ਬਲੱਡ ਪ੍ਰੈਸ਼ਰ ਤੇ ਲੀਵਰ ਲਈ ਵਰਦਾਨ ਹੈ 'ਮੂਲੀ', ਜਾਣੋ ਹੋਰ ਵੀ ਲਾਜਵਾਬ ਫ਼ਾਇਦੇ

09/26/2022 12:26:30 PM

ਜਲੰਧਰ (ਬਿਊਰੋ) : ਹਰ ਘਰ 'ਚ ਮੂਲੀ ਦੀ ਵਰਤੋਂ ਸਲਾਦ, ਸਬਜ਼ੀ ਜਾਂ ਪਰੌਂਠੇ ਬਣਾਉਣ ਲਈ ਕੀਤੀ ਜਾਂਦੀ ਹੈ। ਮੂਲੀ ਖਾਣ ਲਈ ਜਿੰਨੀ ਕੋੜੀ ਹੁੰਦੀ ਹੈ, ਉਨੀ ਹੀ ਇਹ ਸਿਹਤ ਲਈ ਲਾਹੇਵੰਦ ਵੀ ਹੁੰਦੀ ਹੈ। ਆਯੁਰਵੇਦ 'ਚ ਤਾਂ ਇਸ ਨੂੰ ਲੀਵਰ ਅਤੇ ਪੇਟ ਲਈ ਕੁਦਰਤੀ ਪਿਊਰੀਫਾਇਰ ਮੰਨਿਆ ਜਾਂਦਾ ਹੈ। ਬਹੁਤ ਸਾਰੇ ਲੋਕ ਅਜਿਹੇ ਹਨ, ਜੋ ਇਸ ਦੀ ਸ਼ਕਲ ਦੇਖਦੇ ਸਾਰ ਹੀ ਮੂੰਹ ਬਣਾਉਣ ਲੱਗ ਜਾਂਦੇ ਹਨ। ਉਕਤ ਲੋਕਾਂ ਨੂੰ ਇਹ ਨਹੀਂ ਪਤਾ ਹੁੰਦਾ ਕਿ ਮੂਲੀ ਖਾਣ ਦੇ ਬਹੁਤ ਸਾਰੇ ਫ਼ਾਇਦੇ ਹਨ, ਜੋ ਸਾਡੀ ਸਿਹਤ ਲਈ ਬੇਹੱਦ ਜ਼ਰੂਰੀ ਹਨ। ਖਾਣਾ ਖਾਂਦੇ ਸਮੇਂ ਮੂਲੀ ਦੀ ਰੋਜ਼ਾਨਾ ਵਰਤੋਂ ਕਰਨ ਨਾਲ ਡਾਇਬਟੀਜ਼, ਬਲੱਡ ਪ੍ਰੈਸ਼ਰ, ਪੇਟ ਦੀਆਂ ਬੀਮਾਰੀਆਂ ਅਤੇ ਪਾਚਨ ਸੰਬੰਧੀ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਠੀਕ ਹੋ ਜਾਂਦੀਆਾਂ ਹਨ। 

ਕਈ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੈ ਮੂਲੀ
ਮੂਲੀ 'ਚ ਬਹੁਤ ਸਾਰੇ ਪੌਸ਼ਟਿਕ ਤੱਤ ਹੁੰਦੇ ਹਨ, ਜੋ ਸਰੀਰ ਨੂੰ ਬੀਮਾਰੀਆਂ ਤੋਂ ਦੂਰ ਰੱਖਣ 'ਚ ਮਦਦ ਕਰਦੇ ਹਨ। 100 ਗ੍ਰਾਮ ਮੂਲੀ 'ਚ ਲਗਭਗ 18 ਗ੍ਰਾਮ ਕੈਲੋਰੀ,0.1 ਗ੍ਰਾਮ ਫੈਟ, 4.1 ਗ੍ਰਾਮ ਕਾਰਬੋਹਾਈਡ੍ਰੇਟ, 1.6 ਗ੍ਰਾਮ ਡਾਇਟ੍ਰੀ ਫਾਈਫਰ,2.5 ਗ੍ਰਾਮ ਸ਼ੂਗਰ, 0.6 ਗ੍ਰਾਮ ਪ੍ਰੋਟੀਨ, 36 ਫੀਸਦੀ ਵਿਟਾਮਿਨ ਸੀ, 2 ਫੀਸਦੀ ਕੈਲਸ਼ੀਅਮ,2 ਫੀਸਦੀ ਆਇਰਨ ਅਤੇ 4 ਫੀਸਦੀ ਮੈਗਨੀਸ਼ੀਅਮ ਹੁੰਦਾ ਹੈ।

ਜਾਣੋ ਕੀ ਹਨ ਮੂਲੀ ਖਾਣ ਦੇ ਫ਼ਾਇਦੇ
ਜ਼ਹਿਰੀਲੇ ਪਦਾਰਥਾਂ ਨੂੰ ਸਰੀਰ 'ਚੋਂ ਕੱਢੇ ਬਾਹਰ

ਮੂਲੀ 'ਚ ਮੌਜੂਦ ਪੌਸ਼ਟਿਕ ਤੱਤਾਂ ਦੇ ਕਾਰਨ ਇਸ ਨੂੰ ਕੁਦਰਤੀ ਕਲੀਂਜਰ ਕਿਹਾ ਜਾਂਦਾ ਹੈ। ਰੋਜ਼ਾਨਾ ਮੂਲੀ ਦਾ ਰਸ ਪੀਣ ਨਾਲ ਸਰੀਰ ਡਿਟਾਕਸ ਹੁੰਦਾ ਹੈ, ਜਿਸ ਨਾਲ ਸਰੀਰ 'ਚ ਮੌਜੂਦ ਜ਼ਹਿਰੀਲੇ ਪਦਾਰਥ ਨਿਕਲ ਜਾਂਦੇ ਹਨ। 

