ਹੱਡੀਆਂ ਨੂੰ ਮਜ਼ਬੂਤ ਕਰਦੈ 'ਹਲਦੀ ਵਾਲਾ ਦੁੱਧ', ਜਾਣੋ ਸਰੀਰ ਨੂੰ ਹੋਣ ਵਾਲੇ ਹੋਰ ਵੀ ਫਾਇਦਿਆਂ ਬਾਰੇ

10/08/2021 6:18:18 PM

ਨਵੀਂ ਦਿੱਲੀ : ਆਯੁਰਵੈਦ 'ਚ ਹਲਦੀ ਨੂੰ ਸਭ ਤੋਂ ਬਿਹਤਰੀਨ ਨੈਚੁਰਲ ਐਂਟੀ-ਬਾਇਓਟਿਕ ਮੰਨਿਆ ਗਿਆ ਹੈ। ਇਸ ਲਈ ਚਮੜੀ, ਢਿੱਡ ਅਤੇ ਸਰੀਰ ਦੇ ਕਈ ਰੋਗਾਂ 'ਚ ਇਸ ਦੀ ਵਰਤੋ ਕੀਤੀ ਜਾਂਦੀ ਹੈ। ਉਂਝ ਹਲਦੀ ਅਤੇ ਦੁੱਧ ਦੋਵੇਂ ਹੀ ਗੁਣਕਾਰੀ ਹਨ ਪਰ ਜੇਕਰ ਇਨ੍ਹਾਂ ਨੂੰ ਇਕੱਠਾ ਮਿਲਾ ਕੇ ਸੇਵਨ ਕੀਤਾ ਜਾਵੇ ਤਾਂ ਇਨ੍ਹਾਂ ਦੇ ਫਾਇਦੇ ਦੁੱਗਣੇ ਹੋ ਜਾਂਦੇ ਹਨ।ਹਲਦੀ 'ਚ ਵਿਟਾਮਿਨ, ਕੈਲਸ਼ੀਅਮ, ਆਇਰਨ, ਐਂਟੀ-ਆਕਸੀਡੈਂਟ, ਐਂਟੀ-ਬੈਕਟੀਰੀਅਲ, ਐਂਟੀ-ਵਾਇਰਲ ਗੁਣ ਪਾਏ ਜਾਂਦੇ ਹਨ। ਇੱਕ ਗਿਲਾਸ ਦੁੱਧ ਵਿੱਚ 2 ਚੁਟਕੀਆਂ ਹਲਦੀ ਮਿਲਾ ਕੇ ਦਿਨ 'ਚ 1 ਵਾਰ ਦੁਪਹਿਰੇ ਜਾਂ ਰਾਤ ਨੂੰ ਸੌਣ ਤੋਂ ਪਹਿਲਾਂ ਜ਼ਰੂਰ ਪੀਣਾ ਚਾਹੀਦਾ ਹੈ, ਇਸ ਨਾਲ ਫਾਇਦਾ ਹੋਵੇਗਾ। ਅੱਜ ਅਸੀਂ ਤੁਹਾਨੂੰ ਹਲਦੀ ਵਾਲਾ ਦੁੱਧ ਪੀਣ ਨਾਲ ਦੂਰ ਹੋਣ ਵਾਲੀਆਂ ਸਮੱਸਿਆਵਾਂ ਦੇ ਬਾਰੇ ਦੱਸਾਂਗੇ...
ਗਠੀਏ ਦੇ ਦਰਦ ਨੂੰ ਕਰੇ ਦੂਰ 
ਹਲਦੀ ਵਾਲਾ ਦੁੱਧ ਪੀਣ ਨਾਲ ਗਠੀਏ ਨਾਲ ਹੋਣ ਵਾਲੀ ਸੋਜ ਨੂੰ ਦੂਰ ਕੀਤਾ ਜਾਂਦਾ ਹੈ। ਇਹ ਜੋੜਾਂ ਅਤੇ ਮਾਸਪੇਸ਼ੀਆਂ ਨੂੰ ਲਚੀਲਾ ਬਣਾਉਂਦਾ ਹੈ ਅਤੇ ਦਰਦ ਨੂੰ ਘੱਟ ਕਰਨ 'ਚ ਵੀ ਸਹਾਇਕ ਹੰਦਾ ਹੈ।


