ਗਲੇ ਦੀ ਖਰਾਸ਼ ਤੋਂ ਨਿਜ਼ਾਤ ਪਾਉਣ ਲਈ ਖਾਓ 'ਮਿਸ਼ਰੀ', ਹੋਣਗੇ ਹੋਰ ਵੀ ਫ਼ਾਇਦੇ

06/25/2022 5:51:28 PM

ਨਵੀਂ ਦਿੱਲੀ- ਮਿਸ਼ਰੀ 'ਚ ਅਜਿਹੇ ਗੁਣ ਮੌਜੂਦ ਹੁੰਦੇ ਹਨ ਜੋ ਸਿਹਤਮੰਦ ਰਹਿਣ ਲਈ ਬਹੁਤ ਜ਼ਰੂਰੀ ਹੁੰਦੇ ਹਨ। ਮਿਸ਼ਰੀ ਦਾ ਸਭ ਤੋਂ ਵੱਡਾ ਲਾਭ ਇਹ ਹੈ ਕਿ ਇਹ ਗਲੇ ਦੀ ਖਰਾਸ਼ ਅਤੇ ਯਾਦਦਾਸ਼ਤ ਵਧਾਉਣ 'ਚ ਬੇਹੱਦ ਫ਼ਾਇਦੇਮੰਦ ਸਾਬਤ ਹੁੰਦੀ ਹੈ। ਇਸ ਦੀ ਵਰਤੋਂ ਨਾਲ ਸਰੀਰ ਕਈ ਬੀਮਾਰੀਆਂ ਤੋਂ ਦੂਰ ਰਹਿੰਦਾ ਹੈ। ਅੱਜ ਅਸੀਂ ਤੁਹਾਨੂੰ ਰੋਜ਼ਾਨਾ ਮਿਸ਼ਰੀ ਖਾਣ ਦੇ ਫ਼ਾਇਦਿਆਂ ਬਾਰੇ ਦੱਸਣ ਜਾ ਰਹੇ ਹਾਂ ਆਓ ਜਾਣਦੇ ਹਾਂ ਮਿਸ਼ਰੀ ਖਾਣ ਨਾਲ ਸਰੀਰ ਨੂੰ ਹੋਣ ਵਾਲੇ ਫ਼ਾਇਦਿਆਂ ਬਾਰੇ...

Mishri Is Beneficial For Health, It Removes The Deficiency Of Blood -  रोजाना एक चम्मच खा लें मिश्री, दूर हो जाएगी खून की कमी | Patrika News
ਗਲੇ ਦੀ ਖਾਰਸ਼ ਅਤੇ ਖਾਂਸੀ
ਖਾਂਸੀ ਹੋਵੇ ਜਾਂ ਗਲੇ ਦੀ ਖਰਾਸ਼ ਅਜਿਹੀ ਹਾਲਤ 'ਚ ਮਿਸ਼ਰੀ ਦੀ ਵਰਤੋਂ ਕਰਨੀ ਲਾਭਕਾਰੀ ਹੁੰਦੀ ਹੈ। ਗਲਾ ਖਰਾਬ ਹੋਣ 'ਤੇ ਜੋ ਗਲੇ 'ਚ ਤੇਜ਼ ਦਰਦ ਹੁੰਦਾ ਹੈ ਇਹ ਉਸ ਤੋਂ ਵੀ ਰਾਹਤ ਦਿੰਦੀ ਹੈ। ਖਾਂਸੀ ਆਉਣ 'ਤੇ ਰੋਗੀ ਨੂੰ ਮਿਸ਼ਰੀ ਦਾ ਟੁੱਕੜੇ ਚੁਸਣ ਲਈ ਦਿਓ। ਜਿਸ ਨਾਲ ਥੋੜ੍ਹੀ ਹੀ ਦੇਰ 'ਚ ਖਾਂਸੀ ਦੂਰ ਹੋ ਜਾਵੇਗੀ।

Шанкр при сифилисе фото - Фото болезней
ਮੂੰਹ ਦੇ ਛਾਲੇ
ਮੂੰਹ 'ਚ ਛਾਲੇ ਹੋਣ 'ਤੇ ਮਿਸ਼ਰੀ ਨੂੰ ਇਲਾਇਚੀ ਦੇ ਨਾਲ ਮਿਲਾ ਕੇ ਪੇਸਟ ਬਣਾ ਲਓ। ਇਸ ਪੇਸਟ ਨੂੰ ਮੂੰਹ ਦੇ ਛਾਲਿਆਂ 'ਤੇ ਲਗਾਓ। ਇਸ ਨਾਲ ਛਾਲੇ ਠੀਕ ਹੋ ਜਾਂਦੇ ਹਨ।

Health Tips: ਵਾਰ-ਵਾਰ ਸਰੀਰ 'ਚ ਹੋ ਰਹੀ 'ਖੂਨ ਦੀ ਘਾਟ' ਨੂੰ ਪੂਰਾ ਕਰਨ ਲਈ ਖਾਣੇ 'ਚ  ਜ਼ਰੂਰ ਸ਼ਾਮਲ ਕਰੋ ਇਹ ਚੀਜ਼ਾਂ
ਖੂਨ ਦੀ ਘਾਟ 
ਕੇਸਰ ਅਤੇ ਮਿਸ਼ਰੀ ਮਿਲੇ ਕੋਸੇ ਦੁੱਧ ਦੀ ਵਰਤੋਂ ਕਰਨ ਨਾਲ ਸਰੀਰ 'ਚ ਊਰਜਾ ਆਉਂਦੀ ਹੈ।ਜਿਸ ਨਾਲ ਸਰੀਰ 'ਚ ਖ਼ੂਨ ਦੀ ਮਾਤਰਾ ਵਧਦੀ ਹੈ।
ਹੱਥਾਂ ਜਾਂ ਪੈਰਾਂ 'ਚ ਜਲਣ
ਮੱਖਣ ਅਤੇ ਮਿਸ਼ਰੀ ਨੂੰ ਬਰਾਬਰ ਮਾਤਰਾ 'ਚ ਮਿਲਾ ਕੇ ਲਗਾਉਣ ਨਾਲ ਵੀ ਹੱਥਾ ਪੈਰਾਂ ਦੀ ਜਲਣ ਦੂਰ ਹੋ ਜਾਂਦੀ ਹੈ।

ਅੱਖਾਂ ਦੀ ਰੌਸ਼ਨੀ ਵਧਾਉਣ ਲਈ ਇਸ ਘਰੇਲੂ ਨੁਸਖੇ ਦੀ ਕਰੋ ਵਰਤੋ
ਅੱਖਾਂ ਦੀ ਨਜ਼ਰ ਅਤੇ ਸਿਰ ਦੀ ਸ਼ਿਕਾਇਤ
ਅੱਖਾਂ ਦੀ ਨਜ਼ਰ ਕਮਜ਼ੋਰ ਹੋਵੇ ਜਾਂ ਸਿਰ ਦਰਦ ਦੀ ਸ਼ਿਕਾਇਤ ਹੋਵੇ ਤਾਂ ਸਿਰਫ ਮਿਸ਼ਰੀ, ਸੌਂਫ ਅਤੇ ਬਾਦਾਮ ਬਰਾਬਰ ਮਾਤਰਾ 'ਚ ਲੈ ਕੇ ਪੀਸ ਲਓ। ਫਿਰ ਇਸ ਪਾਊਡਰ ਨੂੰ ਸਵੇਰੇ-ਸ਼ਾਮ ਗਰਮ ਦੁੱਧ ਦੇ ਨਾਲ ਲਓ।


Aarti dhillon

Content Editor

Related News