ਸਰਦੀਆਂ ''ਚ ਸਿਹਤ ਲਈ ਫ਼ਾਇਦੇਮੰਦ ਹੁੰਦੀ ਹੈ ''ਮਲੱਠੀ'', ਸੇਵਨ ਕਰਨ ’ਤੇ ਸੁੱਕੀ ਖੰਘ ਸਣੇ ਇਨ੍ਹਾਂ ਰੋਗਾਂ ਤੋਂ ਮਿਲੇਗੀ ਨਿਜ਼ਾਤ
Thursday, Oct 20, 2022 - 01:10 PM (IST)

ਜਲੰਧਰ (ਬਿਊਰੋ) - ਮਲੱਠੀ 'ਚ ਕਈ ਪੋਸ਼ਕ ਤੱਤਾਂ ਨਾਲ ਔਸ਼ਦੀ ਗੁਣ ਵੀ ਪਾਏ ਜਾਂਦੇ ਹਨ। ਅਜਿਹੇ 'ਚ ਰੋਜ਼ਾਨਾ ਇਸ ਦੀ ਵਰਤੋਂ ਕਰਨ ਨਾਲ ਸਰੀਰ ਦੀ ਪ੍ਰਤੀਰੋਧਕ ਸਮਰੱਥਾ ਵੱਧਦੀ ਹੈ। ਮਲੱਠੀ ਨਾਲ ਕਈ ਬੀਮਾਰੀਆਂ ਨਾਲ ਲੜਨ ਦੀ ਸ਼ਕਤੀ ਮਿਲਦੀ ਹੈ। ਇਹ ਇਕ ਜੜੀ-ਬੂਟੀ ਦੇ ਤੌਰ 'ਤੇ ਕੰਮ ਕਰਦੀ ਹੈ, ਜਿਸ ਨਾਲ ਦਿਲ ਅਤੇ ਸਾਹ ਨਾਲ ਜੁੜੀਆਂ ਸਮੱਸਿਆਵਾਂ ਨੂੰ ਘੱਟ ਕਰਨ 'ਚ ਮਦਦ ਕਰਦੀ ਹੈ। ਇਹ ਦਿਖਣ 'ਚ ਇਕ ਝਾੜੀ ਵਰਗੇ ਪੌਦੇ ਦੀ ਤਰ੍ਹਾਂ ਹੁੰਦੀ ਹੈ ਪਰ ਇਸ ਦੇ ਫ਼ਾਇਦੇ ਬਹੁਤ ਜ਼ਿਆਦਾ ਹਨ। ਇਸ ਦੀ ਵਰਤੋਂ ਨਾਲ ਮੌਸਮੀ ਸਰਦੀ-ਖੰਘ, ਜ਼ੁਕਾਮ ਤੋਂ ਲੈ ਕੇ ਦਿਲ ਨਾਲ ਜੁੜੀਆਂ ਬੀਮਾਰੀਆਂ ਹੋਣ ਦਾ ਖ਼ਤਰਾ ਘੱਟ ਜਾਂਦਾ ਹੈ। ਮਲੱਠੀ ਵਿਟਾਮਿਨ, ਕੈਲਸ਼ੀਅਮ, ਆਇਰਨ, ਐਂਟੀ-ਆਕਸੀਡੈਂਟ, ਐਂਟੀ-ਵਾਇਰਲ, ਐਂਟੀ-ਬੈਕਟੀਰੀਅਲ ਗੁਣਾਂ ਨਾਲ ਭਰੀ ਹੁੰਦੀ ਹੈ। ਤਾਂ ਆਓ ਜਾਣਦੇ ਹਾਂ ਇਸ ਤੋਂ ਮਿਲਣ ਵਾਲੇ ਫ਼ਾਇਦਿਆਂ ਬਾਰੇ...
