ਕੰਨਿਆ ਰਾਸ਼ੀ ਵਾਲਿਆਂ ਨੂੰ ਪ੍ਰਾਪਰਟੀ ਦੇ ਕੰਮ ਲਈ ਕੀਤਾ ਗਿਆ ਯਤਨ ਚੰਗਾ ਨਤੀਜਾ ਦੇਵੇਗਾ, ਦੇਖੋ ਆਪਣੀ ਰਾਸ਼ੀ
Wednesday, Sep 03, 2025 - 07:14 AM (IST)

ਮੇਖ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਦੇ ਕਦਮ ਨੂੰ ਹਰ ਫਰੰਟ ’ਤੇ ਬੜ੍ਹਤ ਵੱਲ ਰੱਖੇਗਾ, ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ।
ਬ੍ਰਿਖ : ਪੇਟ ਦੇ ਪ੍ਰਤੀ ਸੁਚੇਤ ਰਹਿਣਾ ਸਹੀ ਰਹੇਗਾ, ਇਸ ਲਈ ਖਾਣ-ਪੀਣ ’ਚ ਉਨ੍ਹਾਂ ਵਸਤਾਂ ਦੀ ਵਰਤੋਂ ਪਰਹੇਜ਼ ਨਾਲ ਕਰੋ, ਜਿਹੜੀਆਂ ਸਿਹਤ ਨੂੰ ਸੂਟ ਨਾ ਕਰਦੀਆਂ ਹੋਣ।
ਮਿਥੁਨ : ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਠੰਡੀਆਂ ਵਸਤਾਂ ਦੀ ਵਰਤੋਂ ਵੀ ਪਰਹੇਜ਼ ਨਾਲ ਹੀ ਕਰੋ।
ਕਰਕ : ਕਿਉਂਕਿ ਸਿਤਾਰਾ ਵਿਪਰੀਤ ਹਾਲਾਤ ਬਣਾਉਣ ਅਤੇ ਉਲਝਣਾਂ-ਪ੍ਰੇਸ਼ਾਨੀਅਾਂ ਨੂੰ ਜਗਾਈ ਰੱਖਣ ਵਾਲਾ ਹੈ, ਇਸ ਲਈ ਹਰ ਕਦਮ ਫੂਕ-ਫੂਕ ਕੇ ਰੱਖਣਾ ਸਹੀ ਰਹੇਗਾ।
ਸਿੰਘ : ਜਨਰਲ ਸਿਤਾਰਾ ਮਜ਼ਬੂਤ, ਇਰਾਦਿਆਂ ’ਚ ਮਜ਼ਬੂਤੀ, ਧਾਰਮਿਕ ਕੰਮਾਂ ’ਚ ਜੀਅ ਲੱਗੇਗਾ, ਵੈਸੇ ਵੀ ਹਰ ਫਰੰਟ ’ਤੇ ਬਿਹਤਰੀ ਹੋਵੇਗੀ।
ਕੰਨਿਆ : ਪ੍ਰਾਪਰਟੀ ਦੇ ਕੰਮ ਲਈ ਕੀਤਾ ਗਿਆ ਕੋਈ ਵੀ ਯਤਨ ਚੰਗਾ ਨਤੀਜਾ ਦੇ ਸਕਦਾ ਹੈ, ਮਾਣ-ਸਨਮਾਨ ਦੀ ਪ੍ਰਾਪਤੀ।
ਤੁਲਾ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫਰੰਟ ’ਤੇ ਹਿੰਮਤੀ-ਉਤਸ਼ਾਹੀ ਕੰਮਕਾਜੀ ਤੌਰ ’ਤੇ ਵਿਅਸਤ-ਐਕਟਿਵ ਅਤੇ ਇਫੈਕਟਿਵ ਰੱਖੇਗਾ।
ਬ੍ਰਿਸ਼ਚਕ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਵੇਗਾ, ਕਾਰੋਬਾਰੀ ਟੂਰਿੰਗ ਵੀ ਫਰੂਟਫੁਲ ਰਹੇਗੀ, ਕੰਮਕਾਜੀ ਕੰਮਾਂ ’ਚੋਂ ਕੋਈ ਰੁਕਾਵਟ ਮੁਸ਼ਕਲ ਵੀ ਹਟੇਗੀ।
ਧਨ : ਵਪਾਰ ਕਾਰੋਬਾਰ ’ਚ ਲਾਭ, ਭੱਜਦੌੜ ਕਰਨ ’ਤੇ ਕੋਈ ਕੰਮਕਾਜੀ ਰੁਕਾਵਟ ਮੁਸ਼ਕਲ ਵੀ ਹਟੇਗੀ, ਤੇਜ ਪ੍ਰਭਾਵ ਬਣਿਆ ਰਹੇਗਾ।
