ਕੁੰਭ ਰਾਸ਼ੀ ਵਾਲਿਆਂ ਦਾ ਧਾਰਮਿਕ ਕੰਮਾਂ ''ਚ ਧਿਆਨ ਰਹੇਗਾ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
Thursday, Mar 26, 2026 - 06:30 AM (IST)
ਮੇਖ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਸਮੇਂ ਹਿੰਮਤੀ-ਉਤਸ਼ਾਹੀ ਅਤੇ ਕੰਮਕਾਜੀ ਤੌਰ ’ਤੇ ਵਿਅਸਤ ਅਤੇ ਐਕਟਿਵ ਰੱਖੇਗਾ, ਸ਼ਤਰੂ ਕਮਜ਼ੋਰ ਰਹਿਣਗੇ।
ਬ੍ਰਿਖ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਕਾਰੋਬਾਰੀ ਟੂਰਿੰਗ, ਪ੍ਰੋਗਰਾਮਿੰਗ, ਪਲਾਨਿੰਗ ਲਾਭ ਦੇਵੇਗੀ, ਯਤਨ ਕਰਨ ’ਤੇ ਕੋਈ ਕੰਮਕਾਜੀ ਮੁਸ਼ਕਲ ਹਟੇਗੀ।
ਮਿਥੁਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ ਜਾਂ ਸੋਚੋਗੇ ਉਸ ’ਚ ਕੁਝ ਨਾ ਕੁਝ ਬਿਹਤਰੀ ਜ਼ਰੂਰ ਹੋਵੇਗੀ ਅਤੇ ਸਫਲਤਾ ਮਿਲੇਗੀ।
ਕਰਕ : ਖਰਚ ਸੋਚ ਸਮਝ ਕੇ ਕਰੋ ਅਤੇ ਟਾਲੇ ਜਾਣ ਵਾਲੇ ਖਰਚਿਆਂ ਨੂੰ ਟਾਲ ਦਿਓ, ਕਿਉਂਕਿ ਆਪ ਨੂੰ ਅਰਥ ਤੰਗੀ ਨਾਲ ਨਜਿੱਠਣਾ ਪੈ ਸਕਦਾ ਹੈ।
ਸਿੰਘ : ਖੇਤੀ ਉਤਪਾਦਾਂ, ਖੇਤੀ ਉਪਕਰਣਾਂ, ਖਾਦਾਂ-ਬੀਜਾਂ, ਕਰਿਆਨਾ ਵਸਤਾਂ ਦਾ ਕੰਮ ਧੰਦਾ ਕਰਨ ਵਾਲਿਆਂ ਦੀ ਅਰਥ ਦਸ਼ਾ ਕੰਫਰਟੇਬਲ ਰਹੇਗੀ।
ਕੰਨਿਆ : ਸਫਲਤਾ ਸਾਥ ਦੇਵੇਗੀ, ਅਫਸਰਾਂ ਦੇ ਰੁਖ ’ਚ ਨਰਮੀ, ਆਪ ਦੇ ਕਿਸੇ ਉਲਝੇ- ਰੁਕੇ ਕੰਮ ਨੂੰ ਸੰਵਾਰਨ ’ਚ ਹੈਲਪਫੁਲ ਹੋ ਸਕਦੀ ਹੈ।
ਤੁਲਾ : ਸਟ੍ਰਾਂਗ ਸਿਤਾਰਾ ਹਰ ਮੋਰਚੇ ’ਤੇ ਆਪ ਦੇ ਕਦਮ ਨੂੰ ਬੜ੍ਹਤ ਵੱਲ ਰੱਖੇਗਾ,ਭੱਜਦੌੜ ਕਰਨ ’ਤੇ ਕੋਈ ਪ੍ਰੋਗਰਾਮ ਵੀ ਚੰਗਾ ਨਤੀਜਾ ਦੇ ਸਕਦਾ ਹੈ।
ਬ੍ਰਿਸ਼ਚਕ : ਸਿਤਾਰਾ ਪੇਟ ਲਈ ਅਹਿਤਿਆਤ ਵਾਲਾ, ਇਸ ਲਈ ਸੀਮਾ ’ਚ ਖਾਣਾ-ਪੀਣਾ ਸਹੀ ਰਹੇਗਾ, ਸਫਰ ਨੂੰ ਟਾਲ ਦੇਣਾ ਸਹੀ ਰਹੇਗਾ।
ਧਨ : ਵਪਾਰਕ ਅਤੇ ਕੰਮਕਾਜੀ ਕੰਮਾਂ ਦੀ ਦਸ਼ਾ ਸੰਤੋਖਜਨਕ ਪਰ ਗਲੇ ’ਚ ਖਰਾਬੀ ਦਾ ਡਰ, ਪ੍ਰੇਸ਼ਾਨੀ ਵੀ ਰਹੇਗੀ।
