ਯੂਰਿਕ ਐਸਿਡ ਦੀ ਸਮੱਸਿਆ ਤੋਂ ਹੋ ਪਰੇਸ਼ਾਨ ਤਾਂ ਜ਼ਰੂਰ ਅਪਣਾਓ 'ਇਲਾਇਚੀ' ਸਣੇ ਇਹ ਘਰੇਲੂ ਨੁਸਖ਼ੇ

05/04/2022 6:20:06 PM

ਨਵੀਂ ਦਿੱਲੀ- ਅੱਜ ਕੱਲ ਯੂਰਿਕ ਐਸਿਡ ਦੇ ਮਾਮਲੇ ਬਹੁਤ ਤੇਜ਼ੀ ਨਾਲ ਵਧ ਰਹੇ ਹਨ। ਇਹ ਅੱਜ ਕੱਲ੍ਹ ਇੱਕ ਗੰਭੀਰ ਰੋਗ ਬਣ ਗਿਆ ਹੈ। ਸਰੀਰ ਵਿੱਚ ਪਿਊਰੀਨ ਦੇ ਟੁੱਟਣ ਨਾਲ ਯੂਰਿਕ ਐਸਿਡ ਬਣਦਾ ਹੈ। ਇਹ ਇੱਕ ਅਜਿਹਾ ਪਦਾਰਥ ਹੈ, ਜੋ ਖਾਣ ਵਾਲੀਆਂ ਚੀਜ਼ਾਂ ਵਿੱਚ ਪਾਇਆ ਜਾਂਦਾ ਹੈ। ਇਹ ਖਾਣ ਵਾਲੀਆਂ ਚੀਜ਼ਾਂ ਦੇ ਰਾਹੀਂ ਸਾਡੇ ਸਰੀਰ ਵਿੱਚ ਪਹੁੰਚਦਾ ਹੈ ਅਤੇ ਖ਼ੂਨ ਵਿੱਚ ਵਹਿੰਦਾ ਹੋਇਆ ਕਿਡਨੀ ਤੱਕ ਪਹੁੰਚਦਾ ਹੈ। ਵੈਸੇ ਤਾਂ ਯੂਰਿਕ ਐਸਿਡ ਯੂਰਿਨ ਰਾਹੀਂ ਸਰੀਰ ਤੋਂ ਬਾਹਰ ਨਿਕਲ ਜਾਂਦਾ ਹੈ ਪਰ ਕਈ ਵਾਰ ਇਹ ਸਰੀਰ ਵਿੱਚ ਹੀ ਰਹਿ ਜਾਂਦਾ ਹੈ, ਜਿਸ ਕਾਰਨ ਇਸ ਦੀ ਮਾਤਰਾ ਵਧਣ ਲੱਗਦੀ ਹੈ। ਜੇਕਰ ਸਮੇਂ ਸਿਰ ਇਸ ਦਾ ਇਲਾਜ ਨਾ ਕੀਤਾ ਜਾਵੇ ਤਾਂ ਇਹ ਸਿਹਤ ਲਈ ਹਾਨੀਕਾਰਕ ਸਾਬਿਤ ਹੋ ਸਕਦਾ ਹੈ। ਇਸੇ ਲਈ ਅੱਜ ਅਸੀਂ ਤੁਹਾਨੂੰ ਯੂਰਿਕ ਐਸਿਡ ਵਧਣ ਦੇ ਲੱਛਣ ਅਤੇ ਉਸ ਨੂੰ ਠੀਕ ਕਰਨ ਦੇ ਘਰੇਲੂ ਨੁਸਖ਼ੇ ਬਾਰੇ ਦੱਸਾਂਗੇ.....
ਯੂਰਿਕ ਐਸਿਡ ਵਧਣ ਦੇ ਲੱਛਣ
. ਪੈਰਾਂ ਅਤੇ ਜੋੜਾਂ ਵਿੱਚ ਦਰਦ ਹੋਣਾ
. ਹੱਡੀਆਂ ਵਿੱਚ ਦਰਦ ਹੋਣਾ
. ਜੋੜਾਂ ਵਿੱਚ ਸੋਜ ਹੋਣਾ
. ਜ਼ਿਆਦਾ ਸਮੇਂ ਬੈਠਣ ਨਾਲ ਪੈਰਾਂ ਵਿੱਚ ਜ਼ਿਆਦਾ ਦਰਦ ਹੋਣਾ
. ਸ਼ੂਗਰ ਦਾ ਲੇਵਲ ਵਧਣਾ

