ਯੂਰਿਕ ਐਸਿਡ ਵਧਣ ''ਤੇ ਸਰੀਰ ''ਚ ਦਿਖਾਈ ਦਿੰਦੇ ਨੇ ਇਹ ਲੱਛਣ, ਨਿਜ਼ਾਤ ਪਾਉਣ ਲਈ ਅਪਣਾਓ ਇਹ ਘਰੇਲੂ ਨੁਸਖ਼ੇ

07/13/2022 5:42:20 PM

ਨਵੀਂ ਦਿੱਲੀ- ਅੱਜ ਕੱਲ ਯੂਰਿਕ ਐਸਿਡ ਦੇ ਮਾਮਲੇ ਬਹੁਤ ਤੇਜ਼ੀ ਨਾਲ ਵਧ ਰਹੇ ਹਨ। ਇਹ ਅੱਜ ਕੱਲ੍ਹ ਇੱਕ ਗੰਭੀਰ ਰੋਗ ਬਣ ਗਿਆ ਹੈ। ਸਰੀਰ ਵਿੱਚ ਪਿਊਰੀਨ ਦੇ ਟੁੱਟਣ ਨਾਲ ਯੂਰਿਕ ਐਸਿਡ ਬਣਦਾ ਹੈ। ਇਹ ਇੱਕ ਅਜਿਹਾ ਪਦਾਰਥ ਹੈ, ਜੋ ਖਾਣ ਵਾਲੀਆਂ ਚੀਜ਼ਾਂ ਵਿੱਚ ਪਾਇਆ ਜਾਂਦਾ ਹੈ। ਇਹ ਖਾਣ ਵਾਲੀਆਂ ਚੀਜ਼ਾਂ ਦੇ ਰਾਹੀਂ ਸਾਡੇ ਸਰੀਰ ਵਿੱਚ ਪਹੁੰਚਦਾ ਹੈ ਅਤੇ ਖ਼ੂਨ ਵਿੱਚ ਵਹਿੰਦਾ ਹੋਇਆ ਕਿਡਨੀ ਤੱਕ ਪਹੁੰਚਦਾ ਹੈ। ਵੈਸੇ ਤਾਂ ਯੂਰਿਕ ਐਸਿਡ ਯੂਰਿਨ ਰਾਹੀਂ ਸਰੀਰ ਤੋਂ ਬਾਹਰ ਨਿਕਲ ਜਾਂਦਾ ਹੈ ਪਰ ਕਈ ਵਾਰ ਇਹ ਸਰੀਰ ਵਿੱਚ ਹੀ ਰਹਿ ਜਾਂਦਾ ਹੈ, ਜਿਸ ਕਾਰਨ ਇਸ ਦੀ ਮਾਤਰਾ ਵਧਣ ਲੱਗਦੀ ਹੈ। ਜੇਕਰ ਸਮੇਂ ਸਿਰ ਇਸ ਦਾ ਇਲਾਜ ਨਾ ਕੀਤਾ ਜਾਵੇ ਤਾਂ ਇਹ ਸਿਹਤ ਲਈ ਹਾਨੀਕਾਰਕ ਸਾਬਿਤ ਹੋ ਸਕਦਾ ਹੈ। ਇਸੇ ਲਈ ਅੱਜ ਅਸੀਂ ਤੁਹਾਨੂੰ ਯੂਰਿਕ ਐਸਿਡ ਵਧਣ ਦੇ ਲੱਛਣ ਅਤੇ ਉਸ ਨੂੰ ਠੀਕ ਕਰਨ ਦੇ ਘਰੇਲੂ ਨੁਸਖ਼ੇ ਬਾਰੇ ਦੱਸਾਂਗੇ.....
ਯੂਰਿਕ ਐਸਿਡ ਵਧਣ ਦੇ ਲੱਛਣ
. ਪੈਰਾਂ ਅਤੇ ਜੋੜਾਂ ਵਿੱਚ ਦਰਦ ਹੋਣਾ
. ਹੱਡੀਆਂ ਵਿੱਚ ਦਰਦ ਹੋਣਾ
. ਜੋੜਾਂ ਵਿੱਚ ਸੋਜ ਹੋਣਾ
. ਜ਼ਿਆਦਾ ਸਮੇਂ ਬੈਠਣ ਨਾਲ ਪੈਰਾਂ ਵਿੱਚ ਜ਼ਿਆਦਾ ਦਰਦ ਹੋਣਾ
. ਸ਼ੂਗਰ ਦਾ ਲੇਵਲ ਵਧਣਾ

