ਬਦਹਜ਼ਮੀ ਅਤੇ ਜੋੜਾਂ ਦੇ ਦਰਦ ਸਣੇ ਸਰੀਰ ਦੀਆਂ ਕਈ ਸਮੱਸਿਆਵਾਂ ਤੋਂ ਨਿਜ਼ਾਤ ਦਿਵਾਉਂਦੀ ਹੈ ਅਜਵੈਣ, ਇੰਝ ਕਰੋ ਵਰਤੋਂ

Saturday, Aug 28, 2021 - 05:10 PM (IST)

ਬਦਹਜ਼ਮੀ ਅਤੇ ਜੋੜਾਂ ਦੇ ਦਰਦ ਸਣੇ ਸਰੀਰ ਦੀਆਂ ਕਈ ਸਮੱਸਿਆਵਾਂ ਤੋਂ ਨਿਜ਼ਾਤ ਦਿਵਾਉਂਦੀ ਹੈ ਅਜਵੈਣ, ਇੰਝ ਕਰੋ ਵਰਤੋਂ

ਨਵੀਂ ਦਿੱਲੀ- ਅਜਵੈਣ ਦੀ ਵਰਤੋਂ ਮਸਾਲੇ ਦੇ ਰੂਪ 'ਚ ਹਰ ਘਰ ਦੀ ਰਸੋਈ 'ਚ ਕੀਤੀ ਜਾਂਦੀ ਹੈ। ਦਾਦੀ-ਨਾਨੀ ਵੱਲੋਂ ਦੇਸੀ ਨੁਸਖ਼ੇ ਦੇ ਤੌਰ 'ਤੇ ਢਿੱਡ ਦਰਦ ਹੋਣ 'ਤੇ ਅਜਵੈਣ ਦੀ ਫੱਕੀ ਮਾਰਨ ਦੀ ਸਲਾਹ ਦਿੱਤੀ ਜਾਂਦੀ ਹੈ। ਇਹ ਖਾਣੇ ਦਾ ਸੁਆਦ ਵਧਾਉਂਦੀ ਹੈ, ਨਾਲ ਹੀ ਸਿਹਤ ਨਾਲ ਜੁੜੀਆਂ ਕਈ ਪ੍ਰੇਸ਼ਾਨੀਆਂ ਨੂੰ ਦੂਰ ਕਰਦੀ ਹੈ। ਇਸ ਦਾ ਚੂਰਨ ਬਣਾ ਕੇ ਖਾਣ ਨਾਲ ਪਾਚਨ ਕਿਰਿਆ ਠੀਕ ਰਹਿੰਦੀ ਹੈ।
ਅਜਵੈਣ ਐਂਟੀ-ਆਕਸੀਡੈਂਟ ਅਤੇ ਐਂਟੀ-ਬੈਕਟੀਰੀਅਲ ਗੁਣਾਂ ਕਾਰਨ ਦਵਾਈ ਦਾ ਕੰਮ ਵੀ ਕਰਦੀ ਹੈ। ਵਿਸ਼ੇਸ਼ ਤੌਰ 'ਤੇ ਢਿੱਡ ਦਰਦ, ਗੈਸ ਬਣਨ, ਸਰਦੀ-ਜ਼ੁਕਾਮ, ਜੋੜਾਂ ਦੇ ਦਰਦ 'ਚ ਇਸ ਦੀ ਵਰਤੋਂ ਦਵਾਈ ਦੇ ਰੂਪ 'ਚ ਕੀਤੀ ਜਾਂਦੀ ਹੈ। ਅਜਵੈਣ ਦੀ ਵਰਤੋਂ ਸਾਨੂੰ ਕਈ ਰੋਗਾਂ ਤੋਂ ਦੂਰ ਰੱਖਦੀ ਹੈ। 

How To Use Carom Seeds (Ajwain) To Fight Cough & Sneezing This Winter -  Boldsky.com
ਆਉ ਜਾਣਦੇ ਹਾਂ ਇਸ ਦੇ ਲਾਭ...
ਕਾਲੀ ਖਾਂਸੀ: 10 ਗ੍ਰਾਮ ਅਜਵੈਣ 3 ਗ੍ਰਾਮ ਲੂਣ ਪੀਸ ਕੇ 40 ਗ੍ਰਾਮ ਸ਼ਹਿਦ 'ਚ ਮਿਲਾਓ। ਦਿਨ 'ਚ 3-4 ਵਾਰ ਥੋੜ੍ਹੀ-ਥੋੜ੍ਹੀ ਚੱਟਣ ਨਾਲ ਖਾਂਸੀ 'ਚ ਫ਼ਾਇਦਾ ਹੋਵੇਗਾ। 

