ਯਾਦਦਾਸ਼ਤ ਵਧਾਉਣੀ ਹੈ ਤਾਂ ਸਵੇਰੇ ਖਾਲੀ ਢਿੱਡ ਖਾਓ ਇਹ ਡਰਾਈ ਫਰੂਟਸ, ਮਿਲਣਗੇ ਹੋਰ ਵੀ ਕਈ Health Benefits
Wednesday, Feb 07, 2024 - 11:09 AM (IST)
ਨਵੀਂ ਦਿੱਲੀ (ਬਿਊਰੋ)- ਸਰੀਰ ਨੂੰ ਸਿਹਤਮੰਦ ਰੱਖਣ ਲਈ ਪੌਸ਼ਟਿਕ ਭੋਜਨ ਖਾਣਾ ਬਹੁਤ ਜ਼ਰੂਰੀ ਹੈ। ਪੌਸ਼ਟਿਕ ਭੋਜਨ ਦਾ ਸੇਵਨ ਕਰਨ ਨਾਲ ਇਮਿਊਨਿਟੀ ਮਜ਼ਬੂਤ ਹੁੰਦੀ ਹੈ ਅਤੇ ਸਰੀਰ ਵੀ ਲੰਬੇ ਸਮੇਂ ਤੱਕ ਸਿਹਤਮੰਦ ਰਹਿੰਦਾ ਹੈ। ਪਰ ਕਈ ਵਾਰ ਲੋਕ ਸਵੇਰੇ ਉੱਠ ਕੇ ਅਜਿਹੀਆਂ ਚੀਜ਼ਾਂ ਦਾ ਸੇਵਨ ਕਰਦੇ ਹਨ, ਜਿਸ ਨਾਲ ਸਰੀਰ ਨੂੰ ਨੁਕਸਾਨ ਹੋ ਸਕਦਾ ਹੈ ਕਿਉਂਕਿ ਅਜਿਹਾ ਮੰਨਿਆ ਜਾਂਦਾ ਹੈ ਕਿ ਜੋ ਵੀ ਖਾਲੀ ਪੇਟ ਖਾਧਾ ਜਾਂਦਾ ਹੈ, ਉਸ ਦਾ ਸਿਹਤ 'ਤੇ ਸਿੱਧਾ ਅਸਰ ਪੈਂਦਾ ਹੈ। ਅਜਿਹੇ 'ਚ ਆਓ ਤੁਹਾਨੂੰ ਕੁਝ ਅਜਿਹੀਆਂ ਚੀਜ਼ਾਂ ਬਾਰੇ ਦੱਸਦੇ ਹਾਂ, ਜਿਨ੍ਹਾਂ ਦਾ ਸੇਵਨ ਕਰਨ ਨਾਲ ਸਰੀਰ ਨੂੰ ਕਈ ਫਾਇਦੇ ਮਿਲਣਗੇ। ਇਹ ਖਾਧ ਪਦਾਰਥ ਪਚਣ 'ਚ ਵੀ ਆਸਾਨ ਹੁੰਦੇ ਹਨ। ਆਓ ਜਾਣਦੇ ਹਾਂ ਉਨ੍ਹਾਂ ਬਾਰੇ...