PunjabKesari
ਯੂਰਿਕ ਐਸਿਡ ਲਈ ਘਰੇਲੂ ਨੁਸਖ਼ੇ
ਇਲਾਇਚੀ
ਰੋਜ਼ਾਨਾ ਛੋਟੀ ਇਲਾਇਚੀ ਦਾ ਸੇਵਨ ਪਾਣੀ ਨਾਲ ਜ਼ਰੂਰ ਕਰੋ। ਇਸ ਤਰ੍ਹਾਂ ਕਰਨ ਨਾਲ ਯੂਰਿਕ ਐਸਿਡ ਦੀ ਮਾਤਰਾ ਘੱਟ ਹੋ ਜਾਂਦੀ ਹੈ ਅਤੇ ਕੋਲੈਸਟਰੋਲ ਲੇਵਲ ਵੀ ਘੱਟ ਹੁੰਦਾ ਹੈ ।
ਗੰਢਾ
ਯੂਰਿਕ ਐਸਿਡ ਨੂੰ ਕੰਟਰੋਲ ਰੱਖਣ ਲਈ ਰੋਜ਼ਾਨਾ ਇੱਕ ਗੰਢੇ ਦਾ ਸੇਵਨ ਜ਼ਰੂਰ ਕਰੋ। ਗੰਡਾ ਸਰੀਰ ਵਿੱਚ ਪ੍ਰੋਟੀਨ ਦੀ ਮਾਤਰਾ ਅਤੇ ਮੇਟਾਬੋਲੀਜ਼ਮ ਨੂੰ ਵਧਾਉਂਦਾ ਹੈ।
ਬੇਕਿੰਗ ਸੋਡਾ
1 ਗਿਲਾਸ ਪਾਣੀ 'ਚ ਅੱਧਾ ਚਮਚਾ ਬੇਕਿੰਗ ਸੋਡਾ ਮਿਲਾ ਕੇ ਪੀਓ। ਬੇਕਿੰਗ ਸੋਡਾ ਸਰੀਰ 'ਚ ਯੂਰਿਕ ਐਸਿਡ ਨੂੰ ਘੱਟ ਕਰਨ ਵਿੱਚ ਮਦਦ ਕਰਦਾ ਹੈ। ਇਸ ਨੂੰ ਲੈਂਦੇ ਸਮੇਂ ਥੋੜ੍ਹੀ ਸਾਵਧਾਨੀ ਵਰਤਣੀ ਜ਼ਰੂਰੀ ਹੈ, ਕਿਉਂਕਿ ਇਸ ਵਿੱਚ ਸੋਡੀਅਮ ਦੀ ਮਾਤਰਾ ਜ਼ਿਆਦਾ ਹੁੰਦੀ ਹੈ ।
ਅਜਵੈਣ
ਜੇਕਰ ਤੁਹਾਡਾ ਯੂਰਿਕ ਐਸਿਡ ਵੱਧ ਗਿਆ ਹੈ ਤਾਂ ਰੋਜ਼ਾਨਾ ਅਜਵੈਣ ਦਾ ਸੇਵਨ ਜ਼ਰੂਰ ਕਰੋ। 1 ਗਿਲਾਸ ਪਾਣੀ 'ਚ 1 ਚਮਚਾ ਅਜਵੈਣ ਉਬਾਲ ਕੇ ਪੀਓ।

