ਅਜਵੈਣ ਸਣੇ ਇਹ ਘਰੇਲੂ ਨੁਸਖ਼ੇ ਦਿਵਾਉਣਗੇ ''ਲੱਕ ਦਰਦ'' ਦੀ ਸਮੱਸਿਆ ਤੋਂ ਨਿਜ਼ਾਤ

Saturday, Sep 18, 2021 - 05:42 PM (IST)

ਅਜਵੈਣ ਸਣੇ ਇਹ ਘਰੇਲੂ ਨੁਸਖ਼ੇ ਦਿਵਾਉਣਗੇ ''ਲੱਕ ਦਰਦ'' ਦੀ ਸਮੱਸਿਆ ਤੋਂ ਨਿਜ਼ਾਤ

ਨਵੀਂ ਦਿੱਲੀ—ਕਈ ਵਾਰ ਘੰਟਿਆਂ ਤੱਕ ਲਗਾਤਾਰ ਬੈਠੇ ਰਹਿਣ ਕਾਰਨ ਲੱਕ ਦਰਦ ਹੋਣਾ ਆਮ ਗੱਲ ਹੈ। ਇਸ ਤੋਂ ਇਲਾਵਾ ਗਲਤ ਲਾਈਫ ਸਟਾਈਲ ਖਾਣ-ਪੀਣ 'ਚ ਪੋਸ਼ਕ ਤੱਤਾਂ ਦੀ ਘਾਟ ਹੋਣ ਨਾਲ ਵੀ ਲੱਕ ਦਰਦ ਦੀ ਪ੍ਰੇਸ਼ਾਨੀ ਹੋਣਾ ਆਮ ਗੱਲ ਹੈ। ਇਸ ਦਰਦ ਦੇ ਕਾਰਨ ਉੱਠਣ-ਬੈਠਣ 'ਚ ਪ੍ਰੇਸ਼ਾਨੀ ਅਤੇ ਕੰਮ ਕਰਨ 'ਚ ਔਖ ਆਉਣ ਲੱਗਦੀ ਹੈ। ਸਹੀ ਸਮੇਂ 'ਤੇ ਇਸ ਦਾ ਇਲਾਜ ਨਾ ਕੀਤਾ ਜਾਵੇ ਤਾਂ ਇਹ ਦਰਦ ਵਧਣ ਲੱਗਦਾ ਹੈ। ਅੱਜ ਅਸੀਂ ਤੁਹਾਨੂੰ ਕੁਝ ਘਰੇਲੂ ਨੁਸਖ਼ੇ ਦੱਸਣ ਜਾ ਰਹੇ ਹਾਂ, ਜਿਸ ਨੂੰ ਅਪਣਾ ਕੇ ਤੁਸੀਂ ਲੱਕ ਦਰਦ ਤੋਂ ਛੁਟਕਾਰਾ ਪਾ ਸਕਦੇ ਹੋ।

When Can a Doctor Help Your Back Pain? | Duke Health
ਲੱਕ ਦਰਦ ਹੋਣ ਦੇ ਕਾਰਨ 
ਗਲਤ ਤਰੀਕੇ ਨਾਲ ਬੈਠਣਾ
ਹਾਈ ਹੀਲ ਪਾਉਣੀ
ਗਰਮ ਗੱਦਿਆ ਉੱਤੇ ਸੌਣਾ
ਜ਼ਿਆਦਾ ਭਾਰ ਚੁੱਕਣਾ
ਲੱਕ ਦਰਦ ਤੋਂ ਛੁਟਕਾਰਾ ਪਾਉਣ ਦੇ ਘਰੇਲੂ ਉਪਾਅ 