ਮਕਰ : ਵਿਰੋਧੀਆਂ-ਸ਼ਰਾਰਤੀ ਲੋਕਾਂ ਨਾਲ ਫਾਸਲਾ ਰੱਖਣਾ ਸਹੀ ਰਹੇਗਾ, ਕਿਉਂਕਿ ਉਨ੍ਹਾਂਂ ਨਾਲ ਨੇੜਤਾ ਆਪ ਦੀਆਂ ਮੁਸ਼ਕਲਾਂ ਵਧਾਉਣ ਵਾਲੀ ਹੋਵੇਗੀ।
ਕੁੰਭ : ਕਿਸੇ ਧਾਰਮਿਕ-ਪ੍ਰੋਗਰਾਮ ਨਾਲ ਜੁੜਣ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ, ਭਜਨ ਕੀਰਤਨ ਸੁਣਨ ’ਚ ਜੀਅ ਲੱਗੇਗਾ।
ਮੀਨ : ਜਾਇਦਾਦੀ ਕੰਮਾਂ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇ ਸਕਦੀ ਹੈ, ਵੱਡੇ ਲੋਕ ਵੀ ਮਿਹਰਬਾਨ ਰਹਿਣਗੇ।
26 ਮਾਰਚ 2026, ਵੀਰਵਾਰ
ਚੇਤ ਸੁਦੀ ਤਿੱਥੀ ਅਸ਼ਟਮੀ (ਪੁਰਵ ਦੁਪਹਿਰ 11.49 ਤਕ) ਅਤੇ ਮਗਰੋਂ ਤਿਥੀ ਨੌਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮੀਨ ’ਚ
ਚੰਦਰਮਾ ਮਿਥੁਨ ’ਚ
ਮੰਗਲ ਕੁੰਭ ’ਚ
ਬੁੱਧ ਕੁੰਭ ’ਚ
ਗੁਰੂ ਮਿਥੁਨ ’ਚ
ਸ਼ੁੱਕਰ ਮੇਖ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2083, ਚੇਤ ਪ੍ਰਵਿਸ਼ਟੇ 13, ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 5 (ਚੇਤ), ਹਿਜਰੀ ਸਾਲ 1447, ਮਹੀਨਾ : ਸ਼ਵਾਲ, ਤਰੀਕ : 6, ਸੂਰਜ ਉਦੇ ਸਵੇਰੇ 6.29 ਵਜੇ, ਸੂਰਜ ਅਸਤ : ਸ਼ਾਮ 6.39 ਵਜੇ (ਜਲੰਧਰ ਟਾਈਮ), ਨਕਸ਼ੱਤਰ : ਆਰਦਰਾ (ਸ਼ਾਮ 4.19 ਤਕ ) ਅਤੇ ਮਗਰੋਂ ਨਕਸ਼ੱਤਰ ਪੁਨਰਵਸ, ਯੋਗ : ਸ਼ੌਭਨ (26-27 ਮੱਧ ਰਾਤ 12.32 ਤਕ) ਅਤੇ ਮਗਰੋਂ ਯੋਗ ਅਤਿਗੰਡ, ਚੰਦਰਮਾ : ਮਿਥੁਨ ਰਾਸ਼ੀ ’ਤੇ (ਪੂਰਾ ਦਿਨ ਰਾਤ), ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ ਦਿਸ਼ਾ ਲਈ ਰਾਹੂਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ, ਪੁਰਬ ਦਿਵਸ ਅਤੇ ਤਿਓਹਾਰ : ਸ਼੍ਰੀ ਦੁਰਗਾ ਅਸ਼ਟਮੀ, ਮੇਲਾ ਕਾਂਗੜਾ ਜੀ, ਮੇਲਾ ਨੈਨਾ ਦੇਵੀ, ਮੇਲਾ ਬਾਹੁਫੋਰਟ ਸ਼੍ਰੀ ਮਹਾਂਤਾਰਾ ਜੈਅੰਤੀ, ਰਾਮਨੌਮੀ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
