ਖੁਰਾਕ ’ਚ ਜ਼ਰੂਰ ਸ਼ਾਮਲ ਕਰੋ ‘ਚੁਕੰਦਰ’, ਖੂਨ ਦੀ ਘਾਟ ਦੂਰ ਹੋਣ ਦੇ ਨਾਲ-ਨਾਲ ਹੋਣਗੇ ਕਈ ਫ਼ਾਇਦੇ

Monday, Jun 13, 2022 - 06:30 PM (IST)

ਖੁਰਾਕ ’ਚ ਜ਼ਰੂਰ ਸ਼ਾਮਲ ਕਰੋ ‘ਚੁਕੰਦਰ’, ਖੂਨ ਦੀ ਘਾਟ ਦੂਰ ਹੋਣ ਦੇ ਨਾਲ-ਨਾਲ ਹੋਣਗੇ ਕਈ ਫ਼ਾਇਦੇ

ਜਲੰਧਰ (ਬਿਊਰੋ) - ਚੁਕੰਦਰ ਇਕ ਅਜਿਹਾ ਫਲ ਹੈ, ਜੋ ਹਰੇਕ ਮੌਸਮ 'ਚ ਆਸਾਨੀ ਨਾਲ ਮਿਲ ਜਾਂਦਾ ਹੈ। ਬਹੁਤ ਸਾਰੇ ਲੋਕ ਅਜਿਹੇ ਹਨ, ਜੋ ਸਰੀਰ 'ਚ ਖੂਨ ਦੀ ਘਾਟ ਪੂਰੀ ਕਰਨ ਲਈ ਇਸ ਦਾ ਸੇਵਨ ਕਰਦੇ ਹਨ। ਖੂਨ ਵਧਾਉਣ ਤੋਂ ਇਲਾਵਾ ਚੁਕੰਦਰ ਖਾਣ ਨਾਲ ਵਾਲਾਂ ਦੀ ਚਮਕ ਵੱਧਣ ਸਮੇਤ ਸਰੀਰ ਨੂੰ ਕਈ ਤਰ੍ਹਾਂ ਦੇ ਫ਼ਾਇਦੇ ਹੁੰਦੇ ਹਨ। ਵਿਟਾਮਿਨਸ, ਖਨਿਜ, ਪੋਟਾਸ਼ੀਅਮ, ਫਾਸਫੋਰਸ, ਕੈਲਸ਼ੀਅਮ, ਸਲਫਰ, ਕਲੋਰੀਨ ਅਤੇ ਆਇਰਨ ਵਰਗੇ ਤੱਤਾਂ ਨਾਲ ਭਰਪੂਰ ਚੁਕੰਦਰ ਦਾ ਸੇਵਨ ਦਿਲ ਨੂੰ ਸਿਹਤਮੰਦ, ਸ਼ੂਗਰ ਅਤੇ ਭਾਰ ਘਟਾਉਣ 'ਚ ਵੀ ਮਦਦਗਾਰ ਹੈ। ਅੱਜ ਅਸੀਂ ਤੁਹਾਨੂੰ ਚੁਕੰਦਰ ਖਾਣ ਨਾਲ ਸਰੀਰ ਨੂੰ ਹੋਣ ਵਾਲੇ ਫ਼ਾਇਦਿਆਂ ਬਾਰੇ ਦੱਸਾਂਗੇ...

ਚੁਕੰਦਰ ਖਾਣ ਦੇ ਫ਼ਾਇਦੇ 

ਸ਼ੂਗਰ ਲਈ 'ਚ ਫ਼ਾਇਦੇਮੰਦ 
ਸ਼ੂਗਰ ਦੇ ਰੋਗੀਆਂ ਲਈ ਚੁਕੰਦਰ ਬਹੁਤ ਫ਼ਾਇਦੇਮੰਦ ਹੁੰਦੀ ਹੈ। ਇਸ ਦਾ ਸੇਵਨ ਕਰਨ ਨਾਲ ਸ਼ੂਗਰ ਦੇ ਪੱਧਰ ਨੂੰ ਕੰਟਰੋਲ ਕਰਨ ਮਦਦ ਮਿਲਦੀ ਹੈ। 

