ਕੁੰਭ ਰਾਸ਼ੀ ਵਾਲਿਆਂ ਦਾ ਸਿਤਾਰਾ ਦੁਪਹਿਰ ਤਕ ਆਮਦਨ ਲਈ ਚੰਗਾ ਰਹੇਗਾ, ਦੇਖੋ ਆਪਣੀ ਰਾਸ਼ੀ

Wednesday, Oct 01, 2025 - 05:46 AM (IST)

ਕੁੰਭ ਰਾਸ਼ੀ ਵਾਲਿਆਂ ਦਾ ਸਿਤਾਰਾ ਦੁਪਹਿਰ ਤਕ ਆਮਦਨ ਲਈ ਚੰਗਾ ਰਹੇਗਾ, ਦੇਖੋ ਆਪਣੀ ਰਾਸ਼ੀ

ਮੇਖ  : ਜਨਰਲ ਸਿਤਾਰਾ ਮਜ਼ਬੂਤ, ਹਰ ਮੋਰਚੇ ’ਤੇ ਆਪ ਦਾ ਕਦਮ ਬੜ੍ਹਤ ਵੱਲ ਰਹੇਗਾ, ਹਾਈ ਮੋਰੇਲ ਕਰ ਕੇ ਦੂਜਿਆਂ ’ਤੇ ਆਪ ਇਫੈਕਟਿਵ ਬਣੇ ਰਹੋਗੇ।
ਬ੍ਰਿਖ : ਸਿਤਾਰਾ ਦੁਪਹਿਰ ਤਕ ਪੇਟ ਨੂੰ ਅਪਸੈੱਟ ਰੱਖਣ ਵਾਲਾ ਅਤੇ ਜਨਰਲ ਹਾਲਾਤ ਨੂੰ ਵੀ ਡਿਸਟਰਬ ਰੱਖਣ ਵਾਲਾ ਪਰ ਬਾਅਦ ’ਚ ਹਰ ਮੋਰਚੇ ’ਤੇ ਬਿਹਤਰੀ ਹੋਵੇਗੀ।
ਮਿਥੁਨ : ਸਿਤਾਰਾ ਦੁਪਹਿਰ ਤਕ ਕੰਮਕਾਜੀ ਦਸ਼ਾ ਸੰਤੋਖਜਨਕ ਰੱਖੇਗਾ ਪਰ ਬਾਅਦ ’ਚ ਵਿਪਰੀਤ ਹਾਲਾਤ ਬਣਨਗੇ, ਇਸ ਲਈ ਹਰ ਮੋਰਚੇ ’ਤੇ ਸੁਚੇਤ ਰਹਿਣਾ ਜ਼ਰੂਰੀ ਹੋਵੇਗਾ।
ਕਰਕ : ਸਿਤਾਰਾ ਦੁਪਹਿਰ ਤਕ ਕਮਜ਼ੋਰ, ਕੋਈ ਵੀ ਕਦਮ ਜਲਦਬਾਜ਼ੀ ’ਚ ਨਾ ਚੁਕੋ ਪਰ ਬਾਅਦ ’ਚ ਹਰ ਫਰੰਟ ’ਤ ੇਆਪ ਦੀ ਦਨਦਨਾਹਟ ਵਧੇਗੀ।
ਸਿੰਘ : ਸਿਤਾਰਾ ਦੁਪਹਿਰ ਤਕ ਜਨਰਲ ਹਾਲਾਤ ਬਿਹਤਰ ਰੱਖੇਗਾ, ਇਰਾਦਿਆਂ ’ਚ ਮਜ਼ਬੂਤੀ ਰੱਖੇਗਾ ਪਰ ਬਾਅਦ ’ਚ ਹਰ ਫਰੰਟ ’ਤੇ ਅਹਿਤਿਆਤ ਰੱਖਣੀ ਸਹੀ ਰਹੇਗੀ।
ਕੰਨਿਆ  : ਸਟ੍ਰਾਂਗ ਸਿਤਾਰਾ ਆਪ ਦੀ ਪਲਾਨਿੰਗ-ਪ੍ਰੋਗਰਾਮਿੰਗ ਨੂੰ ਅੱਗੇ ਵਧਾਉਣ ’ਚ ਹੈਲਪਫੁਲ ਰਹੇਗਾ, ਮੋਰੇਲ ਵੀ ਹਾਈ ਰਹੇਗਾ,ਸ਼ਤਰੂ ਕਮਜ਼ੋਰ ਰਹਿਣਗੇ।
ਤੁਲਾ : ਸਿਤਾਰਾ ਦੁਪਹਿਰ ਤਕ ਕੰਮਕਾਜੀ ਤੌਰ ’ਤੇ ਵਿਅਸਤ ਰੱਖੇਗਾ ਪਰ ਬਾਅਦ ’ਚ ਆਪ ਦੀਅਾਂ ਕੋਸ਼ਿਸ਼ਾਂ ਤੇ ਭੱਜਦੌੜ ਚੰਗਾ ਨਤੀਜਾ ਦੇਵੇਗੀ।
ਬ੍ਰਿਸ਼ਚਕ : ਸਿਤਾਰਾ ਦੁਪਹਿਰ ਤਕ ਕੰਮਕਾਜੀ ਕੰਮਾਂ, ਪ੍ਰੋਗਰਾਮਾਂ ’ਚ ਕਦਮ ਬੜ੍ਹਤ ਵੱਲ ਰੱਖੇਗਾ, ਫਿਰ ਬਾਅਦ ’ਚ ਹਿੰਮਤ ਉਤਸ਼ਾਹ ਵਧੇਗਾ।
ਧਨ : ਸਿਤਾਰਾ ਕਾਰੋਬਾਰੀ ਕੰਮਾਂ ’ਚ ਲਾਭ ਦੇਣ ਅਤੇ ਜਨਰਲ ਤੌਰ ’ਤੇ ਆਪ ਦੇ ਕਦਮ ਨੂੰ ਬੜ੍ਹਤ ਵੱਲ ਰੱਖੇਗਾ,ਮਾਣ-ਸਨਮਾਨ ਦੀ ਪ੍ਰਾਪਤੀ।
ਮਕਰ : ਸਿਤਾਰਾ ਦੁਪਹਿਰ ਤਕ ਖਰਚਿਆਂ ਨੂੰ ਵਧਾਉਣ ਅਤੇ ਅਰਥ ਮੋਰਚੇ ’ਚੇ ਆਪ ਦੀਅਾਂ ਮੁਸ਼ਕਲਾਂ ਵਧਾਉਣ ਵਾਲਾ ਪਰ ਬਾਅਦ ’ਚ ਕੰਮਕਾਜੀ ਦਸ਼ਾ ਸੁਧਰੇਗੀ।
ਕੁੰਭ : ਸਿਤਾਰਾ ਦੁਪਹਿਰ ਤਕ ਆਮਦਨ ਲਈ ਚੰਗਾ, ਕਾਰੋਬਾਰੀ ਟੂਰਿੰਗ ਵੀ ਫਰੂਟਫੁਲ ਰਹੇਗੀ ਪਰ ਬਾਅਦ ’ਚ ਸਮਾਂ ਮੁਸ਼ਕਲਾਂ ਵਾਲਾ ਬਣੇਗਾ।
ਮੀਨ : ਸਿਤਾਰਾ ਦੁਪਹਿਰ ਤਕ ਸਫਲਤਾ ਅਤੇ ਇਜ਼ਤਮਾਣ ਦੇਣ ਵਾਲਾ ਪਰ ਬਾਅਦ ’ਚ ਕੰਮਕਾਜੀ ਭੱਜਦੌੜ ਚੰਗਾ ਨਤੀਜਾ ਦੇਵੇਗੀ।