ਬਦਾਮ
ਇਹ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦੇ ਹਨ। ਇਨ੍ਹਾਂ 'ਚ ਪ੍ਰੋਟੀਨ, ਆਇਰਨ, ਫਾਸਫੋਰਸ, ਫਾਈਬਰ ਵਰਗੇ ਪੋਸ਼ਕ ਤੱਤ ਪਾਏ ਜਾਂਦੇ ਹਨ। ਰੋਜ਼ਾਨਾ ਸਵੇਰੇ ਖਾਲੀ ਢਿੱਡ ਇਨ੍ਹਾਂ ਦਾ ਸੇਵਨ ਕਰਨ ਨਾਲ ਦਿਮਾਗ ਤੇਜ਼ ਹੁੰਦਾ ਹੈ ਅਤੇ ਯਾਦਦਾਸ਼ਤ ਵੀ ਵਧਦੀ ਹੈ। ਇਹ ਸਰੀਰ ਨੂੰ ਤੰਦਰੁਸਤ ਰੱਖਣ ਵਿੱਚ ਵੀ ਮਦਦ ਕਰਦਾ ਹੈ।
ਅੰਜੀਰ
ਅੰਜੀਰ ਵੀ ਸਿਹਤ ਲਈ ਵਰਦਾਨ ਤੋਂ ਘੱਟ ਨਹੀਂ ਹੈ। ਇਸ ਦੇ ਸੇਵਨ ਨਾਲ ਕਬਜ਼ ਦੂਰ ਹੁੰਦੀ ਹੈ। ਇਸ ਨੂੰ ਰਾਤ ਭਰ ਭਿਓਂ ਕੇ ਰੱਖਣ ਨਾਲ ਇਹ ਹੋਰ ਵੀ ਨਰਮ ਹੋ ਜਾਂਦੀ ਹੈ, ਜਿਸ ਕਾਰਨ ਇਹ ਪਚਣ 'ਚ ਆਸਾਨ ਹੁੰਦੀ ਹੈ। ਅਜਿਹੇ 'ਚ ਤੁਸੀਂ ਇਸ ਦਾ ਸੇਵਨ ਕਰ ਸਕਦੇ ਹੋ। ਅੰਜੀਰ ਖਾਣ ਨਾਲ ਇਮਿਊਨਿਟੀ ਮਜ਼ਬੂਤ ਹੁੰਦੀ ਹੈ ਅਤੇ ਸਰੀਰ ਤੇ ਦਿਮਾਗ਼ ਦੀ ਕਮਜ਼ੋਰੀ ਵੀ ਦੂਰ ਹੁੰਦੀ ਹੈ।
ਅਖਰੋਟ
ਤੁਸੀਂ ਅਖਰੋਟ ਨੂੰ ਰਾਤ ਭਰ ਭਿਓਂ ਕੇ ਸਵੇਰੇ ਖਾ ਸਕਦੇ ਹੋ। ਰੋਜ਼ਾਨਾ ਅਖਰੋਟ ਖਾਣ ਨਾਲ ਮੈਮਰੀ ਸ਼ਾਰਪ ਹੁੰਦੀ ਹੈ ਅਤੇ ਯਾਦਦਾਸ਼ਤ ਵੀ ਵਧਦੀ ਹੈ। ਅਖਰੋਟ ਖਾਣ ਨਾਲ ਮੈਟਾਬੋਲਿਜ਼ਮ ਦਾ ਪੱਧਰ ਵਧਦਾ ਹੈ ਅਤੇ ਹੱਡੀਆਂ ਮਜ਼ਬੂਤ ਹੁੰਦੀਆਂ ਹਨ। ਇਸ 'ਚ ਆਇਰਨ, ਕੈਲਸ਼ੀਅਮ, ਪੋਟਾਸ਼ੀਅਮ, ਫੋਲੇਟ ਵਰਗੇ ਪੋਸ਼ਕ ਤੱਤ ਪਾਏ ਜਾਂਦੇ ਹਨ, ਜੋ ਸਰੀਰ ਨੂੰ ਕਈ ਬੀਮਾਰੀਆਂ ਤੋਂ ਦੂਰ ਰੱਖਣ 'ਚ ਮਦਦ ਕਰਦੇ ਹਨ।
ਕਿਸ਼ਮਿਸ਼