1. ਪਾਚਨ ਤੰਤਰ ਰੱਖੇ ਠੀਕ
ਕਿਸੇ ਵੀ ਬੀਮਾਰੀ ਦੀ ਸ਼ੁਰੂਆਤ ਢਿੱਡ ਖ਼ਰਾਬ ਹੋਣ ਨਾਲ ਹੁੰਦੀ ਹੈ। ਜੇਕਰ ਪਾਚਨ ਤੰਤਰ ਕਮਜ਼ੋਰ ਹੋਵੇਗਾ ਤਾਂ ਸਰੀਰ ਸਹੀ ਤਰੀਕੇ ਨਾਲ ਕੰਮ ਨਹੀਂ ਕਰ ਪਾਵੇਗਾ। ਅਜਿਹੇ 'ਚ ਮਲੱਠੀ ਖਾਣ ਨਾਲ ਢਿੱਡ ਨਾਲ ਜੁੜੀਆਂ ਬੀਮਾਰੀਆਂ ਜਿਵੇਂ ਗੈਸ, ਸੋਜ, ਅਪਚ, ਉੱਲਟੀ, ਕਬਜ਼ ਆਦਿ ਤੋਂ ਰਾਹਤ ਮਿਲਦੀ ਹੈ। ਇਸ 'ਚ ਮੌਜੂਦ ਔਸ਼ਦੀ ਗੁਣ ਢਿੱਡ ਨੂੰ ਠੀਕ ਰੱਖਣ ਦੇ ਨਾਲ ਬੀਮਾਰੀਆਂ ਨਾਲ ਲੜਨ ਦੀ ਸ਼ਕਤੀ ਪ੍ਰਦਾਨ ਕਰਦੇ ਹਨ। ਇਸ ਦੀ ਵਰਤੋਂ ਕਰਨ ਲਈ ਇਕ ਕੱਪ ਕੋਸੇ ਪਾਣੀ 'ਚ ਮਲੱਠੀ ਦਾ ਪਾਊਡਰ ਪਾ ਕੇ ਉਬਾਲੋ। 1-2 ਉਬਾਲ ਆਉਣ ਤੋਂ ਬਾਅਦ ਮਿਸ਼ਰਨ ਨੂੰ ਹਲਕਾ ਠੰਡਾ ਕਰਕੇ ਛਾਣ ਕੇ ਪੀਓ।
2. ਸੁੱਕੀ ਖੰਘ ਤੋਂ ਦਿਵਾਉਂਦੀ ਹੈ ਰਾਹਤ
ਜਿਹੜੇ ਲੋਕ ਸੁੱਕੀ ਖੰਘ ਤੋਂ ਪਰੇਸ਼ਾਨ ਹਨ, ਉਨ੍ਹਾਂ ਲਈ ਮਲੱਠੀ ਦੀ ਵਰਤੋਂ ਕਰਨੀ ਚਾਹੀਦੀ ਹੈ। ਇਸ ਲਈ 2-4 ਕਾਲੀ ਮਿਰਚ ਨੂੰ 1 ਮਲੱਠੀ ਦੇ ਨਾਲ ਪੀਸ ਕੇ ਤਿਆਰ ਪਾਊਡਰ ਦੀ ਵਰਤੋਂ ਕਰਨ ਨਾਲ ਸੁੱਕੀ ਖੰਘ ਤੋਂ ਛੇਤੀ ਰਾਹਤ ਮਿਲਦੀ ਹੈ। ਇਸ ਦੇ ਇਲਾਵਾ ਤੁਸੀਂ ਇਸ ਨੂੰ ਪਾਣੀ 'ਚ ਉਬਾਲ ਕੇ ਵੀ ਪੀ ਸਕਦੇ ਹੋ। ਇਸ ਦੀ ਵਰਤੋਂ ਨਾਲ ਗਲੇ 'ਚ ਖਰਾਸ਼, ਦਰਦ, ਜਲਣ ਆਦਿ ਦੀ ਸਮੱਸਿਆ ਤੋਂ ਵੀ ਛੁਟਕਾਰਾ ਮਿਲੇਗਾ।
3. ਢਿੱਡ 'ਚ ਅਲਸਰ ਦੀ ਪ੍ਰੇਸ਼ਾਨੀ ਨੂੰ ਕਰੇ ਦੂਰ
ਜ਼ਿਆਦਾ ਤਲਿਆ, ਮਸਾਲੇਦਾਰ ਭੋਜਨ ਖਾਣ ਨਾਲ ਢਿੱਡ ਨੂੰ ਅਲਸਰ ਦੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਅਜਿਹੇ 'ਚ ਮਲੱਠੀ ਦੀ ਜੜ੍ਹ ਦੇ ਪਾਊਡਰ ਨੂੰ ਪਾਣੀ ਨਾਲ ਵਰਤੋਂ ਕਰਨ ਨਾਲ ਫ਼ਾਇਦਾ ਮਿਲਦਾ ਹੈ। ਇਸ ਦੌਰਾਨ ਸਰੀਰ 'ਚ ਐਸੀਡਿਟੀ, ਅਪਚ ਦੀ ਪ੍ਰੇਸ਼ਾਨੀ ਦੂਰ ਕਰਕੇ ਢਿੱਡ 'ਚ ਬਣੇ ਅਲਸਰ ਦੇ ਜ਼ਖ਼ਮਾਂ ਨੂੰ ਠੀਕ ਕਰਨ 'ਚ ਮਦਦ ਕਰਦੀ ਹੈ।