1 ਅਕਤੂਬਰ 2025, ਬੁੱਧਵਾਰ
ਅੱਸੂ ਸੁਦੀ ਤਿੱਥੀ ਨੌਮੀ (ਸ਼ਾਮ 7.02 ਤਕ)ਅਤੇ ਮਗਰੋਂ ਤਿੱਥੀ ਦਸਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ       ਕੰਨਿਆ ’ਚ 
ਚੰਦਰਮਾ    ਧਨ ’ਚ 
ਮੰਗਲ      ਤੁਲਾ ’ਚ
 ਬੁੱਧ        ਕੰਨਿਆ ’ਚ 
 ਗੁਰੂ        ਮਿਥੁਨ ’ਚ 
 ਸ਼ੁੱਕਰ      ਸਿੰਘ  ’ਚ 
 ਸ਼ਨੀ       ਮੀਨ ’ਚ
 ਰਾਹੂ       ਕੁੰਭ ’ਚ                                                     
 ਕੇਤੂ        ਸਿੰਘ ’ਚ
  
ਬਿਕ੍ਰਮੀ ਸੰਮਤ : 2082, ਅੱਸੂ ਪ੍ਰਵਿਸ਼ਟੇ 16, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 9 (ਅੱਸੂ), ਹਿਜਰੀ ਸਾਲ 1447, ਮਹੀਨਾ : ਰਬਿ-ਉਲਸਾਨੀ, ਤਰੀਕ : 8 , ਸੂਰਜ ਉਦੇ ਸਵੇਰੇ 6.25 ਵਜੇ, ਸੂਰਜ ਅਸਤ : ਸ਼ਾਮ 6.09 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਰਵਾਖਾੜਾ (ਸਵੇਰੇ 8.06 ਤਕ) ਅਤੇ ਮਗਰੋਂ ਨਕਸ਼ੱਤਰ ਉੱਤਰਾਖਾੜਾ, ਯੋਗ : ਅਤਿਗੰਡ (1-2 ਮੱਧ ਰਾਤ 12.34 ਤਕ) ਅਤੇ ਮਗਰੋਂ ਯੋਗ ਸੁਕਰਮਾ, ਚੰਦਰਮਾ : ਧਨ ਰਾਸ਼ੀ ’ਤੇ (ਬਾਅਦ ਦੁਪਹਿਰ 2.27 ਤਕ) ਅਤੇ ਮਗਰੋਂ ਮਕਰ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ, ਦਿਸ਼ਾ ਲਈ ਰਾਹੂਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ, ਪੁਰਬ, ਦਿਵਸ ਅਤੇ  ਤਿਓਹਾਰ : ਮਹਾਨੌਮੀ, ਨਵਰਾਤਰੇ ਸਮਾਪਤ, ਸਰਸਵਤੀ ਬਲਿਦਾਨ ਬ੍ਰਿਧ ਦਿਵਸ, ਸਵੈਇੱਛੁਕ ਖੂਨਦਾਨ ਦਿਵਸ।
 - (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Sandeep Kumar

Content Editor

Related News