ਗਰਮੀ ’ਚ ਇਨ੍ਹਾਂ ਬੀਮਾਰੀਆਂ ਦਾ ਜੜ੍ਹ ਤੋਂ ਖ਼ਤਮ ਕਰਦੈ ‘ਕਰੇਲਾ’, ਖਾਣ ’ਤੇ ਹੋਣਗੇ ਹੋਰ ਵੀ ਕਈ ਫ਼ਾਇਦੇ

05/09/2021 4:54:07 PM

ਜਲੰਧਰ (ਬਿਊਰੋ) - ਕਰੇਲੇ ਖਾਣ 'ਚ ਭਾਵੇ ਕੌੜੇ ਹੁੰਦੇ ਹਨ ਪਰ ਇਹ ਸਿਹਤ ਲਈ ਬਹੁਤ ਜ਼ਿਆਦਾ ਫ਼ਾਇਦੇਮੰਦ ਹਨ। ਕੌੜੇ ਹੋਣ ਦੇ ਕਾਰਨ ਕਰੇਲੇ ਖਾਣਾ ਹਰ ਕੋਈ ਪਸੰਦ ਨਹੀਂ ਕਰਦਾ ਪਰ ਕਈ ਲੋਕ ਅਜਿਹੇ ਵੀ ਹਨ, ਜੋ ਇਸ ਨੂੰ ਬੜੇ ਚਾਅ ਨਾਲ ਖਾਂਦੇ ਹਨ। ਸ਼ੂਗਰ ਦੇ ਮਰੀਜ਼ਾਂ ਲਈ ਕਰੇਲਾ ਦਵਾਈ ਦਾ ਕੰਮ ਕਰਦਾ ਹੈ। ਕਰੇਲਿਆਂ 'ਚ ਵਿਟਾਮਿਨ-ਏ, ਬੀ ਅਤੇ ਕੈਰੋਟੀਨ, ਐਂਟੀ ਆਕਸੀਡੈਂਟ, ਬੀਟਾ ਕੈਰੋਟੀਨ, ਆਇਰਨ, ਜ਼ਿੰਕ, ਮੈਗਨੀਸ਼ੀਅਮ ਵਰਗੇ ਖਣਿਜ ਤੱਤ ਪਾਏ ਜਾਂਦੇ ਹਨ। ਕਰੇਲਿਆਂ ਨੂੰ ਸਬਜ਼ੀ, ਅਚਾਰ, ਸਲਾਦ, ਜੂਸ ਆਦਿ ਦੇ ਰੂਪ 'ਚ ਵੀ ਖਾਧਾ ਜਾ ਸਕਦਾ ਹੈ। ਅੱਜ ਅਸੀਂ ਤੁਹਾਨੂੰ ਕਰੇਲੇ ਖਾਣ ਨਾਲ ਸਿਹਤ ਨੂੰ ਹੋਣ ਵਾਲੇ ਫ਼ਾਇਦਿਆਂ ਦੇ ਬਾਰੇ ਦੱਸਣ ਜਾ ਰਹੇ ਹਾਂ। 

ਪੀਲੀਏ ਦੇ ਮਰੀਜ਼ਾਂ ਲਈ ਲਾਹੇਵੰਦ 
ਕਰੇਲੇ ਪੀਲੀਏ ਦੇ ਮਰੀਜ਼ਾਂ ਲਈ ਫ਼ਾਇਦੇਮੰਦ ਹੁੰਦੇ ਹਨ। ਅਜਿਹੀ ਸਥਿਤੀ 'ਚ ਕਰੇਲੇ ਨੂੰ ਪੀਸ ਕੇ ਪਾਣੀ 'ਚ ਮਿਲਾ ਕੇ ਖਾਣਾ ਚਾਹੀਦਾ ਹੈ। 

ਸ਼ੂਗਰ ਕਰੇ ਦੂਰ
ਸ਼ੂਗਰ ਦੇ ਮਰੀਜ਼ਾਂ ਲਈ ਕਰੇਲੇ ਬੇਹੱਦ ਲਾਹੇਵੰਦ ਮੰਨੇ ਜਾਂਦੇ ਹਨ। ਕਰੇਲੇ ਦੇ ਗੁੱਦੇ ਨੂੰ ਅੱਧਾ ਘੰਟਾ ਪਾਣੀ 'ਚ ਪਾ ਕੇ ਉਬਾਲੋ। ਇਸ ਪਾਣੀ 'ਚ ਪੈਰ ਡੁਬੋ ਕੇ ਬੈਠਣ ਨਾਲ ਸ਼ੂਗਰ ਕਾਬੂ 'ਚ ਰਹਿੰਦੀ ਹੈ। 

