ਗਰਮੀਆਂ ’ਚ ਸਰੀਰ ਨੂੰ ਤਰੋ-ਤਾਜ਼ਾ ਰੱਖਣ ਲਈ ਰੋਜ਼ਾਨਾ ਪੀਓ ‘ਲੱਸੀ’, ਹੋਣਗੇ ਕਈ ਫ਼ਾਇਦੇ

05/02/2022 2:26:38 PM

ਜਲੰਧਰ (ਬਿਊਰੋ) - ਲੱਸੀ ਦਾ ਸੁਆਦ ਸਭ ਨੂੰ ਪਸੰਦ ਹੈ। ਲੱਸੀ ਸਾਡੇ ਸਰੀਰ ਦੇ ਨਾਲ-ਨਾਲ ਸੁੰਦਰਤਾ ਲਈ ਵੀ ਬਹੁਤ ਫ਼ਾਇਦੇਮੰਦ ਹੁੰਦੀ ਹੈ। ਤਾਜ਼ੀ ਲੱਸੀ ਦੀ ਰੋਜ਼ਾਨਾ ਵਰਤੋਂ ਕਰਨ ਨਾਲ ਸਰੀਰ ਨੂੰ ਕਈ ਤਰ੍ਹਾਂ ਦੇ ਪੋਸ਼ਕ ਤੱਤ ਆਸਾਨੀ ਨਾਲ ਮਿਲ ਜਾਂਦੇ ਹਨ। ਜੇਕਰ ਤੁਸੀਂ ਭੋਜਨ ਕਰਨ ਤੋਂ ਬਾਅਦ ਲੱਸੀ ਪੀਓਗੇ ਤਾਂ ਇਸ ਨਾਲ ਜੋੜਾਂ ਦੇ ਦਰਦ ਤੋਂ ਰਾਹਤ ਮਿਲੇਗੀ। ਲੱਸੀ ਸਰੀਰ ਨੂੰ ਠੰਡਕ ਪਹੁੰਚਾਉਣ ਦਾ ਕੰਮ ਕਰਦੀ ਹੈ। ਗਰਮੀਆਂ ਵਿਚ ਲੱਸੀ ਨੂੰ ਲੋਕ ਬੜੇ ਸੁਆਦ ਨਾਲ ਪੀਂਦੇ ਹਨ, ਜਿਸ ਨਾਲ ਸਰੀਰ ਤਰੋ-ਤਾਜ਼ਾ ਹੋ ਜਾਂਦਾ ਹੈ....

1. ਅੱਖਾਂ ਦੀ ਜਲਨ ਦੂਰ ਕਰੇ
ਗਰਮੀਆਂ ਵਿੱਚ ਤੇਜ਼ ਧੁੱਪ ਕਰਕੇ ਅੱਖਾਂ ਵਿਚ ਜਲਣ ਹੋਣ ਲੱਗਦੀ ਹੈ, ਜਿਸ ਤੋਂ ਰਾਹਤ ਪਾਉਣ ਲਈ ਰੋਜ਼ਾਨਾ ਲੱਸੀ ਦਾ ਸੇਵਨ ਕਰੋ। ਇਸ ਨਾਲ ਅੱਖਾਂ ਦੀ ਜਲਨ ਠੀਕ ਹੋ ਜਾਵੇਗੀ।

2. ਮੋਟਾਪਾ
ਮੋਟਾਪਾ ਘੱਟ ਕਰਨ ਲਈ ਲੱਸੀ ਵਿੱਚ ਕੇਲੇ ਨੂੰ ਮਿਲਾ ਕੇ ਚੰਗੀ ਤਰ੍ਹਾਂ ਮਿਕਸ ਕਰੋ। ਕੇਲੇ ਵਾਲੀ ਲੱਸੀ ਰੋਜ਼ਾਨਾ ਖਾਲੀ ਢਿੱਡ ਪੀਣ ਨਾਲ ਮੋਟਾਪਾ ਜਲਦੀ ਘੱਟ ਹੋ ਜਾਂਦਾ ਹੈ ।

3. ਪਾਚਨ ਤੰਤਰ ਲਈ ਬਿਹਤਰ
ਲੱਸੀ ਵਿਚ ਚੰਗੇ ਬੈਕਟੀਰੀਆ ਦੀ ਮਾਤਰਾ ਜ਼ਿਆਦਾ ਹੁੰਦੀ ਹੈ ਜਿਸ ਵਜ੍ਹਾ ਨਾਲ ਇਸ ਦੀ ਵਰਤੋਂ ਨਾਲ ਪੂਰਾ ਪਾਚਨ ਤੰਤਰ ਦਰੁਸਤ ਰਹਿੰਦਾ ਹੈ। ਜੇ ਤੁਹਾਨੂੰ ਪੇਟ ਨਾਲ ਜੁੜੀ ਕੋਈ ਸਮੱਸਿਆ ਹੈ ਤਾਂ ਇਕ ਗਲਾਸ ਲੱਸੀ ਪੀ ਲਓ ਕੁਝ ਦੇਰ ਵਿਚ ਹੀ ਤਕਲੀਫ ਦੂਰ ਹੋ ਜਾਵੇਗੀ।

