ਗਰਮੀ ਦੇ ਮੌਸਮ ’ਚ ਰੋਜ਼ਾਨਾ ਪੀਓ ‘ਗੰਨੇ ਦਾ ਜੂਸ’, ਮੋਟਾਪਾ ਸਣੇ ਇਨ੍ਹਾਂ ਰੋਗਾਂ ਤੋਂ ਹਮੇਸ਼ਾ ਲਈ ਮਿਲੇਗੀ ਨਿਜ਼ਾਤ

03/12/2022 3:39:59 PM

ਜਲੰਧਰ (ਬਿਊਰੋ) - ਗਰਮੀਆਂ ਦਾ ਮੌਸਮ ਆਉਂਦੇ ਹੀ ਲੋਕ ਠੰਡੀਆਂ-ਠੰਡੀਆਂ ਚੀਜ਼ਾਂ ਖਾਣੀਆਂ ਅਤੇ ਠੰਡੇ ਜੂਸ ਪੀਣੇ ਸ਼ੁਰੂ ਕਰ ਦਿੰਦੇ ਹਨ। ਗਰਮੀਆਂ ’ਚ ਲੋਕਾਂ ਵਲੋਂ ਆਈਸ-ਕਰੀਮ, ਕੋਲਡ ਡਰਿੰਕ ਆਦਿ ਦੀ ਵਰਤੋਂ ਵਧੇਰੇ ਕੀਤੀ ਜਾਂਦੀ ਹੈ, ਜਿਸ ਨਾਲ ਗਰਮੀ ਤੋਂ ਰਾਹਤ ਮਿਲਦੀ ਹੈ ਪਰ ਕੋਲਡ ਡਰਿੰਕ ਜਾਂ ਆਈਸ ਕਰੀਮ ਦੀ ਰੋਜ਼ਾਨਾ ਵਰਤੋਂ ਕਰਨ ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ। ਇਨ੍ਹਾਂ ਦੀ ਥਾਂ ਗਰਮੀਆਂ 'ਚ ਗੰਨੇ ਦਾ ਰਸ ਪੀਣਾ ਜ਼ਿਆਦਾ ਫ਼ਾਇਦੇਮੰਦ ਹੈ। ਇਹ ਪੀਣ 'ਚ ਜਿੰਨਾ ਸੁਆਦ ਹੁੰਦਾ ਹੈ, ਉਸ ਤੋਂ ਵੱਧ ਸਿਹਤ ਨੂੰ ਫ਼ਾਇਦੇ ਹੁੰਦੇ ਹਨ। ਗੰਨੇ ਦਾ ਰਸ ਸਰੀਰ 'ਚ ਪ੍ਰੋਟੀਨ ਦੀ ਮਾਤਰਾ ਨੂੰ ਕੰਟਰੋਲ ਕਰਦਾ ਹੈ, ਜੋ ਗੁਰਦਿਆਂ ਦੀ ਤੰਦਰੁਸਤੀ ਲਈ ਬਹੁਤ ਜ਼ਰੂਰੀ ਹੈ। ਆਓ ਜਾਣਦੇ ਹਾਂ ਗੰਨੇ ਦਾ ਰਸ ਪੀਣ ਨਾਲ ਸਰੀਰ 'ਚ ਹੋਣ ਵਾਲੇ ਹੋਰ ਕਈ ਫ਼ਾਇਦੇ ਬਾਰੇ....

ਕੈਂਸਰ ਤੋਂ ਬਚਾਅ
ਗੰਨੇ 'ਚ ਪੋਟਾਸ਼ੀਅਮ, ਮੈਗਨੀਸ਼ੀਅਮ, ਆਇਰਨ ਵਰਗੇ ਤੱਤ ਹੋਣ ਦੇ ਨਾਲ ਨੈਚੂਰਲ ਅਲਕਲਾਇਨ ਵੀ ਹੁੰਦਾ ਹੈ। ਇਹ ਵਿਅਕਤੀ ਨੂੰ ਕੈਂਸਰ ਵਰਗੇ ਰੋਗਾਂ ਤੋਂ ਬਚਾਉਣ 'ਚ ਮਦਦ ਕਰਦਾ ਹੈ। ਇਕ ਸਟੱਡੀ ਮੁਤਾਬਕ ਰਸ ਨਾਲ ਬ੍ਰੈਸਟ ਅਤੇ ਪ੍ਰੋਸਟੇਟ ਕੈਂਸਰ ਦੇ ਖ਼ਤਰੇ ਨੂੰ ਘੱਟ ਕਰਨ 'ਚ ਮਦਦ ਮਿਲਦੀ ਹੈ, ਨਾਲ ਕੈਂਸਰ ਹੋਣ 'ਤੇ ਇਹ ਜੂਸ ਸੈੱਲ ਰਿਪੇਅਰ ਕਰਨ 'ਚ ਮਦਦ ਕਰਦਾ ਹੈ।

