ਪੀਲੀਏ ਦੇ ਰੋਗ ਸਣੇ ਇਨ੍ਹਾਂ ਬੀਮਾਰੀਆਂ ਦਾ ਜੜ੍ਹ ਤੋਂ ਇਲਾਜ ਕਰਦੀ ਹੈ ‘ਮੂਲੀ’, ਜਾਣੋ ਹੋਰ ਵੀ ਕਈ ਬੇਮਿਸਾਲ ਫ਼ਾਇਦੇ
Thursday, Feb 25, 2021 - 06:10 PM (IST)
ਜਲੰਧਰ (ਬਿਊਰੋ) - ਮੂਲੀ ਦੀ ਵਰਤੋਂ ਹਰੇਕ ਘਰ ਵਿੱਚ ਕੀਤੀ ਜਾਂਦੀ ਹੈ। ਮੂਲੀ ਨੂੰ ਪਰਾਂਠੇ, ਸਬਜ਼ੀ ਅਤੇ ਸਲਾਦ ਦੇ ਰੂਪ ਵਿੱਚ ਖਾਂਦਾ ਜਾਂਦਾ ਹੈ। ਮੂਲੀ ਸਾਡੀ ਸਿਹਤ ਲਈ ਬਹੁਤ ਫ਼ਾਇਦੇਮੰਦ ਹੁੰਦੀ ਹੈ । ਇਸ ਨਾਲ ਕਈ ਸਮੱਸਿਆਵਾਂ ਦੂਰ ਹੁੰਦੀਆਂ ਹਨ। ਮੂਲੀ ਨਜ਼ਲਾ-ਜ਼ੁਕਾਮ, ਖੰਘ ਨੂੰ ਠੀਕ ਕਰਨ, ਬੀ.ਪੀ. ਨੂੰ ਕੰਟਰੋਲ ਕਰਨ ਅਤੇ ਚਮੜੀ ਨੂੰ ਸਿਹਤਮੰਦ ਬਣਾਉਣ ਵਿੱਚ ਸਹਾਇਤਾ ਕਰਦੀ ਹੈ। ਮੂਲੀ ਦੀ ਸਬਜ਼ੀ ਵਿੱਚ ਡੀ-ਕੰਜੇਸੈਂਟੈਂਟ ਮਿਸ਼ਰਣ ਹੁੰਦੇ ਹਨ, ਜੋ ਨੱਕ ਅਤੇ ਗਲ਼ੇ ਦੇ ਰਸਤੇ ਨੂੰ ਸਾਫ ਰੱਖਦੇ ਹਨ। ਇਸ ਦੇ ਕਾਰਨ ਬੈਕਟਰੀਆ ਫੁੱਲਦੇ ਨਹੀਂ ਤੇ ਖੰਘ, ਨਜ਼ਲਾ- ਜ਼ੁਕਾਮ ਤੋਂ ਤੁਸੀਂ ਬਚੇ ਰਹਿੰਦੇ ਹੋ। ਜੇ ਤੁਸੀਂ ਸਰਦੀਆਂ ‘ਚ ਜ਼ੁਕਾਮ ਅਤੇ ਖੰਘ ਤੋਂ ਬਚਣਾ ਚਾਹੁੰਦੇ ਹੋ, ਤਾਂ ਆਪਣੀ ਖੁਰਾਕ ਵਿੱਚ ਅੱਜ ਹੀ ਮੂਲੀ ਸ਼ਾਮਲ ਕਰ ਲਿਓ।
1. ਬਲੱਡ ਪ੍ਰੈਸ਼ਰ 'ਚ ਫ਼ਾਇਦੇਮੰਦ
ਮੂਲੀ 'ਚ ਐਂਟੀ-ਆਕਸੀਡੈਂਟ ਗੁਣ ਮੌਜੂਦ ਹੁੰਦੇ ਹਨ। ਰੋਜ਼ਾਨਾ ਇਸ ਦਾ ਇਸਤੇਮਾਲ ਕਰਨ ਨਾਲ ਹਾਈ ਬਲੱਡ ਪ੍ਰੈੱਸ਼ਰ ਨੂੰ ਕਾਬੂ ਕਰਨ 'ਚ ਮਦਦ ਮਿਲਦੀ ਹੈ।
2. ਮਾਸਪੇਸ਼ੀਆਂ ‘ਚ ਦਰਦ