ਖੰਘ-ਜ਼ੁਕਾਮ ਤੋਂ ਨਿਜ਼ਾਤ ਦਿਵਾਉਣਗੇ ਤੁਲਸੀ ਅਤੇ ਅਦਰਕ ਸਣੇ ਇਹ ਘਰੇਲੂ ਨੁਸਖ਼ੇ
ਜ਼ੁਕਾਮ: ਅਜਵੈਣ ਨੂੰ ਤਵੇ 'ਤੇ ਗਰਮ ਕਰ ਕੇ ਕੱਪੜੇ ਦੀ ਪੋਟਲੀ ਬਣਾ ਕੇ ਸੁੰਘਣ ਨਾਲ ਛਿੱਕਾਂ ਤੋਂ ਰਾਹਤ ਅਤੇ ਬੰਦ ਨੱਕ ਖੁੱਲ੍ਹ ਜਾਂਦਾ ਹੈ। ਜੇ ਜ਼ੁਕਾਮ 'ਚ ਸਿਰ ਦਰਦ ਹੋਵੇ ਤਾਂ ਦੂਰ ਹੋ ਜਾਂਦਾ ਹੈ। 
ਗਲੇ ਦੀ ਸੋਜ: ਗਰਮ ਪਾਣੀ ਨਾਲ ਇਕ ਚਮਚਾ ਅਜਵੈਣ 3-4 ਵਾਰ ਇਕ ਹਫ਼ਤੇ ਤੱਕ ਵਰਤੋਂ ਕਰਨ ਨਾਲ ਗਲੇ ਦੀ ਸੋਜ ਦੂਰ ਹੋ ਜਾਂਦੀ ਹੈ।
ਢਿੱਡ ਦੇ ਕੀੜੇ: ਅਜਵੈਣ ਦਾ ਚੂਰਨ 5 ਗ੍ਰਾਮ ਲੱਸੀ ਦੇ ਨਾਲ ਲੈਣ ਨਾਲ ਢਿੱਡ ਦੇ ਕੀੜੇ ਨਸ਼ਟ ਹੋ ਜਾਂਦੇ ਹਨ।
ਪੱਥਰੀ: ਅਜਵੈਣ ਨੂੰ ਮੂਲੀ ਦੇ ਰਸ 'ਚ ਮਿਲਾ ਕੇ ਖਾਣ ਨਾਲ ਪਥਰੀ ਗਲ ਕੇ ਨਿਕਲ ਜਾਂਦੀ ਹੈ।

Ajwain Seeds / Omam / ஓமம் – 100g – Cholas Super Market
ਚਮੜੀ ਰੋਗ: ਅਜਵੈਣ ਨੂੰ ਪੀਸ ਕੇ ਦਾਦ, ਖਾਜ, ਖੁਜਲੀ ਆਦਿ ਚਮੜੀ ਸਬੰਧੀ ਰੋਗਾਂ 'ਤੇ ਲਗਾਉਣ ਨਾਲ ਲਾਭ ਹੁੰਦਾ ਹੈ। 
ਜੋੜਾਂ ਦਾ ਦਰਦ: ਅਜਵੈਣ ਦੇ ਤੇਲ ਦੀ ਮਾਲਿਸ਼ ਕਰਨ ਨਾਲ ਜੋੜਾਂ ਦਾ ਦਰਦ, ਜਕੜਨ ਅਤੇ ਸਰੀਰ ਦੇ ਅਨੇਕਾਂ ਹਿੱਸਿਆਂ 'ਚ ਦਰਦ ਆਦਿ 'ਚ ਲਾਭ ਹੁੰਦਾ ਹੈ।

