ਸਿਹਤ ਲਈ ਲਾਹੇਵੰਦ ਹੁੰਦੈ ਜ਼ੀਰੇ ਦਾ ਪਾਣੀ, ਭਾਰ ਘੱਟ ਹੋਣ ਸਣੇ ਦੂਰ ਹੋਣਗੀਆਂ ਇਹ ਬੀਮਾਰੀਆਂ

02/26/2022 4:19:42 PM

ਜਲੰਧਰ (ਬਿਊਰੋ) - ਸਬਜ਼ੀ ਬਣਾਉਂਦੇ ਸਮੇਂ ਜੇਕਰ ਜੀਰੇ ਦਾ ਤੜਕਾ ਲਗਾਇਆ ਜਾਵੇ ਤਾਂ ਖਾਣੇ ਦਾ ਸੁਆਦ ਹੋਰ ਦੁੱਗਣਾ ਹੋ ਜਾਂਦਾ ਹੈ। ਖਾਣੇ ਦਾ ਸੁਆਦ ਵਧਾਉਣ ਦੇ ਨਾਲ-ਨਾਲ ਜੀਰਾ ਕਈ ਬੀਮਾਰੀਆਂ ਤੋਂ ਬਚਾਉਣ ਲਈ ਲਾਹੇਵੰਦ ਹੁੰਦਾ ਹੈ। ਜੀਰੇ 'ਚ ਪਾਏ ਜਾਣ ਵਾਲੇ ਐਂਟੀ-ਆਕਸੀਡੈਂਟ, ਐਂਟੀ-ਇੰਫਲੇਮੇਟਰੀ ਗੁਣ ਸਿਹਤ ਨੂੰ ਦਰੁਸਤ ਰੱਖਣ 'ਚ ਮਦਦ ਕਰਦੇ ਹਨ। ਜੀਰੇ 'ਚ 100 ਦੇ ਕਰੀਬ ਕੈਮੀਕਲਸ ਯੋਗਿਕ ਹੁੰਦੇ ਹਨ, ਜੋ ਫਾਈਬਰ, ਆਇਰਨ, ਕੈਲਸ਼ੀਅਮ, ਮੈਗਨੀਸ਼ੀਅਮ, ਜ਼ਿੰਕ, ਵਿਟਾਮਿਨ ਆਦਿ ਪੋਸ਼ਟਿਕ ਤੱਤਾਂ ਦੀ ਘਾਟ ਨੂੰ ਪੂਰਾ ਕਰਦੇ ਹਨ। ਸਵੇਰੇ ਉੱਠਦੇ ਸਾਰ ਖਾਲੀ ਢਿੱਡ ਜੀਰੇ ਦਾ ਪਾਣੀ ਪੀਣ ਨਾਲ ਕਈ ਬੀਮਾਰੀਆਂ ਤੋਂ ਛੁਟਕਾਰਾ ਮਿਲਦਾ ਹੈ....

1. ਸਰਦੀ-ਜ਼ੁਕਾਮ ਤੋਂ ਛੁਟਕਾਰਾ
ਜੀਰੇ ਦਾ ਪਾਣੀ ਸਰਦੀ-ਜ਼ੁਕਾਮ ਤੋਂ ਛੁਟਕਾਰਾ ਦਿਵਾਉਣ 'ਚ ਲਾਹੇਵੰਦ ਹੁੰਦਾ ਹੈ। ਮੌਸਮ ਬਦਲਣ ਸਮੇਂ ਸਰਦੀ-ਜ਼ੁਕਾਮ ਦੀ ਸਮੱਸਿਆ ਹੋਣਾ ਆਮ ਹੈ। ਜੀਰੇ ਦਾ ਪਾਣੀ ਸਰਦੀ-ਜ਼ੁਕਾਮ ਅਤੇ ਵਾਇਰਲ ਬੁਖ਼ਾਰ ਜਿਹੀਆਂ ਬੀਮਾਰੀਆਂ ਤੋਂ ਬਚਾਉਂਦਾ ਹੈ। ਜੀਰੇ ਦਾ ਪਾਣੀ ਸਰੀਰ ’ਚ ਇਕੱਠੇ ਹੋੇ ਜ਼ਹਿਰੀਲੇ ਪਦਾਰਥਾਂ ਨੂੰ ਬਾਹਰ ਕੱਢਦਾ ਹੈ। 

