ਚੱਕਰਾਂ ਦੀ ਸਮੱਸਿਆ ਤੋਂ ਜੇਕਰ ਤੁਸੀਂ ਵੀ ਹੋ ਪਰੇਸ਼ਾਨ, ਤਾਂ ਨਿੰਬੂ ਸਣੇ ਇਹ ਘਰੇਲੂ ਨੁਸਖ਼ੇ ਦਿਵਾਉਣਗੇ ਨਿਜ਼ਾਤ

11/28/2021 1:30:18 PM

ਨਵੀਂ ਦਿੱਲੀ- ਕਈ ਵਾਰ ਲਗਾਤਾਰ ਬੈਠੇ ਰਹਿਣ ਤੋਂ ਬਾਅਦ ਇਕਦਮ ਖੜ੍ਹੇ ਹੋਣ 'ਤੇ ਅੱਖਾਂ ਦੇ ਸਾਹਮਣੇ ਹਨ੍ਹੇਰਾ ਆਉਣ ਲੱਗਦਾ ਹੈ ਅਤੇ ਚੀਜ਼ਾਂ ਘੁੰਮਦੀਆਂ ਹੋਈਆਂ ਮਹਿਸੂਸ ਹੋਣ ਲੱਗਦੀਆਂ ਹਨ। ਇਸ ਸਮੱਸਿਆ ਨੂੰ ਚੱਕਰ ਆਉਣਾ ਕਹਿੰਦੇ ਹਨ। ਇਸ ਦੇ ਹੋਣ ਦਾ ਕਾਰਨ ਸਰੀਰਕ ਕਮਜ਼ੋਰੀ ਜਾਂ ਫਿਰ ਬਲੱਡ ਸਰਕੂਲੇਸ਼ਨ ਘੱਟ ਹੋਣਾ ਹੋ ਸਕਦਾ ਹੈ। ਕਈ ਵਾਰ ਇਹ ਹਾਲਤ ਲਓ-ਬਲੱਡ ਪ੍ਰੈਸ਼ਰ ਦੇ ਕਾਰਨ ਵੀ ਹੁੰਦੀ ਹੈ। ਗਰਮੀਆਂ 'ਚ ਘੱਟ ਪਾਣੀ ਪੀਣ ਨਾਲ ਵੀ ਚੱਕਰ ਆਉਣ ਲੱਗਦੇ ਹਨ ਜਿਸ ਤੋਂ ਰਾਹਤ ਪਾਉਣ ਲਈ ਤੁਸੀਂ ਘਰੇਲੂ ਚੀਜ਼ਾਂ ਦਾ ਇਸਤੇਮਾਲ ਕਰ ਸਕਦੇ ਹੋ। ਅੱਜ ਅਸੀਂ ਤੁਹਾਨੂੰ ਉਨ੍ਹਾਂ ਚੀਜ਼ਾਂ ਬਾਰੇ ਦੱਸਾਂਗੇ ਜਿਨ੍ਹਾਂ ਨੂੰ ਖਾਣ ਨਾਲ ਚੱਕਰ ਆਉਣੇ ਬੰਦ ਹੋ ਜਾਣਗੇ।