ਹੱਡੀਆਂ ਲਈ ਫ਼ਾਇਦੇਮੰਦ 
ਚੁਕੰਦਰ ਦੇ ਪੱਤਿਆਂ 'ਚ ਭਰਪੂਰ ਮਾਤਰਾ 'ਚ ਕੈਲਸ਼ੀਅਮ ਪਾਇਆ ਜਾਂਦਾ ਹੈ। ਇਹ ਸਰੀਰ ਦੀਆਂ ਹੱਡੀਆਂ ਨੂੰ ਮਜ਼ਬੂਤ ਕਰਨ 'ਚ ਲਾਹੇਵੰਦ ਹੁੰਦਾ ਹੈ। 

ਕਬਜ਼ ਨੂੰ ਕਰੇ ਦੂਰ 
ਜੇਕਰ ਤੁਹਾਨੂੰ ਕਬਜ਼ ਦੀ ਸ਼ਿਕਾਇਤ ਰਹਿੰਦੀ ਹੈ ਤਾਂ ਗਾਜਰ ਅਤੇ ਚੁਕੰਦਰ ਦਾ ਰਸ ਮਿਲਾ ਕੇ ਦਿਨ 'ਚ ਦੋ ਵਾਰ ਪੀਣਾ ਚਾਹੀਦਾ ਹੈ। ਅਜਿਹਾ ਕਰਨ ਨਾਲ ਕਬਜ਼ ਦੀ ਸ਼ਿਕਾਇਤ ਦੂਰ ਹੋ ਜਾਵੇਗੀ। 

ਭਾਰ ਘਟਾਉਣ 'ਚ ਸਹਾਇਕ 
ਚੁਕੰਦਰ 'ਚ ਐਂਟੀਆਕਸੀਡੈਂਟ ਭਰਪੂਰ ਮਾਤਰਾ 'ਚ ਹੁੰਦੇ ਹਨ ਅਤੇ ਕੈਲੋਰੀ ਦੀ ਮਾਤਰਾ ਘੱਟ ਹੁੰਦੀ ਹੈ। ਇਸ ਕਰਕੇ ਇਸ ਦਾ ਸੇਵਨ ਕਰਨ ਨਾਲ ਨਾ ਸਿਰਫ ਭਾਰ ਘੱਟ ਹੁੰਦਾ ਹੈ ਸਗੋਂ ਭਾਰ ਵੀ ਕੰਟਰੋਲ 'ਚ ਰਹਿੰਦਾ ਹੈ। 

ਬਲੱਡ ਪ੍ਰੈਸ਼ਰ ਰੱਖੇ ਕੰਟਰੋਲ 
ਚੁਕੰਦਰ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ 'ਚ ਵੀ ਸਹਾਇਕ ਹੁੰਦੀ ਹੈ। ਇਸ ਦੇ ਸੇਵਨ ਨਾਲ ਸਰੀਰ 'ਚ ਐਨਰਜੀ ਦਾ ਪੱਧਰ ਵੱਧਦਾ ਹੈ ਅਤੇ ਥਕਾਵਟ ਦੂਰ ਹੁੰਦੀ ਹੈ। 

ਤਣਾਅ ਨੂੰ ਰੱਖੇ ਦੂਰ 
ਚੁਕੰਦਰ 'ਚ ਉੱਚ ਨਾਈਟ੍ਰੇਟ ਹੁੰਦਾ ਹੈ, ਜਿਸ ਨਾਲ ਦਿਮਾਗ 'ਚ ਖੂਨ ਦਾ ਸੰਚਾਲਨ ਅਤੇ ਆਕਸੀਜ਼ਨ ਦੀ ਮਾਤਰਾ ਵੱਧ ਜਾਂਦੀ ਹੈ। ਇਸ ਨਾਲ ਨਾ ਸਿਰਫ ਦਿਮਾਗ ਤੇਜ਼ ਹੁੰਦਾ ਹੈ ਸਗੋਂ ਤਣਾਅ ਦੀ ਸਮੱਸਿਆ ਵੀ ਦੂਰ ਰਹਿੰਦੀ ਹੈ। 

ਦਿਲ ਨੂੰ ਰੱਖੇ ਸਿਹਤਮੰਦ 
ਚੁਕੰਦਰ 'ਚ ਪਾਏ ਜਾਣ ਵਾਲਾ ਨਾਈਟ੍ਰੇਟ ਨਾਮਕ ਰਸਾਇਣ ਖੂਨ ਦੇ ਦਬਾਅ ਨੂੰ ਘੱਟ ਕਰਦਾ ਹੈ ਅਤੇ ਇਸ 'ਚ ਮੌਜੂਦ ਬਿਊਟੇਨ ਨਾਂ ਦਾ ਤੱਤ ਖੂਨ ਨੂੰ ਜੰਮਣ ਤੋਂ ਰੋਕਦਾ ਹੈ। ਇਸ ਨਾਲ ਤੁਸੀਂ ਦਿਲ ਦੇ ਰੋਗ, ਹਾਈਪਰਟੈਨਸ਼ਨ, ਸਟਰੋਕ ਅਤੇ ਹਾਰਟ ਅਟੈਕ ਵਰਗੀਆਂ ਬੀਮਾਰੀਆਂ ਦੂਰ ਹੁੰਦੀਆਂ ਹਨ। 