4. ਦਿਲ ਦਾ ਰੱਖੇ ਧਿਆਨ
ਅੱਜ ਦੇ ਸਮੇਂ 'ਚ ਲੋਕਾਂ ਨੂੰ ਦਿਲ ਨਾਲ ਸੰਬੰਧਿਤ ਕਈ ਬੀਮਾਰੀਆਂ ਹੋ ਰਹੀਆਂ ਹਨ। ਅਜਿਹੇ 'ਚ ਇਸ ਦੀ ਵਰਤੋਂ ਕਰਨ ਨਾਲ ਸਰੀਰ 'ਚ ਖੂਨ ਦਾ ਦੌਰਾ ਵਧੀਆ ਤਰੀਕੇ ਨਾਲ ਹੋਣ 'ਚ ਮਦਦ ਮਿਲਦੀ ਹੈ। ਇਹ ਕੈਲੇਸਟ੍ਰੋਲ ਲੈਵਲ ਨੂੰ ਕੰਟਰੋਲ ਕਰਕੇ ਦਿਲ ਨੂੰ ਸਿਹਤਮੰਦ ਰੱਖਣ 'ਚ ਮਦਦ ਕਰਦਾ ਹੈ। ਅਜਿਹੇ 'ਚ ਹਾਰਟ ਅਟੈਕ ਆਉਣ ਤੋਂ ਬਚਾਅ ਰਹਿੰਦਾ ਹੈ।
5. ਚਮੜੀ ਲਈ ਫ਼ਾਇਦੇਮੰਦ
ਸਰੀਰ ਦੇ ਨਾਲ-ਨਾਲ ਚਮੜੀ ਸੜ੍ਹ ਜਾਣ ਨਾਲ ਮਲੱਠੀ ਦਾ ਪੇਸਟ ਤਿਆਰ ਕਰਕੇ ਲਗਾਉਣ ਨਾਲ ਰਾਹਤ ਮਿਲਦੀ ਹੈ। ਇਸ ਲਈ ਮੁਲੱਠੀ ਪਾਊਡਰ ਨੂੰ ਮੱਖਣ ਦੇ ਨਾਲ ਮਿਕਸ ਕਰਕੇ ਪ੍ਰਭਾਵਿਤ ਥਾਵਾਂ 'ਤੇ ਲਗਾਉਣ ਨਾਲ ਛੇਤੀ ਆਰਾਮ ਮਿਲਦਾ ਹੈ। ਨਾਲ ਹੀ ਸੜੇ ਦਾ ਨਿਸ਼ਾਨ ਵੀ ਕਾਫ਼ੀ ਹੱਦ ਤੱਕ ਠੀਕ ਹੋ ਜਾਂਦਾ ਹੈ।
6. ਭਾਰ ਨੂੰ ਕਰੇ ਕੰਟਰੋਲ
ਮਲੱਠੀ 'ਚ ਭਾਰੀ ਮਾਤਰਾ 'ਚ ਪੋਸ਼ਕ ਤੱਤ ਹੋਣ ਨਾਲ ਸਰੀਰ 'ਚ ਜਮ੍ਹਾ ਵਾਧੂ ਚਰਬੀ ਨੂੰ ਘੱਟ ਕਰਕੇ ਭਾਰ ਘਟਾਉਣ 'ਚ ਮਦਦ ਮਿਲਦੀ ਹੈ। ਅਜਿਹੇ 'ਚ ਜੋ ਲੋਕ ਆਪਣੇ ਵਧੇ ਹੋਏ ਭਾਰ ਤੋਂ ਪ੍ਰੇਸ਼ਾਨ ਹਨ, ਉਨ੍ਹਾਂ ਨੂੰ ਆਪਣੀ ਡਾਈਟ 'ਚ ਮਲੱਠੀ ਨੂੰ ਸ਼ਾਮਲ ਕਰਨਾ ਚਾਹੀਦਾ ਹੈ।
7. ਮੂੰਹ ਦੇ ਛਾਲਿਆਂ ਦੀ ਸਮੱਸਿਆ ਕਰੇ ਦੂਰ
ਜਿਨ੍ਹਾਂ ਲੋਕਾਂ ਨੂੰ ਮੂੰਹ ਦੇ ਛਾਲੇ ਹੋਣ ਦੀ ਸਮੱਸਿਆ ਹੁੰਦੀ ਹੈ। ਉਨ੍ਹਾਂ ਨੂੰ ਮਲੱਠੀ ਦੇ ਟੁੱਕੜੇ ਨੂੰ ਥੋੜ੍ਹਾ ਸ਼ਹਿਦ ਲਗਾ ਕੇ ਚੁੱਸਨ ਨਾਲ ਫਾਇਦਾ ਮਿਲਦਾ ਹੈ।