ਜਾਣੋ ਕਿਉਂ ਹੁੰਦੇ ਹਨ ਚਿਹਰੇ 'ਤੇ ਕਿੱਲ-ਮੁਹਾਸੇ, ਨਿਜ਼ਾਤ ਪਾਉਣ ਲਈ ਅਪਣਾਓ ਇਹ ਘਰੇਲੂ  ਨੁਸਖ਼ੇ
ਕਿੱਲ-ਮੁਹਾਸਿਆਂ ਦੇ ਨਿਸ਼ਾਨ: ਕਿੱਲ-ਮੁਹਾਸਿਆਂ ਦੇ ਨਿਸ਼ਾਨਾਂ ਨੂੰ ਹੌਲੀ-ਹੌਲੀ ਘੱਟ ਕਰਨ ਲਈ ਅਜਵੈਣ ਦੇ ਪਾਊਡਰ ਨੂੰ ਦਹੀਂ 'ਚ ਮਿਲਾ ਕੇ ਨਿਯਮਤ ਕੁਝ ਦਿਨ ਲਗਾਓ। ਅੱਧੇ ਘੰਟੇ ਬਾਅਦ ਚਿਹਰਾ ਕੋਸੇ ਪਾਣੀ ਨਾਲ ਧੋ ਲਓ।
ਦੰਦਾਂ ਦਾ ਦਰਦ: ਜੇਕਰ ਦੰਦਾਂ 'ਚ ਦਰਦ ਹੋਵੇ ਅਤੇ ਡਾਕਟਰ ਦੇ ਕੋਲ ਉਸ ਸਮੇਂ ਜਾਣਾ ਮੁਸ਼ਕਿਲ ਹੋਵੇ ਤਾਂ 1 ਕੱਪ ਪਾਣੀ ਵਿਚ ਇਕ ਚਮਚਾ ਪੀਸੀ ਹੋਈ ਅਜਵੈਣ ਅਤੇ ਥੋੜ੍ਹਾ ਜਿਹਾ ਲੂਣ ਪਾ ਕੇ ਉਬਾਲ ਲਓ। ਜੇ ਪਾਣੀ ਕੋਸਾ ਹੋਵੇ ਤਾਂ ਉਸ ਨੂੰ ਮੂੰਹ ਵਿਚ ਲੈ ਕੇ ਕੁੱਝ ਦੇਰ ਤਕ ਰੱਖੋ ਅਤੇ ਬਾਅਦ ਵਿਚ ਕੁਰਲੀ ਕਰ ਕੇ ਸੁੱਟ ਦਿਓ। ਦਿਨ ਵਿਚ ਤਿੰਨ ਤੋਂ ਚਾਰ ਵਾਰ ਇਸ ਤਰ੍ਹਾਂ ਕਰਨ ਨਾਲ ਆਰਾਮ ਮਿਲੇਗਾ।

Keep Calm and Stop that Teeth Grinding - Gulf Coast Dental
ਬਦਹਜ਼ਮੀ: ਖਾਣਾ ਖਾਣ ਤੋਂ ਬਾਅਦ ਭਾਰੀਪਣ ਹੋਣ 'ਤੇ ਇਕ ਚਮਚਾ ਅਜਵੈਣ ਨੂੰ ਚੁਟਕੀ ਭਰ ਅਦਰਕ ਦੇ ਪਾਊਡਰ ਨਾਲ ਖਾਣ ਨਾਲ ਫ਼ਾਇਦਾ ਮਿਲਦਾ ਹੈ।

ਬਦਹਜ਼ਮੀ ਤੋਂ ਹੋ ਪਰੇਸ਼ਾਨ ਤਾਂ ਦਾਲਚੀਨੀ ਦੀ ਚਾਹ ਸਣੇ ਇਨ੍ਹਾਂ ਚੀਜ਼ਾਂ ਨੂੰ ਕਰੋ ਖੁਰਾਕ  'ਚ ਸ਼ਾਮਲ
ਮਾਹਾਵਾਰੀ: ਮਾਹਾਵਾਰੀ ਦੇ ਦੌਰਾਨ ਹੋਣ ਵਾਲੀ ਦਰਦ ਤੋਂ ਛੁਟਕਾਰਾ ਪਾਉਣ ਲਈ ਅਜਵੈਣ ਦਾ ਪਾਣੀ ਬਹੁਤ ਲਾਭਦਾਇਕ ਹੈ। ਰਾਤ ਨੂੰ 1 ਗਿਲਾਸ ਪਾਣੀ 'ਚ ਇਕ ਚਮਚ ਅਜਵੈਣ ਪਾ ਕੇ ਭਿਓਂ ਕੇ ਰੱਖ ਦਿਓ। ਸਵੇਰੇ ਇਸ ਪਾਣੀ ਨੂੰ ਪੀ ਲਓ। 


author

Aarti dhillon

Content Editor

Related News