ਜੇਕਰ ਤੁਹਾਡਾ ਵੀ ਵਾਰ-ਵਾਰ ਵਧਦੈ 'ਬਲੱਡ ਪ੍ਰੈਸ਼ਰ' ਤਾਂ ਜ਼ਰੂਰ ਅਪਣਾਓ ਇਹ ਨੁਸਖ਼ੇ, ਕੁਝ ਦਿਨਾਂ 'ਚ ਹੀ ਮਿਲੇਗੀ ਰਾਹਤ

10/28/2022 4:44:17 PM

ਜਲੰਧਰ (ਬਿਊਰੋ) - ਅੱਜਕੱਲ੍ਹ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਆਮ ਬੀਮਾਰੀ ਦਾ ਰੂਪ ਧਾਰਨ ਕਰ ਰਹੀ ਹੈ। ਬਲੱਡ ਪ੍ਰੈਸ਼ਰ ਦੇ ਕਾਰਨ ਸਾਡੇ ਸਰੀਰ ਨੂੰ ਬਹੁਤ ਸਾਰੀਆਂ ਬੀਮਾਰੀਆਂ ਹੋ ਸਕਦੀਆਂ ਹਨ। ਇਸ ਲਈ ਇਸ ਨੂੰ ਕੰਟਰੋਲ ’ਚ ਰੱਖਣਾ ਬਹੁਤ ਜ਼ਿਆਦਾ ਜ਼ਰੂਰੀ ਹੈ। ਬਲੱਡ ਪ੍ਰੈਸ਼ਰ ਕਾਰਨ ਦਿਲ ਦੀਆਂ ਸਮੱਸਿਆਵਾਂ, ਸ਼ੂਗਰ, ਕਿਡਨੀ ਦੀਆਂ ਸਮੱਸਿਆਵਾਂ ਦੀ ਸੰਭਾਵਨਾ ਵਧ ਜਾਂਦੀ ਹੈ। ਇਹ ਸਮੱਸਿਆ ਜ਼ਿਆਦਾਤਰ ਗ਼ਲਤ ਖਾਣ-ਪੀਣ, ਕਸਰਤ ਘੱਟ ਕਰਨ ਅਤੇ ਗ਼ਲਤ ਰਹਿਣ-ਸਹਿਣ ਦੇ ਕਾਰਨ ਹੋ ਰਹੀ ਹੈ। ਇਸੇ ਲਈ ਅੱਜ ਅਸੀਂ ਤੁਹਾਨੂੰ ਕੁਝ ਅਜਿਹੇ ਘਰੇਲੂ ਨੁਸਖ਼ੇ ਦਸਾਂਗੇ, ਜਿਨ੍ਹਾਂ ਦੀ ਵਰਤੋਂ ਕਰਕੇ ਤੁਸੀਂ ਇਸ ਸਮੱਸਿਆ ਨੂੰ ਕੰਟਰੋਲ 'ਚ ਕਰ ਸਕਦੇ ਹੋ। ਇਨ੍ਹਾਂ ਨਾਲ ਕੋਈ ਸਾਈਡ ਇਫੈਕਟ ਨਹੀਂ ਹੁੰਦੇ। 

ਹਾਈ ਬਲੱਡ ਪ੍ਰੈਸ਼ਰ ਲੱਛਣ :-
1. ਚੱਕਰ ਆਉਣੇ
2. ਸਿਰ ਦਰਦ
3. ਦਿਲ ਦਾ ਘੱਟ ਕੰਮ ਕਰਨਾ
4. ਜ਼ਿਆਦਾ ਥਕਾਵਟ ਰਹਿਣੀ
5. ਰਾਤ ਨੂੰ ਨੀਂਦ ਘੱਟ ਆਉਣੀ

ਹਾਈ ਬਲੱਡ ਪ੍ਰੈਸ਼ਰ ਲਈ ਘਰੇਲੂ ਨੁਸਖ਼ੇ :-

ਲਸਣ
ਬਲੱਡ ਪ੍ਰੈਸ਼ਰ ਕੰਟਰੋਲ ’ਚ ਰੱਖਣ ਲਈ ਲਸਣ ਬਹੁਤ ਫ਼ਾਇਦੇਮੰਦ ਸਾਬਿਤ ਹੁੰਦਾ ਹੈ। ਇਹ ਸਰੀਰ 'ਚ ਖੂਨ ਜੰਮਣ ਨਹੀਂ ਦਿੰਦਾ, ਜਿਸ ਕਰਕੇ ਬਲੱਡ ਪ੍ਰੈਸ਼ਰ ਕੰਟਰੋਲ 'ਚ ਰਹਿੰਦਾ ਹੈ। ਇਸ ਨਾਲ ਕੋਲੈਸਟ੍ਰੋਲ ਦੀ ਸਮੱਸਿਆ ਵੀ ਘਟ ਜਾਂਦੀ ਹੈ।