2. ਨੀਂਦ ਦੀ ਘਾਟ 
ਜੀਰੇ ਦਾ ਪਾਣੀ ਨੀਂਦ ਦੀ ਘਾਟ ਦੂਰ ਕਰਨ 'ਚ ਲਾਹੇਵੰਦ ਹੁੰਦਾ ਹੈ। ਭੱਜਦੌੜ ਭਰੀ ਜ਼ਿੰਦਗੀ ਅਤੇ ਤਣਾਅ ਦੇ ਚਲਦੇ ਜੇਕਰ ਤੁਹਾਨੂੰ ਨੀਂਦ ਨਹੀਂ ਆਉਂਦੀ ਤਾਂ ਤੁਹਾਨੂੰ ਸਵੇਰੇ ਖਾਲੀ ਢਿੱਡ ਜੀਰੇ ਦਾ ਪਾਣੀ ਪੀਣਾ ਚਾਹੀਦਾ ਹੈ।  

3. ਕਬਜ਼ ਤੋਂ ਛੁਟਕਾਰਾ
ਗਲਤ ਖਾਣ-ਪੀਣ ਕਾਰਨ ਗੈਸ ਅਤੇ ਕਬਜ਼ ਦੀ ਸਮੱਸਿਆ ਹੋ ਜਾਂਦੀ ਹੈ। ਸਵੇਰੇ ਖਾਲੀ ਢਿੱਡ ਜੀਰੇ ਦਾ ਪਾਣੀ ਪੀਣ ਨਾਲ ਕਬਜ਼ ਦੀ ਸਮੱਸਿਆ ਜੜ ਤੋਂ ਖ਼ਤਮ ਹੋ ਜਾਂਦੀ ਹੈ। 

4. ਗੈਸ ਦੀ ਸਮੱਸਿਆ ਨਹੀਂ ਹੁੰਦੀ
ਜੇਕਰ ਤੁਸੀਂ ਜੀਰੇ ਦਾ ਪਾਣੀ ਰਾਤ ਭਰ ਭਿਓ ਕੇ ਸਵੇਰੇ ਖਾਲੀ ਪੀਂਦੇ ਹੋ ਤਾਂ ਇਸ ਨਾਲ ਤੁਹਾਡਾ ਲੀਵਰ ਵੀ ਮਜ਼ਬੂਤ ਹੁੰਦਾ ਹੈ ਅਤੇ ਪੇਟ 'ਚ ਗੈਸ ਦੀ ਸਮੱਸਿਆ ਵੀ ਨਹੀਂ ਹੁੰਦੀ।

5. ਸਰੀਰ ’ਚ ਫੈਟ ਜਮ੍ਹਾਂ ਨਹੀਂ ਹੋਵੇਗੀ
ਜ਼ੀਰਾ ਇੱਕ ਐਂਟੀਆਕਸੀਡੈਂਟ ਹੈ, ਜੋ ਮੈਟਾਬਾਲਿਜ਼ਮ ਨੂੰ ਤੇਜ਼ ਕਰਨ ’ਚ ਮਦਦ ਕਰਦਾ ਹੈ। ਜੇਕਰ ਮੈਟਾਬਾਲਿਜ਼ਮ ਤੇਜ਼ ਹੋਵੇਗਾ ਤਾਂ ਸਰੀਰ ਦਾ ਫੈਟ ਜਮ੍ਹਾਂ ਨਹੀਂ ਹੋਵੇਗਾ ।

