ਬਦਲਦੇ ਮੌਸਮ ’ਚ ਜ਼ਰੂਰ ਪੀਓ ‘ਜਲਜੀਰਾ’, ਸਰਦੀ-ਜ਼ੁਕਾਮ ਨੂੰ ਦੂਰ ਕਰਨ ਦੇ ਨਾਲ-ਨਾਲ ਘਟਾਵੇਗਾ ਭਾਰ

06/07/2021 6:32:14 PM

ਜਲੰਧਰ (ਬਿਊਰੋ) - ਬਦਲ ਰਹੇ ਮੌਸਮ ਦੇ ਕਾਰਨ ਲੋਕਾਂ ਨੂੰ ਇਸ ਸਮੇਂ ਗਰਮੀ ਹੋਣ ਦਾ ਅਹਿਸਾਸ ਹੋਣਾ ਸ਼ੁਰੂ ਹੋ ਗਿਆ ਹੈ। ਗਰਮੀ ਤੋਂ ਰਾਹਤ ਪਾਉਣ ਲਈ ਲੋਕਾਂ ਵਲੋਂ ਠੰਢੀਆਂ ਚੀਜਾਂ ਜਿਵੇਂ ਸ਼ਕੰਜਵੀ, ਕੋਲਡ ਡਰਿੰਕ, ਸ਼ਰਬਤ ਆਦਿ ਦੀ ਵਰਤੋਂ ਕੀਤੀ ਜਾਂਦੀ ਹੈ। ਗਰਮੀ ਤੋਂ ਬਚਣ ਲਈ ਜਲਜੀਰਾ ਪੀਣਾ ਸਿਹਤ ਲਈ ਬਹੁਤ ਲਾਭਕਾਰੀ ਹੁੰਦਾ ਹੈ। ਇਸ ਨਾਲ ਸਰੀਰ 'ਚ ਨਮੀ ਬਣੀ ਰਹਿੰਦੀ ਹੈ, ਜਿਸ ਨਾਲ ਗਰਮੀ ਦਾ ਅਸਰ ਘੱਟ ਹੁੰਦਾ ਹੈ। ਇਸ 'ਚ ਮੌਜੂਦ ਪੋਸ਼ਕ ਤੱਤ ਕਈ ਬੀਮਾਰੀਆਂ ਤੋਂ ਬਚਾਉਂਦੇ ਹਨ। ਜਲਜੀਰਾ ਪੀਣ ਨਾਲ ਸਰੀਰ ਦੀ ਇਮਊਨਟੀ ਵੱਧਦੀ ਹੈ, ਜਿਸ ਨਾਲ ਸਰਦੀ-ਖੰਘ ਤੋਂ ਬਚਾਅ ਰਹਿੰਦਾ ਹੈ। ਜਲਜੀਰਾ ਪੀਣ ਨਾਲ ਮੈਟਾਬੌਲੀਜਮ ਦਰੁਸਤ ਰਹਿੰਦਾ ਹੈ, ਜਿਸ ਨਾਲ ਭਾਰ ਘਟਦਾ ਹੈ। ਅੱਜ ਅਸੀਂ ਤੁਹਾਨੂੰ ਜਲਜੀਰਾ ਬਣਾਉਣ ਦਾ ਤਰੀਕਾ ਅਤੇ ਇਸ ਨਾਲ ਹੋਣ ਵਾਲੇ ਫ਼ਾਇਦਿਆਂ ਬਾਰੇ ਦੱਸਣ ਜਾ ਰਹੇ ਹਾਂ। ਆਓ ਜਾਣਦੇ ਹਾਂ ਇਸ ਬਾਰੇ... 

ਜਲਜੀਰਾ ਪਾਣੀ ਬਣਾਉਣ ਦੀ ਵਿਧੀ
1 ਗਲਾਸ ਪਾਣੀ 'ਚ ਭੁੰਨਿਆ ਹੋਇਆ ਜੀਰਾ ਪਾਊਡਰ, ਅੰਬਚੂਰ ਪਾਊਡਰ, ਕਾਲਾ ਨਮਕ ਅਤੇ ਖੰਡ ਪਾ ਕੇ ਮਿਲਾਓ। ਇਸ 'ਚ ਪੁਦੀਨਾ ਅਤੇ ਹਰੇ ਧਨੀਏ ਦੇ ਪੱਤਿਆਂ ਨੂੰ ਪੀਸ ਕੇ ਮਿਲਾ ਲਓ। ਬਾਅਦ 'ਚ ਨਿੰਬੂ ਅਤੇ ਬਰਫ਼ ਪਾ ਕੇ ਪੀਓ।

