ਗਠੀਏ ਦੇ ਰੋਗ ਤੇ ਕਬਜ਼ ਨੂੰ ਦੂਰ ਕਰਦੈ ‘ਟਮਾਟਰ’, ਖਾਣ ’ਤੇ ਹੋਣਗੇ ਹੋਰ ਵੀ ਹੈਰਾਨੀਜਨਕ ਫ਼ਾਇਦੇ

05/02/2021 4:23:40 PM

ਜਲੰਧਰ (ਬਿਊਰੋ) - ਖਾਣੇ ’ਚ ਟਮਾਟਰ ਦਾ ਵਿਸ਼ੇਸ਼ ਮਹੱਤਵ ਹੁੰਦਾ ਹੈ। ਇਸ ਨੂੰ ਸਬਜ਼ੀ ਬਣਾਉਣ ਤੋਂ ਲੈ ਕੇ ਸੂਪ, ਚਟਣੀ ਅਤੇ ਇੱਥੋਂ ਤੱਕ ਕਿ ਬਿਊਟੀ ਪ੍ਰੋਡਕਟਸ ਦੇ ਰੂਪ ’ਚ ਵਰਤਿਆ ਜਾਂਦਾ ਹੈ। ਸਬਜ਼ੀ ’ਚ ਵਰਤੇ ਜਾਣ ਵਾਲਾ ਟਮਾਟਰ ਸੁਆਦ ਹੋਣ ਦੇ ਨਾਲ-ਨਾਲ ਬਹੁਤ ਸਾਰੀਆਂ ਬੀਮਾਰੀਆਂ ਨੂੰ ਠੀਕ ਕਰਦਾ ਹੈ। ਟਮਾਟਰ 'ਚ ਵਿਟਾਮਿਨ-ਸੀ, ਪੋਟਾਸ਼ੀਅਮ, ਕੈਲਸ਼ੀਅਮ, ਫਾਰਫੋਰਸ ਆਦਿ ਕਈ ਤਰ੍ਹਾਂ ਦੇ ਮਿਨਰਲਸ ਪਾਏ ਜਾਂਦੇ ਹਨ। ਇਸ ’ਚ ਕੌਲੈਸਟਰੋਲ ਨੂੰ ਘੱਟ ਕਰਨ ਵਾਲੇ ਤੱਤ ਹੁੰਦੇ ਹਨ। ਟਮਾਟਰ ਖਾਣ ਨਾਲ ਐਸੀਡਿਟੀ, ਮੋਟਾਪਾ, ਕਬਜ਼ ਤੋਂ ਇਲਾਵਾ ਹੋਰ ਵੀ ਕਈ ਬੀਮਾਰੀਆਂ ਨੂੰ ਰਾਹਤ ਮਿਲਦੀ ਹੈ। ਟਮਾਟਰ ਦੀ ਵਰਤੋਂ ਕਰਨ ਨਾਲ ਤੁਸੀਂ ਆਪਣੇ ਚਿਹਰੇ ਨੂੰ ਗਲੋਇੰਗ ਅਤੇ ਜਵਾਨ ਬਣਾ ਕੇ ਰੱਖ ਸਕਦੇ ਹੋ। 

ਟਮਾਟਰ ਖਾਣ ਨਾਲ ਹੋਣ ਵਾਲੇ ਫ਼ਾਇਦੇ...

1. ਗਠੀਏ ਦਾ ਰੋਗ
ਗਠੀਏ ਦਾ ਰੋਗ ਹੋਣ ’ਤੇ ਟਮਾਟਰ ਦੀ ਵਰਤੋਂ ਕਰਨਾ ਬਹੁਤ ਫ਼ਾਇਦੇਮੰਦ ਹੁੰਦਾ ਹੈ। ਰੋਜ਼ਾਨਾ ਟਮਾਟਰ ਦੇ ਸੂਪ ’ਚ ਅਜਵਾਈਨ ਮਿਲਾ ਕੇ ਪੀਣ ਨਾਲ ਗਠੀਏ ਦੇ ਦਰਦ ਨੂੰ ਆਰਾਮ ਮਿਲਦਾ ਹੈ। 

ਪੜ੍ਹੋ ਇਹ ਵੀ ਖ਼ਬਰਾਂ - Shahnaz Husain:ਗਰਮੀ ’ਚ ਇੰਝ ਕਰੋ ਨਾਰੀਅਲ ਦੇ ਤੇਲ ਦੀ ਵਰਤੋਂ, ਚਮਕੇਗਾ ਚਿਹਰਾ ਤੇ ਝੁਰੜੀਆਂ ਤੋਂ ਮਿਲੇਗੀ ਰਾਹਤ

2. ਕਬਜ਼ ਦੀ ਸਮੱਸਿਆ ਕਰੇ ਦੂਰ
ਟਮਾਟਰ ਖਾਣ ਨਾਲ ਢਿੱਡ ਦੀ ਹਰ ਤਰ੍ਹਾਂ ਦੀ ਸਮੱਸਿਆ ਦੂਰ ਹੋ ਜਾਂਦੀ ਹੈ। ਇਸ ਦੀ ਵਰਤੋਂ ਨਾਲ ਕਬਜ਼ ਦੀ ਸਮੱਸਿਆ ਨੂੰ ਸਭ ਤੋਂ ਵੱਧ ਆਰਾਮ ਮਿਲਦਾ ਹੈ। 

