ਕੁੰਭ ਰਾਸ਼ੀ ਵਾਲੇ ਸਿਹਤ ਪ੍ਰਤੀ ਸੁਚੇਤ ਰਹਿਣ, ਤੁਸੀਂ ਵੀ ਜਾਣੋ ਆਪਣੀ ਰਾਸ਼ੀ ਦਾ ਹਾਲ
Wednesday, May 27, 2026 - 05:37 AM (IST)
ਮੇਖ : ਸ਼ਾਮ ਤਕ ਵਧਦਾ ਵੈਰ-ਵਿਰੋਧ ਆਪ ਦੀਆਂ ਪ੍ਰੇਸ਼ਾਨੀਆਂ ਵਧਾ ਸਕਦਾ ਹੈ ਪਰ ਬਾਅਦ ’ਚ ਹਰ ਫਰੰਟ ’ਤੇ ਹਾਲਾਤ ਹੌਲੀ-ਹੌਲੀ ਸੁਧਰਨ ਲੱਗਣਗੇ।
ਬ੍ਰਿਖ : ਸ਼ਾਮ ਤਕ ਸਮਾਂ ਬਿਹਤਰ, ਹਰ ਫਰੰਟ ’ਤੇ ਬਿਹਤਰੀ ਹੋਵੇਗੀ, ਸਫਲਤਾ ਮਿਲੇਗੀ ਪਰ ਬਾਅਦ ’ਚ ਵਿਪਰੀਤ ਹਾਲਾਤ ਬਣ ਸਕਦੇ ਹਨ, ਸਾਵਧਾਨੀ ਵਰਤੋਂ।
ਮਿਥੁਨ : ਜਨਰਲ ਸਿਤਾਰਾ ਜ਼ੋਰਦਾਰ, ਜਿਹੜਾ ਹਰ ਮੋਰਚੇ ’ਤੇ ਆਪ ਨੂੰ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਸ਼ਤਰੂ ਆਪ ਅੱਗੇ ਟਿਕ ਨਾ ਸਕਣਗੇ।
ਕਰਕ : ਸਿਤਾਰਾ ਸ਼ਾਮ ਤਕ ਕੰਮਕਾਜੀ ਵਿਅਸਤਤਾ ਅਤੇ ਭੱਜਦੌੜ ਰੱਖੇਗਾ, ਫਿਰ ਬਾਅਦ ’ਚ ਸਮਾਂ ਸਫਲਤਾ ਅਤੇ ਇੱਜ਼ਤਮਾਣ ਦੇਣ ਵਾਲਾ।
ਸਿੰਘ : ਸਿਤਾਰਾ ਸ਼ਾਮ ਤਕ ਧਨ ਲਾਭ ਦੇਣ ਵਾਲਾ ਅਤੇ ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ ਫਿਰ ਬਾਅਦ ’ਚ ਹਿੰਮਤ, ਸੰਘਰਸ਼ ਸ਼ਕਤੀ ਵਧੇਗੀ।
ਕੰਨਿਆ : ਸਿਤਾਰਾ ਕੰਮਕਾਜੀ ਕੰਮਾਂ ਨੂੰ ਸੰਵਾਰਨ ਅਤੇ ਜਨਰਲ ਤੌਰ ’ਤੇ ਆਪ ਦੇ ਕਦਮ ਨੂੰ ਬੜ੍ਹਤ ਵੱਲ ਰੱਖਣ ਵਾਲਾ।
ਤੁਲਾ : ਸਿਤਾਰਾ ਸ਼ਾਮ ਤਕ ਨੁਕਸਾਨ ਪ੍ਰੇਸ਼ਾਨੀ ਦੇਣ ਵਾਲਾ, ਲਿਖਣ-ਪੜ੍ਹਨ ਦਾ ਕੰਮ ਵੀ ਸੁਚੇਤ ਰਹਿ ਕੇ ਕਰੋ ਪਰ ਬਾਅਦ ’ਚ ਬਿਹਤਰੀ ਹੋਵੇਗੀ।
ਬ੍ਰਿਸ਼ਚਕ : ਸਿਤਾਰਾ ਸ਼ਾਮ ਤਕ ਕਾਰੋਬਾਰੀ ਕੰਮ ਸੰਵਾਰਨ ਅਤੇ ਟੂਰਿੰਗ ’ਚ ਲਾਭ ਦੇਣ ਵਾਲਾ ਪਰ ਬਾਅਦ ’ਚ ਪੰਗੇ ਜਾਗ ਸਕਦੇ ਹਨ।
ਧਨ : ਸਿਤਾਰਾ ਸ਼ਾਮ ਤਕ ਰਾਜਕੀ ਕੰਮਾਂ ’ਚ ਕਦਮ ਬੜ੍ਹਤ ਵੱਲ ਰੱਖਣ ਵਾਲਾ, ਫਿਰ ਬਾਅਦ ’ਚ ਅਰਥ ਦਸ਼ਾ ਸੁਧਰੇਗੀ।