ਪੜ੍ਹੋ ਇਹ ਵੀ ਖਬਰ - Health Tips: ‘ਜੋੜਾਂ ਦੇ ਦਰਦ’ ਤੋਂ ਪਰੇਸ਼ਾਨ ਲੋਕਾਂ ਲਈ ਖ਼ਾਸ ਖ਼ਬਰ, ਇੰਝ ਪਾ ਸਕਦੇ ਹੋ ਹਮੇਸ਼ਾ ਲਈ ‘ਛੁਟਕਾਰਾ’

ਦਮਾ ਦੇ ਰੋਗੀਆਂ ਲਈ ਲਾਹੇਵੰਦ
ਕਰੇਲੇ ਦਮਾ ਦੇ ਰੋਗੀਆਂ ਲਈ ਲਾਭਦਾਇਕ ਹੁੰਦੇ ਹਨ।  ਦਮਾ ਹੋਣ ਦੀ ਸਥਿਤੀ 'ਚ 2 ਚਮਚੇ ਕਰੇਲੇ ਦਾ ਰਸ, ਤੁਲਸੀ ਦੇ ਪੱਤਿਆਂ ਦਾ ਰਸ ਅਤੇ ਸ਼ਹਿਦ ਨੂੰ ਮਿਲਾ ਕੇ ਰਾਤ ਨੂੰ ਪੀਣ ਨਾਲ ਫ਼ਾਇਦਾ ਹੁੰਦਾ ਹੈ। 

ਪੜ੍ਹੋ ਇਹ ਵੀ ਖਬਰ - ਐਤਵਾਰ ਵਾਲੇ ਦਿਨ ਭੁੱਲ ਕੇ ਵੀ ਨਾ ਕਰੋ ਇਹ ਗ਼ਲਤੀਆਂ, ਹੋ ਸਕਦੀ ਹੈ ‘ਪੈਸੇ ਦੀ ਘਾਟ’  

ਚਰਬੀ ਘੱਟ ਕਰੇ
ਘੱਟ ਤੇਲ 'ਚ ਬਣੀ ਕਰੇਲੇ ਦੀ ਸਬਜ਼ੀ ਅਤੇ ਉਬਲਿਆ ਕਰੇਲੇ, ਕਰੇਲੇ ਦਾ ਜੂਸ ਸਰੀਰ 'ਚੋਂ ਚਰਬੀ ਦੀ ਮਾਤਰਾ ਘੱਟ ਕਰਦਾ ਹੈ। ਮੋਟਾਪੇ 'ਚ ਨਿੰਬੂ ਦੇ ਰਸ ਨਾਲ ਕਰੇਲੇ ਖਾਣ ਨਾਲ ਕਾਫ਼ੀ ਲਾਭ ਮਿਲਦਾ ਹੈ।

ਚਮੜੀ ਰੋਗਾਂ ਤੋਂ ਦੇਵੇ ਮੁਕਤੀ
ਕਰੇਲੇ ਚਮੜੀ ਦੇ ਰੋਗਾਂ ਲਈ ਬਹੁਤ ਫ਼ਾਇਦੇਮੰਦ ਹੁੰਦੇ ਹਨ। ਕਰੇਲਿਆਂ ਨੂੰ ਪੀਸ ਕੇ ਉਸ ਦਾ ਲੇਪ ਫੋੜੇ-ਮੁਹਾਸੇ ਅਤੇ ਦਾਦ-ਖੁਜਲੀ ਆਦਿ 'ਤੇ ਲਗਾਉਣ ਨਾਲ ਬਹੁਤ ਫ਼ਾਇਦੇ ਹੁੰਦੇ ਹਨ। 

ਪੜ੍ਹੋ ਇਹ ਵੀ ਖਬਰ - Beauty Tips: ਗਰਮੀ ’ਚ ਚਮੜੀ ’ਤੇ ਹੋਣ ਵਾਲੀ ਜਲਣ ਨੂੰ ਦੂਰ ਕਰਨਗੇ ਇਹ ਘਰੇਲੂ ਫੇਸਪੈਕ, ਚਿਹਰੇ ’ਤੇ ਆਵੇਗਾ ਨਿਖ਼ਾਰ 

