੋਏ ਜ਼ਹਿਰੀਲੇ ਪਦਾਰਥ ਬਾਹਰ ਨਿਕਲ ਜਾਂਦੇ ਹਨ। ਹਲਦੀ 'ਚ ਮੌਜੂਦ ਫਰੀ ਰੈਡਿਕਸ ਹੈਲਥ ਨਾਲ ਖ਼ੂਬਸੂਰਤੀ ਵੀ ਵਧਾਉਂਦੇ ਹਨ। 

5. ਸ਼ੂਗਰ 'ਚ ਫ਼ਾਇਦੇਮੰਦ
ਹਲਦੀ 'ਚ ਗਲੂਕੋਜ਼ ਦੀ ਮਾਤਰਾ ਘੱਟ ਹੁੰਦੀ ਹੈ, ਜੋ ਸ਼ੂਗਰ ਦੇ ਰੋਗੀ ਲਈ ਲਾਭਕਾਰੀ ਹੈ।

ਪੜ੍ਹੋ ਇਹ ਵੀ ਖ਼ਬਰ - Health Tips : ਤੇਜ਼ੀ ਨਾਲ ਫ਼ੈਲ ਰਹੇ ਡੇਂਗੂ ਦੇ ‘ਸਿਰ ਦਰਦ’ ਸਣੇ ਜਾਣੋ ਮੁੱਖ ਲੱਛਣ, ਬਚਣ ਲਈ ਅਪਣਾਓ ਇਹ ਤਰੀਕੇ

6. ਚਮੜੀ 'ਚ ਨਿਖ਼ਾਰ
ਹਲਦੀ ਅਤੇ ਕਾਲੇ ਤਿਲ ਨੂੰ ਬਰਾਬਰ ਮਾਤਰਾ 'ਚ ਪੀਸ ਕੇ ਪੇਸਟ ਬਣਾ ਕੇ ਲਗਾਉਣ ਨਾਲ ਚਮੜੀ 'ਚ ਨਿਖ਼ਾਰ ਆਉਂਦਾ ਹੈ। 

7. ਖੂਨ ਗਾੜ੍ਹਾ ਹੋਣ ਤੋਂ ਬਚਾਏ 
ਹਲਦੀ 'ਚ ਮੌਜੂਦ ਐਂਟੀ-ਆਕਸੀਡੈਂਟਸ ਡਾਇਜੇਸ਼ਨ ਵਧੀਆ ਹੁੰਦਾ ਹੈ। ਹਲਦੀ ਖੂਨ ਨੂੰ ਗਾੜ੍ਹਾ ਹੋਣ ਤੋਂ ਬਚਾਉਂਦੀ ਹੈ। ਇਸ ਨਾਲ ਹਾਟ ਅਟੈਕ ਦੀ ਸੰਭਾਵਨਾ ਘੱਟ ਹੁੰਦੀ ਹੈ। 

ਪੜ੍ਹੋ ਇਹ ਵੀ ਖ਼ਬਰ - Health Tips : ਦਵਾਈ ਦੇ ਰੂਪ ’ਚ ਕਰੋ ‘ਇਸਬਗੋਲ’ ਦੀ ਵਰਤੋਂ, ਬਵਾਸੀਰ ਸਣੇ ਇਨ੍ਹਾਂ ਬੀਮਾਰੀਆਂ ਤੋਂ ਮਿਲੇਗੀ ਰਾਹਤ

8. ਬਲਾਕੇਜ ਦੀ ਸਮੱਸਿਆ ਨੂੰ ਦੂਰ ਕਰੇ
ਸਰੀਰ 'ਚ ਕਿਸੇ ਵੀ ਅੰਗ ਦੀ ਬਲਾਕੇਜ ਨੂੰ ਦੂਰ ਕਰਨ ਲਈ ਹਲਦੀ ਦਾ ਪਾਣੀ ਫ਼ਾਇਦੇਮੰਦ ਸਾਬਤ ਹੁੰਦਾ ਹੈ।
 

rajwinder kaur

This news is Content Editor rajwinder kaur