ਜੇਕਰ ਤੁਹਾਡੀਆਂ ਮਾਸਪੇਸ਼ੀਆਂ ਕਮਜ਼ੋਰ ਹਨ ਜਾਂ ਇਨ੍ਹਾਂ ’ਚ ਦਰਦ ਹੁੰਦੀ ਹੈ ਤਾਂ ਤੁਹਾਨੂੰ ਮੂਲੀ ਦੀ ਵਰਤੋਂ ਕਰਨੀ ਚਾਹੀਦੀ ਹੈ। ਭੋਜਨ ’ਚ ਮੂਲੀ ਦੀ ਵਰਤੋਂ ਕਰਨ ਨਾਲ ਮਾਸਪੇਸ਼ੀਆਂ ਵਿਚ ਹੋਣ ਵਾਲੇ ਦਰਦ ਤੋਂ ਆਰਾਮ ਮਿਲਦਾ ਹੈ।
3. ਵਾਲ ਝੜਨਾ
ਫਾਸਫੋਰਸ ਦੀ ਕਮੀ ਹੋਣ ਦੇ ਨਾਲ ਵਾਲ ਝੜਨੇ ਸ਼ੁਰੂ ਹੋ ਜਾਂਦੇ ਹਨ। ਬਿਨਾਂ ਛਿੱਲੇ ਮੂਲੀ ਅਤੇ ਉਸ ਦੇ ਨਰਮ ਪੱਤਿਆਂ ਨੂੰ ਖਾਣ ਨਾਲ ਵਾਲ ਝੜਨੇ ਬੰਦ ਹੋ ਜਾਂਦੇ ਹਨ।
ਪੜ੍ਹੋ ਇਹ ਵੀ ਖ਼ਬਰ - Health Tips: ਰੋਜ਼ਾਨਾ ਕਰੋ ਆਪਣੇ ‘ਪੈਰਾਂ ਦੀ ਮਾਲਸ਼’, ਇਨ੍ਹਾਂ ਬੀਮਾਰੀਆਂ ਤੋਂ ਮਿਲੇਗਾ ਹਮੇਸ਼ਾ ਲਈ ਛੁਟਕਾਰਾ
4. ਲੀਵਰ ਲਈ ਫ਼ਾਇਦੇਮੰਦ
ਜੇਕਰ ਤੁਹਾਨੂੰ ਲੀਵਰ ਨਾਲ ਜੁੜੀ ਕੋਈ ਵੀ ਸਮੱਸਿਆ ਹੈ ਤਾਂ ਨਿਯਮਿਤ ਰੂਪ ਨਾਲ ਮੂਲੀ ਦੀ ਵਰਤੋਂ ਕਰੋ। ਇਸ ਨਾਲ ਤੁਹਾਡੀਆਂ ਸਾਰੀਆਂ ਸਮੱਸਿਆਵਾਂ ਠੀਕ ਹੋ ਜਾਣਗੀਆਂ।
5. ਪੀਲੀਆ ਰੋਗ
ਪੀਲੀਆ ਰੋਗ ਹੋਣ 'ਤੇ ਤਾਜ਼ੀ ਮੂਲੀ ਦਾ ਰਸ ਪੀਓ। ਇਸ ਤੋਂ ਇਲਾਵਾ ਹਰ ਰੋਜ਼ ਸਵੇਰ ਦੇ ਸਮੇਂ 1 ਮੂਲੀ ਖਾਓ। ਅਜਿਹਾ ਕਰਨ ਨਾਲ ਵੀ ਪੀਲੀਏ ਦਾ ਰੋਗ ਦੂਰ ਹੋ ਜਾਂਦਾ ਹੈ।
ਪੜ੍ਹੋ ਇਹ ਵੀ ਖ਼ਬਰ - Health Tips: ‘ਸਰਵਾਈਕਲ’ ਦੇ ਦਰਦ ਤੋਂ ਪ੍ਰੇਸ਼ਾਨ ਲੋਕਾਂ ਲਈ ਖ਼ਾਸ ਖ਼ਬਰ, ਜਾਣੋ ਕਾਰਨ ਤੇ ਦੂਰ ਕਰਨ ਦੇ ਘਰੇਲੂ ਨੁਸਖ਼ੇ
6. ਕੈਂਸਰ