ਕਿਡਨੀ ਦਾ ਰੱਖੇ ਖ਼ਿਆਲ
ਗੰਨੇ 'ਚ ਡਾਇਯੂਰੇਟਿਕ ਪ੍ਰਾਪਰਟੀਜ਼ ਹੁੰਦੀਆਂ ਹਨ, ਜਿਸ ਨਾਲ ਸਰੀਰ ਦੇ ਜ਼ਹਿਰੀਲੇ ਪਦਾਰਥਾਂ ਨੂੰ ਬਾਹਰ ਕੱਢਣ ਦੇ ਨਾਲ ਕਿਡਨੀ ਨੂੰ ਫਿਲਟਰ ਕਰਨ 'ਚ ਮਦਦ ਮਿਲਦੀ ਹੈ। ਇਸ ਨਾਲ ਕਿਡਨੀ ਸਹੀ ਕੰਮ ਕਰਦੀ ਹੈ, ਜੋ ਉਸ ਨੂੰ ਹੈਲਦੀ ਬਣਾਈ ਰੱਖਦਾ ਹੈ। ਗੰਨੇ ਦਾ ਰਸ ਯੂਰਿਨਰੀ ਟ੍ਰੈਕਟ ਇਨਫੈਕਸ਼ਨ ਤੋਂ ਵੀ ਬਚਾਉਂਦਾ ਹੈ।

ਭਾਰ ਘੱਟ ਕਰਨ 'ਚ ਮਦਦ
ਰਸ ਪੀਣ 'ਤੇ ਪਾਚਣ ਕਿਰਿਆ ਦਰੁੱਸਤ ਬਣੀ ਰਹਿੰਦੀ ਹੈ, ਜਿਸ ਨਾਲ ਭੋਜਨ ਚੰਗੀ ਤਰ੍ਹਾਂ ਹਜ਼ਮ ਹੋ ਜਾਂਦਾ ਹੈ। ਇਹ ਫੈਟ ਨੂੰ ਘੱਟ ਕਰਨ 'ਚ ਮਦਦ ਕਰਦੀ ਹੈ। ਢਿੱਡ ਨੂੰ ਜ਼ਿਆਦਾ ਦੇਰ ਤੱਕ ਭਰਿਆ ਰੱਖਦੀ ਹੈ, ਜਿਸ ਨਾਲ ਭਾਰ ਘੱਟ ਕਰਨ 'ਚ ਮਦਦ ਮਿਲਦੀ ਹੈ।

ਸ਼ੂਗਰ
ਗੰਨੇ ਦਾ ਸੁਆਦ ਬਹੁਤ ਮਿੱਠਾ ਹੁੰਦਾ ਹੈ ਪਰ ਸਰੀਰ 'ਚ ਕੁਦਰਤੀ ਮਿੱਠਾ ਪਹੁੰਚਾਉਦਾ ਹੈ। ਇਹ ਰਸ ਸ਼ੂਗਰ ਦੇ ਰੋਗੀਆਂ ਲਈ ਬਹੁਤ ਜ਼ਰੂਰੀ ਹੈ।

ਮੋਟਾਪਾ
ਗੰਨੇ ਦਾ ਰਸ ਪੀਣ ਨਾਲ ਸਰੀਰ ਦੀ ਪਾਚਨ ਸ਼ਕਤੀ ਠੀਕ ਹੁੰਦੀ ਹੈ, ਜੋ ਖਾਣੇ ਨੂੰ ਸੌਖੇ ਤਰ੍ਹਾਂ ਪਚਾਉਣ 'ਚ ਮਦਦ ਕਰਦੇ ਹਨ। ਇਸ ਦੀ ਵਰਤੋਂ ਨਾਲ ਸਰੀਰ ਦਾ ਮੈਟਾਬੋਲੀਕ ਰੇਟ ਵੱਧਦਾ ਹੈ, ਜੋ ਮੋਟਾਪਾ ਘੱਟ ਕਰਨ 'ਚ ਮਦਦ ਕਰਦਾ ਹੈ।