ਭਾਰ ਘਟਾਉਣ ਸਮੇਤ ਇਨ੍ਹਾਂ ਸਮੱਸਿਆਵਾਂ ਤੋਂ ਨਿਜ਼ਾਤ ਦਿਵਾਉਂਦੀ ਹੈ ਅਜਵੈਣ, ਜ਼ਰੂਰ ਕਰੋ  ਖੁਰਾਕ 'ਚ ਸ਼ਾਮਲ
ਅਜਵੈਣ
ਲੱਕ 'ਚ ਦਰਦ ਹੈ ਤਾਂ ਇਕ ਛੋਟਾ ਜਿਹਾ ਚਮਚਾ ਅਜਵੈਣ ਲੈ ਕੇ ਤਵੇ 'ਤੇ ਸੇਕ ਲਓ ਅਤੇ ਜਦੋਂ ਇਹ ਠੰਡੀ ਹੋ ਜਾਵੇ ਤਾਂ ਇਸ ਨੂੰ ਹੌਲੀ-ਹੌਲੀ ਚਬਾਉਂਦੇ ਹੋਏ ਖਾਓ। ਲਗਾਤਾਰ 7 ਦਿਨ ਅਜਿਹਾ ਕਰਨ ਨਾਲ ਦਰਦ ਤੋਂ ਕਾਫ਼ੀ ਰਾਹਤ ਮਿਲੇਗੀ।
ਸਿਕਾਈ
ਲੱਕ ਦਰਦ ਤੋਂ ਰਾਹਤ ਪਾਉਣ ਲਈ ਦਰਦ ਵਾਲੀ ਜਗ੍ਹਾ 'ਤੇ ਗਰਮ ਪਾਣੀ ਦੀ ਸਿਕਾਈ ਕਰੋ। ਧਿਆਨ ਰੱਖੋ ਕਿ ਪਾਣੀ ਜ਼ਿਆਦਾ ਗਰਮ ਨਾ ਹੋਵੇ। ਇਸ ਦੇ ਨਾਲ ਹੀ ਬਾਸੀ ਖਾਣੇ ਤੋਂ ਪਰਹੇਜ਼ ਕਰੋ।

ਜੇਕਰ ਤੁਸੀਂ ਵੀ ਰਹਿਣਾ ਚਾਹੁੰਦੇ ਹੋ ਤੰਦਰੁਸਤ ਤਾਂ ਜ਼ਰੂਰ ਕਰੋ ਸਵੇਰ ਦੀ ਸੈਰ
ਸੈਰ ਵੀ ਜ਼ਰੂਰੀ
ਸਵੇਰ ਦੀ ਸੈਰ ਕਰਨ ਨਾਲ ਸਿਹਤ ਸੰਬੰਧੀ ਕਈ ਸਮੱਸਿਆਵਾਂ ਦੂਰ ਹੁੰਦੀਆਂ ਹਨ। ਲੱਕ ਦਰਦ ਤੋਂ ਬਚਣ ਲਈ ਰੋਜ਼ਾਨਾ ਸਵੇਰੇ ਸੈਰ ਜ਼ਰੂਰ ਕਰੋ।
ਸਰੋਂ ਦਾ ਤੇਲ 
ਸਰੋਂ ਦੇ ਤੇਲ 'ਚ ਲੱਸਣ ਦੀਆਂ ਤਿੰਨ-ਚਾਰ ਕਲੀਆਂ ਪਾ ਕੇ ਗਰਮ ਕਰ ਲਓ ਅਤੇ ਠੰਡਾ ਹੋਣ 'ਤੇ ਇਸ ਤੇਲ ਨਾਲ ਲੱਕ ਦੀ ਮਾਲਿਸ਼ ਕਰੋ।

ਚਮੜੀ ਅਤੇ ਵਾਲਾਂ ਲਈ ਕਾਫੀ ਫਾਇਦੇਮੰਦ ਹੈ ਸਰੋਂ ਦਾ ਤੇਲ
ਕੈਲਸ਼ੀਅਮ
ਕੈਲਸ਼ੀਅਮ ਦੀ ਘਾਟ ਨਾਲ ਵੀ ਲੱਕ 'ਚ ਦਰਦ ਹੋਣ ਲੱਗਦਾ ਹੈ। ਅਜਿਹੇ 'ਚ ਆਪਣੀ ਖੁਰਾਕ 'ਚ ਕੈਲਸ਼ੀਅਮ ਵਾਲੇ ਆਹਾਰ ਨੂੰ ਜ਼ਰੂਰ ਸ਼ਾਮਲ ਕਰੋ।


author

Aarti dhillon

Content Editor

Related News