ਸ਼ੂਗਰ ਤੇ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਦੀ ਹੈ ‘ਮੂੰਗੀ ਦੀ ਦਾਲ’, ਜਾਣੋ ਹੋਰ ਵੀ ਬੇਮਿਸਾਲ ਫ਼ਾਇਦੇ

03/14/2022 6:02:38 PM

ਜਲੰਧਰ (ਬਿਊਰੋ) - ਹਰੇਕ ਦਾਲ ’ਚ ਕੋਈ ਨਾ ਕੋਈ ਪੌਸ਼ਟਿਕ ਗੁਣ ਜ਼ਰੂਰ ਹੁੰਦਾ ਹੈ। ਮੂੰਗੀ ਦੀ ਦਾਲ 'ਚ ਪੋਟਾਸ਼ੀਅਮ, ਮੈਗਨੀਸ਼ੀਅਮ, ਕਾਪਰ, ਜ਼ਿੰਕ ਅਤੇ ਵਿਟਾਮਿਨਸ ਮੌਜੂਦ ਹੁੰਦੇ ਹਨ। ਇਹੀ ਵਜ੍ਹਾ ਹੈ ਕਿ ਵਧਦੇ ਬੱਚੇ ਨੂੰ ਦਾਲ ਦੀ ਜ਼ਿਆਦਾ ਤੋਂ ਜ਼ਿਆਦਾ ਵਰਤੋਂ ਕਰਵਾਉਣ ਦੀ ਸਲਾਹ ਦਿੱਤੀ ਜਾਂਦੀ ਹੈ। ਸਾਰੀਆਂ ਦਾਲਾਂ 'ਚੋਂ ਮੂੰਗੀ ਦੀ ਦਾਲ ਨੂੰ ਸਿਹਤ ਲਈ ਸਭ ਤੋਂ ਜ਼ਿਆਦਾ ਫ਼ਾਇਦੇਮੰਦ ਮੰਨਿਆ ਜਾਂਦਾ ਹੈ। ਬੀਮਾਰ ਹੋਣ ’ਤੇ ਡਾਕਟਰ ਇਸ ਦਾਲ ਦਾ ਸੇਵਨ ਕਰਨ ਦੀ ਸਲਾਹ ਦਿੰਦੇ ਹਨ, ਕਿਉਂਕਿ ਜਲਦੀ ਨਾਲ ਪਚ ਜਾਂਦੀ ਹੈ। ਰੋਜ਼ਾਨਾ ਇਸ ਦਾਲ ਦੀ ਵਰਤੋਂ ਕਰਨ ’ਤੇ ਸਿਹਤ ਨੂੰ ਕਈ ਫ਼ਾਇਦੇ ਹੁੰਦੇ ਹਨ, ਜਿਵੇਂ....

ਮੂੰਗੀ ਦੀ ਦਾਲ ਖਾਣ ਦੇ ਫ਼ਾਇਦੇ 

ਟਾਇਫਾਇਡ ਤੋਂ ਦੇਵੇ ਛੁਟਕਾਰਾ 
ਮੂੰਗੀ ਦੀ ਦਾਲ ਟਾਇਫਾਇਡ ਦੀ ਸਮੱਸਿਆ ਤੋਂ ਛੁਟਕਾਰਾ ਦਿਵਾਉਣ 'ਚ ਲਾਹੇਵੰਦ ਹੁੰਦੀ ਹੈ। ਟਾਇਫਾਇਡ ਹੋਣ 'ਤੇ ਇਸ ਦਾ ਸੇਵਨ ਵੱਧ ਤੋਂ ਵੱਧ ਕਰਨਾ ਚਾਹੀਦਾ ਹੈ, ਜਿਸ ਨਾਲ ਤੁਹਾਨੂੰ ਰਾਹਤ ਮਿਲੇਗੀ। 