ਮੂੰਹ ਦੇ ਛਾਲੇ ਕਰੇ ਦੂਰ
ਮੂੰਹ ਹੋਣ ਵਾਲੇ ਛਾਲਿਆਂ ਲਈ ਕਰੇਲੇ ਕਾਫ਼ੀ ਲਾਹੇਵੰਦ ਹੁੰਦੇ ਹਨ। ਇਸ ਸਮੱਸਿਆ 'ਚ ਕਰੇਲੇ ਦਾ ਰਸ ਨਾਲ ਕੁਰਲੀ ਕਰਨੀ ਚਾਹੀਦੀ ਹੈ ਜਾਂ ਕਰੇਲੇ ਦੇ ਗੁੱਦੇ ਦਾ ਲੇਪ ਮਸੂੜਿਆਂ 'ਤੇ ਲਗਾ ਸਕਦੇ ਹੋ।

ਪੜ੍ਹੋ ਇਹ ਵੀ ਖ਼ਬਰਾਂ - Health tips : ਢਿੱਡ ਦੀ ਵੱਧ ਰਹੀ ‘ਚਰਬੀ’ ਤੋਂ ਪਰੇਸ਼ਾਨ ਲੋਕ ਹੁਣ ਇੰਝ ਘਟਾ ਸਕਦੇ ਹਨ ਆਪਣਾ ‘ਮੋਟਾਪਾ’

ਬੁਖ਼ਾਰ ਤੋਂ ਮਿਲੇ ਰਾਹਤ 
ਕਰੇਲਿਆਂ ਦੀ ਵਰਤੋਂ ਬੁਖ਼ਾਰ ’ਚ ਕਰਨ ਨਾਲ ਬੁਖ਼ਾਰ ਤੋਂ ਰਾਹਤ ਮਿਲਦੀ ਹੈ। ਗਰਮੀ 'ਚ ਹੋਣ ਵਾਲੀਆਂ ਬੀਮਾਰੀਆਂ ਨੂੰ ਦੂਰ ਕਰਨ 'ਚ ਵੀ ਕਰੇਲੇ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। 

ਪੜ੍ਹੋ ਇਹ ਵੀ ਖ਼ਬਰਾਂ - Health Tips : ਜੇਕਰ ਤੁਹਾਨੂੰ ਵੀ ਸੌਂਦੇ ਸਮੇਂ ਬੇਚੈਨੀ ਤੇ ਸਾਹ ਲੈਣ ’ਚ ਹੁੰਦੀ ਹੈ ‘ਤਕਲੀਫ਼’ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ

ਭੁੱਖ ਵਧਾਉਣ 'ਚ ਸਹਾਇਕ
ਜਿਨ੍ਹਾਂ ਲੋਕਾਂ ਨੂੰ ਭੁੱਖ ਘੱਟ ਲੱਗਦੀ ਹੈ, ਉਨ੍ਹਾਂ ਨੂੰ ਕਰੇਲੇ ਖਾਣੇ ਚਾਹੀਦੇ ਹਨ। ਕਰੇਲਾ ਪਾਚਣ ਸ਼ਕਤੀ ਨੂੰ ਵਧਾਉਂਦਾ ਹੈ, ਜਿਸ ਕਰਕੇ ਭੁੱਖ ਵੱਧਦੀ ਹੈ। 

ਢਿੱਡ ਦੇ ਕੀੜੇ
ਕਰੇਲੇ ਦੀਆਂ ਪੱਤੀਆਂ ਦੇ ਰਸ ਨਾਲ 1 ਗਿਲਾਸ ਲੱਸੀ ਪੀਣ ਨਾਲ ਢਿੱਡ ਦੇ ਕੀੜੇ ਮਰ ਜਾਂਦੇ ਹਨ।

ਪੜ੍ਹੋ ਇਹ ਵੀ ਖ਼ਬਰਾਂ - Health Tips: ਬਦਲਦੇ ਮੌਸਮ 'ਚ ਰੱਖੋ ਇਨ੍ਹਾਂ ਛੋਟੀਆਂ-ਛੋਟੀਆਂ ਗੱਲਾਂ ਦਾ ਖ਼ਾਸ ਧਿਆਨ, ਕਦੇ ਨਹੀਂ ਹੋਵੋਗੇ ਤੁਸੀਂ ਬੀਮਾਰ

rajwinder kaur

This news is Content Editor rajwinder kaur