3. ਕੈਂਸਰ ਤੋਂ ਬਚਾਵੇ
ਟਮਾਟਰ ਵਿੱਚ ਮੌਜੂਦ ਅਲਫਾ ਲਿਪੋਈਕ ਐਸਿਡ, ਕੋਲੀਨ, ਫੋਲਿਕ ਐਸਿਡ, ਵੀਟਾ ਕੈਰੋਟੀਨ ਅਤੇ ਲਊਟੇਨ ਵਰਗੇ ਪੋਸ਼ ਤੱਤ ਤੁਹਾਨੂੰ ਪ੍ਰੋਟੈਸਟ ਕੈਂਸਰ ਵਰਗੀਆਂ ਸਮੱਸਿਆਵਾਂ ਤੋਂ ਬਚਾਉਂਦੇ ਹਨ। ਰੋਜ਼ਾਨਾ 1 ਟਮਾਟਰ ਖਾਣ ਨਾਲ ਪ੍ਰੋਟੈਸਟ ਕੈਂਸਰ ਵਰਗੀਆਂ ਬੀਮਾਰੀਆਂ ਤੋਂ ਨਿਜ਼ਾਤ ਮਿਲਦੀ ਹੈ।

ਪੜ੍ਹੋ ਇਹ ਵੀ ਖ਼ਬਰਾਂ - ਬਿਊਟੀ ਟਿਪਸ: ਚਿਹਰੇ ’ਤੇ ਹੋਣ ਵਾਲੀਆਂ ਫਿਣਸੀਆਂ ਤੇ ਕਿੱਲਾਂ ਦੀ ਸਮੱਸਿਆ ਨੂੰ ਖ਼ਤਮ ਕਰ ਦੇਣਗੇ ਇਹ ਨੁਸਖ਼ੇ

4. ਦੰਦਾਂ 'ਚ ਖੂਨ ਦੀ ਸਮੱਸਿਆ ਨੂੰ ਕਰੇ ਦੂਰ
ਦੰਦਾਂ 'ਚੋਂ ਖੂਨ ਦੀ ਸਮੱਸਿਆ ਮਹਿਸੂਸ ਹੋਣ 'ਤੇ ਰੋਜ਼ਾਨਾ 200 ਗ੍ਰਾਮ ਟਮਾਟਰ ਦਾ ਰਸ ਸਵੇਰੇ ਸ਼ਾਮ ਪੀਣਾ ਚਾਹੀਦਾ ਹੈ। ਅਜਿਹਾ ਕਰਨ ਨਾਲ ਦੰਦਾਂ ਨੂੰ ਲਾਭ ਹੁੰਦਾ ਹੈ। 

5. ਦਿਲ ਲਈ ਫ਼ਾਇਦੇਮੰਦ
ਫਾਈਬਰ, ਪੋਟਾਸ਼ੀਅਮ, ਵਿਟਾਮਿਨ-ਸੀ ਅਤੇ ਕੋਲੀਨ ਅਤੇ ਭਰਪੂਰ ਟਮਾਟਰ ਤੁਹਾਡੇ ਦਿਲ ਦਾ ਖਾਸ ਧਿਆਨ ਰੱਖਦਾ ਹੈ। ਇਸ ਵਿਚ ਮੌਜੂਦ ਲੀਕੋਪੀਨ ਦਿਲ ਲਈ ਫ਼ਾਇਦੇਮੰਦ ਹੁੰਦਾ ਹੈ। ਰੋਜ਼ਾਨਾ 1 ਟਮਾਟਰ ਖਾਣ ਨਾਲ ਦਿਲ ਦੀਆਂ ਬੀਮਾਰੀਆਂ ਤੋਂ ਬਚਣ ਤੋਂ ਇਲਾਵਾ ਤੁਹਾਡੇ ਸਰੀਰ ਵਿੱਚ ਕੋਲੈਸਟਰੋਲ ਨੂੰ ਵਧਣ ਤੋਂ ਰੋਕਦਾ ਹੈ।

ਪੜ੍ਹੋ ਇਹ ਵੀ ਖ਼ਬਰਾਂ - ਐਤਵਾਰ ਨੂੰ ਜ਼ਰੂਰ ਕਰੋ ਇਹ ਉਪਾਅ, ਹੋਵੇਗੀ ਧਨ ਤੇ ਸੁੱਖ ਦੀ ਪ੍ਰਾਪਤੀ

6. ਭੁੱਖ ਨਾ ਲੱਗਣਾ
ਭੁੱਖ ਨਾ ਲੱਗਣ ਦੀ ਸਥਿਤੀ 'ਚ ਟਮਾਟਰ ਦੇ 200 ਗ੍ਰਾਮ ਰਸ 'ਚ ਅਦਰਕ ਦਾ ਰਸ ਅਤੇ ਨਿੰਬੂ ਦਾ ਰਸ ਮਿਲਾ ਕੇ ਪੀਣਾ ਚਾਹੀਦਾ ਹੈ। ਇਸ ਨਾਲ ਭੁੱਖ ਜ਼ਿਆਦਾ ਲੱਗਦੀ ਹੈ। 