ਕਿਸ਼ਮਿਸ਼ ਔਸ਼ਧੀ ਗੁਣਾਂ ਨਾਲ ਭਰਪੂਰ ਹੁੰਦੀ ਹੈ, ਇਸ ਦਾ ਸੇਵਨ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ਵਿੱਚ ਆਇਰਨ, ਪ੍ਰੋਟੀਨ, ਫਾਈਬਰ ਬਹੁਤ ਚੰਗੀ ਮਾਤਰਾ ਵਿੱਚ ਪਾਏ ਜਾਂਦੇ ਹਨ। ਕਿਸ਼ਮਿਸ਼ ਨੂੰ ਨਿਯਮਿਤ ਤੌਰ 'ਤੇ ਖਾਣ ਨਾਲ ਸਰੀਰ 'ਚੋਂ ਕਮਜ਼ੋਰੀ ਦੂਰ ਹੁੰਦੀ ਹੈ ਅਤੇ ਸਰੀਰ 'ਚ ਹੀਮੋਗਲੋਬਿਨ ਦਾ ਪੱਧਰ ਵੀ ਵਧਦਾ ਹੈ। ਤੁਸੀਂ ਇਸ ਦੇ 6-7 ਦਾਣਿਆਂ ਨੂੰ ਪਾਣੀ 'ਚ ਭਿਓ ਕੇ ਸਵੇਰੇ ਖਾ ਸਕਦੇ ਹੋ। ਖਾਲੀ ਪੇਟ ਇਸ ਦਾ ਸੇਵਨ ਕਰਨ ਨਾਲ ਤੁਹਾਡੀ ਇਮਿਊਨਿਟੀ ਮਜ਼ਬੂਤ ਹੋਵੇਗੀ ਅਤੇ ਪਾਚਨ ਤੰਤਰ ਵੀ ਸਿਹਤਮੰਦ ਰਹੇਗਾ।
ਛੂਹਾਰਾ
ਛੂਹਾਰਾ ਸਰੀਰ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਰਾਤ ਨੂੰ ਇਸ ਨੂੰ ਭਿਉਂ ਕੇ ਸਵੇਰੇ ਇਸ ਦਾ ਸੇਵਨ ਕਰਨ ਨਾਲ ਤੁਹਾਡੇ ਸਰੀਰ ਵਿਚ ਆਇਰਨ ਦੀ ਮਾਤਰਾ ਵਧੇਗੀ ਅਤੇ ਪਾਚਨ ਤੰਤਰ ਮਜ਼ਬੂਤ ਹੋਵੇਗਾ। ਇਸ ਤੋਂ ਇਲਾਵਾ ਸਵੇਰੇ ਉੱਠ ਕੇ ਛੂਹਾਰਾ ਖਾਣ ਨਾਲ ਵੀ ਤੁਹਾਡਾ ਭਾਰ ਘੱਟ ਹੋਵੇਗਾ। ਇਸ ਦਾ ਸੇਵਨ ਕਰਨ ਨਾਲ ਤੁਹਾਡੀਆਂ ਹੱਡੀਆਂ ਮਜ਼ਬੂਤ ਹੁੰਦੀਆਂ ਹਨ ਅਤੇ ਸਰੀਰ ਦੀ ਕਮਜ਼ੋਰੀ ਦੂਰ ਹੁੰਦੀ ਹੈ।
ਨੋਟ : ਸਰੀਰ ਨੂੰ ਸਿਹਤਮੰਦ ਰੱਖਣ ਲਈ ਤੁਸੀਂ ਇਨ੍ਹਾਂ ਚੀਜ਼ਾਂ ਦਾ ਸੇਵਨ ਕਰ ਸਕਦੇ ਹੋ ਪਰ ਜੇਕਰ ਤੁਹਾਨੂੰ ਕੋਈ ਬੀਮਾਰੀ ਜਾਂ ਐਲਰਜੀ ਹੈ ਤਾਂ ਡਾਕਟਰ ਤੋਂ ਪੁੱਛ ਕੇ ਹੀ ਇਸ ਦਾ ਸੇਵਨ ਕਰੋ।
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।