ਲੋਅ ਬਲੱਡ ਪ੍ਰੈਸ਼ਰ ਦੀ ਸਮੱਸਿਆ ਤੋਂ ਨਿਜ਼ਾਤ ਪਾਉਣ ਲਈ ਖੁਰਾਕ ''ਚ ਸ਼ਾਮਲ ਕਰੋ ਕੀਵੀ ਸਣੇ ਇਹ ਫਲ

02/16/2023 5:27:26 PM

ਨਵੀਂ ਦਿੱਲੀ-ਖਾਣ-ਪੀਣ ਅਤੇ ਜੀਵਨਸ਼ੈਲੀ ਦੀਆਂ ਗਲਤ ਆਦਤਾਂ ਕਾਰਨ ਬਹੁਤ ਸਾਰੇ ਲੋਕ ਲੋਅ ਬਲੱਡ ਪ੍ਰੈਸ਼ਰ ਦੀ ਸਮੱਸਿਆ ਨਾਲ ਜੂਝ ਰਹੇ ਹਨ। ਇਸ ਤੋਂ ਇਲਾਵਾ ਇਹ ਸਮੱਸਿਆ ਉਨ੍ਹਾਂ ਲੋਕਾਂ ਨੂੰ ਵੀ ਹੁੰਦੀ ਹੈ ਜੋ ਇਕ ਜਗ੍ਹਾ 'ਤੇ ਬੈਠ ਕੇ ਕਈ ਘੰਟੇ ਲਗਾਤਾਰ ਕੰਮ ਕਰਦੇ ਹਨ ਅਤੇ ਜਿਨ੍ਹਾਂ ਦੀ ਸਰੀਰਕ ਗਤੀਵਿਧੀ ਵੀ ਘੱਟ ਹੁੰਦੀ ਹੈ। ਬਲੱਡ ਪ੍ਰੈਸ਼ਰ ਉਦੋਂ ਘੱਟ ਹੁੰਦਾ ਹੈ ਜਦੋਂ ਸਰੀਰ 'ਚ ਬਲੱਡ ਪ੍ਰੈਸ਼ਰ ਦਾ ਪੱਧਰ 90/60 mg HG ਤੋਂ ਘੱਟ ਹੁੰਦਾ ਹੈ। ਅੱਜ ਇਹ ਸਮੱਸਿਆ ਸਿਰਫ਼ ਬਜ਼ੁਰਗਾਂ ਨੂੰ ਹੀ ਪ੍ਰਭਾਵਿਤ ਨਹੀਂ ਕਰ ਰਹੀ, ਸਗੋਂ ਨੌਜਵਾਨ ਵੀ ਇਸ ਸਮੱਸਿਆ ਤੋਂ ਪੀੜਤ ਹਨ। ਲੋਅ ਬਲੱਡ ਪ੍ਰੈਸ਼ਰ ਦੀ ਸਮੱਸਿਆ ਨੂੰ ਕੰਟਰੋਲ ਕਰਨ ਲਈ ਤੁਸੀਂ ਇਨ੍ਹਾਂ ਫਲਾਂ ਨੂੰ ਆਪਣੀ ਰੁਟੀਨ 'ਚ ਸ਼ਾਮਲ ਕਰ ਸਕਦੇ ਹੋ। ਤਾਂ ਆਓ ਜਾਣਦੇ ਹਾਂ ਉਨ੍ਹਾਂ ਬਾਰੇ...

ਇਹ ਵੀ ਪੜ੍ਹੋ-ਜਨਵਰੀ 'ਚ ਨਿਰਯਾਤ 6.58 ਫ਼ੀਸਦੀ ਡਿੱਗ ਕੇ 32.91 ਅਰਬ ਡਾਲਰ ਰਿਹਾ
ਅੰਗੂਰ
ਲੋਅ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਲਈ ਅੰਗੂਰ ਬਹੁਤ ਫ਼ਾਇਦੇਮੰਦ ਹੁੰਦੇ ਹਨ। ਇਸ 'ਚ ਪਾਏ ਜਾਣ ਵਾਲੇ ਪੋਸ਼ਕ ਤੱਤ ਖੂਨ ਦੀਆਂ ਨਾੜੀਆਂ ਨੂੰ ਆਰਾਮ ਦੇਣ 'ਚ ਮਦਦ ਕਰਦੇ ਹਨ। ਅਜਿਹੀ ਸਥਿਤੀ 'ਚ ਤੁਸੀਂ ਇਸ ਸਮੱਸਿਆ 'ਤੇ ਅੰਗੂਰ ਦਾ ਸੇਵਨ ਕਰ ਸਕਦੇ ਹੋ ਜਾਂ ਫਿਰ ਇਸ ਦਾ ਜੂਸ ਬਣਾ ਕੇ ਪੀ ਸਕਦੇ ਹੋ।

PunjabKesari
ਕੇਲਾ
ਇਨ੍ਹਾਂ ਲੋਕਾਂ ਲਈ ਵੀ ਕੇਲਾ ਬਹੁਤ ਫ਼ਾਇਦੇਮੰਦ ਹੁੰਦਾ ਹੈ। ਇਸ 'ਚ ਮੌਜੂਦ ਗੁਣ ਘੱਟ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਕੇ ਸਮੱਸਿਆ ਤੋਂ ਛੁਟਕਾਰਾ ਦਿਵਾਉਣ 'ਚ ਮਦਦ ਕਰਦੇ ਹਨ। ਲੋਅ ਬਲੱਡ ਪ੍ਰੈਸ਼ਰ ਦੀ ਸਮੱਸਿਆ 'ਚ ਤੁਸੀਂ ਕੇਲੇ ਨੂੰ ਆਪਣੀ ਰੋਜ਼ਾਨਾ ਦੀ ਰੁਟੀਨ 'ਚ ਸ਼ਾਮਲ ਕਰ ਸਕਦੇ ਹੋ।