ਮਜ਼ਬੂਤ ਪਾਚਨ ਤੰਤਰ
ਕੱਚੀ ਮੂਲੀ ਦੀ ਵਰਤੋਂ ਜਾਂ ਫਿਰ ਇਸ ਦੇ ਰਸ 'ਚ ਨਮਕ ਮਿਲਾ ਕੇ ਪੀਣ ਨਾਲ ਪਾਚਨ ਸ਼ਕਤੀ ਮਜ਼ਬੂਤ ਹੁੰਦੀ ਹੈ। ਇਸ ਤੋਂ ਇਲਾਵਾ ਇਸ ਨਾਲ ਪੇਟ ਦੇ ਕੀੜੇ ਵੀ ਨਸ਼ਟ ਹੋ ਜਾਂਦੇ ਹਨ।

ਢਿੱਡ ਦੀਆਂ ਸਮੱਸਿਆਵਾਂ ਕਰੇ ਦੂਰ
ਢਿੱਡ ਨਾਲ ਜੁੜੀ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨੂੰ ਦੂਰ ਕਰਨ ਲਈ ਮੂਲੀ ਦੇ ਰਸ 'ਚ ਅਦਰਕ ਅਤੇ ਨਿੰਬੂ ਦਾ ਰਸ ਮਿਲਾ ਕੇ ਪੀਓ। ਇਸ ਨਾਲ ਤੁਹਾਨੂੰ ਢਿੱਡ ਨਾਲ ਜੁੜੀ ਹਰ ਪ੍ਰੇਸ਼ਾਨੀ ਤੋਂ ਛੁਟਕਾਰਾ ਮਿਲ ਜਾਵੇਗਾ।

ਲੀਵਰ ਲਈ ਫ਼ਾਇਦੇਮੰਦ 
ਜੇਕਰ ਤੁਹਾਨੂੰ ਲੀਵਰ ਨਾਲ ਜੁੜੀ ਕੋਈ ਵੀ ਸਮੱਸਿਆ ਹੈ ਤਾਂ ਨਿਯਮਿਤ ਰੂਪ ਨਾਲ ਮੂਲੀ ਦੀ ਵਰਤੋਂ ਕਰੋ। ਮੂਲੀ ਵਰਤੋਂ ਕਰਨ ਨਾਲ ਲੀਵਰ ਦੀ ਸਮੱਸਿਆ ਤੋਂ ਛੁਟਕਾਰਾ ਮਿਲੇਗਾ। 

ਬਲੱਡ ਪ੍ਰੈਸ਼ਰ ਰੱਖੇ ਕੰਟਰੋਲ 
ਮੂਲੀ 'ਚ ਐਂਟੀ-ਆਕਸੀਡੈਂਟ ਗੁਣ ਮੌਜੂਦ ਹੁੰਦੇ ਹਨ, ਜੋ ਹਾਈ ਬਲੱਡ ਪ੍ਰੈਸ਼ਰ ਨੂੰ ਕੰਟਰੋਲ 'ਚ ਕਰਦੇ ਹਨ।

ਪੀਲੀਆ ਕਰੇ ਦੂਰ 
ਮੂਲੀ ਪੀਲੀਆ ਦੂਰ ਕਰਨ 'ਚ ਵੀ ਕਾਫ਼ੀ ਮਦਦਗਾਰ ਸਾਬਤ ਹੁੰਦੀ ਹੈ। ਪੀਲੀਆ ਰੋਗ ਹੋਣ 'ਤੇ ਤਾਜ਼ੀ ਮੂਲੀ ਦਾ ਰਸ ਪੀਓ। ਇਸ ਤੋਂ ਇਲਾਵਾ ਰੋਜ਼ ਸਵੇਰੇ 1 ਮੂਲੀ ਖਾਣ ਨਾਲ ਵੀ ਪੀਲੀਆ ਰੋਗ ਦੂਰ ਹੋ ਜਾਂਦਾ ਹੈ।

ਬਵਾਸੀਰ ਦੇ ਇਲਾਜ ਲਈ ਲਾਹੇਵੰਦ
ਘੁਲਨਸ਼ੀਲ ਫਾਈਬਰ ਹੋਣ ਕਾਰਨ ਇਸ ਨਾਲ ਬਵਾਸੀਰ ਦੀ ਸਮੱਸਿਆ ਵੀ ਕੁੱਝ ਹੀ ਮਹੀਨਿਆਂ 'ਚ ਦੂਰ ਹੋ ਜਾਂਦੀ ਹੈ। ਇਸ ਤੋਂ ਇਲਾਵਾ ਮੂਲੀ ਠੰਡਕ ਦੇਣ ਦਾ ਕੰਮ ਵੀ ਕਰਦੀ ਹੈ ਜਿਸ ਨਾਲ ਬਵਾਸੀਰ 'ਚ ਜਲਣ ਤੋਂ ਰਾਹਤ ਮਿਲਦੀ ਹੈ।

sunita

This news is Content Editor sunita