ਪੜ੍ਹੋ ਇਹ ਵੀ ਖ਼ਬਰ - ਜੂਨ ਦੇ ਮਹੀਨੇ ਆਉਣ ਵਾਲੇ ਵਰਤ ਅਤੇ ਤਿਉਹਾਰਾਂ ਨੂੰ ਜਾਣਨ ਲਈ ਜ਼ਰੂਰ ਪੜ੍ਹੋ ਇਹ ਖ਼ਬਰ

ਜਲਜੀਰਾ ਪੀਣ ਦੇ ਫ਼ਾਇਦੇ...

1. ਭਾਰ ਘੱਟ ਕਰੇ
ਜਲਜੀਰਾ ਪੀਣ ਨਾਲ ਭਾਰ ਘੱਟ ਹੁੰਦਾ ਹੈ। ਜਲਜੀਰੇ ‘ਚ ਕੈਲੋਰੀ ਨਹੀਂ ਹੁੰਦੀ ਅਤੇ ਇਹ ਸਰੀਰ ਦੇ ਟਾਕਸਿੰਸ ਪਦਾਰਥਾਂ ਨੂੰ ਬਾਹਰ ਕੱਢਦਾ ਹੈ। ਇਸ ਨਾਲ ਸਾਡੇ ਸਰੀਰ ਦਾ ਭਾਰ ਘੱਟ ਹੁੰਦਾ ਹੈ।

2. ਜ਼ਹਿਰੀਲੇ ਪਦਾਰਥਾਂ ਨੂੰ ਬਾਹਰ ਕੱਢੇ
ਜਲਜੀਰਾ ਪੀਣ ਨਾਲ ਸਰੀਰ ਦੇ ਜ਼ਹਿਰੀਲੇ ਪਦਾਰਥ ਦੂਰ ਹੁੰਦੇ ਹਨ, ਜਿਸ ਨਾਲ ਚਮੜੀ ਦੀ ਚਮਕ ਵਧਦੀ ਹੈ।

ਪੜ੍ਹੋ ਇਹ ਵੀ ਖ਼ਬਰ - ਸਰੀਰ ’ਤੇ ਦਿਖਾਈ ਦੇਣ ਇਹ ਲੱਛਣ ਤਾਂ ਕਦੇ ਵੀ ਨਾ ਕਰੋ ਨਜ਼ਰਅੰਦਾਜ, ਹੋ ਸਕਦੀਆਂ ਨੇ ਦਿਲ ਦੀਆਂ ਬੀਮਾਰੀਆਂ

3. ਪਾਚਨ ਕਿਰਿਆ 
ਜਲਜੀਰੇ 'ਚ ਥਾਇਮਾਲ ਹੁੰਦਾ ਹੈ। ਇਸ ਨੂੰ ਪੀਣ ਨਾਲ ਪਾਚਨ ਕਿਰਿਆ ਠੀਕ ਰਹਿੰਦੀ ਹੈ ਅਤੇ ਕਬਜ਼ ਵੀ ਦੂਰ ਹੁੰਦੀ ਹੈ।

4. ਅਨੀਮੀਆ ਦੀ ਘਾਟ
ਜਲਜੀਰਾ ਪੀਣ ਨਾਲ ਅਨੀਮੀਆ ਦੀ ਸਮੱਸਿਆ ਦੂਰ ਹੁੰਦੀ ਹੈ। ਜੀਰੇ ‘ਚ ਲੋਹ ਪਦਾਰਥ ਕਾਫ਼ੀ ਮੌਜੂਦ ਹੁੰਦੇ ਹਨ। ਇਸ ਲਈ ਰੋਜ਼ਾਨਾ ਜਲਜੀਰਾ ਪੀਣ ਨਾਲ ਖੂਨ ਦੀ ਘਾਟ ਨਹੀਂ ਹੁੰਦੀ।

ਪੜ੍ਹੋ ਇਹ ਵੀ ਖ਼ਬਰ -  Health Tips : ‘ਹੱਥਾਂ ਦੀਆਂ ਹਥੇਲੀਆਂ’ ਬੀਮਾਰੀ ਤੋਂ ਪਹਿਲਾਂ ਤੁਹਾਨੂੰ ਦਿੰਦੀਆਂ ਨੇ ਇਹ ਸੰਕੇਤ, ਇੰਝ ਕਰੋ ਪਛਾਣ