ਇਹ ਵੀ ਪੜ੍ਹੋ-HDFC ਬਾਂਡ ਨਾਲ ਜੁਟਾਏਗੀ 25,000 ਕਰੋੜ ਰੁਪਏ
ਕੀਵੀ
ਕੀਵੀ ਦਾ ਸੇਵਨ ਤੁਸੀਂ ਲੋਅ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ਲਈ ਕਰ ਸਕਦੇ ਹੋ। ਇਸ 'ਚ ਅਜਿਹੇ ਗੁਣ ਵੀ ਹੁੰਦੇ ਹਨ ਜੋ ਬਲੱਡ ਪ੍ਰੈਸ਼ਰ ਨੂੰ ਘੱਟ ਕਰਨ 'ਚ ਮਦਦ ਕਰਦੇ ਹਨ। ਇੱਕ ਖੋਜ 'ਚ ਇਹ ਗੱਲ ਸਾਹਮਣੇ ਆਈ ਹੈ ਕਿ ਘੱਟ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਲਈ ਰੋਜ਼ਾਨਾ ਦੋ ਤੋਂ ਤਿੰਨ ਕੀਵੀ ਦਾ ਸੇਵਨ ਕਰਨਾ ਬਹੁਤ ਫ਼ਾਇਦੇਮੰਦ ਮੰਨਿਆ ਜਾਂਦਾ ਹੈ।

PunjabKesari
ਐਵੋਕਾਡੋ
ਇਸ 'ਚ ਫੈਟੀ ਐਸਿਡ, ਵਿਟਾਮਿਨ-ਬੀ ਕਾਫ਼ੀ ਮਾਤਰਾ 'ਚ ਪਾਇਆ ਜਾਂਦਾ ਹੈ। ਇਸ ਤੋਂ ਇਲਾਵਾ ਐਵੋਕਾਡੋ 'ਚ ਫੋਲੇਟ ਕਾਫ਼ੀ ਮਾਤਰਾ 'ਚ ਮੌਜੂਦ ਹੁੰਦਾ ਹੈ, ਇਹ ਲੋਅ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਲਈ ਬਹੁਤ ਫ਼ਾਇਦੇਮੰਦ ਮੰਨਿਆ ਜਾਂਦਾ ਹੈ। ਅਜਿਹੀ ਸਥਿਤੀ 'ਚ ਜੇਕਰ ਤੁਹਾਡਾ ਬਲੱਡ ਪ੍ਰੈਸ਼ਰ ਘੱਟ ਰਹਿੰਦਾ ਹੈ ਤਾਂ ਤੁਸੀਂ ਆਪਣੀ ਰੁਟੀਨ 'ਚ ਐਵੋਕਾਡੋ ਨੂੰ ਸ਼ਾਮਲ ਕਰ ਸਕਦੇ ਹੋ।

ਇਹ ਵੀ ਪੜ੍ਹੋ-SBI ਦੇ ਗਾਹਕਾਂ ਲਈ ਬੁਰੀ ਖ਼ਬਰ, ਲੋਨ ਲੈ ਕੇ ਗੱਡੀ-ਮਕਾਨ ਦਾ ਸੁਫ਼ਨਾ ਪੂਰਾ ਕਰਨਾ ਹੋਇਆ ਮਹਿੰਗਾ
ਸੰਤਰਾ
ਸੰਤਰੇ ਦਾ ਸੇਵਨ ਲੋਅ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਲਈ ਬਹੁਤ ਫ਼ਾਇਦੇਮੰਦ ਮੰਨਿਆ ਜਾਂਦਾ ਹੈ। ਇਸ 'ਚ ਕਈ ਅਜਿਹੇ ਪੋਸ਼ਕ ਤੱਤ ਮੌਜੂਦ ਹੁੰਦੇ ਹਨ ਜੋ ਲੋਅ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਲਈ ਬਹੁਤ ਫ਼ਾਇਦੇਮੰਦ ਹੁੰਦੇ ਹਨ। ਤੁਸੀਂ ਸੰਤਰੇ ਦਾ ਸੇਵਨ ਕਰ ਸਕਦੇ ਹੋ ਜਾਂ ਜੂਸ ਬਣਾ ਕੇ ਇਸ ਨੂੰ ਆਪਣੀ ਖੁਰਾਕ 'ਚ ਸ਼ਾਮਲ ਕਰ ਸਕਦੇ ਹੋ।
ਇਨ੍ਹਾਂ ਫਲਾਂ ਦਾ ਸੇਵਨ ਕਰਕੇ ਤੁਸੀਂ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰ ਸਕਦੇ ਹੋ। ਇਸ ਤੋਂ ਇਲਾਵਾ ਹਰੀਆਂ ਪੱਤੇਦਾਰ ਸਬਜ਼ੀਆਂ, ਬੀਨਸ ਅਤੇ ਆਂਡੇ ਵੀ ਤੁਸੀਂ ਲੋਅ ਬਲੱਡ ਪ੍ਰੈਸ਼ਰ ਤੋਂ ਬਚਣ ਲਈ ਖਾ ਸਕਦੇ ਹੋ।

PunjabKesari

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।


Aarti dhillon

Content Editor

Related News