ਲਿਵਰ ਦੀ ਸਮੱਸਿਆ
ਗੰਨੇ ਦਾ ਰਸ ਲਿਵਰ ਦੀ ਸਮੱਸਿਆ ਨੂੰ ਠੀਕ ਕਰਨ ਦਾ ਕੰਮ ਕਰਦਾ ਹੈ। ਇਹ ਲਿਵਰ ਨੂੰ ਡਿਟਾਕਸਿਫਾਈ ਕਰਦਾ ਹੈ ਅਤੇ ਉਸ ਨੂੰ ਕਿਸੇ ਵੀ ਕਿਸਮ ਦੀ ਇਨਫੈਕਸ਼ਨ ਨਾਲ ਲੜਨ ਦੀ ਤਾਕਤ ਦਿੰਦਾ ਹੈ।

ਦਿਲ ਰਹੇਗਾ ਮਜ਼ਬੂਤ
ਰਸ 'ਚ ਸੈਚੁਰੇਟਿਡ ਫੈਟਸ ਹੁੰਦੇ ਹਨ, ਜੋ ਉਸ ਨੂੰ ਕਾਰਡਿਓਵਸਕੁਲਰ ਹੈਲਥ ਲਈ ਚੰਗਾ ਬਣਾਉਂਦੇ ਹਨ। ਇਸ 'ਚ ਮੌਜੂਦ ਪੋਟਾਸ਼ੀਅਮ ਹਾਰਟ ਦੇ ਫੰਕਸ਼ਨ ਨੂੰ ਰਵਾਂ ਬਣਾਈ ਰੱਖਣ 'ਚ ਮਦਦ ਕਰਦੀ ਹੈ। 

ਘੱਟ ਕਰਦਾ ਹੈ ਬੀ.ਪੀ. ਦਾ ਖ਼ਤਰਾ 
ਗੰਨੇ ਦੇ ਰਸ ਸਰੀਰ 'ਚ ਸੋਡੀਅਮ ਦੀ ਮਾਤਰਾ ਨੂੰ ਕਾਬੂ ’ਚ ਰੱਖਦਾ ਹੈ। ਇਸ ਦੇ ਨਾਲ ਹਾਈ ਬੀ.ਪੀ. ਦਾ ਖ਼ਤਰਾ ਟਲਦਾ ਹੈ ਅਤੇ ਦਿਲ 'ਤੇ ਦਬਾਅ ਨਹੀਂ ਬਣਦਾ।

ਗੁਰਦਿਆਂ ਦੀ ਤੰਦਰੁਸਤੀ
ਗੰਨੇ ਦਾ ਰਸ ਸਰੀਰ ‘ਚ ਪ੍ਰੋਟੀਨ ਦੀ ਮਾਤਰਾ ਨੂੰ ਕਾਬੂ ’ਚ ਕਰਦਾ ਹੈ, ਜੋ ਗੁਰਦਿਆਂ ਦੀ ਤੰਦਰੁਸਤੀ ਲਈ ਬਹੁਤ ਜ਼ਰੂਰੀ ਹੈ। ਗਰਮੀਆਂ ‘ਚ ਜਨਾਨੀਆਂ ਨੂੰ ਹੋਣ ਵਾਲੇ ਯੂਰੀਨਰੀ ਟਰੈਕਟ ਇਨਫੈਕਸ਼ਨ ਅਤੇ ਜਲਨ ਵਰਗੀ ਸਮੱਸਿਆ ਨੂੰ ਗੰਨੇ ਦਾ ਰਸ ਪੀ ਕੇ ਦੂਰ ਕੀਤਾ ਜਾ ਸਕਦਾ ਹੈ। 

ਕੈਲਸ਼ੀਅਮ ਦੀ ਘਾਟ
ਕੈਲਸ਼ੀਅਮ ਦੀ ਘਾਟ ਨਾਲ ਸਿਰਫ਼ ਹੱਡੀਆਂ ਕਮਜ਼ੋਰ ਨਹੀਂ ਹੁੰਦੀਆਂ, ਸਗੋਂ ਹੱਥਾਂ-ਪੈਰਾਂ ਦੇ ਨਹੁੰ ਵੀ ਛੇਤੀ ਟੁੱਟ ਜਾਂਦੇ ਹਨ। ਇਸ ਨਾਲ ਪੈਰਾਂ ਦੀ ਖ਼ੂਬਸੂਰਤੀ ਖ਼ਰਾਬ ਹੋਣ ਲਗਦੀ ਹੈ। ਇਸ ਤੋਂ ਛੁਟਕਾਰੇ ਲਈ ਕੁਝ ਦਿਨ ਗੰਨੇ ਦਾ ਰਸ ਪੀਓ, ਜਿਸ ਨਾਲ ਤੁਹਾਨੂੰ ਫ਼ਰਕ ਲਗੇਗਾ।


rajwinder kaur

Content Editor

Related News