7. ਮੋਟਾਪਾ ਘੱਟ ਕਰੇ
ਮੋਟਾਪਾ ਘਟਾਉਣ ਲਈ ਵੀ ਤੁਸੀਂ ਟਮਾਟਰ ਦੀ ਵਰਤੋਂ ਕਰ ਸਕਦੇ ਹੋ। ਰੋਜ਼ਾਨਾ 1 ਤੋਂ 2 ਗਲਾਸ ਟਮਾਟਰ ਦਾ ਜੂਸ ਪੀਣ ਨਾਲ ਭਾਰ ਘੱਟ ਕੀਤਾ ਜਾ ਸਕਦਾ ਹੈ।

ਪੜ੍ਹੋ ਇਹ ਵੀ ਖ਼ਬਰਾਂ - Health Tips : ਜੇਕਰ ਤੁਹਾਨੂੰ ਵੀ ਸੌਂਦੇ ਸਮੇਂ ਬੇਚੈਨੀ ਤੇ ਸਾਹ ਲੈਣ ’ਚ ਹੁੰਦੀ ਹੈ ‘ਤਕਲੀਫ਼’ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ

8. ਗਰਭ ਅਵਸਥਾ 'ਚ ਫ਼ਾਇਦੇ
ਗਰਭਵਤੀ ਜਨਾਨੀਆਂ ਲਈ ਟਮਾਟਰ ਬਹੁਤ ਫ਼ਾਇਦੇਮੰਦ ਹੁੰਦਾ ਹੈ। ਗਰਭ ਅਵਸਥਾ ਦੌਰਾਨ ਰੋਜ਼ਾਨਾ ਟਮਾਟਰ ਖਾਣ ਨਾਲ ਗਰਭ ਵਿਚ ਪਲ ਰਹੇ ਬੱਚੇ ਨੂੰ ਪੋਸ਼ਕ ਤੱਤ ਮਿਲਦੇ ਹਨ। ਗਰਭ ਅਵਸਥਾ ਵਿਚ ਰੋਜ਼ਾਨਾ ਟਮਾਟਰ ਖਾਣ ਨਾਲ ਮਾਂ ਅਤੇ ਬੱਚੇ ਨੂੰ ਭਰਪੂਰ ਮਾਤਰਾ ਵਿਚ ਪੋਸ਼ਕ ਤੱਤ ਮਿਲਦੇ ਹਨ। ਇਸ ਤੋਂ ਇਲਾਵਾ ਗਰਭ ਅਵਸਥਾਂ ਵਿਚ ਟਮਾਟਰ ਦਾ ਸੂਪ ਪੀਣਾ ਸਿਹਤ ਲਈ ਫ਼ਾਇਦੇਮੰਦ ਹੁੰਦਾ ਹੈ।

9. ਸਿਹਤ ਲਈ ਫ਼ਾਇਦੇਮੰਦ 
ਸਵੇਰੇ-ਸਵੇਰੇ ਬਿਨਾਂ ਪਾਣੀ ਪੀਤੇ ਪੱਕਿਆ ਟਮਾਟਰ ਖਾਣਾ ਸਿਹਤ ਲਈ ਚੰਗਾ ਹੁੰਦਾ ਹੈ।

ਪੜ੍ਹੋ ਇਹ ਵੀ ਖ਼ਬਰਾਂ - ਸਾਵਧਾਨ ! ਜਾਣੋ ਕਿਹੜੀਆਂ ਗੱਲਾਂ ਕਰਕੇ ‘ਪਤੀ-ਪਤਨੀ’ ਦੇ ਰਿਸ਼ਤੇ ’ਚ ਆ ਸਕਦੀ ਹੈ ‘ਦਰਾੜ’

10. ਚਿਹਰੇ ਲਈ ਫ਼ਾਇਦੇਮੰਦ
ਟਮਾਟਰ ’ਚ ਵਿਟਾਮਿਨ-ਏ,ਬੀ,ਸੀ ਅਤੇ ਕੇ ਮੌਜੂਦ ਹੁੰਦਾ ਹੈ। ਇਸ ਚਿਹਰੇ ਦੇ ਦਿਖਾਈ ਦੇਣ ਵਾਲੇ ਵੱਖਰੇ ਤੇਲ ਨੂੰ ਘੱਟ ਕਰਨ ’ਚ ਮਦਦ ਕਰਦਾ ਹੈ। ਇਸ ਨੂੰ ਰੋਜ਼ਾਨਾ ਚਿਹਰੇ ’ਤੇ ਲਗਾਉਣ ਨਾਲ acne ਦੀ ਪ੍ਰੇਸ਼ਾਨੀ ਖਤਮ ਹੋ ਜਾਂਦੀ ਹੈ। 

rajwinder kaur

This news is Content Editor rajwinder kaur