ਰੋਜ਼ਾਨਾ ਚੁਕੰਦਰ ਦਾ ਜੂਸ ਪੀਣ ਵਾਲੇ ਹੋ ਜਾਓ ਸਾਵਧਾਨ, ਕਿਡਨੀ ਸਟੋਨ ਸਣੇ ਹੋ ਸਕਦੀਆਂ ਨੇ ਇਹ ਸਮੱਸਿਆਵਾਂ

Friday, Oct 28, 2022 - 05:24 PM (IST)

ਰੋਜ਼ਾਨਾ ਚੁਕੰਦਰ ਦਾ ਜੂਸ ਪੀਣ ਵਾਲੇ ਹੋ ਜਾਓ ਸਾਵਧਾਨ, ਕਿਡਨੀ ਸਟੋਨ ਸਣੇ ਹੋ ਸਕਦੀਆਂ ਨੇ ਇਹ ਸਮੱਸਿਆਵਾਂ

ਨਵੀਂ ਦਿੱਲੀ-ਚੁਕੰਦਰ ਦਾ ਜੂਸ ਕਈ ਤਰ੍ਹਾਂ ਦੇ ਪੌਸ਼ਕ ਤੱਤਾਂ ਨਾਲ ਭਰਪੂਰ ਹੁੰਦਾ ਹੈ ਜੋ ਸਰੀਰ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ। ਪਰ ਇਹ ਹਰ ਕਿਸੇ ਲਈ ਫ਼ਾਇਦੇਮੰਦ ਨਹੀਂ ਹੁੰਦਾ। ਅਜਿਹਾ ਇਸ ਲਈ ਕਿਉਂਕਿ ਚੁਕੰਦਰ ਵਿੱਚ ਆਕਸੀਟੇਲ ਦੀ ਮਾਤਰਾ ਜ਼ਿਆਦਾ ਹੁੰਦੀ ਹੈ ਜੋ ਸਰੀਰ ਨੂੰ ਕਈ ਤਰ੍ਹਾਂ ਨਾਲ ਨੁਕਸਾਨ ਪਹੁੰਚਾਉਣ ਦਾ ਕੰਮ ਕਰਦੀ ਹੈ। ਇਸ ਲਈ ਚੁਕੰਦਰ ਦਾ ਸੇਵਨ ਸੀਮਤ ਮਾਤਰਾ ਵਿਚ ਕਰਨਾ ਚਾਹੀਦਾ ਹੈ। ਉਧਰ ਜੇਕਰ ਤੁਸੀਂ ਰੋਜ਼ਾਨਾ ਚੁਕੰਦਰ ਦੇ ਜੂਸ ਦਾ ਸੇਵਨ ਕਰਦੇ ਹੋ ਤਾਂ ਤੁਹਾਡੀ ਸਿਹਤ ਨੂੰ ਨੁਕਸਾਨ ਹੋ ਸਕਦਾ ਹੈ। ਆਓ ਤੁਹਾਨੂੰ ਦੱਸਦੇ ਹਾਂ ਕਿ ਚੁਕੰਦਰ ਦਾ ਜੂਸ ਪੀਣ ਦੇ ਕੀ ਨੁਕਸਾਨ ਹੋ ਸਕਦੇ ਹਨ?