4. ਐਸੀਡਿਟੀ ਤੋਂ ਰਾਹਤ
ਜੋ ਲੋਕ ਹਮੇਸ਼ਾ ਐਸੀਡਿਟੀ ਦੀ ਸਮੱਸਿਆ ਤੋਂ ਪ੍ਰੇਸ਼ਾਨ ਰਹਿੰਦੇ ਹਨ ਉਨ੍ਹਾਂ ਨੂੰ ਲੱਸੀ ਦੀ ਵਰਤੋਂ ਜ਼ਰੂਰ ਕਰਨੀ ਚਾਹੀਦੀ ਹੈ। ਲੱਸੀ ਦੀ ਤਾਸੀਰ ਠੰਡੀ ਹੁੰਦੀ ਹੈ, ਜਿਸ ਵਜ੍ਹਾ ਨਾਲ ਹਾਰਟਬਰਨ ਜਾਂ ਅਪਚ ਦੀ ਸਮੱਸਿਆ ਤੋਂ ਰਾਹਤ ਮਿਲਦੀ ਹੈ।

5. ਕਬਜ਼ ਤੋਂ ਛੁਟਕਾਰਾ
ਕਬਜ਼ ਦੀ ਸਮੱਸਿਆ ਹੋਣ ’ਤੇ ਲੱਸੀ ਵਿੱਚ ਅਜਵਾਇਨ ਮਿਲਾ ਕੇ ਪੀਓ। ਅਜਿਹਾ ਕਰਨ ਨਾਲ ਕੁਝ ਦਿਨਾਂ ਵਿੱਚ ਇਹ ਸਮੱਸਿਆ ਦੂਰ ਹੋ ਜਾਂਦੀ ਹੈ। ਢਿੱਡ ਦੀ ਸਫਾਈ ਕਰਨ ਲਈ ਗਰਮੀਆਂ ਵਿੱਚ ਪੁਦੀਨਾ ਮਿਲਾਕੇ ਲੱਸੀ ਬਣਾ ਕੇ ਪੀਓ ।

6. ਹੱਡੀਆਂ ਦੀ ਮਜ਼ਬੂਤੀ
ਲੱਸੀ ਵਿਚ ਕੈਲਸ਼ੀਅਮ ਦੀ ਮਾਤਰਾ ਜ਼ਿਆਦਾ ਹੁੰਦੀ ਹੈ। ਇਸ ਨੂੰ ਰੋਜ਼ਾਨਾ ਪੀਣ ਨਾਲ ਹੱਡੀਆਂ ਅਤੇ ਮਾਸਪੇਸ਼ੀਆਂ ਮਜ਼ਬੂਤ ਹੋਣ ਲੱਗਦੀਆਂ ਹਨ। ਇਕ ਕੱਪ ਲੱਸੀ ਵਿਚ 286 ਮਿਲੀਗ੍ਰਾਮ ਕੈਲਸ਼ੀਅਮ ਮੌਜੂਦ ਹੁੰਦਾ ਹੈ।

7. ਬਲੱਡ ਪ੍ਰੈਸ਼ਰ ਕੰਟਰੋਲ 
ਰੋਜ਼ਾਨਾ ਲੱਸੀ ਪੀਣ ਨਾਲ ਸਰੀਰ ਦਾ ਬਲੱਡ ਪ੍ਰੈਸ਼ਰ ਕੰਟਰੋਲ ਵਿਚ ਰਹਿੰਦਾ ਹੈ। ਇਸ ਵਿਚ ਮੌਜੂਦ ਪੋਟਾਸ਼ੀਅਮ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ਦਾ ਕੰਮ ਕਰਦੇ ਹਨ।

8. ਗਲੇ ਦੀ ਖਰਾਸ਼
ਜੇਕਰ ਤੁਹਾਡੇ ਗਲੇ ਵਿੱਚ ਖਰਾਸ਼ ਦੀ ਸਮੱਸਿਆ ਰਹਿੰਦੀ ਹੈ ਤਾਂ ਲੱਸੀ ਦੇ ਗਲਾਸ ਵਿੱਚ ਸੇਂਧਾ ਲੂਣ ਅਤੇ ਚੁਟਕੀ ਭਰ ਲਾਲ ਮਿਰਚ ਪੀਣ ਨਾਲ ਇਹ ਸਮੱਸਿਆ ਜਲਦੀ ਠੀਕ ਹੋ ਜਾਂਦੀ ਹੈ ।

9. ਲੂ ਤੋਂ ਬਚਾਏ
ਗਰਮੀਆਂ ਵਿਚ ਲੂ ਲੱਗਣਾ ਇੱਕ ਆਮ ਸਮੱਸਿਆ ਹੈ। ਇਸ ਪ੍ਰੇਸ਼ਾਨੀ ਤੋਂ ਬਚਣ ਲਈ ਰੋਜ਼ਾਨਾ ਲੱਸੀ ਦਾ ਸੇਵਨ ਕਰੋ, ਕਿਉਂਕਿ ਇਸ ਦੀ ਤਾਸੀਰ ਠੰਢੀ ਹੁੰਦੀ ਹੈ। ਇਹ ਸਿਹਤ ਲਈ ਬਹੁਤ ਫ਼ਾਇਦੇਮੰਦ ਹੈ।


Rahul Singh

Content Editor

Related News