ਮੂਲੀ ਦੇ ਪੱਤਿਆਂ 'ਚ ਪਾਏ ਜਾਣ ਵਾਲੇ ਫਾਇਟੋਕੈਮੀਕਲ ਦੇ ਗੁਣ ਕੈਂਸਰ ਦੇ ਖ਼ਤਰੇ ਨੂੰ ਘੱਟ ਕਰਦੇ ਹਨ। ਇਸ ਤੋਂ ਇਲਾਵਾ ਇਸ 'ਚ ਮੌਜ਼ੂਦ ਵਿਟਾਮਿਨ-ਸੀ ਸਰੀਰ 'ਚ ਐਂਟੀਆਕਸੀਡੈਂਟ ਦੀ ਤਰ੍ਹਾਂ ਕੰਮ ਕਰਦਾ ਹੈ।
ਪੜ੍ਹੋ ਇਹ ਵੀ ਖ਼ਬਰ - Health Tips: ਕੀ ਤੁਹਾਡੇ ਵੀ ਢਿੱਡ ’ਚ ਅਚਾਨਕ ਪੈਂਦੇ ਹਨ ‘ਵੱਟ’ ਤਾਂ ਇਨ੍ਹਾਂ ਚੀਜ਼ਾਂ ਦੀ ਕਰੋ ਵਰਤੋਂ, ਹੋਣਗੇ ਕਈ ਫ਼ਾਇਦੇ
7. ਸ਼ੂਗਰ
ਫਾਇਬਰ ਭਰਪੂਰ ਮੂਲੀ ਦੇ ਪੱਤਿਆਂ ਨੂੰ ਰੋਜ਼ਾਨਾਂ ਖਾਣ ਨਾਲ ਸ਼ੂਗਰ ਦਾ ਪੱਧਰ ਕਾਬੂ 'ਚ ਰਹਿੰਦਾ ਹੈ।
8. ਸਰਦੀ-ਖੰਘ
ਪੁਰਾਣੀ ਖੰਘ ਜਾਂ ਸਰਦੀ ਨੂੰ ਦੂਰ ਕਰਨ ਲਈ ਆਪਣੀ ਡਾਈਟ 'ਚ ਮੂਲੀ ਦੇ ਪੱਤੇ ਜ਼ਰੂਰ ਸ਼ਾਮਲ ਕਰੋ। ਇਸ 'ਚ ਮੌਜ਼ੂਦ ਐਂਟੀ-ਕੰਜੇਸਿਟਵ ਗੁਣ ਕਫ਼ ਨੂੰ ਦੂਰ ਕਰਨ 'ਚ ਮਦਦ ਕਰਦੇ ਹਨ।
ਪੜ੍ਹੋ ਇਹ ਵੀ ਖ਼ਬਰ - ਜੇਕਰ ਤੁਹਾਨੂੰ ਵੀ ਵਾਰ-ਵਾਰ ਆਉਂਦੇ ਹਨ ‘ਚੱਕਰ’ ਤਾਂ ਕਦੇ ਨਾ ਕਰੋ ਨਜ਼ਰਅੰਦਾਜ਼, ਹੋ ਸਕਦੀਆਂ ਨੇ ਗੰਭੀਰ ਬੀਮਾਰੀਆਂ
9. ਜ਼ਹਿਰੀਲੇ ਪਦਾਰਥਾਂ ਨੂੰ ਕੰਢੇ ਬਾਹਰ
ਮੂਲੀ 'ਚ ਮੌਜੂਦ ਪੌਸ਼ਕ ਤੱਤਾਂ ਦੇ ਕਾਰਨ ਇਸ ਨੂੰ ਕੁਦਰਤੀ ਕਲੀਂਜਰ ਕਿਹਾ ਜਾਂਦਾ ਹੈ। ਰੋਜ਼ਾਨਾ ਮੂਲੀ ਦਾ ਰਸ ਪੀਣ ਨਾਲ ਸਰੀਰ ਡਿਟਾਕਸ ਹੁੰਦਾ ਹੈ, ਜਿਸ ਨਾਲ ਸਰੀਰ 'ਚ ਮੌਜੂਦ ਜ਼ਹਿਰੀਲੇ ਪਦਾਰਥ ਨਿਕਲ ਜਾਂਦੇ ਹਨ।
10. ਢਿੱਡ ਦੀਆਂ ਸਮੱਸਿਆਵਾਂ ਕਰੇ ਦੂਰ