ਮਕਰ : ਸਿਤਾਰਾ ਮਜ਼ਬੂਤ, ਇਰਾਦਿਆਂ ’ਚ ਮਜ਼ਬੂਤੀ, ਸਕੀਮਾਂ ਪ੍ਰੋਗਰਾਮ ਸਿਰੇ ਚੜ੍ਹਣਗੇ, ਜਨਰਲ ਤੌਰ ’ਤੇ ਹਾਲਾਤ ਬਿਹਤਰ ਰਹਿਣਗੇ।
ਕੁੰਭ : ਸਿਤਾਰਾ ਸ਼ਾਮ ਤਕ ਸਿਹਤ ਲਈ ਕਮਜ਼ੋਰ, ਖਾਣਾ-ਪੀਣਾ ਸੀਮਾ ’ਚ ਕਰੋ ਪਰ ਬਾਅਦ ’ਚ ਜਨਰਲ ਹਾਲਾਤ ਸਫਲਤਾ ਵਾਲੇ ਬਣਨਗੇ।
ਮੀਨ : ਸ਼ਾਮ ਤਕ ਕਾਰੋਬਾਰੀ ਦਸ਼ਾ ਸੰਤੋਖਜਨਕ, ਸਮਾਂ ਸਫਲਤਾ ਵਾਲਾ ਪਰ ਬਾਅਦ ’ਚ ਸਮਾਂ ਮੁਸ਼ਕਲਾਂ ਵਾਲਾ ਬਣੇਗਾ।
27 ਮਈ 2026, ਬੁੱਧਵਾਰ
ਪ੍ਰਥਮ (ਅਧਿਕ) ਜੇਠ ਸੁਦੀ ਤਿੱਥੀ ਇਕਾਦਸ਼ੀ (ਸਵੇਰੇ 6.22 ਤੱਕ) ਅਤੇ ਮਗਰੋਂ ਤਿੱਥੀ ਦੁਆਦਸ਼ੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਬ੍ਰਿਖ ’ਚ
ਚੰਦਰਮਾ ਕੰਨਿਆ ’ਚ
ਮੰਗਲ ਮੇਖ ’ਚ
ਬੁੱਧ ਬ੍ਰਿਖ ’ਚ
ਗੁਰੂ ਮਿਥੁਨ ’ਚ
ਸ਼ੁੱਕਰ ਮਿਥੁਨ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2083, ਜੇਠ ਪ੍ਰਵਿਸ਼ਟੇ 13, ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 6 (ਜੇਠ), ਹਿਜਰੀ ਸਾਲ 1447, ਮਹੀਨਾ : ਜਿਲਹਿਜ਼, ਤਰੀਕ : 9, ਸੂਰਜ ਉਦੇ ਸਵੇਰੇ 5.30 ਵਜੇ, ਸੂਰਜ ਅਸਤ : ਸ਼ਾਮ 7.20 ਵਜੇ (ਜਲੰਧਰ ਟਾਈਮ), ਨਕਸ਼ੱਤਰ : ਹਸਤ (ਸਵੇਰੇ 5.57 ਤਕ) ਅਤੇ ਮਗਰੋਂ ਨਕਸ਼ੱਤਰ ਚਿਤਰਾ, ਯੋਗ : ਵਿਅਤੀਘਾਤ (27-28 ਮੱਧ ਰਾਤ 3.25 ਤੱਕ) ਅਤੇ ਮਗਰੋਂ ਯੋਗ ਵਰਿਆਨ, ਚੰਦਰਮਾ : ਕੰਨਿਆ ਰਾਸ਼ੀ ’ਤੇ (ਸ਼ਾਮ 7 ਵਜੇ ਤਕ) ਅਤੇ ਮਗਰੋਂ ਤੁਲਾ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਭਦਰਾ ਰਹੇਗੀ, (ਸਵੇਰੇ 6.22 ਤਕ), ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ, ਪੁਰਬ, ਦਿਵਸ ਅਤੇ ਤਿਓਹਾਰ : ਪੁਰਸ਼ੋਤਮ (ਕਮਲਾ) ਇਕਾਦਸ਼ੀ ਵਰਤ, ਸ਼੍ਰੀ ਜਵਾਹਰ ਲਾਲ ਨਹਿਰੂ ਪੁੰਨ ਤਿੱਥੀ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