PunjabKesari
ਯੂਰਿਕ ਐਸਿਡ ਲਈ ਘਰੇਲੂ ਨੁਸਖ਼ੇ
ਇਲਾਇਚੀ
ਰੋਜ਼ਾਨਾ ਛੋਟੀ ਇਲਾਇਚੀ ਦਾ ਸੇਵਨ ਪਾਣੀ ਨਾਲ ਜ਼ਰੂਰ ਕਰੋ। ਇਸ ਤਰ੍ਹਾਂ ਕਰਨ ਨਾਲ ਯੂਰਿਕ ਐਸਿਡ ਦੀ ਮਾਤਰਾ ਘੱਟ ਹੋ ਜਾਂਦੀ ਹੈ ਅਤੇ ਕੋਲੈਸਟਰੋਲ ਲੈਵਲ ਵੀ ਘੱਟ ਹੁੰਦਾ ਹੈ।

PunjabKesari
ਗੰਢਾ
ਯੂਰਿਕ ਐਸਿਡ ਨੂੰ ਕੰਟਰੋਲ ਰੱਖਣ ਲਈ ਰੋਜ਼ਾਨਾ ਇੱਕ ਗੰਢੇ ਦਾ ਸੇਵਨ ਜ਼ਰੂਰ ਕਰੋ। ਗੰਢਾ ਸਰੀਰ ਵਿੱਚ ਪ੍ਰੋਟੀਨ ਦੀ ਮਾਤਰਾ ਅਤੇ ਮੇਟਾਬੋਲੀਜ਼ਮ ਨੂੰ ਵਧਾਉਂਦਾ ਹੈ।
ਬੇਕਿੰਗ ਸੋਡਾ
1 ਗਿਲਾਸ ਪਾਣੀ ਵਿੱਚ ਅੱਧਾ ਚਮਚਾ ਬੇਕਿੰਗ ਸੋਡਾ ਮਿਲਾ ਕੇ ਪੀਓ। ਬੇਕਿੰਗ ਸੋਡਾ ਸਰੀਰ ਵਿੱਚ ਯੂਰਿਕ ਐਸਿਡ ਨੂੰ ਘੱਟ ਕਰਨ ਵਿੱਚ ਮਦਦ ਕਰਦਾ ਹੈ। ਇਸ ਨੂੰ ਲੈਂਦੇ ਸਮੇਂ ਥੋੜ੍ਹੀ ਸਾਵਧਾਨੀ ਵਰਤਣੀ ਜ਼ਰੂਰੀ ਹੈ, ਕਿਉਂਕਿ ਇਸ ਵਿੱਚ ਸੋਡੀਅਮ ਦੀ ਮਾਤਰਾ ਜ਼ਿਆਦਾ ਹੁੰਦੀ ਹੈ ।
ਅਜਵੈਣ
ਜੇਕਰ ਤੁਹਾਡਾ ਯੂਰਿਕ ਐਸਿਡ ਵੱਧ ਗਿਆ ਹੈ ਤਾਂ ਰੋਜ਼ਾਨਾ ਅਜਵੈਣ ਦਾ ਸੇਵਨ ਜ਼ਰੂਰ ਕਰੋ। 1 ਗਿਲਾਸ ਪਾਣੀ ਵਿੱਚ 1 ਚਮਚਾ ਅਜਵਾਈਨ ਉਬਾਲ ਕੇ ਪੀਓ।