ਕਬਜ਼ ਦੀ ਸਮੱਸਿਆ ਨੂੰ ਕਰੇ ਦੂਰ 
ਮੂੰਗੀ ਦੀ ਦਾਲ ਕਬਜ਼ ਦੀ ਸਮੱਸਿਆ ਤੋਂ ਛੁਟਕਾਰਾ ਦਿਵਾਉਣ 'ਚ ਬੇਹੱਦ ਲਾਹੇਵੰਦ ਹੁੰਦੀ ਹੈ। ਦਾਲ ਦੀ ਖਿਚੜੀ ਖਾਣ ਨਾਲ ਕਬਜ਼ ਦੀ ਸਮੱਸਿਆ ਦੂਰ ਹੋ ਜਾਂਦੀ ਹੈ। ਇਸ ਲਈ ਕਬਜ਼ ਤੋਂ ਪ੍ਰੇਸ਼ਾਨ ਲੋਕਾਂ ਨੂੰ ਰੋਜ਼ਾਨਾ ਇਸ ਦੀ ਵਰਤੋਂ ਕਰਨੀ ਚਾਹੀਦੀ ਹੈ।

ਦਾਦ ਦੀ ਸਮੱਸਿਆ ਦੂਰ ਕਰੇ
ਜੇ ਤੁਹਾਨੂੰ ਦਾਦ, ਖਾਜ-ਖੁਜਲੀ ਦੀ ਸਮੱਸਿਆ ਹੈ ਤਾਂ ਮੂੰਗੀ ਦੀ ਦਾਲ ਨੂੰ ਛਿਲਕੇ ਸਮੇਤ ਪੀਸ ਲਵੋ। ਇਸ ਲੇਪ ਨੂੰ ਪ੍ਰਭਾਵਿਤ ਥਾਂਵਾ 'ਤੇ ਲਗਾਉਣ ਨਾਲ ਫ਼ਾਇਦਾ ਹੁੰਦਾ ਹੈ।

ਢਿੱਡ ਲਈ ਫ਼ਾਇਦੇਮੰਦ 
ਪੀਲੀ ਮੂੰਗ ਦੀ ਦਾਲ ਆਸਾਨੀ ਨਾਲ ਪਚ ਜਾਂਦੀ ਹੈ ਅਤੇ ਇਸ ਨੂੰ ਖਾਣ ਨਾਲ ਗੈਸ, ਐਸੀਡਿਟੀ ਆਦਿ ਦੀ ਸਮੱਸਿਆ ਵੀ ਨਹੀਂ ਹੁੰਦੀ।

ਕਮਜ਼ੋਰੀ ਨੂੰ ਕਰੇ ਦੂਰ
ਸਰੀਰ 'ਚ ਆਈ ਕਮਜ਼ੋਰੀ ਤੋਂ ਰਾਹਤ ਦਿਵਾਉਣ 'ਚ ਮੂੰਗੀ ਦੀ ਦਾਲ ਮਦਦਗਾਰ ਸਾਬਤ ਹੁੰਦੀ ਹੈ। ਕਿਸੇ ਵੀ ਬੀਮਾਰੀ ਤੋਂ ਬਾਅਦ ਸਰੀਰ ਕਮਜ਼ੋਰ ਹੋ ਜਾਂਦਾ ਹੈ। ਮੂੰਗ ਦੀ ਦਾਲ ਖਾਣ ਨਾਲ ਸਰੀਰ ਨੂੰ ਤਾਕਤ ਮਿਲਦੀ ਹੈ।

ਸ਼ੂਗਰ ਨੂੰ ਰੱਖੇ ਕੰਟਰੋਲ 
ਮੂੰਗੀ ਦੀ ਦਾਲ ਦੀ ਵਰਤੋਂ ਕਰਨ ਨਾਲ ਸ਼ੂਗਰ ਕੰਟਰੋਲ 'ਚ ਰਹਿੰਦੀ ਹੈ। ਇਸ ਲਈ ਸ਼ੂਗਰ ਦੇ ਰੋਗੀਆਂ ਨੂੰ ਇਸ ਦਾ ਇਸਤੇਮਾਲ ਵੱਧ ਤੋਂ ਵੱਧ ਕਰਨਾ ਚਾਹੀਦਾ ਹੈ। 

ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰੇ
ਰੋਜ਼ਾਨਾ ਮੂੰਗੀ ਦੀ ਦਾਲ ਦੀ ਵਰਤੋਂ ਕਰਨ ਨਾਲ ਬਲੱਡ ਪ੍ਰੈਸ਼ਰ ਕੰਟਰੋਲ 'ਚ ਰਹਿੰਦਾ ਹੈ।


rajwinder kaur

Content Editor

Related News