PunjabKesari
ਵਿਟਾਮਿਨ-ਸੀ
ਸਰੀਰ 'ਚ ਯੂਰਿਕ ਐਸਿਡ ਦੀ ਮਾਤਰਾ ਨੂੰ ਘੱਟ ਕਰਨ ਦੇ ਲਈ ਰੋਜ਼ਾਨਾ ਆਪਣੀ ਡਾਈਟ 'ਚ ਵਿਟਾਮਿਨ-ਸੀ ਵਾਲੇ ਆਹਾਰ ਜ਼ਰੂਰ ਸ਼ਾਮਲ ਕਰੋ। ਇਸ ਤਰ੍ਹਾਂ ਕਰਨ ਨਾਲ 1 ਮਹੀਨੇ 'ਚ ਯੂਰਿਕ ਐਸਿਡ ਘੱਟ ਹੋ ਜਾਵੇਗਾ। ਸੰਤਰਾ ਔਲਿਆਂ 'ਚ ਵਿਟਾਮਿਨ-ਸੀ ਕਾਫੀ ਮਾਤਰਾ 'ਚ ਮੌਜੂਦ ਹੁੰਦਾ ਹੈ।
ਕੱਚਾ ਪਪੀਤਾ
1 ਕੱਚੇ ਪਪੀਤੇ ਨੂੰ 2 ਲੀਟਰ ਪਾਣੀ 'ਚ ਚੰਗੀ ਤਰ੍ਹਾਂ ਉਬਾਲੋ। ਇਸ ਪਾਣੀ ਨੂੰ ਠੰਡਾ ਕਰਕੇ ਦਿਨ ਵਿੱਚ 2-3 ਵਾਰ ਪੀਣ ਨਾਲ ਯੂਰਿਕ ਐਸਿਡ ਕੱਢ ਜਾਂਦਾ ਹੈ।

PunjabKesari
ਸੇਬ ਦਾ ਸਿਰਕਾ
ਸੇਬ ਦਾ ਸਿਰਕਾ ਯੂਰਿਕ ਐਸਿਡ ਨੂੰ ਕੰਟਰੋਲ ਰੱਖਣ ਵਿੱਚ ਕਾਫੀ ਫ਼ਾਇਦੇਮੰਦ ਹੈ। ਯੂਰਿਕ ਐਸਿਡ ਦੀ ਮਾਤਰਾ ਵਧਣ ਤੇ ਰੋਜ਼ਾਨਾ ਦੋ ਚਮਚਾ ਸੇਬ ਦਾ ਸਿਰਕਾ 1 ਗਿਲਾਸ ਕੋਸੇ ਪਾਣੀ 'ਚ ਮਿਲਾ ਕੇ ਪੀਓ। ਕੁਝ ਦਿਨਾਂ 'ਚ ਫਰਕ ਦਿਖਾਈ ਦੇਣ ਲੱਗੇਗਾ ।
ਪਾਣੀ
ਸਰੀਰ 'ਚੋਂ ਯੂਰਿਕ ਐਸਿਡ ਬਾਹਰ ਕੱਢਣ ਲਈ ਪਾਣੀ ਜ਼ਿਆਦਾ ਮਾਤਰਾ 'ਚ ਪੀਣਾ ਬਹੁਤ ਜ਼ਰੂਰੀ ਹੁੰਦਾ ਹੈ। ਜ਼ਿਆਦਾ ਮਾਤਰਾ 'ਚ ਪਾਣੀ ਪੀਣ ਨਾਲ ਸਰੀਰ 'ਚ ਮੌਜੂਦ ਯੂਰਿਕ ਐਸਿਡ ਯੂਰਿਨ ਦੇ ਰਸਤੇ ਬਾਹਰ ਨਿਕਲ ਜਾਵੇਗਾ।


Aarti dhillon

Content Editor

Related News