ਗਰਭਵਤੀ ਜਨਾਨੀਆਂ ਲਈ ਫ਼ਾਇਦੇਮੰਦ 
ਗਰਭਵਤੀ ਜਨਾਨੀਆਂ ਲਈ ਚੁਕੰਦਰ ਕਾਫੀ ਫ਼ਾਇਦੇਮੰਦ ਸਾਬਤ ਹੁੰਦਾ ਹੈ। ਇਹ ਖੂਨ 'ਚ ਹੀਮੋਗਲੋਬਿਨ ਵਧਾਉਣ 'ਚ ਮਦਦ ਕਰਦਾ ਹੈ। ਗਰਭਵਤੀ ਮਹਿਲਾ ਨੂੰ ਸਰੀਰ 'ਚ ਆਇਰਨ ਦੀ ਮਾਤਰਾ ਵਧਾਉਣ ਲਈ ਚੁਕੰਦਰ ਦਾ ਰਸ ਪੀਣ ਦੀ ਸਲਾਹ ਦਿੱਤੀ ਜਾਂਦੀ ਹੈ। 

ਵਾਲਾਂ ਲਈ ਫ਼ਾਇਦੇਮੰਦ 
ਚੁਕੰਦਰ ਦੇ ਰਸ ਨੂੰ ਮਹਿੰਦੀ 'ਚ ਮਿਲਾ ਕੇ ਲਗਾਉਣ ਨਾਲ ਨਾ ਸਿਰਫ ਵਾਲਾਂ 'ਚ ਚਮਕ ਆਉਂਦੀ ਹੈ ਸਗੋਂ ਵਾਲਾਂ ਨੂੰ ਕੁਦਰਤੀ ਹਾਈਲਾਈਟ ਵੀ ਕੀਤੇ ਜਾਂਦੇ ਹਨ। 

ਸਿਕਰੀ ਤੋਂ ਦੇਵੇ ਛੁਟਕਾਰਾ 
ਚੁਕੰਦਰ ਦੇ ਰਸ 'ਚ ਸਿਰਕਾ ਮਿਲਾ ਕੇ ਰਾਤ ਨੂੰ ਸੌਣ ਤੋਂ ਪਹਿਲਾਂ ਸਿਰ 'ਤੇ ਲਗਾਓ। ਫਿਰ ਸਵੇਰੇ ਉੱਠ ਕੇ ਵਾਲਾਂ ਨੂੰ ਧੋ ਲਵੋ। ਹਫ਼ਤੇ 'ਚ 2 ਵਾਰ ਅਜਿਹਾ ਕਰਨ ਨਾਲ ਵਾਲਾਂ ਦੀ ਸਿਕਰੀ ਦੂਰ ਹੋ ਜਾਵੇਗੀ।

ਡਾਰਕ ਸਰਕਲਸ ਕਰੇ ਗਾਇਬ 
ਇਕ ਚਮਚ ਦੇ ਰਸ 'ਚ ਬਦਾਮ ਦੇ ਤੇਲ ਦੀਆਂ 5 ਬੂੰਦਾਂ ਮਿਲਾ ਕੇ ਅੱਖਾਂ ਦੇ ਨੇੜੇ ਲਗਾਓ। ਫਿਰ ਉਂਗਲੀਆਂ ਦੀ ਮਦਦ ਨਾਲ ਹਲਕੇ ਹੱਥਾਂ ਨਾਲ 5 ਮਿੰਟਾਂ ਤੱਕ ਅੱਖਾਂ ਨੇੜੇ ਮਸਾਜ ਕਰੋ। ਫਿਰ 30 ਮਿੰਟ ਬਾਅਦ ਠੰਡੇ ਪਾਣੀ ਨਾਲ ਧੋ ਲਵੋ। ਰੋਜ਼ਾਨਾ ਅਜਿਹਾ ਕਰਨ ਨਾਲ ਡਾਰਕ ਸਰਕਲਸ ਗਾਇਬ ਹੋ ਜਾਣਗੇ। 


author

rajwinder kaur

Content Editor

Related News