5. ਸਰਦੀ-ਜ਼ੁਕਾਮ ਨੂੰ ਦੂਰ ਕਰੇ
ਜਲਜੀਰਾ ਪੀਣ ਨਾਲ ਸਰੀਰ ਦੀ ਇਮਨਿਊਟੀ ਵਧਦੀ ਹੈ, ਜਿਸ ਨਾਲ ਸਰਦੀ-ਜ਼ੁਕਾਮ ਤੋਂ ਬਚਾਅ ਰਹਿੰਦਾ ਹੈ।

6. ਦਿਮਾਗ ਲਈ ਫ਼ਾਇਦੇਮੰਦ
ਜਲਜੀਰੇ 'ਚ ਵਿਟਾਮਿਨ ਬੀ-6 ਹੁੰਦਾ ਹੈ। ਇਸ ਨੂੰ ਪੀਣ ਨਾਲ ਦਿਮਾਗ ਦੀ ਤਾਕਤ ਤੇਜ਼ ਹੁੰਦੀ ਹੈ।

7. ਡੀਹਾਈਡ੍ਰੇਸ਼ਨ ਦੀ ਸਮੱਸਿਆ
ਗਰਮੀ ‘ਚ ਡੀਹਾਈਡ੍ਰੇਸ਼ਨ ਦੀ ਸਮੱਸਿਆ ਵੀ ਹੁੰਦੀ ਹੈ, ਜਿਸ ਨੂੰ ਜਲਜੀਰਾ ਰਾਹੀਂ ਠੀਕ ਕੀਤਾ ਜਾਂਦਾ ਹੈ। ਇਹ ਆਂਤੜੀਆਂ ਨੂੰ ਠੀਕ ਰੱਖਦਾ ਹੈ।

ਪੜ੍ਹੋ ਇਹ ਵੀ ਖਬਰ -  Health Tips: ਜੇਕਰ ਤੁਹਾਡੇ ’ਚ ਵਿਖਾਈ ਦੇਣ ਇਹ ‘ਲੱਛਣ’, ਤਾਂ ਤੁਸੀਂ ਵੀ ਹੋ ਸਕਦੇ ਹੋ ‘ਸ਼ੂਗਰ’ ਦੇ ਮਰੀਜ਼

8. ਊਰਜਾ ਮਿਲਦੀ ਹੈ
ਇਸ 'ਚ ਵਿਟਾਮਿਨ-ਸੀ ਹੁੰਦਾ ਹੈ, ਜਿਸ ਨਾਲ ਇਸ ਨੂੰ ਪੀਣ 'ਤੇ ਤੁਰੰਤ ਊਰਜਾ ਮਿਲਦੀ ਹੈ।

9. ਨਮੀ ਬਣਾਏ
ਜਲਜੀਰਾ ਪੀਣ ਨਾਲ ਸਰੀਰ 'ਚ ਨਮੀ ਬਣੀ ਰਹਿੰਦੀ ਹੈ, ਜਿਸ ਨਾਲ ਗਰਮੀ ਦਾ ਅਸਰ ਘੱਟ ਜਾਂਦਾ ਹੈ।

ਪੜ੍ਹੋ ਇਹ ਵੀ ਖਬਰ -  Health Tips : ‘ਬ੍ਰੇਨ ਟਿਊਮਰ’ ਹੋਣ ਤੋਂ ਪਹਿਲਾਂ ਸਰੀਰ ’ਚ ਦਿਖਾਈ ਦਿੰਦੇ ਹਨ ਇਹ ਬਦਲਾਅ, ਕਦੇ ਨਾ ਕਰੋ ਨਜ਼ਰਅੰਦਾਜ਼

10. ਗਰਭ ਅਵਸਥਾ 'ਚ ਫ਼ਾਇਦੇਮੰਦ
ਜਲਜੀਰੇ 'ਚ ਆਇਰਨ ਅਤੇ ਕੈਲਸ਼ੀਅਮ ਦੀ ਮਾਤਰਾ ਵਧੇਰੇ ਪਾਈ ਜਾਂਦੀ ਹੈ। ਇਹ ਗਰਭਵਤੀ ਜਨਾਨੀਆਂ ਲਈ ਬਹੁਤ ਜ਼ਿਆਦਾ ਫ਼ਾਇਦੇਮੰਦ ਹੁੰਦਾ ਹੈ। 
 

rajwinder kaur

This news is Content Editor rajwinder kaur