PunjabKesari
ਔਲਿਆਂ
ਔਲਿਆਂ 'ਚ ਵਿਟਾਮਿਨ ਏ ਅਤੇ ਵਿਟਾਮਿਨ ਸੀ ਭਰਪੂਰ ਮਾਤਰਾ ਵਿਚ ਪਾਇਆ ਜਾਂਦਾ ਹੈ। ਜਿਸ ਦੇ ਨਾਲ ਸਰੀਰ ਵਿਚ ਰੋਗ ਰੋਕਣ ਦੀ ਸਮਰੱਥਾ ਵੱਧਦੀ ਹੈ ਅਤੇ ਚੱਕਰ ਆਉਣ ਦੀ ਸਮੱਸਿਆ ਤੋਂ ਰਾਹਤ ਮਿਲਦੀ ਹੈ। ਇਸ ਨੂੰ ਇਸਤੇਮਾਲ ਵਿਚ ਲਿਆਉਣ ਲਈ ਦੋ ਔਲਿਆਂ ਨੂੰ ਪੀਸ ਕੇ ਪੇਸਟ ਬਣਾ ਲਓ ਫਿਰ ਇਸ ਵਿਚ 2 ਚਮਚੇ ਧਨੀਏ ਦੇ ਬੀਜ ਅਤੇ 1 ਕੱਪ ਪਾਣੀ ਮਿਲਾ ਕੇ ਪੂਰੀ ਰਾਤ ਭਿਉਂ ਕੇ ਰੱਖ ਦਿਓ। ਫਿਰ ਅਗਲੀ ਸਵੇਰੇ ਉਠ ਕੇ ਛਾਨ ਕੇ ਇਸ ਦਾ ਪਾਣੀ ਪੀ ਲਓ।
ਸ਼ਹਿਦ 
ਚੱਕਰ ਆਉਣ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਸ਼ਹਿਦ ਕਾਫ਼ੀ ਵਧੀਆ ਉਪਾਅ ਹੈ। ਇਸ ਨੂੰ ਇਸਤੇਮਾਲ ਕਰਨ ਲਈ 2 ਚਮਚ ਸ਼ਹਿਦ ਵਿਚ 2 ਚਮਚੇ ਸੇਬ ਦਾ ਸਿਰਕਾ ਮਿਲਾਓ ਅਤੇ ਫਿਰ ਇਸ ਮਿਸ਼ਰਣ ਨੂੰ 1 ਗਿਲਾਸ ਪਾਣੀ ਵਿਚ ਮਿਲਾ ਕੇ ਪੀਓ। ਇਸ ਉਪਾਅ ਨੂੰ ਦਿਨ ਵਿਚ ਦੋ ਵਾਰ ਕਰੋ।

PunjabKesari
ਨਿੰਬੂ
ਨਿੰਬੂ ਵਿਚ ਵਿਟਾਮਿਨ ਸੀ ਭਰਪੂਰ ਮਾਤਰਾ ਵਿਚ ਪਾਇਆ ਜਾਂਦਾ ਹੈ। ਇਹ ਸਰੀਰ ਨੂੰ ਬਹੁਤ ਸਾਰੇ ਰੋਗਾਂ ਤੋਂ ਬਚਾ ਕੇ ਰੱਖਦਾ ਹੈ ਅਤੇ ਸਰੀਰ ਨੂੰ ਹਾਈਡਰੇਟ ਕਰਨ ਵਿਚ ਮਦਦ ਕਰਦਾ ਹੈ। ਚੱਕਰ ਆਉਣ ਦੀ ਸਮੱਸਿਆ ਹੋਣ 'ਤੇ ਅੱਧੇ ਨਿੰਬੂ ਨੂੰ 1 ਗਿਲਾਸ ਪਾਣੀ ਵਿਚ ਨਿਚੋੜ ਕੇ ਇਸ ਵਿਚ 2 ਚਮਚੇ ਚੀਨੀ ਮਿਲਾ ਕੇ ਪੀਓ। ਇਸ ਤੋਂ ਇਲਾਵਾ 1 ਚਮਚ ਨਿੰਬੂ ਦੇ ਰਸ ਵਿਚ ਕਾਲੀ ਮਿਰਚ ਅਤੇ ਲੂਣ ਮਿਲਾਓ ਅਤੇ ਫਿਰ ਇਸ ਨੂੰ 1 ਗਿਲਾਸ ਪਾਣੀ 'ਚ ਮਿਲਾ ਕੇ ਪੀਓ।

PunjabKesari
ਜ਼ਿਆਦਾ ਮਾਤਰਾ 'ਚ ਪਾਣੀ ਪੀਓ
ਚੱਕਰ ਆਉਣ ਦਾ ਆਮ ਕਾਰਨ ਡੀਹਾਈਡ੍ਰੇਸ਼ਨ ਵੀ ਹੈ। ਕਈ ਵਾਰ ਕਸਰਤ ਦੌਰਾਨ ਪਾਣੀ ਨਾ ਪੀਣ ਕਾਰਨ ਵੀ ਚੱਕਰ ਆਉਣ ਲੱਗਦੇ ਹਨ। ਇਸ ਲਈ ਦਿਨ 'ਚ ਜ਼ਿਆਦਾ ਤੋਂ ਜ਼ਿਆਦਾ ਪਾਣੀ ਪੀਓ। ਇਸ ਤੋਂ ਇਲਾਵਾ ਫਲਾਂ ਦਾ ਜੂਸ ਬਣਾ ਕੇ ਵੀ ਪੀ ਸਕਦੇ ਹਨ।


Aarti dhillon

Content Editor

Related News