PunjabKesari
ਵਿਟਾਮਿਨ-ਸੀ
ਸਰੀਰ ਵਿੱਚ ਯੂਰਿਕ ਐਸਿਡ ਦੀ ਮਾਤਰਾ ਨੂੰ ਘੱਟ ਕਰਨ ਦੇ ਲਈ ਰੋਜ਼ਾਨਾ ਆਪਣੀ ਖੁਰਾਕ ਵਿਚ ਵਿਟਾਮਿਨ-ਸੀ ਵਾਲੇ ਆਹਾਰ ਜ਼ਰੂਰ ਸ਼ਾਮਲ ਕਰੋ। ਇਸ ਤਰ੍ਹਾਂ ਕਰਨ ਨਾਲ 1 ਮਹੀਨੇ ਵਿੱਚ ਯੂਰਿਕ ਐਸਿਡ ਘੱਟ ਹੋ ਜਾਵੇਗਾ। ਸੰਤਰਾ ਅਤੇ ਆਂਵਲਿਆਂ ਵਿਚ ਵਿਟਾਮਿਨ-ਸੀ ਕਾਫੀ ਮਾਤਰਾ ਵਿੱਚ ਮੌਜੂਦ ਹੁੰਦਾ ਹੈ ।
ਕੱਚਾ ਪਪੀਤਾ
1 ਕੱਚੇ ਪਪੀਤੇ ਨੂੰ 2 ਲੀਟਰ ਪਾਣੀ ਵਿੱਚ ਚੰਗੀ ਤਰ੍ਹਾਂ ਉਬਾਲੋ। ਇਸ ਪਾਣੀ ਨੂੰ ਠੰਡਾ ਕਰਕੇ ਦਿਨ ਵਿੱਚ 2-3 ਵਾਰ ਪੀਣ ਨਾਲ ਯੂਰਿਕ ਐਸਿਡ ਕੱਢ ਜਾਂਦਾ ਹੈ।
ਸੇਬ ਦਾ ਸਿਰਕਾ
ਸੇਬ ਦਾ ਸਿਰਕਾ ਯੂਰਿਕ ਐਸਿਡ ਨੂੰ ਕੰਟਰੋਲ ਰੱਖਣ ਵਿੱਚ ਕਾਫੀ ਫ਼ਾਇਦੇਮੰਦ ਹੈ। ਯੂਰਿਕ ਐਸਿਡ ਦੀ ਮਾਤਰਾ ਵਧਣ ਤੇ ਰੋਜ਼ਾਨਾ ਦੋ ਚਮਚ ਸੇਬ ਦਾ ਸਿਰਕਾ 1 ਗਿਲਾਸ ਕੋਸੇ ਪਾਣੀ ਵਿੱਚ ਮਿਲਾ ਕੇ ਪੀਓ। ਕੁਝ ਦਿਨਾਂ ਵਿੱਚ ਫਰਕ ਦਿਖਾਈ ਦੇਣ ਲੱਗੇਗਾ।

PunjabKesari
ਪਾਣੀ
ਸਰੀਰ ਵਿੱਚੋਂ ਯੂਰਿਕ ਐਸਿਡ ਬਾਹਰ ਕੱਢਣ ਲਈ ਪਾਣੀ ਜ਼ਿਆਦਾ ਮਾਤਰਾ ਵਿਚ ਪੀਣਾ ਬਹੁਤ ਜ਼ਰੂਰੀ ਹੁੰਦਾ ਹੈ। ਜ਼ਿਆਦਾ ਮਾਤਰਾ ਵਿੱਚ ਪਾਣੀ ਪੀਣ ਨਾਲ ਸਰੀਰ ਵਿੱਚ ਮੌਜੂਦ ਯੂਰਿਕ ਐਸਿਡ ਯੂਰਿਨ ਦੇ ਰਸਤੇ ਬਾਹਰ ਨਿਕਲ ਜਾਵੇਗਾ ।


Aarti dhillon

Content Editor

Related News