PunjabKesari
ਚੁਕੰਦਰ ਦਾ ਜੂਸ ਪੀਣ ਦੇ ਨੁਕਸਾਨ
ਕਿਡਨੀ ਸਟੋਨ ਦਾ ਖਤਰਾ

ਚੁਕੰਦਰ ਵਿੱਚ ਆਕਸੀਲੇਟ ਭਰਪੂਰ ਮਾਤਰਾ ਵਿੱਚ ਹੁੰਦਾ ਹੈ ਜੋ ਪੱਥਰੀ ਦਾ ਕਾਰਨ ਬਣ ਸਕਦਾ ਹੈ। ਉਧਰ  ਜੇਕਰ ਤੁਹਾਨੂੰ ਪਹਿਲਾਂ ਤੋਂ ਹੀ ਪੱਥਰੀ ਦੀ ਸਮੱਸਿਆ ਹੈ ਤਾਂ ਤੁਹਾਨੂੰ ਚੁਕੰਦਰ ਜਾਂ ਇਸ ਦੇ ਜੂਸ ਦਾ ਸੇਵਨ ਬੰਦ ਕਰ ਦੇਣਾ ਚਾਹੀਦਾ ਹੈ। ਅਜਿਹਾ ਇਸ ਲਈ ਕਿਉਂਕਿ ਚੁਕੰਦਰ ਵਿੱਚ ਪਾਇਆ ਜਾਣ ਵਾਲਾ ਆਕਸਲੇਟ ਕਿਡਨੀ ਸਟੋਨ ਨੂੰ ਜ਼ਿਆਦਾ ਵਧਾ ਸਕਦਾ ਹੈ। ਇਸ ਲਈ ਕਿਡਨੀ ਦੀ ਬੀਮਾਰੀ ਤੋਂ ਪੀੜਤ ਲੋਕਾਂ ਨੂੰ ਚੁਕੰਦਰ ਦਾ ਸੇਵਨ ਨਹੀਂ ਕਰਨਾ ਚਾਹੀਦਾ।

PunjabKesari
ਢਿੱਡ ਹੋ ਸਕਦੈ ਖਰਾਬ
ਚੁਕੰਦਰ ਵਿੱਚ ਨਾਈਟ੍ਰੇਟ ਹੁੰਦਾ ਹੈ ਜੋ ਢਿੱਡ ਲਈ ਸਹੀ ਨਹੀਂ ਹੈ। ਇਸ ਲਈ ਜੇਕਰ ਤੁਹਾਡਾ ਢਿੱਡ ਖਰਾਬ ਹੈ ਤਾਂ ਭੁੱਲ ਕੇ ਵੀ ਚੁਕੰਦਰ ਦਾ ਸੇਵਨ ਨਾ ਕਰੋ। ਕਿਉਂਕਿ ਇਸ ਨਾਲ ਤੁਹਾਡੀ ਸਮੱਸਿਆ ਵੱਧ ਸਕਦੀ ਹੈ।
ਲੀਵਰ ਨੂੰ ਨੁਕਸਾਨ
ਚੁਕੰਦਰ ਦਾ ਸੇਵਨ ਕਰਨ ਨਾਲ ਲੀਵਰ ਦੀ ਸਮੱਸਿਆ ਹੋ ਸਕਦੀ ਹੈ। ਅਜਿਹਾ ਇਸ ਲਈ ਕਿਉਂਕਿ ਚੁਕੰਦਰ ਵਿੱਚ ਕਾਪਰ, ਆਇਰਨ, ਫਾਸਫੋਰਸ, ਮੈਗਨੀਸ਼ੀਅਮ ਹੁੰਦਾ ਹੈ ਜੋ ਕਿ ਲੀਵਰ ਨੂੰ ਨੁਕਸਾਨ ਪਹੁੰਚਾਉਣ ਦਾ ਕੰਮ ਕਰਦੇ ਹਨ। ਇੰਨਾ ਹੀ ਨਹੀਂ ਜੇਕਰ ਤੁਸੀਂ ਚੁਕੰਦਰ ਦਾ ਜੂਸ ਜ਼ਿਆਦਾ ਪੀਂਦੇ ਹੋ ਤਾਂ ਇਸ ਨਾਲ ਤੁਹਾਨੂੰ ਹੱਡੀਆਂ ਨਾਲ ਜੁੜੀਆਂ ਸਮੱਸਿਆਵਾਂ ਵੀ ਹੋ ਸਕਦੀਆਂ ਹਨ।


author

Aarti dhillon

Content Editor

Related News