ਢਿੱਡ ਨਾਲ ਜੁੜੀ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨੂੰ ਦੂਰ ਕਰਨ ਲਈ ਮੂਲੀ ਦੇ ਰਸ 'ਚ ਅਦਰਕ ਅਤੇ ਨਿੰਬੂ ਦਾ ਰਸ ਮਿਲਾ ਕੇ ਪੀਓ। ਇਸ ਨਾਲ ਤੁਹਾਨੂੰ ਢਿੱਡ ਨਾਲ ਜੁੜੀ ਹਰ ਪ੍ਰੇਸ਼ਾਨੀ ਤੋਂ ਛੁਟਕਾਰਾ ਮਿਲ ਜਾਵੇਗਾ।
ਪੜ੍ਹੋ ਇਹ ਵੀ ਖ਼ਬਰ - ਨਵੇਂ ਰਿਸ਼ਤੇ ਦੀ ਸ਼ੁਰੂਆਤ ਕਰਦੇ ਸਮੇਂ ਪਤੀ-ਪਤਨੀ ਰੱਖਣ ਇਨ੍ਹਾਂ ਗੱਲਾਂ ਦਾ ਖ਼ਾਸ ਧਿਆਨ, ਵਧੇਗਾ ਪਿਆਰ
11. ਮਜ਼ਬੂਤ ਪਾਚਨ ਤੰਤਰ
ਕੱਚੀ ਮੂਲੀ ਦੀ ਵਰਤੋਂ ਜਾਂ ਫਿਰ ਇਸ ਦੇ ਰਸ 'ਚ ਨਮਕ ਮਿਲਾ ਕੇ ਪੀਣ ਨਾਲ ਪਾਚਨ ਸ਼ਕਤੀ ਮਜ਼ਬੂਤ ਹੁੰਦੀ ਹੈ। ਇਸ ਤੋਂ ਇਲਾਵਾ ਇਸ ਨਾਲ ਢਿੱਡ ਦੇ ਕੀੜੇ ਵੀ ਨਸ਼ਟ ਹੋ ਜਾਂਦੇ ਹਨ।
12. ਬਵਾਸੀਰ ਦਾ ਇਲਾਜ
ਘੁਲਨਸ਼ੀਲ ਫਾਈਬਰ ਹੋਣ ਕਾਰਨ ਇਸ ਨਾਲ ਬਵਾਸੀਰ ਦੀ ਸਮੱਸਿਆ ਕੁਝ ਹੀ ਮਹੀਨਿਆਂ 'ਚ ਦੂਰ ਹੋ ਜਾਂਦੀ ਹੈ। ਇਸ ਤੋਂ ਇਲਾਵਾ ਮੂਲੀ ਠੰਡਕ ਦੇਣ ਦਾ ਕੰਮ ਵੀ ਕਰਦੀ ਹੈ, ਜਿਸ ਨਾਲ ਬਵਾਸੀਰ 'ਚ ਜਲਣ ਤੋਂ ਰਾਹਤ ਮਿਲਦੀ ਹੈ।
ਪੜ੍ਹੋ ਇਹ ਵੀ ਖ਼ਬਰ - ਜੋੜਾਂ ਦੇ ਦਰਦ ਨੂੰ ਦੂਰ ਕਰੇਗੀ ‘ਇਮਲੀ’, ਸ਼ੂਗਰ ਦੇ ਮਰੀਜ਼ਾਂ ਦੇ ਨਾਲ-ਨਾਲ ਇਨ੍ਹਾਂ ਲਈ ਵੀ ਹੈ ਫ਼ਾਇਦੇਮੰਦ
13. ਸਿਹਤਮੰਦ ਕਿਡਨੀ
ਇਸ 'ਚ ਪਾਏ ਜਾਣ ਵਾਲੇ ਤੱਕ ਸਰੀਰ ਦੇ ਵਿਸ਼ੈਲੇ ਪਦਾਰਥਾਂ ਨੂੰ ਬਾਹਰ ਕੱਢ ਕੇ ਕਿਡਨੀ ਨੂੰ ਸਿਹਤਮੰਦ ਰੱਖਦੇ ਹਨ। ਇਸ ਕਾਰਨ ਇਸ ਨੂੰ ਕੁਦਰਤੀ ਕਲੀਂਜਰ ਵੀ ਕਹਿੰਦੇ ਹਨ।