ਮਕਰ : ਸਿਤਾਰਾ ਖਰਚਿਆਂ ਨੂੰ ਵਧਾਉਣ, ਅਰਥ ਦਸ਼ਾ ਤੰਗ ਰੱਖਣ ਅਤੇ ਕਿਸੇ ਪੇਮੈਂਟ ਨੂੰ ਫਸਾਉਣ ਵਾਲਾ ਹੈ, ਅਹਿਤਿਆਤ ਰੱਖੋ।
ਕੁੰਭ : ਟੀਚਿੰਗ,ਕੋਚਿੰਗ, ਮੈਡੀਸਨ, ਕੰਸਲਟੈਂਸੀ, ਬੁੱਕ ਪਬਲੀਸ਼ਿੰਗ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਮੀਨ : ਕਿਸੇ ਅਫਸਰ ਦਾ ਸਾਫਟ ਰੁਖ ਆਪ ਦੀ ਕਿਸੇ ਸਰਕਾਰੀ ਮੁਸ਼ਕਲ ਨੂੰ ਸੁਲਝਾਉਣ ’ਚ ਹੈਲਪਫੁੱਲ ਹੋ ਸਕਦਾ ਹੈ, ਮਾਣ-ਸਨਮਾਨ ਦੀ ਪ੍ਰਾਪਤੀ।
3 ਸਤੰਬਰ 2025, ਬੁੱਧਵਾਰ
ਭਾਦੋਂ ਵਦੀ ਤਿੱਥੀ ਇਕਾਦਸ਼ੀ (3-4 ਮੱਧ ਰਾਤ 4.22 ਤਕ) ਅਤੇ ਮਗਰੋਂ ਤਿੱਥੀ ਦੁਆਦਸ਼ੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਸਿੰਘ ’ਚ
ਚੰਦਰਮਾ ਧਨ ’ਚ
ਮੰਗਲ ਕੰਨਿਆ ’ਚ
ਬੁੱਧ ਸਿੰਘ ’ਚ
ਗੁਰੂ ਮਿਥੁਨ ’ਚ
ਸ਼ੁੱਕਰ ਕਰਕ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2082, ਭਾਦੋਂ ਪ੍ਰਵਿਸ਼ਟੇ 19, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 12 (ਸਾਉਣ), ਹਿਜਰੀ ਸਾਲ 1447, ਮਹੀਨਾ : ਰਬਿ ਉਲ ਅੱਵਲ, ਤਰੀਕ : 10, ਸੂਰਜ ਉਦੇ ਸਵੇਰੇ 6.09 ਵਜੇ, ਸੂਰਜ ਅਸਤ : ਸ਼ਾਮ 6.45 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਰਵਾਖਾੜਾ (ਰਾਤ 11.09 ਤਕ) ਅਤੇ ਮਗਰੋਂ ਨਕਸ਼ੱਤਰ ਉੱਤਰਾਖਾੜਾ, ਯੋਗ : ਆਯੁਸ਼ਮਾਨ (ਸ਼ਾਮ 4.17 ਵਜੇ ਤਕ) ਅਤੇ ਮਗਰੋਂ ਯੋਗ ਸੌਭਾਗਿਯ, ਚੰਦਰਮਾ : ਧਨ ਰਾਸ਼ੀ ’ਤੇ (3 ਸਤੰਬਰ ਦਿਨ ਰਾਤ ਅਤੇ 4 ਨੂੰ ਸਵੇਰੇ 5.21 ਤਕ) ਅਤੇ ਮਗਰੋਂ ਮਕਰ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਭਦਰਾ ਰਹੇਗੀ, (ਸ਼ਾਮ 4.08 ਤੋਂ ਲੈ ਕੇ 3-4 ਮੱਧ ਰਾਤ 4.22 ਤਕ), ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ, ਪੁਰਬ, ਦਿਵਸ ਅਤੇ ਤਿਓਹਾਰ : ਪਦਮਾ ਇਕਾਦਸ਼ੀ ਵਰਤ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)