ਆਂਵਲੇ ਦਾ ਰਸ ਅਤੇ ਸ਼ਹਿਦ
ਬਲੱਡ ਪ੍ਰੈਸ਼ਰ ਨੂੰ ਹਮੇਸ਼ਾਂ ਕੰਟਰੋਲ ਰੱਖਣ ਲਈ ਸਵੇਰੇ ਅਤੇ ਸ਼ਾਮ 1 ਚਮਚ ਆਂਵਲੇ ਦਾ ਰਸ ਅਤੇ 1 ਚਮਚ ਸ਼ਹਿਦ ਮਿਲਾ ਕੇ ਲਓ। ਇਸ ਨਾਲ ਬਲੱਡ ਪ੍ਰੈਸ਼ਰ ਕੰਟਰੋਲ ’ਚ ਰਹਿੰਦਾ ਹੈ।

ਤਰਬੂਜ਼ ਦੇ ਬੀਜ ਅਤੇ ਖ਼ਸਖ਼ਸ
ਜੇਕਰ ਤੁਹਾਡਾ ਬਲੱਡ ਪ੍ਰੈਸ਼ਰ ਬਹੁਤ ਜ਼ਿਆਦਾ ਵਧਦਾ ਹੈ ਤਾਂ ਤਰਬੂਜ਼ ਦੇ ਬੀਜ ਅਤੇ ਖ਼ਸਖਸ ਦੋਨੇਂ ਬਰਾਬਰ ਮਾਤਰਾ 'ਚ ਮਿਲਾ ਕੇ ਪੀਸ ਲਓ। ਰੋਜ਼ਾਨਾ ਸਵੇਰੇ ਖਾਲੀ ਢਿੱਡ 1 ਚਮਚ ਇਸ ਦਾ ਲਓ। ਕੁਝ ਦਿਨਾਂ 'ਚ ਤੁਹਾਡਾ ਹਾਈ ਬਲੱਡ ਪ੍ਰੈਸ਼ਰ ਕੰਟਰੋਲ ਹੋ ਜਾਵੇਗਾ।

ਸੌਂਫ, ਜੀਰਾ ਅਤੇ ਸ਼ੱਕਰ
ਬਲੱਡ ਪ੍ਰੈਸ਼ਰ ਨੂੰ ਕੰਟਰੋਲ ਰੱਖਣ ਲਈ ਸੌਂਫ, ਜੀਰਾ ਅਤੇ ਸ਼ੱਕਰ ਦਾ ਮਿਸ਼ਰਣ ਬਹੁਤ ਜ਼ਿਆਦਾ ਫ਼ਾਇਦੇਮੰਦ ਹੈ। ਇਸ ਲਈ ਸੌਂਫ, ਜੀਰਾ ਅਤੇ ਸ਼ੱਕਰ ਤਿੰਨੇ ਬਰਾਬਰ ਮਾਤਰਾ 'ਚ ਮਿਲਾ ਕੇ ਪਾਊਡਰ ਬਣਾ ਲਓ। 1 ਗਿਲਾਸ ਪਾਣੀ 'ਚ 1 ਚਮਚ ਇਸ ਮਿਸ਼ਰਣ ਦਾ ਮਿਲਾ ਕੇ ਸਵੇਰੇ ਸ਼ਾਮ ਸੇਵਨ ਕਰੋ ।

ਅਦਰਕ ਅਤੇ ਗੰਢੇ ਦਾ ਸੇਵਨ
ਜਿਨ੍ਹਾਂ ਲੋਕਾਂ ਨੂੰ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਹੈ। ਉਨ੍ਹਾਂ ਨੂੰ ਪਿਆਜ਼, ਅਦਰਕ ਅਤੇ ਲਸਣ ਦਾ ਸੇਵਨ ਵੱਧ ਤੋਂ ਵੱਧ ਕਰਨਾ ਚਾਹੀਦਾ ਹੈ, ਕਿਉਂਕਿ ਇਹ ਸਾਡੀਆਂ ਨਸਾਂ ਦੀਆਂ ਮਾਸ ਪੇਸ਼ੀਆਂ ਨੂੰ ਤਾਕਤ ਦਿੰਦੀਆਂ ਹਨ ।

ਨਿੰਮ ਅਤੇ ਤੁਲਸੀ ਦੇ ਪੱਤੇ
ਹਾਈ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਰੱਖਣ ਲਈ ਕੁਝ ਪੱਤੇ ਤੁਲਸੀ ਦੇ ਅਤੇ ਨਿੰਮ ਦੇ ਪੱਤੇ ਪੀਸ ਕੇ ਪਾਣੀ 'ਚ ਮਿਲਾ ਕੇ ਸਵੇਰੇ ਖਾਲੀ ਢਿੱਡ ਸੇਵਨ ਕਰੋ। ਕੁਝ ਦਿਨਾਂ ਤਕ ਤੁਹਾਡਾ ਬਲੱਡ ਪ੍ਰੈਸ਼ਰ ਕੰਟਰੋਲ ਹੋ ਜਾਵੇਗਾ ।


sunita

Content Editor

Related News