6. ਭਾਰ ਘੱਟ ਕਰਨ ’ਚ ਕਰੇ ਮਦਦ
ਜ਼ੀਰੇ ਵਿੱਚ ਵਿਟਾਮਿਨ, ਕੈਲਸ਼ੀਅਮ, ਮੈਗਨੀਜ਼, ਕਾਪਰ, ਆਇਰਨ ਅਤੇ ਹੋਰ ਪੋਸ਼ਕ ਤੱਤ ਭਰਪੂਰ ਮਾਤਰਾ ਵਿਚ ਹੁੰਦੇ ਹਨ। ਇਹ ਤੱਤ ਬਿਨਾਂ ਕਿਸੇ ਸਾਈਡ ਇਫੈਕਟ ਤੋਂ ਭਾਰ ਘੱਟ ਕਰਨ ’ਚ ਮਦਦ ਕਰਦੇ ਹਨ ।

7. ਅਨੀਮੀਆ 
ਅਨੀਮੀਆ ਜਨਾਨੀਆਂ ਦੀ ਸਿਹਤ ਨੂੰ ਪ੍ਰਭਾਵਿਤ ਕਰਦਾ ਹੈ। ਅਨੀਮੀਆ ਹੋਣ ’ਤੇ ਖਾਣੇ ਵਿਚ ਜੀਰੇ ਦਾ ਸੇਵਨ ਜ਼ਰੂਰ ਕਰੋ। ਇਸ ਵਿਚ ਮੌਜੂਦ ਆਇਰਨ ਅਨੀਮੀਆ ਨੂੰ ਖ਼ਤਮ ਕਰਨ ਦੇ ਨਾਲ ਥਕਾਵਟ ਅਤੇ ਤਣਾਅ ਨੂੰ ਘੱਟ ਕਰੇਗਾ। 

8. ਪਾਚਨ ਤੰਤਰ ਬਣਾਏ ਮਜ਼ਬੂਤ
ਗਲਤ ਖਾਣ-ਪੀਣ ਕਰਕੇ ਅੱਜਕਲ੍ਹ ਲੋਕਾਂ ਦਾ ਪਾਚਨ ਤੰਤਰ ਖ਼ਰਾਬ ਹੁੰਦਾ ਜਾ ਰਿਹਾ ਹੈ। ਸਵੇਰੇ ਖਾਲੀ ਢਿੱਡ ਜੀਰੇ ਦਾ ਪਾਣੀ ਪੀਣ ਨਾਲ ਪਾਚਨ ਤੰਤਰ ਮਜ਼ਬੂਤ ਹੁੰਦਾ ਹੈ। ਜੀਰੇ ਦੇ ਪਾਣੀ 'ਚ ਐਂਟੀ-ਆਕਸੀਡੈਂਟ, ਵਿਟਾਮਿਨ ਅਤੇ ਮਿਨਰਲਸ ਜਿਹੇ ਗੁਣ ਹੁੰਦੇ ਹਨ, ਜੋ ਇਨਫੈਕਸ਼ਨ ਦੀ ਸਮੱਸਿਆ ਤੋਂ ਮੁਕਤੀ ਦਿਵਾਉਂਦੇ ਹਨ। 

9. ਇਮਿਊਨਿਟੀ ਸਿਸਟਮ ਵਧਾਏ
ਜੀਰੇ ਦੇ ਪਾਣੀ ਨੂੰ ਆਇਰਨ ਦਾ ਵੱਡਾ ਸਰੋਤ ਮੰਨਿਆਂ ਜਾਂਦਾ ਹੈ। ਇਸ ਦੇ ਪਾਣੀ 'ਚ ਵਿਟਾਮਿਨ-1 ਅਤੇ ਵਿਟਾਮਿਨ-3 ਭਰਪੂਰ ਮਾਤਰਾ 'ਚ ਪਾਇਆ ਜਾਂਦਾ ਹੈ। ਸਵੇਰੇ ਖਾਲੀ ਪੇਟ ਜੀਰੇ ਦਾ ਪਾਣੀ ਪੀਣ ਨਾਲ ਸਾਡਾ ਇਮਿਊਨਿਟੀ ਦਾ ਪੱਧਰ ਵਧਦਾ ਹੈ।  


rajwinder kaur

Content Editor

Related News