ਕੀਮੋਥਰੈਪੀ ਦੇ ਪ੍ਰਭਾਵ ਨੂੰ ਕਰੇ ਘੱਟ 
ਇਕ ਸੋਧ ਮੁਤਾਬਕ ਹਲਦੀ 'ਚ ਮੌਜ਼ੂਦ ਤੱਤ ਕੈਂਸਰ ਕੋਸ਼ਿਕਾਵਾਂ 'ਚੋਂ ਡੀ. ਐੱਨ. ਏ ਨੂੰ ਹੋਣ ਵਾਲੇ ਨੁਕਸਾਨ ਨੂੰ ਰੋਕਦੇ ਹਨ ਅਤੇ ਕੀਮੋਥਰੈਪੀ ਦੇ ਮਾੜੇ ਪ੍ਰਭਾਵਾਂ ਨੂੰ ਘੱਟ ਕਰਦਾ ਹੈ।


ਚਿਹਰਾ ਬਣਾਵੇ ਚਮਕਦਾਰ 
ਹਲਦੀ ਵਾਲੇ ਦੁੱਧ ਪੀਣ ਨਾਲ ਚਿਹਰਾ ਚਮਕਣ ਲੱਗਦਾ ਹੈ। ਰੂੰ ਦੇ ਫੰਬੇ ਨੂੰ ਹਲਦੀ ਵਾਲੇ ਦੁੱਧ 'ਚ ਭਿਉਂ ਕੇ ਇਸ ਨੂੰ ਚਿਹਰੇ 'ਤੇ ਲਾਓ, ਜਿਸ ਨਾਲ ਤੁਹਾਡਾ ਚਿਹਰਾ ਨਿਖਰ ਜਾਵੇਗਾ।
ਬਲੱਡ ਸਰਕੁਲੇਸ਼ਨ ਰੱਖੇ ਠੀਕ 
ਆਯੁਰਵੈਦ ਮੁਤਾਬਕ, ਹਲਦੀ ਨੂੰ ਬਲੱਡ ਪਿਊਰੋਫਾਇਰ ਮੰਨਿਆ ਗਿਆ ਹੈ। ਇਹ ਸਰੀਰ 'ਚ ਬਲੱਡ ਸਰਕੂਲੇਸ਼ਨ ਨੂੰ ਮਜ਼ਬੂਤ ਬਣਾਉਂਦਾ ਹੈ। ਇਹ ਖੂਨ ਨੂੰ ਪਤਲਾ ਕਰਨ ਵਾਲਾ ਅਤੇ ਖੂਨ ਵਾਹਿਕਾਂ ਦੀ ਗੰਦਗੀ ਨੂੰ ਸਾਫ ਕਰਦਾ ਹੈ।


6. ਲੀਵਰ ਨੂੰ ਬਣਾਉਂਦਾ ਹੈ ਮਜ਼ਬੂਤ
ਹਲਦੀ ਵਾਲਾ ਦੁੱਧ ਲੀਵਰ ਨੂੰ ਮਜ਼ਬੂਤ ਬਣਾਉਂਦਾ ਹੈ। ਇਹ ਲੀਵਰ ਨਾਲ ਸੰਬੰਧਿਤ ਸਮੱਸਿਆਵਾਂ ਤੋਂ ਸਰੀਰ ਦੀ ਰੱਖਿਆ ਕਰਦਾ ਹੈ।
7. ਮਾਹਵਾਰੀ 'ਚ ਹੋਣ ਵਾਲੇ ਦਰਦ ਤੋਂ ਮਿਲੇ ਰਾਹਤ
ਹਲਦੀ ਵਾਲਾ ਦੁੱਧ ਮਾਹਵਾਰੀ 'ਚ ਹੋਣ ਵਾਲੇ ਦਰਦ ਤੋਂ ਕਾਫੀ ਰਾਹਤ ਦਿੰਦਾ ਹੈ। 
8. ਹੱਡੀਆਂ ਨੂੰ ਹੁੰਦਾ ਹੈ ਬਹੁਤ ਫਾਇਦਾ
 ਹਲਦੀ ਵਾਲਾ ਦੁੱਧ ਪੀਣ ਨਾਲ ਸਰੀਰ ਨੂੰ ਲੋੜੀਂਦੀ ਮਾਤਰਾ 'ਚ ਕੈਲਸ਼ੀਅਮ ਮਿਲਦਾ ਹੈ। ਇਸ ਦੁੱਧ ਨਾਲ ਹੱਡੀਆਂ ਮਜ਼ਬੂਤ ਹੁੰਦੀਆਂ ਹਨ।

Aarti dhillon

This news is Content Editor Aarti dhillon